Kavita- Pargat Singh | Latest Punjabi Poetry
Connect with us apnews@iksoch.com

ਰਚਨਾਵਾਂ ਜਨਵਰੀ 2021

ਕਵਿਤਾ

Published

on

punjabi poetry

ਇਹ ਮੈਂ ਹਾਂ

ਮੈਂ ਧੂਏਂ ਵਾਂਗਰ ਧੁਖਦਾ ਹਾਂ
ਅੱਗ ਨਾਲ ਮੇਰਾ ਵੈਰ ਰਹਿੰਦਾ
ਮੇਰੀ ਖੁਸ਼ੀਆਂ ਦੇ ਨਾਲ ਘੱਟ ਬਣਦੀ
ਮੈਂ‌ ਦੁੱਖਾਂ ਦੇ ਹਾਂ ਸ਼ਹਿਰ‌ ਰਹਿੰਦਾ

ਮੈਂ ਪਾਟੀ ਚਾਦਰ ਦਰਦਾਂ ਦੀ
ਕੋਈ ਮਲਮ੍ਹ ਦੇ ਤੋਪੇ ਲਾਵੇ ਨਾ
ਆਪੇ ਹੱਸ ਲੈਂਦਾ ਆਪੇ ਰੋ ਲੈਂਦਾ
ਮੈਨੂੰ ਰੁੱਸੇ ਨੂੰ ਕੋਈ ਮਨਾਵੇ ਨਾ

ਮੇਰੀ ਕਲਮ ਬਿਆਨੇ ਹਾਲ ਮੇਰਾ
ਮੈਂ ਗੰਧਲੀ ਜਿੰਦਗੀ ਜਿਉਂਦਾ ਹਾਂ
ਲੋਕੀ ਪਾਗਲ ਸ਼ਾਇਰ ਕਹਿੰਦੇ ਨੇ
ਜਦ ਮੈਂ ਗੀਤ ਗਮ੍ਹਾਂ ਦੇ ਗਾਉਂਦਾ ਹਾਂ

ਦੁਨੀਆਂ ਦੇ ਤਾਨੇ ਮੇਹਨਿਆਂ ਨੇ
ਕਰ ਦਿੱਤਾ ਮਾੜਾ ਹਾਲ ਮੇਰਾ
ਮੈਨੂੰ ਇੰਝ ਲੱਗਦਾ ਜਿਵੇਂ ਹੋਵੇਗਾ
ਬੱਸ ਆਹੀ ਆਖਰੀ ਸਾਲ ਮੇਰਾ

  • ਪਰਗਟ ਸਿੰਘ
  • 86

ਰਚਨਾਵਾਂ ਜਨਵਰੀ 2021

ਗ਼ਜ਼ਲ

Published

on

ਚੱਲੋ ਸਾਥੀਓ! ਚੱਲੀਏ ਹੁਣ ਦਿੱਲੀ ਨੂੰ ।
ਵੇਖੀਏ ਜਾ ਸ਼ੇਰਾਂ ਨੇ ਘੇਰੀ ਬਿੱਲੀ ਨੂੰ ।
ਲੰਘ ਗਿਆ ਹਾਥੀ ਥੋੜ੍ਹੀ ਪੂਛ ਬਕਾਇਅਾ ਏ,
ਕੱਸ ਦਈਏ ਜਾ ਰਹਿ ਗਈ ਚੂੜੀ ਢਿੱਲੀ ਨੂੰ।
ਬੈਠੇ ਪੱਥਰ ਜਹੇ ਲੈ ਕਿ ਇਰਾਦੇ ਸੂਰੇ ਨੇ,
ਕੰਕਰ-ਕੰਕਰ ਕਰ ਦੇਣਾ ਕੱਚੀ-ਪਿੱਲੀ ਨੂੰ।
ਭੋਲੇ-ਭਾਲੇ , ਸਿਧਰੇ, ਪੇੰਡੂ ਦੇਸ਼ੀਆਂ ਨੇ ,
ਵਖ਼ਤ ਜਿਹਾ ਹੀ ਪਾ ਦਿੱਤਾ ਹੈ ਸੇਖ-ਚਿਲੀ ਨੂੰ
ਹਲ਼ ਪੁੱਟ ਰਿਹਾ ਹੈ ਨੀਂਹਾਂ ਹੁਣ ਸੰਸਦ ਦੀਆਂ,
ਲੈ ਚੱਲੋ ਖਿੱਚ ਕਿ ਏਨੂੰ ਜੜ੍ਹ ਤੋਂ ਹਿੱਲੀ ਨੂੰ।
ਜਾਗੀ ਨੀਂਦੋ ਪੀੜ੍ਹੀ ਸਾਡੀ ਸੁੱਤੀ ਹੋਈ,
ਚੰਗੇ ਸਾਚੇ ਗੁੰਨ ਲਓ ਮਿੱਟੀ ਗਿੱਲੀ ਨੂੰ।
ਜੋ ਕਹਿੰਦੀ ਮੈਂ ਉਹ ਹੋਣ ਲਕੀਰਾਂ ਪੱਥਰ ਤੇ,
ਰਾਤੀਂ ਸੁਪਨਾ ਆਯਾ ਹੈ ਜੀ ਇੱਕ ਬਿੱਲੀ ਨੂੰ।
ਜਿੱਤ ਰਹੀ ਹੈ ਖੜਕਾ,ਹੁਣ ਆ ਕੇ ਦਰ ਸਾਡੇ
ਰੱਖੋ ਨੱਪ ਜਰਾ ਏਸ ਤਰਾਂ ਹੀ ਕਿੱਲੀ ਨੂੰ।

  • ਹਰਪਾਲ ਸਿੰਘ ਨਾਗਰਾ
  • 237

Continue Reading

ਰਚਨਾਵਾਂ ਜਨਵਰੀ 2021

“ਬਾਬੇ ਨਾਨਕ ਦਾ ਵੀਹਾਂ ਦਾ”

Published

on

poetry

ਕੋਈ ਕਹਿੰਦਾ ਉੱਥੇ ਲੰਗਰ ਵਰਤਦਾ ਹੈ
ਪਰ ਮੈਂ ਉਥੇ ਜਾ ਕੇ ਵੇਖਿਆ
ਕਿ ਉੱਥੇ ਤਾਂ
ਇਕ ਪਰਿਵਾਰ ਵਰਤਦਾ ਹੈ
ਇਕ ਪਿਆਰ ਵਰਤਦਾ ਹੈ
ਇਕ ਸਤਿਕਾਰ ਵਰਤਦਾ ਹੈ
ਇਕ ਸਭਿਆਚਾਰ ਵਰਤਦਾ ਹੈ
ਇਕ ਸੰਸਕਾਰ ਵਰਤਦਾ ਹੈ
ਇਕ ਦਿਲੋਂ ਸੱਚਾ ਇਜ਼ਹਾਰ ਵਰਤਦਾ ਹੈ
ਇਕ ਇਨਸਾਨੀਅਤ ਦਾ ਇਤਬਾਰ ਵਰਤਦਾ ਹੈ
ਇਕ ਨਵਾਂ ਇਤਿਹਾਸ ਵਰਤਦਾ ਹੈ
ਪਰਵਿੰਦਰ ਹੋਰ ਨਾ ਹੋਰ
ਉੱਥੇ ਕੁਲ ਦੁਨੀਆਂ ਦੇ ਬਾਬੇ ਨਾਨਕ ਦਾ
ਵੀਹਾਂ ਦਾ ਕੀਤਾ ਵੀਹਾਂ(ਸੰਨ 2020)’ਚ ਵਪਾਰ ਵਰਤਦਾ ਹੈ

  • ਪਰਵਿੰਦਰ ਸਿੰਘ
  • 236

Continue Reading

ਰਚਨਾਵਾਂ ਜਨਵਰੀ 2021

ਦਿੱਲੀ ਸੰਘਰਸ਼ ਦੌਰਾਨ ਦੋ ਸਰਕਾਰ ਕਿਸਾਨਾਂ ਨੂੰ ਅਤਵਾਦੀ ਦੱਸ ਰਹੀ

Published

on

ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਸਰਕਾਰ ਅਤਵਾਦੀ ਦੱਸ ਰਹੀ ਮੈ ਉਹਨਾਂ ਨੂੰ ਪੁੱਛਣ ਚਾਹੁੰਦਾ ਕਿ ਅਤਵਾਦੀ ਕਹਿਦੇ ਕਿਸ ਨੂੰ ਨੇ ਅਤਵਾਦੀ ਦੀ ਪਰਿਭਾਸ਼ਾ ਕੀ ਹੈ ਕਿਸ ਲਈ ਵਰਤਿਆ ਜਾਂਦਾ ਹੈ ਅਤਵਾਦੀ ਸ਼ਬਦ)ਅਤਵਾਦੀ ਉਸਨੂੰ ਕਹਿੰਦੇ ਜਿਸਨੇ ਮਨੁੱਖਤਾ ਦਾ ਬਹੁਤ ਘਾਣ ਕੀਤਾ ਹੋਵੇ ਤੇ ਬੇ ਦੋਸ਼ੇ ਲੋਕ ਮਰੇ ਹੁੰਦੇ ਨੇ, ਹੁਣ ਜਿਵੇਂ ਦਿੱਲੀ ਸਰਕਾਰ ਪਹਿਲਾ ਵੀ ਕੀਤਾ ਤੇ ਹੁਣ ਵੀ ਕਰ ਰਹੀ ਏ ਫਿਰ ਮੈਨੂੰ ਦੱਸੋ ਅਸਲ ਵਿੱਚ ਅਤਵਾਦੀ ਕੋਣ ਹੈ ਸਰਕਾਰ ਜਾ ਕਿਸਾਨਾਂ????

  • ਨਵਦੀਪ ਸਿੰਘ
  • 235

Continue Reading

ਰੁਝਾਨ


Copyright by IK Soch News powered by InstantWebsites.ca