Raid by Sukhbir Singh Badal against illegal mining on Beas River
Connect with us [email protected]

ਰਾਜਨੀਤੀ

ਬਿਆਸ ਦਰਿਆ ਉੱਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸੁਖਬੀਰ ਸਿੰਘ ਬਾਦਲ ਵੱਲੋਂ ਛਾਪਾ

Published

on

Sukhbir Singh Badal

ਬਿਆਸ, 30 ਜੂਨ, – ਅੰਮ੍ਰਿਤਸਰ ਤੋਂ ਬਿਆਸ ਨੂੰ ਜਾਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦੀਆਂ ਬਰੇਕਾਂ ਬਿਆਸ ਦਰਿਆ ਦੇ ਪੁਲ਼ ਦੇ ਨੇੜੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਬੇਨਕਾਬ ਕਰਨ ਲਈ ਮੌਕੇ ਉੱਤੇ ਛਾਪਾ ਮਾਰਨ ਲਈ ਲੱਗ ਗਈਆਂ, ਜਿਸ ਬਾਰੇ ਕਿਸੇ ਨੇ ਨਹੀਂ ਸੀ ਸੋਚਿਆ।
ਹੋ ਸਕਦਾ ਹੈ ਕਿ ਇਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾਂ ਤੋਂ ਤੈਅ ਕੀਤਾ ਪ੍ਰੋਗਰਾਮ ਹੋਵੇ ਪਰ ਇਸ ਛਾਪੇ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਸ਼ਰਮਿੰਦੇ ਕਰਦਿੱਤਾ।ਗ਼ੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ਨੂੰ ਅੱਜ ਬੁੱਧਵਾਰ ਸੁਖਬੀਰ ਸਿੰਘ ਬਾਦਲ ਨੇ ਮੌਕੇ ਉੱਤੇ ਪੁੱਜ ਕੇ ਸਾਬਤ ਕਰਨ ਦਾ ਯਤਨ ਕੀਤਾ, ਜਿਸ ਮੌਕੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਮਨਦੀਪ ਸਿੰਘ ਮੰਨਾ, ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਵੀ ਸਨ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸੁਖਪਾਲ ਸਿੰਘ ਭੁੱਲਰ, ਇੰਦਰਬੀਰ ਸਿੰਘ ਬੁਲਾਰੀਆ, ਰਮਨਜੀਤ ਸਿੰਘ ਸਿੱਕੀ ਅਤੇ ਕੁਲਬੀਰ ਸਿੰਘ ਜ਼ੀਰਾਅਤੇ ਮਾਇਨਿੰਗ ਦੇ ਮੁੱਖ ਕਰਤੇ-ਧਰਤੇ ਅਸ਼ੋਕ ਚੰਡੋਕ, ਰਾਕੇਸ਼ ਚੌਧਰੀ ਤੇ ਮੋਹਨ ਪਾਲ ਵਿਰੁੱਧ ਬਿਆਸ ਥਾਣੇ ਵਿਚ ਇੱਕ ਸ਼ਿਕਾਇਤ ਵੀ ਦਰਜ ਕਰਵਾਈ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਮੁਤਾਬਕ ਬਿਆਸ ਪੁਲ਼ ਦੇ ਪੰਜ ਕਿਲੋਮੀਟਰ ਇਲਾਕੇ ਵਿਚ ਮਾਈਨਿੰਗ ਨਹੀਂ ਕੀਤੀ ਜਾ ਸਕਦੀ, ਪਰ ਏਥੇ ਮਾਈਨਿੰਗ ਇਕ ਕਿਲੋਮੀਟਰ ਵਿੱਚਹੋ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਗਾਰ ਕੱਢਣ ਦੇ ਦਾਅਵੇ ਗ਼ਲਤ ਹਨ ਕਿਉਂਕਿ ਚੱਲਦੇ ਪਾਣੀ ਵਿਚੋਂ ਗਾਰ ਨਹੀਂ ਕੱਢੀ ਜਾ ਸਕਦੀ।ਉਨ੍ਹਾਂ ਕਿਹਾ ਕਿ ਜਿਨ੍ਹਾਂ ਟਰੱਕ ਡਰਾਈਵਰਾਂ ਤੋਂ 16000 ਰੁਪਏ ਪ੍ਰਤੀ ਟਰੱਕ ਗੁੰਡਾ ਟੈਕਸ ਲਿਆ ਜਾਂਦਾ ਹੈ, ਉਨ੍ਹਾਂ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਖਰੀ ਸ਼ਿਕਾਇਤ ਕੀਤੀ ਹੈ ਅਤੇ ਪਿੰਡ ਵਾਲਿਆਂ ਨੇ ਵੱਖਰੀ ਸ਼ਿਕਾਇਤ ਦਰਜ ਕਰਵਾ ਕੇ ਕਿਹਾ ਹੈ ਕਿ ਪੰਚਾਇਤੀ ਜ਼ਮੀਨ ਤੋਂ ਬਿਨਾਂ ਪ੍ਰਵਾਨਗੀ ਦੇਮਾਫ਼ੀਆ ਮਾਈਨਿੰਗ ਕਰ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਮਾਈਨਿੰਗ ਮਾਫ਼ੀਆ ਵੱਲੋਂ ਉਨ੍ਹਾਂ ਅਤੇ ਵਿਰਸਾ ਸਿੰਘ ਵਲਟੋਹਾ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਸਮੇਤ ਅਕਾਲੀ ਲੀਡਰਸ਼ਿਪ ਦੇ ਖ਼ਿਲਾਫ਼ ਸ਼ਿਕਾਇਤ ਦੇ ਕੇ ਆਪਣੇ ਅਪਰਾਧ ਤੋਂ ਧਿਆਨ ਪਾਸੇ ਕਰਨ ਦਾ ਯਤਨ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਸਾਡਾ ਗੁਨਾਹ ਇਹ ਹੈ ਕਿ ਅਸੀਂ ਭ੍ਰਿਸ਼ਟ ਸਰਕਾਰ ਤੇ ਮਾਈਨਿੰਗ ਮਾਫ਼ੀਆ ਨੂੰ ਬੇਨਕਾਬ ਕਰ ਰਹੇ ਹਾਂ। ਅਕਾਲੀ ਦਲ ਦੇ ਪ੍ਰਧਾਨ ਨੇ ਦਰਿਆ ਕੰਢੇ ਦਾ ਅਚਾਨਕ ਦੌਰਾ ਕੀਤਾ,ਜਿੱਥੇ ਖੜ੍ਹੇ ਟਰੱਕ ਅਤੇ ਜੇਸੀਬੀ ਮਸ਼ੀਨਾਂ ਸਮੇਤ ਹੋਰ ਸਾਜ਼ੋ-ਸਾਮਾਨ ਮਾਈਨਿੰਗ ਲਈ ਵਰਤਿਆ ਜਾਂਦਾ ਸੀ। ਇਸ ਮੌਕੇ ਉੱਤੇ ਪੱਤਰਕਾਰਾਂ ਨੂੰ ਉਨ੍ਹਾਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੇਤ ਮਾਫ਼ੀਆ ਨੂੰ ਨੈਸ਼ਨਲ ਹਾਈਵੇ ਤੋਂ ਇਕ ਕਿਲੋਮੀਟਰ ਦੂਰ ਰਾਜ ਸਰਕਾਰ ਦੇ ਸਰੋਤਾਂ ਦੀ ਖੁੱਲ੍ਹੀ ਲੁੱਟ ਕਰਨ ਦੀ ਆਗਿਆ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਇਹ ਵੀ ਸਾਹਮਣੇ ਆਇਆ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਦਾ ਭਰਾ ਮੋਹਨਪਾਲ ਸਿੰਘਹੋਰਨਾਂ ਦੇ ਨਾਲ ਰਲ਼ ਕੇ ਇਸ ਇਲਾਕੇ ਵਿੱਚ ਮਾਈਨਿੰਗ ਕਰ ਰਿਹਾ ਹੈ।

Read More Political News Today

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca