Asi Baagi Hi Change Haan- Priya Suman | Latest Punjabi Poetry
Connect with us [email protected]

ਰਚਨਾਵਾਂ ਜਨਵਰੀ 2021

ਕਵਿਤਾ- ਅਸੀਂ ਬਾਗ਼ੀ ਹੀ ਚੰਗੇ ਹਾਂ।

Published

on

latest punjabi poetry

ਨਹੀਂ ਬਣਨਾ ਅਸੀਂ ਅਜਿਹੇ
ਸ਼ਾਹ ਦੇ ਨੌਕਰ
ਜੋ ਆਪਣੀ ਹੀ ਪਰਜਾ ਦਾ
ਖੂਨ ਨਿਚੋੜ
ਨੌਕਰਾਂ ਨੂੰ ਟੁੱਕ ਵੰਡੇ
ਤੇ ਮਾਲਕ ਬਣ ਫਿਰ ਉਨ੍ਹਾਂ ਨੂੰ
ਕਠਪੁਤਲੀ ਵਾਂਗ ਨਚਾਵੇ
ਜੋ ਹਰ ਇੱਕ ਨਾਲ
ਆਪਣੇ ਮਨ ਕੀ ਬਾਤ ਕਰੇ
ਪਰ ਸਾਡੇ ਮਨ ਕੀ ਬਾਤ ਸੁਣਨ ਵੇਲੇ
ਬਹਿਰਾ ਹੋ ਜਾਵੇ
ਜੇ ਚੱਲ ਕੇ ਜਾਈਏ ਉਸ ਦੇ ਦਰ ‘ਤੇ
ਤਾਂ ਪਾਣੀ ਦੀਆਂ ਬੁਛਾੜਾਂ ਨਾਲ ਸਵਾਗਤ ਕਰੇ
ਤੇ ਉਮੀਦ ਕਰੇ ਕਿ ਜਨਤਾ
ਉਸ ‘ਤੇ ਫੁੱਲਾਂ ਦੀ ਵਰਖਾ ਕਰੇ
ਅਜਿਹੇ ਸ੍ਵੈ-ਹਿਤਕਾਰੀ ਦੇ ਰਾਜ ਵਿੱਚ
ਅਸੀਂ ਬਾਗੀ ਹੀ ਚੰਗੇ ਹਾਂ।

  • ਪ੍ਰਿਆ ਸੁਮਨ
  • 262

ਰਚਨਾਵਾਂ ਜਨਵਰੀ 2021

ਦਿੱਲੀ ਸੰਘਰਸ਼ ਦੌਰਾਨ ਦੋ ਸਰਕਾਰ ਕਿਸਾਨਾਂ ਨੂੰ ਅਤਵਾਦੀ ਦੱਸ ਰਹੀ

Published

on

ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਸਰਕਾਰ ਅਤਵਾਦੀ ਦੱਸ ਰਹੀ ਮੈ ਉਹਨਾਂ ਨੂੰ ਪੁੱਛਣ ਚਾਹੁੰਦਾ ਕਿ ਅਤਵਾਦੀ ਕਹਿਦੇ ਕਿਸ ਨੂੰ ਨੇ ਅਤਵਾਦੀ ਦੀ ਪਰਿਭਾਸ਼ਾ ਕੀ ਹੈ ਕਿਸ ਲਈ ਵਰਤਿਆ ਜਾਂਦਾ ਹੈ ਅਤਵਾਦੀ ਸ਼ਬਦ)ਅਤਵਾਦੀ ਉਸਨੂੰ ਕਹਿੰਦੇ ਜਿਸਨੇ ਮਨੁੱਖਤਾ ਦਾ ਬਹੁਤ ਘਾਣ ਕੀਤਾ ਹੋਵੇ ਤੇ ਬੇ ਦੋਸ਼ੇ ਲੋਕ ਮਰੇ ਹੁੰਦੇ ਨੇ, ਹੁਣ ਜਿਵੇਂ ਦਿੱਲੀ ਸਰਕਾਰ ਪਹਿਲਾ ਵੀ ਕੀਤਾ ਤੇ ਹੁਣ ਵੀ ਕਰ ਰਹੀ ਏ ਫਿਰ ਮੈਨੂੰ ਦੱਸੋ ਅਸਲ ਵਿੱਚ ਅਤਵਾਦੀ ਕੋਣ ਹੈ ਸਰਕਾਰ ਜਾ ਕਿਸਾਨਾਂ????

  • ਨਵਦੀਪ ਸਿੰਘ
  • 235

Continue Reading

ਰਚਨਾਵਾਂ ਜਨਵਰੀ 2021

ਅੱਤਵਾਦੀ ਨਹੀਂ ਕਿਰਸਾਨ ਆਂ

Published

on

ਅਸੀਂ ਲੁੱਟੇ ਗਏ, ਖਸੁੱਟੇ ਗਏ
ਬੇਵਫਾ ਸਰਕਾਰ ਦੇ ਝੂਠੇ ਵਾਅਦਿਆਂ ਨਾਲ ਅਸੀਂ ਵਾਂਗ ਆਸ਼ਕਾਂ ਪੱਟੇ ਗਏ,
ਸਭ ਜਾਣਦੇ ਆਂ ਚਾਲਾਂ,ਸਮਝੀ ਨਾ ਅਣਜਾਣ ਆਂ
ਹੱਕ ਲੈਣ ਆਏ ਆਂ,ਅੱਤਵਾਦੀ ਨਹੀਂ ਅਸੀਂ ਕਿਰਸਾਨ ਆਂ
ਬੁਛਾੜਾਂ ਪਾਣੀ ਦੀਆਂ ਤੁਸੀਂ ਮਾਰ ਹੰਭੇ,
ਤੋੜ ਕੇ ਬੈਰੀਕੇਡ ਅਸੀਂ ਓਸ ਪਾਰ ਲੰਘੇ,
ਵਾਰਦੇ ਆਂ ਜਾਨਾਂ ਹੱਸ ਹੱਸ ਕੇ,
ਬੇਪਰਵਾਹ ਹੈਗੇ,ਸਮਝੀਂ ਨਾ ਨਾਦਾਨ ਆਂ,
ਹੱਕ ਲੈਣ ਆਏ ਆਂ,ਅੱਤਵਾਦੀ ਨਹੀਂ ਅਸੀਂ ਕਿਰਸਾਨ ਆਂ
ਸ਼ਾਂਤੀ ਨੂੰ ਅਜਮਾ ਰਹੇ,
ਸਮਝੀ ਨਾ ਘਬਰਾ ਰਹੇ,
ਮਿੱਠ ਬੋਲੜੇ ਆਂ ਸ਼ਾਂਤੀ ਵੇਲੇ,ਜੰਗ ਵੇਲੇ ਕਿਰਪਾਨ ਆਂ,
ਹੱਕ ਲੈਣ ਆਏ ਆਂ,ਅੱਤਵਾਦੀ ਨਹੀਂ ਅਸੀਂ ਕਿਰਸਾਨ ਆਂ

  • ਅਮਨਦੀਪ ਕੌਰ
  • 224

Continue Reading

ਰਚਨਾਵਾਂ ਜਨਵਰੀ 2021

ਦੋਸ਼ੀ ਕੌਣ

Published

on

ਕੁਦਰਤ ਦੀ ਇੱਕ ਕਾਰੀਗਰੀ ਚੋਂ ਇਨਸਾਨ,
ਔਰਤ ਤੇ ਮਰਦ ਦੋਵਾਂ ਦੀ ਇਕੋ ਜਿਹੀ ਸ਼ਾਨ।

ਕਿਉਂ ਨਹੀਂ ਮਰਦ ਨੂੰ ਕਿਸੇ ਮਾਂ ਨੇ ਸਿਖਾਇਆ,
ਕੁੜੀ,ਧੀ, ਭੈਣ ਓਹ ਵੀ ਨੇ ਕਿਸੇ ਦਾ ਸਰਮਾਇਆ।

ਸਿੱਖਿਆ ਮਾਂ ਪਿਓ ਨੇ ਮੁੰਡੇ ਨੂੰ ਜੇ ਦਿੱਤੀ ਹੁੰਦੀ ਭਲੀ,
ਤਾਂ ਕਿਸੇ ਦੀ ਧੀ, ਭੈਣ ਦੀ ਨਾ ਚੜ੍ਹਦੀ ਏਦਾਂ ਬਲੀ।

ਸਮਝਣਾ ਪਊ ਮਾਪਿਆਂ ਨੂੰ ਕਰਨਾ ਪਊ ਵਿਚਾਰ,
ਹਰ ਘਰ ਦੀ ਔਲਾਦ ਦਾ ਤਾਹੀਂ ਹੋਊ ਸਤਿਕਾਰ।

ਵਿਚਾਰ ਕਰਨ ਲਈ ਬਹੁਤ ਸੂਖਮ ਇਹ ਵਿਸ਼ੇ ਨੇ।

  • ਰਾਜਿੰਦਰ ਕੌਰ
  • 310

Continue Reading

ਰੁਝਾਨ


Copyright by IK Soch News powered by InstantWebsites.ca