Ram Rahim's troubles escalate: Panchkula court reserves verdict
Connect with us [email protected]

ਪੰਜਾਬੀ ਖ਼ਬਰਾਂ

ਰਾਮ ਰਹੀਮ ਦੀਆਂ ਮੁਸ਼ਕਲਾਂ ਵਧੀਆਂ:ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਪੰਚਕੂਲਾ ਕੋਰਟ ਨੇ ਫ਼ੈਸਲਾ ਰਿਜ਼ਰਵ ਰੱਖ ਲਿਆ

Published

on

Ram Rahim

ਕੇਸ ਦੀ ਅਗਲੀ ਸੁਣਵਾਈ 24 ਅਗਸਤ ਨੂੰ
ਪੰਚਕੂਲਾ, 18 ਅਗਸਤ, – ਹਰਿਆਣਾ ਦੇ ਜਿ਼ਲਾ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਭੁਗਤਦੇ ਪਏ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਅੱਜ ਉਸ ਦੇ ਸਿਰਸੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਕੇਸ ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਅਤੇ ਇਸ ਕੇਸ ਦਾ ਫੈਸਲਾ 24 ਅਗਸਤ ਨੂੰ ਆ ਸਕਦਾ ਹੈ। ਇਸਕਤਲ ਕੇਸਦੇ ਦੋਸ਼ੀਆਂ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਮੁੱਖ ਦੋਸ਼ੀ ਹੈ ਅਤੇ ਪੰਜ ਸੇਵਾਦਾਰ ਵੀ ਦੋਸ਼ੀ ਹਨ।
ਵਰਨਣ ਯੋਗ ਹੈ ਕਿ ਡੇਰਾ ਸਿਰਸਾ ਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇਸ ਵਕਤ ਸਾਧਵੀਆਂ ਦੇਬਲਾਤਕਾਰਦੇ ਕੇਸਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਰੋਹਤਕ ਜਿਲ਼ੇ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪੰਚਕੂਲਾ ਦੀ ਅਦਾਲਤ ਵਿੱਚ ਅੱਜਉਸ ਦੇ ਸਿਰਸੇ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਸੁਣਵਾਈ ਪੂਰੀ ਹੋ ਗਈ ਅਤੇ ਇਸ ਸੀਬੀਆਈ ਅਦਾਲਤ ਨੇ ਅੱਜ ਬੁੱਧਵਾਰ ਸੁਣਵਾਈ ਪਿੱਛੋਂ ਰਣਜੀਤ ਸਿੰਘ ਕਤਲ ਕੇਸਦਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਪਿਛਲੀ ਸੁਣਵਾਈ ਵਿੱਚ ਬਹਿਸ ਪੂਰੀ ਹੋ ਚੁੱਕੀ ਹੋਣ ਕਾਰਨ ਅੱਜ ਵਾਲੀ ਸੁਣਵਾਈ ਦੌਰਾਨ ਅਦਾਲਤ ਨੇਇਸ ਕੇਸ ਵਿੱਚ ਅਗਲੀ ਤਰੀਕ 24 ਅਗਸਤ ਤੈਅ ਕਰ ਦਿੱਤੀ ਹੈ, ਜਿਸ ਦਿਨ ਸੀਬੀ ਆਈ ਕੋਰਟ ਵੱਲੋਂ ਇਸ ਕੇਸਦਾ ਆਖਰੀ ਫ਼ੈਸਲਾ ਸੁਣਾਇਆ ਜਾ ਸਕਦਾ ਹੈ।
ਕੇਸ ਦੇ ਵੇਰਵੇ ਅਨੁਸਾਰ 10 ਜੁਲਾਈ 2002 ਨੂੰ ਇਸ ਡੇਰੇ ਦੀ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਜਿ਼ਲਾ ਕੁਰੂਕਸ਼ੇਤਰ ਦੇ ਵਾਸੀ ਰਣਜੀਤ ਸਿੰਘ ਦਾ ਕਤਲ ਹੋ ਗਿਆ ਸੀ। ਡੇਰਾ ਮੈਨੇਜਮੈਂਟ ਨੂੰ ਇਹ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਸਾਧਵੀਆਂ ਨਾਲ ਬਲਾਤਕਾਰ ਦੀ ਗੁੰਮਨਾਮ ਚਿੱਠੀ ਆਪਣੀ ਭੈਣ ਤੋਂ ਲਿਖਵਾਈ ਸੀ। ਪੁਲਿਸਜਾਂਚ ਤੋਂ ਤਸੱਲੀ ਨਾ ਹੋਣ ਕਾਰਨ ਰਣਜੀਤ ਸਿੰਘ ਦੇ ਪਿਤਾ ਨੇ ਜਨਵਰੀ 2003 ਵਿੱਚ ਹਾਈ ਕੋਰਟਨੂੰਅਰਜ਼ੀ ਦੇ ਕੇ ਇਸ ਕੇਸ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ।ਉਸ ਨੇ ਦੋਸ਼ ਲਾਇਆ ਸੀ ਕਿ ਡੇਰਾ ਸਿਰਸਾ ਦੇ ਪੰਜ ਮੈਂਬਰਾਂ ਅਵਤਾਰ, ਇੰਦਰ ਸੈਣੀ, ਕ੍ਰਿਸ਼ਨ ਲਾਲ, ਜਸਬੀਰ ਸਿੰਘ ਤੇ ਸ਼ਬਦਿਲ ਸਿੰਘ ਨੇਰਾਮ ਰਹੀਮ ਦੇ ਕਹਿਣ ਉੱਤੇ ਰਣਜੀਤ ਸਿੰਘ ਨੂੰ ਮਾਰਨ ਦੀ ਸਾਜਿ਼ਸ਼ ਘੜੀ ਸੀ।ਇਸ ਕੇਸ ਦੇਤਿੰਨ ਅਹਿਮ ਗਵਾਹਾਂ ਵਿਚੋਂ ਦੋ ਜਣਿਆਂ ਸੁਖਦੇਵ ਸਿੰਘ ਤੇ ਜੋਗਿੰਦਰ ਸਿੰਘ ਨੇ ਦੋਸ਼ੀਆਂ ਨੂੰ ਰਣਜੀਤ ਸਿੰਘ ਉੱਤੇ ਗੋਲ਼ੀ ਚਲਾਉਂਦੇ ਦੇਖਿਆ ਸੀ। ਤੀਸਰਾ ਗਵਾਹ ਗੁਰਮੀਤ ਰਾਮ ਰਹੀਮ ਸਿੰਘ ਦਾ ਸਾਬਕਾ ਡਰਾਈਵਰ ਖੱਟਾ ਸਿੰਘ ਸੀ, ਜਿਸ ਦਾ ਕਹਿਣਾ ਹੈ ਕਿ ਉਸ ਦੇ ਸਾਹਮਣੇ ਡੇਰਾ ਮੁਖੀ ਨੇ ਰਣਜੀਤ ਸਿੰਘ ਨੂੰ ਮਾਰਨ ਲਈ ਕਿਹਾ ਸੀ।

Read More Latest Punjabi News

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca