Rahul Gandhi targeted Prime Minister Modi in Parliament
Connect with us [email protected]

ਰਾਜਨੀਤੀ

ਰਾਹੁਲ ਗਾਂਧੀ ਨੇ ਪਾਰਲੀਮੈਂਟ ਵਿੱਚ ਪ੍ਰਧਾਨ ਮੰਤਰੀ ਮੋਦੀ ਉੱਤੇ ਨਿਸ਼ਾਨਾ ਸਾਧਿਆ

Published

on

rahul gandhi

ਨਵੀਂ ਦਿੱਲੀ, 11 ਫਰਵਰੀ, -ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਬੋਲਦੇ ਵਕਤ ਨਰਿੰਦਰ ਮੋਦੀ ਸਰਕਾਰ ਉੱਤੇ ਤਿੱਖਾ ਨਿਸ਼ਾਨਾ ਸਾਧਿਆ ਅਤੇ ਤਿੰਨਾਂ ਕਾਨੂੰਨਾਂ ਵਿੱਚ ਕਿਸਾਨਾਂ ਦੇ ਨਾਲ ਮੰਡੀਆਂ ਅਤੇ ਆਮ ਲੋਕਾਂ ਵਿਰੁੱਧ ਚੱਲਣ ਵਾਲੀਆਂ ਚਾਲਾਂ ਦਾ ਜਿ਼ਕਰ ਕੀਤਾ।
ਰਾਹੁਲ ਗਾਂਧੀ ਨੇ ਕਿਹਾ ਕਿ ਪਹਿਲੇ ਖੇਤੀਬਾੜੀ ਕਾਨੂੰਨ ਨਾਲ ਮੰਡੀਆਂ ਨੂੰ ਖ਼ਤਮ ਕੀਤਾ ਜਾਣਾ ਹੈ, ਜਦ ਕਿ ਦੂਸਰੇ ਕਾਨੂੰਨ ਮੁਤਾਬਕ ਕੋਈ ਵੀ ਸੇਠ ਜਿੰਨਾ ਚਾਹੇ ਅਨਾਜ,ਫਲ ਤੇ ਸਬਜ਼ੀਆਂ ਸਟੋਰ ਕਰ ਸਕਦਾ ਹੈ। ਇਸ ਕਾਨੂੰਨ ਦਾ ਟੀਚਾ ਜਮ੍ਹਾਂਖੋਰੀ ਨੂੰ ਉਤਸ਼ਾਹਤ ਕਰਨਾ ਹੈ। ਉਨ੍ਹਾਂ ਕਿਹਾ ਕਿ ਤੀਸਰੇ ਕਾਨੂੰਨ ਦੀ ਸਮੱਗਰੀ ਹੈ ਕਿ ਜਦੋਂ ਕੋਈ ਕਿਸਾਨ ਭਾਰਤ ਦੇ ਸਭ ਤੋਂ ਵੱਡੇ ਉਦਯੋਗਪਤੀਆਂ ਕੋਲੋਂ ਸਬਜ਼ੀਆਂ-ਅਨਾਜਾਂ ਦਾ ਸਹੀ ਭਾਅ ਮੰਗਦਾ ਹੈ,ਤਾਂ ਉਸਨੂੰ ਅਦਾਲਤ ਵਿੱਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਭਾਜਪਾ ਦੇ ਮੈਂਬਰ ਹੰਗਾਮਾ ਕਰਦੇ ਰਹੇ।
ਵਰਨਣ ਯੋਗ ਹੈ ਕਿ ਇਸ ਤੋਂ ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਦਨ ਵਿੱਚ ਕਿਹਾ ਸੀ ਕਿ ਇਨ੍ਹਾਂ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਵਿਸ਼ਾ-ਵਸਤੂ ਅਤੇ ਇਰਾਦੇ ਬਾਰੇ ਅਗੇਤੇ ਵਿਚਾਰ ਵਟਾਂਦਰੇ ਹੋਏ ਸਨ ਅਤੇ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਮਨਮੋਹਨ ਸਿੰਘ ਸਰਕਾਰ ਵੀ ਇਹ ਕੁਝ ਕਰਨ ਲੱਗੀ ਸੀ। ਇਸ ਬਿਆਨ ਉੱਤੇ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਨਿਸ਼ਾਨਾ ਸਾਧਿਆਅਤੇ ਕਿਹਾ ਕਿ ਕਈ ਸਾਲ ਪਹਿਲਾਂ ਭਾਰਤ ਵਿੱਚ ਪਰਿਵਾਰ ਯੋਜਨਾਬੰਦੀ ਦਾ ਨਾਅਰਾ ਸੀ ‘ਹਮ ਦੋ, ਹਮਾਰੇ ਦੋ’ ਅਤੇ ਅੱਜ ਕੀ ਹੋ ਰਿਹਾ ਹੈ? ਇਹ ਨਾਅਰਾ ਨਵੇਂ ਰੂਪ ਵਿਚ ਆਇਆ ਹੈ। ਅੱਜ ਇਸ ਦੇਸ਼ ਨੂੰ ਚਾਰ ਲੋਕ ਚਲਾਉਂਦੇ ਹਨ ਅਤੇ ਇਸ ਸਰਕਾਰ ਦਾ ਨਾਅਰਾ ਹੈ ‘ਹਮ ਦੋ-ਹਮਾਰੇ ਦੋ।’
ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਦੇ ਦੋਵਾਂ ਦੋਸਤਾਂ ਵਿਚੋਂ ਇਕ ਜਣੇ ਨੂੰ ਫਲ ਅਤੇ ਸਬਜ਼ੀਆਂ ਵੇਚਣ ਦਾ ਅਧਿਕਾਰ ਦਿੱਤਾ ਗਿਆ ਹੈ, ਜਿਸ ਨਾਲ ਰੇੜੀ ਵਾਲਿਆਂ ਦਾ ਨੁਕਸਾਨ ਹੋਏਗਾ, ਛੋਟੇ ਕਾਰੋਬਾਰੀ ਦਾ ਨੁਕਸਾਨ ਹੋਵੇਗਾ ਅਤੇ ਬਾਜ਼ਾਰ ਵਿਚ ਕੰਮ ਕਰਦੇ ਲੋਕਾਂ ਦਾ ਨੁਕਸਾਨ ਹੋਵੇਗਾ। ਦੂਸਰੇ ਦੋਸਤ ਨੇ ਪੂਰੇ ਦੇਸ਼ ਵਿਚ ਅਨਾਜ,ਫਲ ਅਤੇ ਸਬਜ਼ੀਆਂ ਸਟੋਰ ਕਰਨੀਆਂ ਹਨ। ਰਾਹੁਲ ਗਾਂਧੀ ਨੇ ਕਿਹਾ ਜਦੋਂ ਇਹ ਕਾਨੂੰਨ ਲਾਗੂ ਹੋਣਗੇ ਤਾਂ ਇਸ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਰੁਜ਼ਗਾਰ ਠੱਪ ਹੋ ਜਾਵੇਗਾ। ਕਿਸਾਨਾਂ ਦਾ ਖੇਤ ਚੱਲੇਗਾ, ਪਰ ਉਨ੍ਹਾਂ ਨੂੰ ਸਹੀ ਕੀਮਤ ਨਹੀਂ ਮਿਲੇਗੀ ਅਤੇ ਸਿਰਫ ‘ਅਸੀਂ ਦੋ ਅਤੇ ਸਾਡੇ ਦੋ’ ਲੋਕ ਇਸਨੂੰ ਚਲਾਉਣਗੇ, ਜਿਸ ਕਾਰਨ ਕਈ ਸਾਲਾਂ ਪਿੱਛੋਂ ਭਾਰਤ ਦੇ ਲੋਕਾਂ ਨੂੰ ਫਿਰ ਭੁੱਖ ਨਾਲ ਮਰਨਾ ਪਏਗਾ ਅਤੇ ਪੇਂਡੂ ਆਰਥਿਕਤਾ ਤਬਾਹ ਹੋ ਜਾਵੇਗੀ। ਸਰਕਾਰ ਦੀ ਇਹ ਪਹਿਲੀ ਕੋਸਿ਼ਸ਼ ਹੈ।
ਪ੍ਰਧਾਨ ਮੰਤਰੀ ਉੱਤੇ ਹਮਲਾ ਜਾਰੀ ਰੱਖਦੇ ਹੋਏ ਰਾਹੁਲ ਗਾਂਧੀ ਨੇ ਕਿਹਾ: ਇਸ ਸਰਕਾਰ ਵੱਲੋਂ ਮਾਰੀ ਪਹਿਲੀ ਸੱਟ ਨੋਟਬੰਦੀ ਸੀ। ਇਸ ਦਾ ਮਕਸਦ ਕਿਸਾਨਾਂ ਤੇ ਗਰੀਬਾਂ ਤੋਂ ਪੈਸੇ ਲੈ ਕੇ ਉਦਯੋਗਪਤੀਆਂ ਦੀ ਜੇਬ ਵਿੱਚ ਪਾਉਣਾ ਸੀ। ਇਸ ਤੋਂ ਪਿੱਛੋਂ ਜੀਐਸ ਟੀ ਲਿਆ ਕੇ ਕਿਸਾਨ ਅਤੇ ਮਜ਼ਦੂਰਾਂ ਦੀ ਆਰਥਿਕਤਾ ਉੱਤੇ ਹਮਲਾ ਕੀਤਾ ਗਿਆ। ਰਾਹੁਲ ਗਾਂਧੀ ਨੇ ਕਿਹਾ,ਫਿਰ ਕੋਰੋਨਾ ਆ ਗਿਆ, ਜਿਸ ਦੇ ਸਮੇਂ ਮਜ਼ਦੂਰ ਕਹਿੰਦੇ ਸਨ ਕਿ ਬੱਸ ਘਰਾਂ ਵੱਲ ਜਾਣ ਲਈ ਇੱਕ ਟਿਕਟ ਦਿਓ, ਸਰਕਾਰ ਕਹਿੰਦੀ ਸੀ ਕਿ ਨਹੀਂ ਮਿਲੇਗੀ, ਪਰ ਸਰਕਾਰ ਨੇ ਉਦਯੋਗਪਤੀ ਮਿੱਤਰਾਂ ਦਾ ਕਰਜ਼ਾ ਮਾਫ ਕਰ ਦਿੱਤਾ। ਰਾਹੁਲ ਗਾਂਧੀ ਨੇ ਕਿਹਾ, “ਇਸ ਵਕਤ ਦੇਸ਼ ਵਿੱਚ ਚੱਲਦਾ ਕਿਸਾਨ ਸੰਘਰਸ਼ ਅਸਲ ਵਿੱਚਸਾਰੇ ਦੇਸ਼ ਦੇ ਲੋਕਾਂ ਦੀ ਲਹਿਰ ਹੈ,ਨਾ ਕਿ ਕਿਸਾਨਾਂ ਦੀ, ਕਿਸਾਨ ਸਿਰਫਰਾਹ ਦਿਖਾ ਰਿਹਾ ਹੈ, ਪੂਰਾ ਦੇਸ਼ ਇਕੋ ਆਵਾਜ਼ ਨਾਲ ‘ਹਮ ਦੋ,ਹਮਰੇ ਦੋ’ ਦੇ ਖਿਲਾਫ ਆਵਾਜ਼ ਬੁਲੰਦ ਕਰਨ ਜਾ ਰਿਹਾ ਹੈ। ਕਿਸਾਨ ਇਕ ਇੰਚ ਵੀ ਪਿੱਛੇ ਨਹੀਂ ਹਟੇਗਾ। ਕਿਸਾਨ ਅਤੇ ਮਜ਼ਦੂਰ ਤੁਹਾਨੂੰ ਹਟਾ ਦੇਣਗੇ।ਨਰਿੰਦਰ ਮੋਦੀ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣੇ ਹੀਪੈਣਗੇ।”

Read More Latest Indian Political News

ਰਾਜਨੀਤੀ

ਮੇਨਕਾ ਗਾਂਧੀ ਨੇ ਡਾਕਟਰ ਨਾਲ ਬੇਹੱਦ ਭੱਦੀ ਸ਼ਬਦਾਵਲੀ ਵਰਤੀ

Published

on

Maneka Gandhi

ਲਖਨਊ, 24 ਜੂਨ – ਉਤਰ ਪ੍ਰਦੇਸ਼ ਦੇ ਸੁਲਤਾਨਪੁਰ ਪਾਰਲੀਮੈਂਟਰੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਇੱਕ ਆਡੀਉ ਕਲਿਪ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਕਾਰਨ ਉਹ ਲੋਕਾਂ ਦੇ ਨਿਸ਼ਾਨੇ ਉੱਤੇ ਆ ਗਈ ਹੈ।
ਅਸਲ ਵਿੱਚ ਮੇਨਕਾ ਗਾਂਧੀ ਉੱਤੇ ਪਸ਼ੂਆਂ ਦੇ ਡਾਕਟਰਾਂ ਨਾਲ ਮਾੜਾ ਵਤੀਰਾ ਕਰਨ ਦਾ ਦੋਸ਼ ਲੱਗਾ ਹੈ। ਇੰਡੀਅਨ ਵੈਟਰਨਰੀ ਐਸੋਸੀਏਸ਼ਨ ਨੇ ਇਸ ਕੇਸ ਵਿੱਚ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਮੇਨਕਾ ਗਾਂਧੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫ਼ਿਲਮ ਨਿਰਦੇਸ਼ਕ ਅਸ਼ੋਕ ਪੰਡਤ ਨੇ ਵੀ ਵੈਟਰਨਰੀ ਐਸੋਸੀਏਸ਼ਨ ਦੀ ਚਿੱਠੀ ਨੂੰ ਆਪਣੇ ਟਵਿਟਰ ਹੈਂਡਲ ਉੱਤੇ ਸਾਂਝਾ ਕੀਤਾ ਹੈ ਅਤੇ ਲਿਖਿਆ ਹੈ ਕਿ ‘‘ਮੇਨਕਾ ਗਾਂਧੀ ਅਕਸਰ ਦੇਸ਼ ਭਰ ਵਿੱਚ ਕਾਫ਼ੀ ਲੋਕਾਂ ਨੂੰ ਫ਼ੋਨ ਕਰ ਕੇ ਧਮਕਾਉਂਦੀ ਤੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੰਦੀ ਹੈ। ਉਸ ਨੂੰ ਰਾਜਨੀਤੀ ਤੋਂ ਰਿਟਾਇਰ ਹੋਣ ਲਈ ਕਹਿ ਦੇਣ ਦਾ ਸਮਾਂ ਆ ਗਿਆ ਹੈ।” ਇਸ ਦੇ ਨਾਲ ਸੋਸ਼ਲ ਮੀਡੀਆ ਉੱਤੇ ਵੀ ਮੇਨਕਾ ਗਾਂਧੀ ਦੇ ਬਾਈਕਾਟ ਦੀ ਚਰਚਾ ਹੈ ਤੇ ਮੇਨਕਾ ਗਾਂਧੀ ਵੱਲੋਂ ਇੱਕ ਡਾਕਟਰ ਨਾਲ ਕੁੱਤੇ ਦੇ ਇਲਾਜ ਬਾਰੇ ਕਈ ਘਟੀਆ ਸ਼ਬਦ ਬੋਲਦੀ ਲੱਗ ਰਹੀ ਹੈ।

Continue Reading

ਰਾਜਨੀਤੀ

ਓਮ ਪ੍ਰਕਾਸ਼ ਚੌਟਾਲਾ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ

Published

on

Om Prakash Chautala

ਚੰਡੀਗ਼ੜ੍ਹ, 24 ਜੂਨ – ਜੇ ਬੀ ਟੀ ਅਧਿਆਪਕ ਭਰਤੀ ਘੁਟਾਲੇ ਵਿੱਚ ਦੋਸ਼ੀ ਸਾਬਤ ਹੋ ਜਾਣ ਦੇ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ 10 ਸਾਲ ਦੀ ਕੈਦ ਕੱਟਣ ਵਾਲੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਕੱਲ੍ਹ ਰਾਤ ਨੂੰ ਪੂਰੀ ਹੋ ਗਈ ਅਤੇ ਉਹ ਰਿਹਾਅ ਹੋ ਗਏ ਹਨ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਓਮ ਪ੍ਰਕਾਸ਼ ਚੌਟਾਲਾ ਦੇ ਵਕੀਲ ਅਮਿਤ ਸਾਹਨੀ ਨੂੰ ਇਹ ਜਾਣਕਾਰੀ ਦਿੱਤੀ ਹੈ।
ਸਾਹਨੀ ਨੇ ਦੱਸਿਆ ਕਿ ਪੈਰੋਲ ਉੱਤੇ ਹੋਣ ਕਾਰਨ ਚੌਟਾਲਾ ਜੇਲ੍ਹ ਤੋਂ ਬਾਹਰ ਸਨ, ਪਰ ਕੁਝ ਕਾਗਜ਼ੀ ਕਾਰਵਾਈ ਪੂਰੀ ਹੁੰਦਿਆਂ ਸਾਰ ਉਹ ਅਧਿਕਾਰਤ ਤੌਰ ਉੱਤੇ ਰਿਹਾਅ ਹੋ ਜਾਣਗੇ। ਚੌਟਾਲਾ ਦੀ ਰਿਹਾਈ ਨਾਲ ਜਿੱਥੇ ਇਨੈਲੋ ਵਰਕਰਾਂ ਵਿੱਚ ਕਾਫ਼ੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ, ਉਥੇ ਇਸ ਦਾ ਅਸਰ ਅਭੈ ਚੌਟਾਲਾ ਦੇ ਅਸਤੀਫ਼ੇ ਨਾਲ ਵਿਧਾਨ ਸਭਾ ਦੀ ਖ਼ਾਲੀ ਹੋਈ ਏਲਨਾਬਾਦ ਸੀਟ ਦੀ ਉਪ ਚੋਣ ਵਿੱਚ ਵੀ ਵੇਖਣ ਨੂੰ ਮਿਲ ਸਕਦਾ ਹੈ। ਜੇਲ੍ਹ ਤੋਂ ਰਿਹਾਅ ਹੋਣ ਦੇ ਬਾਵਜੂਦ ਚੌਟਾਲਾ ਦੇ ਦਸ ਸਾਲ ਤਕ ਚੋਣ ਲੜਨ ਉੱਤੇ ਰੋਕ ਰਹੇਗੀ। ਵਰਨਣ ਯੋਗ ਹੈ ਕਿ 16 ਜਨਵਰੀ 2013 ਨੂੰ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਪੁੱਤਰ ਅਜੇ ਚੌਟਾਲਾ ਸਮੇਤ 55 ਲੋਕ ਦੋਸ਼ੀ ਕਰਾਰ ਦਿੱਤੇ ਗਏ ਸਨ।

Read More Latest Punjabi News

Continue Reading

ਰਾਜਨੀਤੀ

ਈ ਡੀ ਵੱਲੋਂ ਸੁਖਪਾਲ ਖਹਿਰਾ ਕੇਸ ਵਿੱਚ ਚੋਟੀ ਦੇ ਡਿਜ਼ਾਈਨਰ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰਿਤੂ ਨੂੰ ਸੰਮਨ

Published

on

Sukhpal Khaira case

ਨਵੀਂ ਦਿੱਲੀ, 24 ਜੂਨ – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਹਵਾਲਾ ਕੇਸ ਬਾਰੇ ਦੇਸ਼ ਦੇ ਤਿੰਨ ਵੱਡੇ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਚਾਰੀ ਅਤੇ ਰਿਤੂ ਕੁਮਾਰ ਨੂੰ ਸੰਮਨ ਭੇਜੇ ਹਨ। ਅਧਿਕਾਰੀਆਂ ਦੇ ਮੁਤਾਬਕ ਤਿੰਨਾਂ ਫੈਸ਼ਨ ਡਿਜ਼ਾਈਨਰਾਂ ਨੂੰ ਅਗਲੇ ਹਫ਼ਤੇ ਦਿੱਲੀ ਵਿੱਚ ਸਵਾਲਾਂ ਦੇ ਜਵਾਬ ਦੇਣ ਲਈ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਨੂੰ ਕਿਹਾ ਗਿਆ ਹੈ।
ਇਹ ਸੰਮਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਪਰਵਾਰਕ ਮੈਂਬਰਾਂ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ ਨਾਲ ਸਬੰਧਤ ਹਨ। ਜਾਣਕਾਰ ਸੂਤਰਾਂ ਮੁਤਾਬਕ ਏਜੰਸੀ ਨੇ ਮਾਰਚ ਮਹੀਨੇ ਦੋਸ਼ੀ ਦੇ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ ਅਤੇ ਛਾਪੇ ਦੇ ਸਮੇਂ ਤੋਂ ਪਹਿਲਾਂ ਖਹਿਰਾ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ ਗਏ ਸਨ ਅਤੇ ਪਿਛਲੇ ਦਿਨੀਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਈ ਡੀ ਨੇ ਦੋਸ਼ ਲਾਇਆ ਕਿ ਖਹਿਰਾ ਨਸ਼ਾ ਤਸਕਰੀ ਦੇ ਦੋਸ਼ੀਆਂ ਅਤੇ ਫਰਜ਼ੀ ਪਾਸਪੋਰਟ ਦਾ ਰੈਕੇਟ ਕਰਨ ਵਾਲਿਆਂ ਦਾ ਸਹਿਯੋਗੀ ਹੈ। ਖਹਿਰਾ ਨੇ ਕੁਝ ਵੀ ਗਲਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਸ ਨੂੰ ਕੇਂਦਰੀ ਏਜੰਸੀ ਨਿਸ਼ਾਨਾ ਬਣਾ ਰਹੀ ਹੈ ਤੇ ਉਸ ਦੇ ਖ਼ਿਲਾਫ਼ ਕੇਸ 2015 ਦੇ ਫਾਜ਼ਿਲਕਾ ਨਸ਼ਾ ਤਸਕਰੀ ਵਾਲਾ ਹੈ, ਜਿਸ ਵਿੱਚ ਸੁਰੱਖਿਆ ਏਜੰਸੀਆਂ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਕੋਲੋਂ 1800 ਗ੍ਰਾਮ ਹੈਰੋਇਨ, 24 ਸੋਨੇ ਦੇ ਬਿਸਕੁੱਟ, ਦੋ ਹਥਿਆਰ, 26 ਜ਼ਿੰਦਾ ਕਾਰਤੂਸ, ਦੋ ਪਾਕਿਸਤਾਨੀ ਸਿੰਮ ਜ਼ਬਤ ਕੀਤੇ ਸਨ। ਜਾਣਕਾਰ ਸੂਤਰਾਂ ਨੇ ਦੱਸਿਆ ਕਿ ਏਜੰਸੀ ਨੂੰ ਪਤਾ ਲੱਗਾ ਸੀ ਕਿ ਨਕਦੀ ਸਮੇਤ ਕੁਝ ਭੁਗਤਾਨ ਡਿਜ਼ਾਈਨਰਾਂ ਨੂੰ ਕੀਤੇ ਗਏ ਸਨ, ਇਸ ਲਈ ਏਜੰਸੀ ਇਸ ਲੈਣ-ਦੇਣ ਨੂੰ ਜਾਨਣਾ ਚਾਹੁੰਦੀ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ। ਏਜੰਸੀ ਮੁਤਾਬਕ ਖਹਿਰਾ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਸਮਰਥਨ ਕਰ ਰਿਹਾ ਸੀ।

Continue Reading

ਰੁਝਾਨ


Copyright by IK Soch News powered by InstantWebsites.ca