Punjab Police has been blindfolded, they do not see Congress
Connect with us [email protected]

ਰਾਜਨੀਤੀ

ਪੰਜਾਬ ਪੁਲਿਸ ਹੋਈ ਪਈ ਐ ਅੰਨੀ-ਬੋਲੀ, ਇਨਾਂ ਨੂੰ ਨਹੀਂ ਦਿਸਦੈ ਕਾਂਗਰਸੀ ਤੇ ਆਪ ਵਰਕਰ ਕਰ ਰਹੇ ਹਨ ਹਮਲੇ: ਮਜੀਠੀਆ

Published

on

bikram-majithia

ਪੰਜਾਬ ਪੁਲਿਸ ਤਾਂ ਅੰਨੀ-ਬੋਲੀ ਹੋਈ ਪਈ ਹੈ। ਇਨਾਂ ਨੂੰ ਤਾਂ ਕੁਝ ਦਿਸਦਾ ਹੀ ਨਹੀਂ ਹੈ ਕਿ ਕਿਸਾਨਾਂ ਦੇ ਭੇਸ ਵਿੱਚ ਕਾਂਗਰਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਕਾਲੀ ਲੀਡਰਾਂ ਨੂੰ ਘੇਰਨ ਅਤੇ ਹਮਲੇ ਕਰਨ ਵਿੱਚ ਲਗੇ ਹੋਏ ਹਨ। ਐਸਐਸਪੀ ਅਸ਼ਵਨੀ ਕਪੂਰ ਤਾਂ ਆਪਣੀ ਡਿਊਟੀ ਲਈ ਹੀ ਫਿੱਟ ਨਹੀਂ ਹੈ, ਕਿਉਂਕਿ ਉਨ੍ਹਾਂ ਨੇ ਹਮਲਾ ਕਰਨ ਵਾਲੇ ਸਿਆਸੀ ਲੀਡਰਾਂ ਨੂੰ ਰੋਕਣ ਦੀ ਥਾਂ ‘ਤੇ ਉਨਾਂ ‘ਤੇ ਹੀ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਸੀ ਤਾਂ ਕਿ ਉਹ ਆਪਣਾ ਦੌਰਾ ਰੱਦ ਕਰਕੇ ਵਾਪਸ ਤੁਰ ਜਾਣ। ਹੁਣ ਪੁਲਿਸ ਨੂੰ ਕੱਲ ਤੱਕ ਵੇਖਾਂਗਾ ਕਿ ਉਹ ਹਮਲਾ ਕਰਨ ਵਾਲਿਆਂ ‘ਤੇ ਕੀ ਕੁਝ ਕਰਦੇ ਹਨ, ਨਹੀਂ ਤਾਂ ਸਾਨੂੰ ਹੀ ਕੁਝ ਕਰਨਾ ਪੈਣਾ ਹੈ। ਇਹ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ‘ਤੇ ਤਿੱਖਾ ਹਮਲਾ ਸਾਬਕਾ ਮੰਤਰੀ ਅਤੇ ਵਿਧਾਇਕ ਬਿਕਰਮ ਮਜੀਠੀਆ ਨੇ ਚੰਡੀਗੜ ਵਿਖੇ ਪ੍ਰੈਸ ਕਾਨਫਰੰਸ ਕਰਦੇ ਹੋਏ ਕੀਤਾ ਹੈ।
ਬਿਕਰਮ ਮਜੀਠੀਆ ਨੇ ਕਿਹਾ ਕਿ ਉਨਾਂ ਦੀਆਂ ਗੱਡੀਆਂ ‘ਤੇ ਬੀਤੇ ਦਿਨੀਂ 3 ਪ੍ਰੋਗਰਾਮ ਦੌਰਾਨ ਹਮਲਾ ਕੀਤਾ ਗਿਆ ਅਤੇ ਕਾਰ ਨੂੰ ਵੀ ਭੰਨ ਦਿੱਤਾ ਗਿਆ।ਹਰ ਥਾਂਈਂ ਘੇਰਦੇ ਹੋਏ ਨਾਅਰੇਬਾਜ਼ੀ ਕੀਤੀ ਗਈ, ਇੱਕ ਥਾਂ ‘ਤੇ ਗੱਡੀ ਪਿੱਛੇ ਲਮਕ ਕੇ ਨੁਕਸਾਨ ਪਹੁੰਚਾਉਣ ਦੀ ਵੀ ਕੋਸ਼ਸ਼ ਕੀਤੀ ਗਈ। ਬਿਕਰਮ ਮਜੀਠੀਆ ਨੇ ਕਿਹਾ ਕਿ ਇਨਾਂ ਵਿੱਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਕਾਫ਼ੀ ਜਿਆਦਾ ਲੀਡਰ ਸਨ, ਜਿਨਾਂ ਦੀ ਫੋਟੋ ਵੀ ਉਹ ਨਾਲ ਹੀ ਲੈ ਕੇ ਆਏ ਹਨ।ਬਿਕਰਮ ਮਜੀਠਿਆ ਨੇ ਸਾਰੀਆਂ ਦੀ ਫੋਟੋ ਦਿਖਾਉਂਦੇ ਹੋਏ ਦੱਸਿਆ ਕਿ ਇਹ ਸਿਆਸੀ ਲੀਡਰ ਆਪਣੇ ਨਾਲ ਬੰਦੇ ਵੀ ਲੈ ਕੇ ਆਏ ਸਨ, ਜਿਨਾਂ ਵੱਲੋਂ ਆਪਣੇ ਆਪ ਨੂੰ ਕਿਸਾਨ ਦੱਸਦੇ ਹੋਏ ਹਮਲਾ ਕੀਤਾ ਗਿਆ ਤਾਂ ਕਿ ਜੇਕਰ ਕੋਈ ਘਟਨਾ ਹੋਵੇ ਤਾਂ ਉਹ ਕਿਸਾਨਾਂ ਦੇ ਸਿਰ ਮੜ ਦਿੱਤੀ ਜਾਵੇ।
ਬਿਕਰਮ ਮਜੀਠਿਆ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਨੂੰ ਦਿਖਾਈ ਨਹੀਂ ਦਿੰਦਾ ਹੈ ਕਿ ਪੰਜਾਬ ਵਿੱਚ ਕੀ ਕੁਝ ਚਲ ਰਿਹਾ ਹੈ। ਪੰਜਾਬ ਵਿੱਚ ਅਮਨ ਸ਼ਾਂਤੀ ਕਾਇਮ ਰੱਖਣ ਦੀ ਜਿੰਮੇਵਾਰੀ ਡੀਜੀਪੀ ਦੀ ਹੁੰਦੀ ਹੈ, ਇਸ ਲਈ ਉਹ ਡੀਜੀਪੀ ਕੋਲ ਕੋਈ ਬੇਨਤੀ ਲੈ ਕੇ ਨਹੀਂ ਜਾਣਗੇ। ਉਹ ਖ਼ੁਦ ਦੇਖਣ ਕਿ ਪੰਜਾਬ ਵਿੱਚ ਕੀ ਕੁਝ ਚਲ ਰਿਹਾ ਹੈ ਅਤੇ ਪੰਜਾਬ ਪੁਲਿਸ ਕੀ ਕਰ ਰਹੀਂ ਹੈ।ਮਜੀਠਿਆ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਨਾਲ ਮਿਲੀ ਹੋਈ ਹੈ, ਜਿਸ ਕਾਰਨ ਉਹ ਕਿਸਾਨੀ ਅੰਦੋਲਨ ਦੇ ਨਾਅ ‘ਤੇ ਆਪਣੇ ਲੀਡਰਾਂ ਰਾਹੀਂ ਹਮਲੇ ਕਰਵਾ ਰਹੇ ਹਨ, ਜਿਸ ਨਾਲ ਜਿਥੇ ਕਿਸਾਨੀ ਅੰਦੋਲਨ ਬਦਨਾਮ ਹੋਏਗਾ ਤਾਂ ਉਥੇ ਹੀ ਮਾਹੌਲ ਖ਼ਰਾਬ ਹੋਣ ਦੀ ਸਥਿਤੀ ਵਿੱਚ ਰਾਸ਼ਟਰਪਤੀ ਰਾਜ ਪੰਜਾਬ ਵਿੱਚ ਲਗਾਉਣਾ ਇਨਾਂ ਨੂੰ ਸੌਖਾ ਹੋ ਜਾਏਗਾ। ਇਸ ਲਈ ਕਿਸਾਨ ਜਥੇਬੰਦੀਆਂ ਨੂੰ ਵੀ ਅੱਗੇ ਆ ਕੇ ਸਿਆਸੀ ਪਾਰਟੀਆਂ ਦੀ ਇਸ ਸਾਜ਼ਿਸ਼ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ।
ਬਿਕਰਮ ਮਜੀਠੀਆ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਉਨਾਂ ਦੇ ਨਾਲ ਹਨ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਖੜੇ ਹਾਂ ਪਰ ਫਿਰ ਵੀ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਬਿਨਾਂ ਕਿਸੇ ਸੱਦੇ ‘ਤੇ ਵਿਰੋਧ ਕਰਨ ਲਈ ਸੜਕਾਂ ‘ਤੇ ਉੱਤਰ ਜਾਂਦੇ ਹਨ। ਮਜੀਠਿਆ ਨੇ ਕਿਹਾ ਕਿ ਸਾਡੀ ਲੜਾਈ ਤਾਂ ਦਿੱਲੀ ਨਾਲ ਹੈ, ਜਦੋਂਕਿ ਅਸੀਂ ਇੱਥੇ ਪੰਜਾਬ ਵਿੱਚ ਛਿੱਤਰੋਂ ਛਿੱਤਰੀਂ ਹੋਈ ਜਾਂਦੇ ਹਾਂ।

Read More Latest Punjabi News

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca