ਕੈਪਟਨ ਅਮਰਿੰਦਰ ਵੱਲੋਂ ਵਿਜੇ ਪ੍ਰਤਾਪ ਦਾ ਅਸਤੀਫ਼ਾ ਰੱਦ ਵਿਜੇ ਪ੍ਰਤਾਪ ਦੀ ਪੋਸਟ ਸੋਸ਼ਲ ਮੀਡੀਆ ਉੱਤੇ ਵਾਇਰਲ
ਚੰਡੀਗੜ੍ਹ, 13 ਅਪਰੈਲ, – ਸਾਲ 2015 ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੋਂ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲ਼ੀ ਕਾਂਡਕੇਸ ਦੀ ਜਾਂਚ ਕਰਦੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਦੇ ਸੀਨੀਅਰ ਅਫ਼ਸਰ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾ ਨੇ ਆਪਣਾ ਅਸਤੀਫ਼ਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਸ ਦੇ ਮੁਖੀ(ਡੀ ਜੀ ਪੀ) ਦਿਨਕਰ ਗੁਪਤਾ ਤੇ ਪੁਲਸ ਹੈੱਡਕੁਆਰਟਰ ਨੂੰ ਭੇਜ ਦਿੱਤਾ ਹੈ। ਅਕਤੂਬਰ 2015 ਦੇ ਘਟਨਾਕ੍ਰਮ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਐੱਸ ਆਈ ਟੀ ਬਣਾਉਣ ਵੇਲੇ ਤੋਂਚਰਚਾ ਵਿਚ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਉੱਤੇ ਦੋਸ਼ੀ ਧਿਰਾਂ ਨੇ ਕਈ ਵਾਰ ਪੱਖ-ਪਾਤ ਦੇ ਮੋੜਵੇਂ ਦੋਸ਼ ਵੀ ਲਾਏ ਸਨ।
ਵਰਨਣ ਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਇਸ ਬਾਰੇ ਰੋਸ ਕਰਦੀ ਸਿੱਖ ਸੰਗਤ ਨੂੰ ਭਜਾਉਣ ਲਈ ਕੋਟਕਪੂਰਾ ਵਿਚ ਪੁਲਸ ਵਲੋਂ ਕੀਤੀ ਗੋਲੀਬਾਰੀ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਸੀ। ਇਸ ਕੇਸ ਦੀ ਜਾਂਚ ਲਈ ਬਣਾਈਐੱਸ ਆਈ ਟੀਦੀ ਰਿਪੋਰਟਵਿੱਚਪੰਜਾਬ ਪੁਲਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਅਤੇ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸਹਿ-ਦੋਸ਼ੀ ਬਣਾਇਆ ਗਿਆ ਸੀ, ਪਰਐੱਸ ਆਈ ਟੀ ਦੀ ਇਹ ਜਾਂਚ ਰਿਪੋਰਟ ਬੀਤੇ ਸ਼ੁੱਕਰਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤੀ ਅਤੇਇਸ ਦੀ ਜਾਂਚ ਲਈ ਨਵੇਂ ਸਿਰੇ ਤੋਂ ਐੱਸ ਆਈ ਟੀ ਬਣਾਉਣ ਅਤੇ ਨਵੀਂਐੱਸ ਆਈ ਟੀਵਿੱਚ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਨਾ ਲੈਣ ਲਈ ਵੀ ਕਿਹਾ ਸੀ, ਕਿਉਂਕਿ ਦੋਸ਼ੀਆਂ ਨੇ ਉਸ ਉੱਤੇ ਸਰਕਾਰ ਦੇ ਇਸ਼ਾਰੇ ਉੱਤੇ ਚੱਲਣ ਦਾ ਦੋਸ਼ ਲਾਇਆ ਸੀ। ਦੱਸਿਆ ਜਾਂਦਾ ਹੈ ਕਿ ਹਾਈ ਕੋਰਟ ਦੇ ਫ਼ੈਸਲੇ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਕਾਫੀ ਦੁਖੀ ਹੋਏਤੇ ਇਸੇ ਲਈ ਉਨ੍ਹਾਂ ਅਸਤੀਫ਼ਾਦਿੱਤਾ ਹੈ। ਉਨ੍ਹਾਂ ਨੂੰ ਇਹ ਰੋਸ ਵੀ ਹੈ ਕਿ ਪੰਜਾਬ ਸਰਕਾਰ ਦੇ ਵਕੀਲਾਂ ਨੇ ਉਨ੍ਹਾਂ ਦਾ ਪੱਖ ਕੋਰਟ ਵਿੱਚ ਠੀਕ ਤਰ੍ਹਾਂ ਪੇਸ਼ ਨਹੀਂ ਕੀਤਾ ਸੀ, ਜਿਸ ਕਾਰਨ ਹਾਈ ਕੋਰਟ ਨੇ ਰਿਪੋਰਟ ਰੱਦ ਕਰਨ ਦੇ ਨਾਲ ਉਨ੍ਹਾਂ ਖਿਲਾਫ ਟਿਪਣੀਆਂ ਕੀਤੀਆਂ ਸਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਲੈਣ ਦੀ ਅਰਜ਼ੀ (ਜਿਸ ਨੂੰ ਅਸਤੀਫਾ ਕਿਹਾ ਗਿਆ ਹੈ) ਰੱਦ ਕਰ ਦਿੱਤੀ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਹ ਅਰਜ਼ੀਰੱਦ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਸਮਰੱਥ ਅਤੇ ਇਮਾਨਦਾਰ ਅਧਿਕਾਰੀ ਹਨ, ਉਨ੍ਹਾਂ ਦੀਆਂ ਸੇਵਾਵਾਂ ਇਸ ਸਰਹੱਦੀ ਸੂਬੇ ਵਿਚ ਲੋੜੀਂਦੀਆਂ ਹਨ, ਖ਼ਾਸਕਰ ਉਸ ਸਮੇਂ, ਜਦੋਂ ਪੰਜਾਬ ਨੂੰ ਅੰਦਰੂਨੀ ਤੇ ਬਾਹਰੀ ਸੁਰੱਖਿਆ ਦੀਆਂ ਚੁਣੌਤੀਆਂ ਪੇਸ਼ ਹਨ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਵਿਚ ਪੰਜਾਬ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲੇ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾ ਹੀ ਇਹ ਸਾਫ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐੱਸ ਆਈ ਟੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਫ਼ੈਸਲੇ ਨੂੰ ਰਾਜ ਸਰਕਾਰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।ਉਨ੍ਹਾ ਕਿਹਾ ਕਿ ਇਸ ਅਫਸਰ ਤੇ ਉਸ ਦੀ ਟੀਮ ਨੇ ਕੋਟਕਪੂਰਾ ਕੇਸ ਦੀ ਤੇਜ਼ੀ ਨਾਲ ਜਾਂਚ ਕਰਨ ਦਾ ਸ਼ਾਨਦਾਰ ਕੰਮ ਕੀਤਾ ਹੈ, ਜਿਸ ਨੂੰ ਅਕਾਲੀ ਆਗੂਆਂ ਨੇ ਚਾਰ ਸਾਲਾਂ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਤੇ ਨਿਗਰਾਨੀ ਹੇਠ ਹੀ ਕੇਸ ਦੀ ਜਾਂਚ ਆਖਰੀ ਤਰਕ ਪੂਰਨ ਸਿੱਟੇ ਤੱਕ ਪੁਚਾਈ ਜਾਵੇਗੀ।
ਦੂਸਰੇ ਪਾਸੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫੇ ਨਾਲ ਪੰਜਾਬ ਦੀ ਸਿਆਸਤ ਭਖਣ ਪਿੱਛੋਂ ਵਿਜੇ ਪ੍ਰਤਾਪ ਨੇ ਫੇਸਬੁੱਕ ਉੱਤੇ ਇਸ ਬਾਰੇ ਪੋਸਟ ਪਾਈ ਹੈ, ਜੋ ਤੇਜ਼ੀ ਨਾਲ ਸ਼ੋਸ਼ਲ ਮੀਡੀਆ ਉੱਤੇ ਵਇਰਲ ਹੋਈ ਹੈ।ਉਨ੍ਹਾਂ ਲਿਖਿਆ ਹੈ ਕਿ‘ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ, ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ। ਜਿਨ੍ਹਾਂ ਦੇਸ਼ਦੀ ਸੇਵਾ ਵਿੱਚ ਪੈਰ ਪਾਇਆ, ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ।’ ਉਨ੍ਹਾ ਨੇ ਕਿਹਾ ਕਿ ‘ਮੈਂ ਆਪਣਾ ਕੰਮ ਕੀਤਾ ਹੈ, ਜਿਸ ਦਾ ਮੈਨੂੰ ਕੋਈ ਅਫਸੋਸ ਨਹੀਂ ਤੇ ਮੈਂ ਸਾਰਿਆਂ ਨੂੰ ਅਪੀਲ ਕਰਦਿਆਂ ਕਹਿਣਾ ਚਾਹੰਦਾ ਹਾਂ ਕਿ ਮੇਰੇ ਵੱਲੋਂ ਦਿੱਤੇ ਅਸਤੀਫੇ ਨੂੰ ਜਿ਼ਆਦਾ ਵਧਾਉਂਦੇ ਹੋਏ ਰਾਜਨੀਤਕ ਨਾ ਬਣਾਇਆ ਜਾਵੇ। ਮੇਰੇ ਵੱਲੋਂ ਪੇਸ਼ ਕੀਤੀ ਰਿਪੋਰਟਦਾ ਲਿੱਖਿਆ ਇਕ-ਇਕ ਸ਼ਬਦ ਆਪਣੇ ਆਪ ਵਿੱਚ ਸਬੂਤ ਹੈ, ਇਸ ਨੂੰ ਕਿਸੇ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ।’ ਉਨ੍ਹਾਂ ਕਿਹਾ ਕਿ ‘ਦੋਸ਼ੀ ਵਿਅਕਤੀ ਕਦੇ ਸਚਾਈ ਦੇ ਸ਼ੀਸ਼ੇ ਮੋਹਰੇ ਖੜੇ ਹੋਣ ਦੀ ਹਿੰਮਤ ਨਹੀਂ ਕਰ ਸਕਦਾ। ਮੈਂ ਅੰਤਮ ਫੈਸਲੇ ਲਈ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਅਪੀਲ ਕੀਤੀ ਹੈ, ਮੇਰੀ ਬੁੱਧੀ ਦੇ ਹਿਸਾਬ ਨਾਲ ਓਦੋਂ ਵੱਡੀ ਕੋਈ ਕੋਰਟ ਨਹੀਂ ਹੋ ਸਕਦੀ।’ ਉਨ੍ਹਾਂ ਕਿਹਾ ਕਿ ਮੈਂ ਸਮਾਜ ਸੇਵਾਜਾਰੀ ਰੱਖਾਂਗਾ, ਪਰ ਆਈ ਪੀ ਐੱਸ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕਾ ਹਾਂ।