Rahul Gandhi took to Twitter to accuse him of being biased
Connect with us [email protected]

ਰਾਜਨੀਤੀ

ਰਾਹੁਲ ਗਾਂਧੀ ਨੇ ਟਵਿੱਟਰ ਉੱਤੇ ਪੱਖਪਾਤ ਤੇ ਰਾਜਨੀਤੀ ਵਿੱਚ ਦਖ਼ਲ ਦੇ ਦੋਸ਼ ਲਾਏ

Published

on

rahul gandhi

ਨਵੀਂ ਦਿੱਲੀ, 13 ਅਗਸਤ, – ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਰਾਹੁਲ ਗਾਂਧੀ ਨੇ ਆਪਣਾ ਟਵਿੱਟਰ ਅਕਾਊਂਟ ਬੰਦ ਕੀਤੇ ਜਾਣ ਕਾਰਨ ਅੱਜ ਸ਼ੁੱਕਰਵਾਰ ਨੂੰ ਇਸ ਮਾਈਕ੍ਰੋਬਲਾਗਿੰਗ ਸਾਈਟ ਦੇ ਖਿਲਾਫ ਦੋਸ਼ ਲਾਇਆ ਕਿ ਇਹ ਅਮਰੀਕੀ ਕੰਪਨੀ ਪੱਖਪਾਤ ਕਰਦੀ, ਭਾਰਤੀ ਰਾਜਨੀਤੀ ਵਿੱਚ ਦਖ਼ਲ ਦੇਂਦੀ ਤੇ ਸਰਕਾਰ ਦੇ ਕਹੇ ਅਨੁਸਾਰ ਚੱਲਦੀ ਹੈ। ਉਨ੍ਹਾਂ ਕਿਹਾ ਕਿ ਟਵਿੱਟਰਨੇ ਜੋ ਕੀਤਾ ਹੈ, ਉਹ ਲੋਕਤੰਤਰਉੱਤੇ ਹਮਲਾ ਹੈ।
ਵਰਨਣ ਯੋਗ ਹੈ ਕਿ ਟਵਿੱਟਰ ਨੇ ਰਾਹੁਲ ਗਾਂਧੀ, ਕਾਂਗਰਸ ਪਾਰਟੀ ਤੇ ਇਸ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਦੇ ਅਕਾਊਂਟ ਬੰਦ ਕਰ ਦਿੱਤੇ ਹਨ। ਕੁਝ ਦਿਨ ਪਹਿਲਾਂ ਦਿੱਲੀ ਵਿੱਚ ਬਲਾਤਕਾਰ ਪਿੱਛੋਂ ਕਤਲ ਕੀਤੀ ਗਈ 9 ਸਾਲਾ ਬੱਚੀ ਦੇ ਮਾਤਾ-ਪਿਤਾ ਨਾਲ ਮੁਲਾਕਾਤ ਦੀ ਫੋਟੋ ਸ਼ੇਅਰ ਕਰਨ ਮਗਰੋਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਅੱਜ ਇਹ ਬਿਆਨ ਜਾਰੀ ਕੀਤਾ ਤਾਂਟਵਿੱਟਰ ਨੇ ਕਿਹਾ ਹੈ ਕਿ ਉਸ ਨੇ ਸਾਰੇ ਕਦਮ ਆਪਣੇ ਨਿਯਮਾਂ ਦੇ ਅਧੀਨ ਚੁੱਕੇ ਹਨ।
ਰਾਹੁਲ ਗਾਂਧੀ ਨੇ ਅੱਜ ਸ਼ੁੱਕਰਵਾਰ ਜਾਰੀ ਕੀਤੇਬਿਆਨ ਵਿੱਚ ਕਿਹਾ ਕਿ‘ਮੇਰਾ ਟਵਿੱਟਰ ਅਕਾਊਂਟ ਬੰਦ ਕਰ ਕੇ ਉਹ ਸਾਡੀ ਰਾਜਨੀਤੀ ਵਿੱਚ ਦਖ਼ਲ ਦੇ ਰਹੇ ਹਨ। ਇਕ ਕੰਪਨੀ ਸਾਡੀ ਰਾਜਨੀਤੀ ਦਾ ਘੇਰਾ ਤੈਅ ਕਰਨ ਦੇ ਲਈ ਆਪਣੇ ਕਾਰੋਬਾਰ ਦੀ ਵਰਤੋਂ ਕਰ ਰਹੀ ਹੈ। ਇਕ ਆਗੂ ਵਜੋਂ ਮੈਂ ਇਹ ਪਸੰਦ ਨਹੀਂ ਕਰਦਾ।’ ਉਨ੍ਹਾਂ ਕਿਹਾ, ‘ਇਹ ਰਾਹੁਲ ਗਾਂਧੀ ਉੱਤੇ ਹਮਲਾ ਨਹੀਂ,ਭਾਰਤੀ ਲੋਕਤੰਤਰ ਦੇ ਢਾਂਚੇ ਉੱਤੇ ਹਮਲਾ ਹੈ। ਸਿਰਫ਼ ਇਹੀ ਨਹੀਂ ਕਿ ਰਾਹੁਲ ਗਾਂਧੀ ਦਾ ਅਕਾਊਂਟ ਬੰਦ ਕੀਤਾ ਗਿਆ ਹੈ, ਮੇਰੇ ਕੋਲ 1.9 ਕਰੋੜ ਤੋਂ 2 ਕਰੋੜ ਵਿਚਾਲੇ ਫਾਲੋਅਰਜ਼ ਹਨ। ਤੁਸੀਂ ਉਨ੍ਹਾਂ ਨੂੰ ਵਿਚਾਰ ਰੱਖਣ ਦੇ ਅਧਿਕਾਰ ਤੋਂ ਵਾਂਝੇ ਕਰ ਰਹੇ ਹੋ।’ ਉਨ੍ਹਾਂ ਦੋਸ਼ ਲਾਇਆ, ‘ਇਹ ਸਿਰਫ਼ ਅਯੋਗ ਹੀ ਨਹੀਂ, ਇਸ ਵਿਚਾਰ ਦੀ ਮਾਣਹਾਨੀ ਵੀ ਹੈ ਕਿ ਟਵਿੱਟਰ ਇਕ ਨਿਰਪੱਖ ਪਲੇਟਫਾਰਮ ਹੈ। ਇਹ ਨਿਵੇਸ਼ਕਾਂ ਲਈ ਬਹੁਤ ਖ਼ਤਰਨਾਕ ਹੈ, ਕਿਉਂਕਿ ਰਾਜਨੀਤਕ ਮੁਕਾਬਲੇ ਵਿੱਚ ਕਿਸੇ ਇਕ ਦਾ ਪੱਖ ਲੈਣਦੇ ਕਾਰਨਟਵਿੱਟਰਵਿਰੁੱਧ ਰਿਐਕਸ਼ਨ ਵੀ ਹੋਣਗੇ।’ ਰਾਹੁਲ ਗਾਂਧੀ ਨੇ ਕਿਹਾ, ‘ਸਾਡੇ ਲੋਕਤੰਤਰ ਉੱਤੇ ਹਮਲਾ ਹੋਇਆ ਹੈ। ਅਸੀਂ ਪਾਰਲੀਮੈਂਟ ਦੇ ਅੰਦਰ ਬੋਲ ਨਹੀਂ ਸਕਦੇ। ਮੀਡੀਆ ਕੰਟਰੋਲ ਵਿੱਚ ਹੈ। ਮੈਂ ਸੋਚਿਆ ਸੀ ਕਿ ਇਹ ਆਸ ਦੀ ਇਕ ਕਿਰਨ ਹੈ, ਜਿੱਥੇ ਅਸੀਂ ਆਪਣੇ ਵਿਚਾਰ ਰੱਖ ਸਕਦੇ ਸੀ, ਪਰ ਏਦਾਂ ਨਹੀਂ ਹੈ।’ ਉਨ੍ਹਾਂ ਕਿਹਾ, ‘ਇਹ ਸਪੱਸ਼ਟ ਹੈ ਕਿ ਟਵਿੱਟਰ ਨਿਰਪੱਖ ਪਲੇਟਫਾਰਮ ਨਹੀਂ ਹੈ। ਇਹ ਪੱਖਪਾਤੀ ਹੈਤੇ ਉਹੀ ਸੁਣਦਾ ਹੈ, ਜੋ ਸਰਕਾਰ ਕਹਿੰਦੀ ਹੈ।’ ਰਾਹੁਲ ਗਾਂਧੀ ਦੇ ਇਸ ਬਿਆਨ ਨੇ ਨਵੀਂ ਚਰਚਾ ਛੇੜ ਦਿੱਤੀ ਹੈ।

Read More Latest Politics News

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca