Punjab Govt Returns Covid Vaccine From Private Hospitals
Connect with us [email protected]

ਪੰਜਾਬੀ ਖ਼ਬਰਾਂ

ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵਿਕਰੀ:ਭੰਡੀ ਕਰਾਉਣ ਪਿੱਛੋਂ ਪੰਜਾਬ ਦੀ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਮੰਗੀ

Published

on

vaccine

ਸੁਖਬੀਰ ਬਾਦਲ ਤੇ ਕੇਂਦਰੀ ਮੰਤਰੀ ਵੱਲੋਂ ਦੋਸ਼ਾਂ ਨਾਲ ਭਾਜੜ
ਚੰਡੀਗੜ੍ਹ, 4 ਜੂਨ, – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉੱਤੇ ਅੱਜ ਪੰਜਾਬ ਦੇ ਸਿਹਤ ਵਿਭਾਗ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਹੋਈ ਕੋਵਿਡ ਵੈਕਸੀਨ ਤੁਰੰਤ ਵਾਪਸ ਮੰਗ ਲਈ ਹੈ।
ਇਸ ਬਾਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਇਕ ਡੋਜ਼ਦੀ ਸੀਮਤ ਖੁਰਾਕ ਪੁਚਾਉਣ ਦੀਆਂ ਹਦਾਇਤਾਂ ਵਾਪਸ ਲੈ ਲਈਆਂ ਹਨ ਅਤੇ 18 ਤੋਂ 44 ਸਾਲ ਦੇ ਉਮਰ ਗਰੁੱਪ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਸਾਰੇ ਵੈਕਸੀਨ ਮੁਫਤ ਲੱਗਣਗੇ।ਉਨ੍ਹਾ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਦੇਲਈ ਸਟੇਟ ਇੰਚਾਰਜ ਵਿਕਾਸ ਗਰਗ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਹਸਪਤਾਲਾਂ ਨੂੰ 42,000 ਖੁਰਾਕਾਂ ਦਿੱਤੀਆਂ ਸਨ, ਜਿਸ ਵਿੱਚੋਂ ਮਸਾਂ 600 ਖੁਰਾਕਾਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਸਾਰੇ ਸਿਵਲ ਸਰਜਨਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ ਨੂੰ ਨਵੀਂ ਅਲਾਟਮੈਂਟ ਨਾ ਕੀਤੀ ਜਾਵੇ ਤੇ ਪ੍ਰਾਈਵੇਟ ਹਸਪਤਾਲਾਂ ਕੋਲ ਮੌਜੂਦ ਵੈਕਸੀਨ ਦੀ ਖੁਰਾਕ ਤੁਰੰਤ ਵਾਪਸ ਲੈ ਲਈ ਜਾਵੇ।
ਮੰਤਰੀ ਬਲਬੀਰ ਸਿੰਘ ਸਿੱਧੂ ਨੇ ਭਰੋਸਾ ਦਿੱਤਾ ਕਿ ਸਰਕਾਰੀ ਹਸਪਤਾਲਾਂ ਵਿਖੇ ਕੋਵਿਡ ਮਰੀਜਾਂ ਨੂੰਵਿਤਕਰੇ ਹੋਣ ਤੋਂ ਬਿਨਾਂ ਸਭ ਇਲਾਜ ਸੇਵਾਵਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਤੇ ਉਸੇ ਤਰ੍ਹਾਂ ਲਾਭਪਾਤਰੀਆਂ ਦਾ ਟੀਕਾਕਰਨ ਮੁਫਤ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ 2021-22 ਵਿੱਚ ਐਲਾਨ ਕੀਤਾ ਸੀ ਕਿ ਹਰ ਕਿਸੇ ਯੋਗ ਲਾਭਪਾਤਰੀ ਨੂੰ ਮੁਫਤ ਟੀਕਾਕਰਨ ਕਰਨਾ ਹੈ ਤੇ ਲੋਕਾਂ ਦੀ ਭਲਾਈ ਦਾਸਾਰੇ ਖਰਚ ਸੂਬਾ ਸਰਕਾਰ ਚੁੱਕੇਗੀ। ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲ ਟੀਕੇ ਬਣਾਉਣ ਵਾਲੀਆਂ ਕੰਪਨੀਆਂ ਤੋਂ ਇਸਦੀ ਸਿੱਧੀ ਸਪਲਾਈ ਲੈਣਗੇ। ਉਨਾਂ ਕਿਹਾ ਕਿ ਨਿੱਜੀ ਹਸਪਤਾਲਾਂ ਵੱਲੋਂ ਟੀਕਾ ਫੰਡ ਵਿੱਚਦਿੱਤੀ ਰਕਮ ਜਲਦੀ ਮੋੜ ਦਿੱਤੀ ਜਾਵੇਗੀ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ-19 ਨਾਲ ਲੜਨ ਲਈ ਵੱਡੇ ਕਦਮ ਵਜੋਂ ਪੰਜਾਬ ਦੇ ਪਹਿਲਾਂ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਹੇਠ ਕੋਵਿਡ-19 ਦੇ ਮਰੀਜਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ।ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾਂਦੀ ਵਾਧੂ ਵਸੂਲੀ ਵੱਲ ਸੰਕੇਤ ਕਰਦਿਆਂ ਕਿਹਾ ਕਿ ਰਾਜ ਸਰਕਾਰੀ ਹੁਕਮਾਂ ਦੀ ਉਲੰਘਣਾ ਕਰ ਰਹੇ ਨਿੱਜੀ ਕੋਵਿਡ ਕੇਅਰ ਸੈਂਟਰਾਂ ਵਿਰੁੱਧ ਮਹਾਂਮਾਰੀ ਰੋਗ ਐਕਟ ਅਤੇ ਆਫਤ ਪ੍ਰਬੰਧ ਐਕਟ ਹੇਠ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇਸਿਹਤ ਮੰਤਰੀ ਨੇ ਕਿਹਾ ਕਿ ਵੈਕਸੀਨ ਦਾ ਕੰਟਰੋਲ ਸਿੱਧਾ ਮੇਰੇ ਹੱਥ ਨਹੀਂ ਤੇ ਨਾ ਆਕਸੀਜਨ ਦਾ ਕੰਟਰੋਲ ਮੇਰੇ ਕੋਲ ਹੈ।ਸਿਹਤ ਮੰਤਰੀ ਨੇ ਆਖਿਆ ਕਿ ਅਫ਼ਸਰਸ਼ਾਹੀ ਇਸਵਿੱਚ ਗ਼ਲਤ ਹੈ ਜਾਂ ਨਹੀਂ, ਇਸ ਦੀ ਜਾਂਚ ਕੀਤੀ ਜਾਏਗੀ।
ਦੂਸਰੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕੋਵਿਡ ਦੀ ਵੈਕਸੀਨ ਬਾਰੇ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਵੈਕਸੀਨ ਖਰੀਦ ਕੇ ਮਹਿੰਗੇ ਭਾਅ ਪ੍ਰਾਈਵੇਟ ਹਸਪਤਾਲਾਂ ਨੂੰ ਵੇਚੀ ਹੈ।ਜਾਵਡੇਕਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਇੰਜ ਕਰਕੇ ਲੋਕਾਂ ਨਾਲ ਥੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਵਿੱਚ ਪੰਜਾਬ ਦੀ ਪੂਰੀ ਸਰਕਾਰ ਆਪਣਾ ਕਲੇਸ਼ ਲੈ ਕੇ ਦਿੱਲੀ ਬੈਠੀ ਹੈ, ਜੇ ਸਰਕਾਰ ਦਿੱਲੀ ਬੈਠੀ ਹੈ ਤਾਂ ਪੰਜਾਬ ਵਿੱਚ ਕੀ ਹੋ ਰਿਹਾ ਹੈ, ਇਸ ਬਾਰੇ ਵੀ ਝਾਤੀ ਮਾਰਨੀ ਚਾਹੀਦੀ ਹੈ।

Read More Latest Punjabi News

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca