Punjab govt gives clean chit to Langah in Sang case
Connect with us [email protected]

ਪੰਜਾਬੀ ਖ਼ਬਰਾਂ

ਸਾਂਗ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਲੰਗਾਹ ਨੂੰ ਕਲੀਨ ਚਿੱਟ

Published

on

Sucha Singh Langah

ਚੰਡੀਗੜ੍ਹ, 7 ਜੁਲਾਈ – ਪੰਜਾਬ ਸਰਕਾਰ ਦੇ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਨੇ ਅੰਮ੍ਰਿਤ ਛਕਣ ਦਾ ਸਾਂਗ ਕਰ ਕੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਕੇਸ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਬਿਊਰੋ ਆਫ ਇਨਵੈਸਟੀਗੇਸ਼ਨ ਨੇ ਇਹ ਕੇਸ ਗ੍ਰਹਿ ਵਿਭਾਗ ਪੰਜਾਬ ਨੂੰ ਭੇਜ ਦਿੱਤਾ ਹੈ, ਜਿਸ ਵਿੱਚ ਐਡਵੋਕੇਟ ਜਨਰਲ ਦਾ ਮਸ਼ਵਰਾ ਲਏ ਜਾਣ ਦੀ ਗੱਲ ਵੀ ਆਖੀ ਗਈ ਹੈ।
ਵਰਨਣ ਯੋਗ ਹੈ ਕਿ ਸੁੱਚਾ ਸਿੰਘ ਲੰਗਾਹ ਨੇ ਪਿੱਛੇ ਜਿਹੇ ਮੌਜੂਦਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਣੇ-ਅਣਜਾਣੇ ਹੋਈਆਂ ਭੁੱਲਾਂ ਲਈ ਮੁਆਫੀ ਦੀ ਅਪੀਲ ਕੀਤੀ ਸੀ। ਅਕਾਲ ਤਖਤ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇੱਕ ਮਹਿਲਾ ਵੱਲੋਂ ਲਾਏ ਦੋਸ਼ਾਂ ਮਗਰੋਂ ਸੁੱਚਾ ਸਿੰਘ ਲੰਗਾਹ ਨੂੰ ਛੇ ਅਗਸਤ 2017 ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ ਸੀ। ਗੁਰਦਾਸਪੁਰ ਪੁਲਸ ਨੇ ਮਹਿਲਾ ਦੀ ਸ਼ਿਕਾਇਤ ਉੱਤੇ ਲੰਗਾਹ ਦੇ ਖਿਲਾਫ 29 ਸਤੰਬਰ 2017 ਨੂੰ ਬਲਾਤਕਾਰ ਦਾ ਕੇਸ ਦਰਜ ਕੀਤਾ ਸੀ। ਜ਼ਿਲ੍ਹਾ ਅਦਾਲਤ ਨੇ ਜੁਲਾਈ 2018 ਵਿੱਚ ਉਸ ਨੂੰ ਇਸ ਕੇਸ ਵਿੱੱਚੋਂ ਬਰੀ ਕਰ ਦਿੱਤਾ ਸੀ। ਤਿੰਨ ਅਗਸਤ 2020 ਨੂੰ ਗੁਰਦਾਸ ਨੰਗਲ ਦੇ ਗੁਰਦੁਆਰੇ ਵਿੱਚ ਪੰਜ ਪਿਆਰਿਆਂ ਅੱਗੇ ਪੇਸ਼ ਹੋ ਕੇ ਸੁੱਚਾ ਸਿੰਘ ਨੇ ਅੰਮ੍ਰਿਤ ਛਕਿਆ, ਜਿੱਥੇ ਉਸ ਨੂੰ ਸੇਵਾ ਵੀ ਲਾਈ ਗਈ ਸੀ। ਫਿਰ ਗੁਰਦਾਸਪੁਰ ਦੇ ਸਤਨਾਮ ਸਿੰਘ ਨੇ ਪੰਜਾਬ ਪੁਲਸ ਕੋਲ ਸੁੱਚਾ ਸਿੰਘ ਲੰਗਾਹ ਅਤੇ ਹੋਰਨਾਂ ਦੇ ਖਿਲਾਫ ਸ਼ਿਕਾਇਤ ਕੀਤੀ ਅਤੇ ਇਹ ਕੇਸ ਅਕਾਲ ਤਖਤ ਦੇ ਜਥੇਦਾਰ ਕੋਲ ਵੀ ਪੁੱਜ ਗਿਆ ਸੀ। ਜਥੇਦਾਰ ਅਕਾਲ ਤਖਤ ਵੱਲੋਂ ਪੰਥ ਵਿੱਚੋਂ ਛੇਕੇ ਜਾਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਰਤਨ ਸਿੰਘ ਜਫਰਵਾਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਸੀ।
ਓਧਰ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸਤਨਾਮ ਸਿੰਘ ਦੀ ਸ਼ਿਕਾਇਤ ਉੱਤੇ ਪੜਤਾਲ ਸ਼ੁਰੂ ਕਰ ਦਿੱਤੀ ਸੀ ਅਤੇ ਗ੍ਰਹਿ ਵਿਭਾਗ ਨੇ ਇਹ ਕੇਸ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਨੂੰ ਭੇਜ ਦਿੱਤਾ ਤੇ ਇਸ ਵਿਭਾਗ ਨੇ ਕਾਨੂੰਨੀ ਮਾਹਰਾਂ ਦੀ ਟੀਮ ਬਣਾ ਕੇ ਮਾਮਲੇ ਦੀ ਜਾਂਚ ਕੀਤੀ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਕਿ ਪੰਥਤੋਂ ਛੇਕੇ ਕਿਸੇ ਵਿਅਕਤੀ ਨੂੰ ਪੰਥਕ ਪ੍ਰੰਪਰਾਵਾਂ ਅਨੁਸਾਰ ਉਦੋਂ ਤਕ ਅੰਮ੍ਰਿਤ ਨਹੀਂ ਛਕਾਇਆ ਜਾ ਸਕਦਾ, ਜਿੰਨਾ ਚਿਰ ਪੰਜ ਸਿੰਘ ਸਾਹਿਬਾਨ ਉਸ ਨੂੰ ਮੁੜ ਕੇ ਪੰਥ ਵਿੱਚ ਸ਼ਾਮਲ ਨਹੀਂ ਕਰ ਲੈਂਦੇ।ਸ਼ਿਕਾਇਤਕਰਤਾ ਅਨੁਸਾਰ ਗੁਰਦਾਸ ਨੰਗਲ ਗੁਰਦੁਆਰੇ ਵਿੱਚ ਲੰਗਾਹ ਨੂੰ ਮੁੜ ਕੇ ਪੰਥ ਵਿੱਚ ਸ਼ਾਮਲ ਕਰ ਕੇ ਸਿੱਧੇ ਤੌਰ ਉੱਤੇ ਅਕਾਲ ਤਖਤ ਦੀ ਸਰਬਉਚਤਾ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਕੇਸ ਵਿੱਚ ਸਾਬਕਾ ਚੇਅਰਮੈਨ ਜਗਰੂਪ ਸਿੰਘ ਸਣੇ 11 ਲੋਕਾਂ ਨੇ ਦਰਖਾਸਤ ਦਿੱਤੀ ਸੀ। ਮੌਜੂਦਾ ਪੜਤਾਲ ਰਿਪੋਰਟ ਅਨੁਸਾਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਨੇ ਸੁੱਚਾ ਸਿੰਘ ਲੰਗਾਹ ਤੇ ਹੋਰਨਾਂ ਨੂੰ ਧਾਰਾ 295-ਏ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਅਤੇ ਕਿਹਾ ਹੈ ਕਿ ਜੇ ਸਰਕਾਰ ਚਾਹੇ ਤਾਂ ਐਡਵੋਕੇਟ ਜਨਰਲ ਤੋਂ ਇਸ ਬਾਰੇ ਕਾਨੂੰਨੀ ਰਾਇ ਲੈਣੀ ਉਚਿਤ ਹੋਵੇਗੀ। ਸਿੱਖ ਰਹਿਤ ਮਰਿਆਦਾ ਦੀਆਂ ਨੱਥੀ ਪੁਸਤਕਾਂ ਵਿੱਚ ਕੋਈ ਆਰਟੀਕਲ ਨਹੀਂ ਹੈ ਕਿ ਅਕਾਲ ਤਖਤ ਸਾਹਿਬ ਦੀ ਮਨਜ਼ੂਰੀ ਬਿਨਾਂ ਪੰਜ ਪਿਆਰਿਆਂ ਵੱਲੋਂ ਪੰਥ ਵਿੱਚੋਂ ਛੇਕੇ ਕਿਸੇ ਸਿੱਖ ਨੂੰ ਅੰਮ੍ਰਿਤ ਨਹੀਂ ਛਕਾਇਆ ਜਾ ਸਕਦਾ। ਇਸ ਕਰ ਕੇੇ ਇੱਥੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਨਹੀਂ ਹੋਈ। ਵਿਭਾਗੀ ਰਿਪੋਰਟ ਅਨੁਸਾਰ ਪੰਜ ਪਿਆਰਿਆਂ ਵੱਲੋਂ ਲੰਗਾਹ ਨੂੰ ਕਰਾਇਆ ਗਿਆ ਅੰਮ੍ਰਿਤਪਾਨ ਸਾਂਗ ਨਹੀਂ ਕਿਹਾ ਜਾ ਸਕਦਾ। ਇਹ ਸਭ ਸਿੱਖ ਪੰਥ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਜਾਪਦਾ ਹੈ ਅਤੇ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਨਹੀਂ ਕੀਤਾ ਜਾਪਦਾ।

Read More Punjabi News Today

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਘੱਟ ਮਾਲ ਮਿਲਿਆ ਤਾਂ ਚੋਰਾਂ ਨੇ ਇੱਕ ਮਹੀਨੇ ਦਾ ਬੱਚਾ ਬੈਗ ਵਿੱਚ ਪਾ ਲਿਆ

Published

on

child murder

ਮਾਂ ਵੱਲੋਂ ਰੌਲਾ ਪਾਉਣ ਉੱਤੇ ਬੈਗ ਛੱਡ ਕੇ ਭੱਜੇ
ਫਿਲੌਰ, 3 ਅਗਸਤ – ਰਾਤ ਨੂੰ ਇਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਜਦ ਮਾਲ ਜ਼ਿਆਦਾ ਨਾ ਮਿਲਿਆ ਤਾਂ ਬਿਸਤਰੇ ਉੱਤੇ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਬੈਗ ਵਿੱਚ ਪਾ ਕੇ ਆਪਣੇ ਨਾਲ ਲਿਜਾਣ ਲੱਗੇ ਤਾਂ ਬੱਚਾ ਰੋ ਪਿਆ ਅਤੇ ਮਾਂ ਦੀ ਅੱਖ ਖੁੱਲ੍ਹ ਗਈ। ਉਸ ਦੇ ਰੌਲਾ ਪਾਉਣ ਉੱਤੇ ਚੋਰ ਬੈਗ ਛੱਡ ਕੇ ਭੱਜ ਗਏ।
ਮਿਲੀ ਸੂਚਨਾ ਅਨੁਸਾਰ ਨੇੜੇ ਪਿੰਡ ਬਕਾਪੁਰ ਵਿੱਚਕੱਲ੍ਹਅੱਧੀ ਰਾਤ ਬਲਵਿੰਦਰ ਸਿੰਘ ਦੇ ਘਰ ਚੋਰ ਆ ਗਏ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਇੱਕ ਮਹੀਨੇ ਦੀ ਬੱਚੀ ਨਾਲ ਬਿਸਤਰੇ ਉੱਤੇ ਸੌਂ ਰਿਹਾ ਸੀ। ਚੋਰਾਂ ਨੇ ਪਹਿਲਾਂ ਘਰ ਵਿੱਚ ਪਏ ਦੋ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਚੁੱਕ ਕੇ ਆਪਣੇ ਬੈਗ ਵਿੱਚ ਪਾਏ। ਚੋਰਾਂ ਨੂੰ ਜਦ ਘਰੋਂ ਬਹੁਤਾ ਮਾਲ ਨਾ ਮਿਲਿਆ ਤਾਂ ਉਨ੍ਹਾਂ ਨੇ ਮਾਤਾ-ਪਿਤਾ ਕੋਲ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਚੁੱਕ ਕੇ ਬੈਗ ਵਿੱਚ ਪਾ ਲਿਆ। ਜਦੋਂ ਉਹ ਉਹ ਚੱਲਣ ਲੱਗੇ ਤਾਂ ਬੱਚਾ ਰੋਣ ਲੱਗ ਪਿਆ ਤੇ ਆਵਾਜ਼ ਸੁਣ ਕੇ ਮਾਂ ਦੀ ਨੀਂਦ ਖੁੱਲ੍ਹ ਗਈ। ਬਿਸਤਰੇ ਉੱਤੇ ਬੱਚਾ ਨਾ ਦੇਖ ਕੇ ਉਸ ਨੇ ਤੁਰੰਤ ਲਾਈਟ ਜਗਾਈ ਅਤੇ ਅਣਜਾਣ ਵਿਅਕਤੀ ਨੂੰ ਘਰ ਵਿੱਚ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਬੈਗ ਉਥੇ ਛੱਡ ਕੇ ਚੋਰ ਫਰਾਰ ਹੋ ਗਏ।ਬੱਚੇ ਦੇ ਪਿਤਾ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਹੀ ਉਨ੍ਹਾਂ ਦਾ ਇੱਕ ਮਹੀਨੇ ਦਾ ਬੱਚਾ, ਦੋਵੇਂ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਪਏ ਸੀ। ਬਲਵਿੰਦਰ ਨੇ ਸ਼ਿਕਾਇਤ ਸਥਾਨਕ ਪੁਲਸ ਕੋਲ ਕੀਤੀ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Continue Reading

ਪੰਜਾਬੀ ਖ਼ਬਰਾਂ

2018 ਦੀਆਂ ਏਸ਼ੀਅਨ ਖੇਡਾਂ ਵਿੱਚ ਵੀ ਗੁਰਜੀਤ ਨੇ ਦਿਵਾਇਆ ਚਾਂਦੀ ਦਾ ਤਮਗਾ

Published

on

asian games

ਅਜਨਾਲਾ, 3 ਅਗਸਤ – ਜ਼ਿਲ੍ਹਾ ਅੰਮ੍ਰਿਤਸਰ ਦੇ ਛੋਟੇ ਜਿਹੇ ਸਰਹੱਦੀ ਪਿੰਡ ਮਿਆਦੀਆਂ ਕਲਾਂ ਦੀ ਜੰਮ-ਪਲ ਮਹਿਲਾ ਹਾਕੀ ਟੀਮ ਵਿੱਚ ਪੰਜਾਬ ਦੀ ਖਿਡਾਰਨ ਗੁਰਜੀਤ ਕੌਰ, ਜਿਸ ਦੇ ਗੋਲ ਸਦਕਾ ਟੀਮ ਸੈਮੀਫਾਈਨਲ ਵਿੱਚ ਪਹੁੰਚੀ ਸੀ, ਜਨਮ ਪਿਤਾ ਸਤਨਾਮ ਸਿੰਘ ਅਤੇ ਹਰਜਿੰਦਰ ਕੌਰ ਦੇ ਘਰ 25 ਅਕਤੂਬਰ 1995 ਨੂੰ ਹੋਇਆ।
ਗੁਰਜੀਤ ਨੇ ਮੁੱਢਲੀ ਸਿੱਖਿਆ ਅਜਨਾਲਾ ਦੇ ਨਿੱਜੀ ਸਕੂਲ ਤੋਂ ਲੈਣਪਿੱਛੋਂ ਅਗਲੇਰੀ ਸਿੱਖਿਆ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੈਰੋਂ ਦੇ ਸੀਨੀਅਰ ਸੈਕੰਡਰੀ ਸਕੂਲ ਤੋਂ ਹਾਸਲ ਕੀਤੀ ਤੇ ਇਸ ਦੌਰਾਨ ਆਪਣੀ ਇੱਕ ਨਜ਼ਦੀਕੀ ਰਿਸ਼ਤੇਦਾਰ ਦੇ ਕਹਿਣ ਉੱਤੇ ਹਾਕੀ ਖੇਡਣੀ ਸ਼ੁਰੂ ਕੀਤੀ। ਇਸ ਦੌਰਾਨ ਕੋਚ ਰਣਜੀਤ ਸਿੰਘ ਨੇ ਗੁਰਜੀਤ ਕੌਰ ਨੂੰ ਇੱਕ ਸਾਲ ਹਾਕੀ ਦੇ ਗੁਰ ਦੱਸੇ, ਜਿਸ ਤੋਂ ਬਾਅਦ 7ਵੀਂ ਜਮਾਤ ਦੀ ਪੜ੍ਹਾਈ ਕਰਦਿਆਂ ਗੁਰਜੀਤ ਜਲੰਧਰ ਦੀ ਖੇਡ ਅਕੈਡਮੀ ਵਿੱਚ ਆ ਗਈ, ਜਿੱਥੇ ਉਸ ਨੇ ਹਾਕੀ ਕੋਚ ਸ਼ਰਨਜੀਤ ਸਿੰਘ ਕੋਲੋਂ ਹਾਕੀ ਦੀਆਂ ਬਰੀਕੀਆਂ ਸਿੱਖਣੀਆਂ ਸ਼ੁਰੂ ਕਰ ਦਿੱਤੀਆਂ। ਇਸ ਪਿੱਛੋਂ ਗੁਰਜੀਤ ਕੌਰ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ। ਸਾਲ 2012 ਵਿੱਚ ਭਾਰਤੀ ਮਹਿਲਾ ਜੂਨੀਅਰ ਹਾਕੀ ਟੀਮ ਵਿੱਚ ਉਸ ਦੀ ਚੋਣ ਹੋ ਗਈ ਅਤੇ 2014 ਵਿੱਚ ਉਹ ਸੀਨੀਅਰ ਟੀਮ ਲਈ ਚੁਣੀ ਗਈ। ਗੁਰਜੀਤ ਕੌਰ ਅੱਜ ਤਕ ਏਸ਼ੀਅਨ ਖੇਡਾਂ, ਕਾਮਨਵੈਲਥ ਖੇਡਾਂ ਅਤੇ ਲੰਡਨ ਵਿੱਚ ਹੋਏ ਵਿਸ਼ਵ ਕੱਪ ਤੋਂ ਇਲਾਵਾ ਕਈ ਸੀਰੀਜ਼ ਵਿੱਚਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਚੁੱਕੀ ਹੈ। ਦੇਸ਼ ਲਈ ਖੇਡਣ ਦਾ ਮੌਕਾ ਗੁਰਜੀਤ ਕੌਰ ਨੂੰ 2017 ਵਿਚ ਮਿਲਿਆ ਅਤੇ ਇਸ ਤੋਂ ਬਾਅਦ ਸਾਲ 2018 ਵਿੱਚ ਇੰਡੋਨੇਸ਼ੀਆ ਦੇ ਜਕਾਰਤਾ ਵਿਖੇ ਏਸ਼ੀਅਨ ਖੇਡਾਂ ਵਿੱਚ ਉਸ ਨੇ ਇੱਕ ਸ਼ਾਨਦਾਰ ਗੋਲ ਕਰ ਕੇ ਜਿੱਥੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਜਿੱਤ ਦਿਵਾਈ, ਉਥੇ 20 ਸਾਲਾਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੂੰ ਫਾਈਨਲ ਵਿੱਚ ਪੁਚਾ ਕੇ ਚਾਂਦੀ ਦਾ ਤਮਗਾ ਦਿਵਾਉਣ ਵਿੱਚ ਵੀ ਉਸਦੀ ਅਹਿਮ ਭੂਮਿਕਾ ਰਹੀ। ਇਸ ਤੋਂ ਬਾਅਦ ਵੀ ਬਹੁਤ ਸਾਰੇ ਮੈਚਾਂ ਵਿੱਚ ਗੁਰਜੀਤ ਕੌਰ ਨੇ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੱਜਕੱਲ੍ਹ ਟੋਕੀਓ ਵਿੱਚ ਹੋ ਰਹੀਆਂ ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਟੀਮ ਵਿੱਚ ਗੁਰਜੀਤ ਕੌਰ ਖੇਡ ਰਹੀ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca