Kisaani Sangarsh- Ranjodh Singh | Punjabi Poetry Competition 2021
Connect with us [email protected]

ਰਚਨਾਵਾਂ ਜਨਵਰੀ 2021

ਕਿਸਾਨੀਂ ਸੰਘਰਸ਼

Published

on

article

ਪਿਛਲੇ ਲਗਾਤਾਰ ਚਾਰ ਮਹੀਨੇ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਨੇ ਹੌਲੀ ਹੌਲੀ ਲੋਕ ਏਕਤਾ ਦਾ ਐਸਾ ਦੀਪ ਜਲਾਇਆ ਹੈ ਕਿ ਵੱਡੀਆਂ ਵੱਡੀਆਂ ਘਾਗ ਸਿਆਸੀ ਪਾਰਟੀਆਂ ਮੂੰਹ ਚ ਉਗੰਲ ਪਾ ਕੁ ਸੋਚਣ ਲਈ ਮਜ਼ਬੂਰ ਨੇ ਕਿ ਇਹਨਾਂ ਸਿਆਸੀ ਲੋਕਾਂ ਨੇ ਆਪਣੇ ਨਿੱਜੀ ਮੁਫਾਜਾਂ ਲਈ ਲੋਕਾਂ ਨੂੰ ਧੜੇਬੰਦੀਆਂ ਵਿੱਚ ਵੰਡ ਕਿ ਜੋ ਪਿੰਡਾਂ ਵਿੱਚ ਭਾਈਚਾਰਕ ਸਾਂਝ ਲਗਭੱਗ ਖਤਮ ਕਰ ਦਿੱਤੀ ਸੀ ਉਹ ਇਸ ਕਿਸਾਨੀਂ ਸੰਘਰਸ਼ ਨਾਲ ਫਿਰ ਤੋਂ ਪੈਦਾ ਹੋ ਚੁੱਕੀ ਹੈ ਹੁਣ ਇਹਨਾਂ ਸਿਆਸੀ ਲੋਕਾਂ ਨੂੰ ਆਪਣੇ ਹੀ ਕੀਤੇ ਹੋਏ ਝੂਠੇ ਵਾਅਦੇ ਜੋ ਅਜ਼ਾਦੀ ਮਿਲਣ ਤੋਂ ਬਾਦ ਹਰ ਵਾਰ ਇਹ ਵੋਟਾਂ ਤੋਂ ਪਹਿਲਾਂ ਕਰਦੇ ਨੇ .. ਉਹਨਾਂ ਦਾ ਜਵਾਬ ਹੁਣ ਲੋਕ ਇਹਨਾਂ ਸਿਆਸੀ ਲੀਡਰਾਂ ਤੋਂ ਮੰਗਣਗੇ ..ਇਹਨਾਂ ਪਾਰਟੀਆਂ ਚਾਹੇ ਉਹ ਕੋਈ ਵੀ ਹੋਵੇ ਲੋਕਾਂ ਨੂੰ ਉਹਨਾਂ ਦੇ ਹੱਕਾਂ ਤੋਂ ਵਾਂਝੇ ਰੱਖਣ ਲਈ ਪਿੰਡਾਂ ਸ਼ਹਿਰਾ ਚ ਬਣਾਈਆਂ ਧੜੇਬੰਦੀਆਂ ਹੁਣ ਖਤਮ ਹੋ ਰਹੀਆਂ ਨੇ ਜੋ ਕਿ ਪੰਜਾਬ ਲਈ ਇੱਕ ਬਹੁਤ ਹੀ ਸੁੱਭ ਸੰਕੇਤ ਨੇ ਤੇ ਕਿਸਾਨਾਂ ਦੀ ਜਿੱਤ ਦੀ ਕਾਮਨਾ ਕਰਦੇ ਹੋਏ ਉਸ ਪਰਮਾਤਮਾਂ ਅੱਗੇ ਬੱਸ ਇਹੀ ਅਰਦਾਸ ਹੈ ਕਿ ਇਹ ਏਕਤਾ ਇਸੇ ਤਰ੍ਹਾਂ ਬਣੀ ਰਹੇ ..ਕਿਸਾਨ ਮਜ਼ਦੂਰ ਏਕਤਾ ਜਿੰਦਾਬਾਦ ..

  • ਰਣਜੋਧ ਸਿੰਘ
  • 41

Continue Reading
Click to comment

Leave a Reply

Your email address will not be published. Required fields are marked *

ਰਚਨਾਵਾਂ ਜਨਵਰੀ 2021

ਦਿੱਲੀ ਸੰਘਰਸ਼ ਦੌਰਾਨ ਦੋ ਸਰਕਾਰ ਕਿਸਾਨਾਂ ਨੂੰ ਅਤਵਾਦੀ ਦੱਸ ਰਹੀ

Published

on

ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਸਰਕਾਰ ਅਤਵਾਦੀ ਦੱਸ ਰਹੀ ਮੈ ਉਹਨਾਂ ਨੂੰ ਪੁੱਛਣ ਚਾਹੁੰਦਾ ਕਿ ਅਤਵਾਦੀ ਕਹਿਦੇ ਕਿਸ ਨੂੰ ਨੇ ਅਤਵਾਦੀ ਦੀ ਪਰਿਭਾਸ਼ਾ ਕੀ ਹੈ ਕਿਸ ਲਈ ਵਰਤਿਆ ਜਾਂਦਾ ਹੈ ਅਤਵਾਦੀ ਸ਼ਬਦ)ਅਤਵਾਦੀ ਉਸਨੂੰ ਕਹਿੰਦੇ ਜਿਸਨੇ ਮਨੁੱਖਤਾ ਦਾ ਬਹੁਤ ਘਾਣ ਕੀਤਾ ਹੋਵੇ ਤੇ ਬੇ ਦੋਸ਼ੇ ਲੋਕ ਮਰੇ ਹੁੰਦੇ ਨੇ, ਹੁਣ ਜਿਵੇਂ ਦਿੱਲੀ ਸਰਕਾਰ ਪਹਿਲਾ ਵੀ ਕੀਤਾ ਤੇ ਹੁਣ ਵੀ ਕਰ ਰਹੀ ਏ ਫਿਰ ਮੈਨੂੰ ਦੱਸੋ ਅਸਲ ਵਿੱਚ ਅਤਵਾਦੀ ਕੋਣ ਹੈ ਸਰਕਾਰ ਜਾ ਕਿਸਾਨਾਂ????

  • ਨਵਦੀਪ ਸਿੰਘ
  • 235

Continue Reading

ਰਚਨਾਵਾਂ ਜਨਵਰੀ 2021

ਅੱਤਵਾਦੀ ਨਹੀਂ ਕਿਰਸਾਨ ਆਂ

Published

on

ਅਸੀਂ ਲੁੱਟੇ ਗਏ, ਖਸੁੱਟੇ ਗਏ
ਬੇਵਫਾ ਸਰਕਾਰ ਦੇ ਝੂਠੇ ਵਾਅਦਿਆਂ ਨਾਲ ਅਸੀਂ ਵਾਂਗ ਆਸ਼ਕਾਂ ਪੱਟੇ ਗਏ,
ਸਭ ਜਾਣਦੇ ਆਂ ਚਾਲਾਂ,ਸਮਝੀ ਨਾ ਅਣਜਾਣ ਆਂ
ਹੱਕ ਲੈਣ ਆਏ ਆਂ,ਅੱਤਵਾਦੀ ਨਹੀਂ ਅਸੀਂ ਕਿਰਸਾਨ ਆਂ
ਬੁਛਾੜਾਂ ਪਾਣੀ ਦੀਆਂ ਤੁਸੀਂ ਮਾਰ ਹੰਭੇ,
ਤੋੜ ਕੇ ਬੈਰੀਕੇਡ ਅਸੀਂ ਓਸ ਪਾਰ ਲੰਘੇ,
ਵਾਰਦੇ ਆਂ ਜਾਨਾਂ ਹੱਸ ਹੱਸ ਕੇ,
ਬੇਪਰਵਾਹ ਹੈਗੇ,ਸਮਝੀਂ ਨਾ ਨਾਦਾਨ ਆਂ,
ਹੱਕ ਲੈਣ ਆਏ ਆਂ,ਅੱਤਵਾਦੀ ਨਹੀਂ ਅਸੀਂ ਕਿਰਸਾਨ ਆਂ
ਸ਼ਾਂਤੀ ਨੂੰ ਅਜਮਾ ਰਹੇ,
ਸਮਝੀ ਨਾ ਘਬਰਾ ਰਹੇ,
ਮਿੱਠ ਬੋਲੜੇ ਆਂ ਸ਼ਾਂਤੀ ਵੇਲੇ,ਜੰਗ ਵੇਲੇ ਕਿਰਪਾਨ ਆਂ,
ਹੱਕ ਲੈਣ ਆਏ ਆਂ,ਅੱਤਵਾਦੀ ਨਹੀਂ ਅਸੀਂ ਕਿਰਸਾਨ ਆਂ

  • ਅਮਨਦੀਪ ਕੌਰ
  • 224

Continue Reading

ਰਚਨਾਵਾਂ ਜਨਵਰੀ 2021

ਦੋਸ਼ੀ ਕੌਣ

Published

on

ਕੁਦਰਤ ਦੀ ਇੱਕ ਕਾਰੀਗਰੀ ਚੋਂ ਇਨਸਾਨ,
ਔਰਤ ਤੇ ਮਰਦ ਦੋਵਾਂ ਦੀ ਇਕੋ ਜਿਹੀ ਸ਼ਾਨ।

ਕਿਉਂ ਨਹੀਂ ਮਰਦ ਨੂੰ ਕਿਸੇ ਮਾਂ ਨੇ ਸਿਖਾਇਆ,
ਕੁੜੀ,ਧੀ, ਭੈਣ ਓਹ ਵੀ ਨੇ ਕਿਸੇ ਦਾ ਸਰਮਾਇਆ।

ਸਿੱਖਿਆ ਮਾਂ ਪਿਓ ਨੇ ਮੁੰਡੇ ਨੂੰ ਜੇ ਦਿੱਤੀ ਹੁੰਦੀ ਭਲੀ,
ਤਾਂ ਕਿਸੇ ਦੀ ਧੀ, ਭੈਣ ਦੀ ਨਾ ਚੜ੍ਹਦੀ ਏਦਾਂ ਬਲੀ।

ਸਮਝਣਾ ਪਊ ਮਾਪਿਆਂ ਨੂੰ ਕਰਨਾ ਪਊ ਵਿਚਾਰ,
ਹਰ ਘਰ ਦੀ ਔਲਾਦ ਦਾ ਤਾਹੀਂ ਹੋਊ ਸਤਿਕਾਰ।

ਵਿਚਾਰ ਕਰਨ ਲਈ ਬਹੁਤ ਸੂਖਮ ਇਹ ਵਿਸ਼ੇ ਨੇ।

  • ਰਾਜਿੰਦਰ ਕੌਰ
  • 310

Continue Reading

ਰੁਝਾਨ


Copyright by IK Soch News powered by InstantWebsites.ca