Rashmi resigns as newly elected president of Oxford Students' Union
Connect with us [email protected]

ਅੰਤਰਰਾਸ਼ਟਰੀ

ਆਕਸਫੋਰਡ ਵਿਦਿਆਰਥੀ ਯੂਨੀਅਨ ਦੀ ਨਵੀਂ ਚੁਣੀ ਪ੍ਰਧਾਨ ਰਸ਼ਮੀ ਦਾ ਅਸਤੀਫਾ

Published

on

Rasmi

ਸੋਸ਼ਲ ਮੀਡੀਆ ਉੱਤੇ ਪੁਰਾਣੇ ਨਸਲਵਾਦੀ ਕੁਮੈਂਟ ਕਾਰਨ ਬਣੇ
ਲੰਡਨ, 19 ਫਰਵਰੀ, – ਬ੍ਰਿਟੇਨ ਦੀ ਸੰਸਾਰ ਭਰ ਵਿੱਚ ਪ੍ਰਸਿੱਧੀ ਵਾਲੀ ਆਕਸਫੋਰਡ ਯੂਨੀਵਰਸਿਟੀ ਦੀ ਸਟੂਡੈਂਟ ਯੂਨੀਅਨ ਦੀ ਪਿਛਲੇ ਹਫਤੇ ਚੁਣੀ ਗਈ ਪਹਿਲੀ ਭਾਰਤੀ ਪ੍ਰਧਾਨ ਰਸ਼ਮੀ ਸਾਮੰਤ ਨੇ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੀਆਂ ਪੁਰਾਣੀਆਂ ਸੋਸ਼ਲ ਮੀਡੀਆ ਪੋਸਟਾਂ ਦੇ ਵਾਇਰਲ ਹੋਣ ਅਤੇ ਖੁਦ ਉੱਤੇ ਨਸਲੀ ਵਿਤਕਰੇ ਕਰਨ ਦੇ ਦੋਸ਼ ਲੱਗਣ ਦੇ ਬਾਅਦ ਰਸ਼ਮੀ ਸਾਮੰਤ ਨੇ ਇਸ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਪੁਰਾਣੀਆਂ ਸੋਸ਼ਲ ਮੀਡੀਆ ਪੋਸਟਾਂ ਦੇ ਆਧਾਰ ਉੱਤੇ ਉਹਨਾਂ ਨੂੰ ਨਸਲਵਾਦੀ ਅਤੇ ਸਵੇਦਨਾਹੀਣ ਦੱਸਿਆ ਜਾ ਰਿਹਾ ਸੀ।
ਅਸਲ ਵਿੱਚ ਬਹੁਤ ਪਹਿਲਾਂ ਮਲੇਸ਼ੀਆ ਘੁੰਮਣ ਵੇਲੇ ਇਕ ਫੋਟੋ ਇੰਸਟਾਗ੍ਰਾਮ ਉੱਤੇ ਸ਼ੇਅਰ ਕਰਦੇ ਵਕਤ ਰਸ਼ਮੀ ਨੇ ਕੈਪਸ਼ਨ ਵਿਚ ‘ਚਿੰਗ ਚਾਂਗ’ ਲਿਖਿਆ ਸੀ। ਇਹ ਸ਼ਬਦ ਯਹੂਦੀ ਅਤੇ ਚੀਨੀ ਵਿਦਿਆਰਥੀਆਂ ਲਈ ਗਲਤ ਮੰਨਿਆ ਜਾਂਦਾ ਹੈ। ਵਿਦਿਆਰਥੀ ਯੂਨੀਅਨ ਦੀ ਬਹਿਸ ਦੇ ਦੌਰਾਨ ਉਸ ਦੀ ਤੁਲਨਾ ਹਿਟਲਰ ਵਰਗੇ ਤਾਨਾਸ਼ਾਹ ਨਾਲ ਕੀਤੀ ਗਈ ਸੀ। ਇਸ ਤੋਂ ਰਸ਼ਮੀ ਕਾਫੀ ਦੁਖੀ ਹੋਈ ਤੇ ਉਸ ਨੇ ਪਿਛਲੇ ਹਫਤੇ ਚੋਣ ਵਿੱਚ ਜਿੱਤੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਸ਼ਮੀ ਸਾਮੰਤ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਲਈ ਖੁੱਲ੍ਹਾ ਪੱਤਰ ਲਿਖ ਕੇ ਮੁਆਫ਼ੀ ਮੰਗੀ ਸੀ, ਇਸ ਦੇ ਬਾਅਦ ਵੀ ਲਗਾਤਾਰ ਉਸ ਦੀ ਆਲੋਚਨਾ ਹੋ ਰਹੀ ਸੀ। ਅੰਤ ਉਸ ਨੇ ਅਹੁਦੇ ਤੋਂ ਅਸਤੀਫਾ ਦੇ ਕੇ ਆਪਣੇ ਫੇਸਬੁੱਕਪੇਜ ਉੱਤੇਲਿਖਿਆ,‘ਆਕਸਫੋਡ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀ ਪ੍ਰਧਾਨ ਚੁਣੇ ਜਾਣ ਮਗਰੋਂ ਜਿਸ ਤਰ੍ਹਾਂ ਕੁਝ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਤੋਂ ਮੈਂ ਮੰਨਦੀ ਹਾਂ ਕਿ ਮੇਰੇ ਲਈ ਅਸਤੀਫਾ ਦੇਣ ਦਾ ਸਹੀ ਸਮਾਂ ਹੈ। ਤੁਸੀਂ ਪ੍ਰਧਾਨ ਦੇ ਤੌਰ ਉੱਤੇਮੈਨੂੰ ਚੁਣਿਆ ਸੀ, ਇਹ ਮੇਰੇ ਲਈ ਮਾਣ ਦੀ ਗੱਲ ਹੈ।’
ਕਰਨਾਟਕ ਦੇ ਮਣੀਪਾਲ ਇੰਸਟੀਚਿਊਟ ਆਫ ਤਕਨਾਲੋਜੀ ਤੋਂ ਪੜ੍ਹਾਈ ਕਰ ਚੁੱਕੀ ਰਸ਼ਮੀ ਸਾਮੰਤ ਨੂੰ ਅਜੇ ਬੀਤੇ ਹਫਤੇ ਇਸ ਯੂਨੀਵਰਸਿਟੀ ਦੀ ਸਟੂਡੈਂਟਸ ਯੂਨੀਅਨ ਦੀ ਪ੍ਰਧਾਨ ਚੁਣਿਆ ਗਿਆ ਸੀ। ਉਸ ਨੂੰ ਕੁੱਲ 3708 ਵੋਟਾਂ ਵਿਚੋਂ 1966 ਮਿਲੀਆਂ ਸਨ। ਉਡੁਪੀ ਜਿ਼ਲੇ ਦੇ ਮਣੀਪਾਲ ਕਸਬੇ ਦੀ ਵਸਨੀਕਰਸ਼ਮੀ ਸਾਮੰਤ ਦੇ ਪਿਤਾ ਦਿਨੇਸ਼ ਸਾਮੰਤ ਇਕ ਕਾਰੋਬਾਰੀ ਹਨਤੇ ਮਾਂ ਵਤਸਲਾ ਹੋਮ-ਮੇਕਰ ਹੈ। ਉਡੁਪੀ ਤੋਂ ਸਕੂਲੀ ਪੜ੍ਹਾਈ ਕਰ ਕੇਰਸ਼ਮੀ 2020 ਵਿਚ ਮਕੈਨੀਕਲ ਇੰਜੀਨੀਅਰਿੰਗ ਵਿਚ ਗ੍ਰੈਜੁਏਸ਼ਨ ਪੂਰੀ ਕਰਨ ਪਿੱਛੋਂ ਆਕਸਫੋਰਡ ਯੂਨੀਵਰਸਿਟੀ ਗਈ ਅਤੇ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਵਿਚ ਖੁਦ ਨੂੰ ਯੋਗ ਉਮੀਦਵਾਰ ਵਜੋਂ ਪੇਸ਼ ਕਰਨ ਵੇਲੇਚੋਣ ਪ੍ਰਚਾਰ ਦੌਰਾਨ ਇਸ ਯੂਨੀਵਰਸਿਟੀ ਦੇ ਸਿਲੇਬਸ ਤੋਂ ਬਸਤੀਵਾਦੀ ਚੀਜ਼ਾਂ ਹਟਾਉਣ ਦੀ ਗੱਲ ਕਹਿੰਦੀ ਰਹੀ ਸੀ।

International Punjabi News

ਅੰਤਰਰਾਸ਼ਟਰੀ

ਮੰਗਲ ਮਿਸ਼ਨ ਨੂੰ ਵੱਡਾ ਝਟਕਾ ਮੰਜ਼ਲ ਨੇੜੇ ਪਹੁੰਚ ਕੇ ਐਲਨ ਮਸਕ ਦਾ ਰਾਕੇਟ ਅੱਗ ਦੇ ਭੰਬਾਕੇ ਵਿੱਚ ਬਦਲ ਗਿਆ

Published

on

ਮਾਸਕੋ, 5 ਮਾਰਚ – ਸਪੇਸਐਕਸ ਦਾ ਪੁਲਾੜੀ ਜਹਾਜ਼ ਸਟਾਰਸ਼ਿੱਪ ਜਦੋਂ ਲੈਂਡਿੰਗ ਕਰ ਰਿਹਾ ਸੀ ਤਾਂ ਲੱਗ ਰਿਹਾ ਸੀ ਕਿ ਸਭ ਠੀਕ ਹੈ, ਪਰ ਜਲਦੀ ਹੀ ਹਾਲਾਤ ਬਦਲ ਗਏ। ਲੈਂਡਿੰਗ ਸਮੇਂ ਜਦੋਂ ਪੁਲਾੜ ਜਹਾਜ਼ ਨੇ ਧਰਤੀ ਨੂੰ ਛੋਹਿਆ ਉਸ ਵਿੱਚ ਧਮਾਕਾ ਹੋ ਗਿਆ ਅਤੇ ਇਸ ਨਾਲ ਜਹਾਜ਼ ਹਵਾ ਵਿੱਚ ਉੱਛਲ ਗਿਆ। ਸਪੈਸਐਕਸ ਮੁਹਿੰਮ ਦੀ ਸਫਲਤਾ ਦੇ ਐਲਾਨ ਦੇ ਪੰਜ ਮਿੰਟ ਬਾਅਦ ਹੀ ਇਹ ਹਾਦਸਾ ਹੋ ਗਿਆ।
ਚਮਕੀਲੀ ਗੋਲੀ (ਬੁਲੇਟ) ਦੀ ਸ਼ਕਲ ਦੇ ਰਾਕੇਟ ਸਟਾਰਸ਼ਿੱਪ ਨੇ ਜਦੋਂ ਧਰਤੀ ਨੂੰ ਛੋਹਿਆ, ਓਦੋਂ ਤੱਕ ਸਭ ਕੁਝ ਆਮ ਵਾਂਗ ਸੀ, ਜਿਸ ਕਾਰਨ ਸਪੇਸਐਕਸ ਦੇ ਕਮੈਂਟੇਟਰ ਜਾਨ ਇੰਸਪਰੁਕਰ ਨੇ ਇਸਦੀ ਸਫਲਤਾ ਦਾ ਐਲਾਨ ਵੀ ਕਰ ਦਿੱਤਾ। ਸਪੇਸਐਕਸ ਦੇ ਮੋਢੀ ਐਲਨ ਮਸਕ ਨੇ ਕਿਹਾ ਕਿ ਘੱਟੋ-ਘੱਟ ਸਟਾਰਸ਼ਿੱਪ ਬਿਨਾਂ ਟੁੱਟੇ ਉਤਰਿਆ ਤਾਂ ਸਹੀ। ਮਸਕ ਦੀ ਯੋਜਨਾ ਸਟਾਰਸ਼ਿੱਪ ਰਾਹੀਂ ਲੋਕਾਂ ਨੂੰ ਚੰਦ ਤੇ ਮੰਗਲ ਉੱਤੇ ਭੇਜਣ ਦੀ ਹੈ। ਉਥੇ ਸਪੇਸਐਕਸ ਨੇ ਕੱਲ੍ਹ 60 ਸਟਾਰਲਿੰਕ ਸੰਚਾਰ ਉਪਗ੍ਰਹਿਆਂ ਦੀ ਸਫਲਤਾਪੂਰਵਕ ਲਾਂਚਿੰਗ ਕੀਤੀ। ਇਨ੍ਹਾਂ ਉਪਗ੍ਰਹਿਆਂ ਨੂੰ ਫਾਲਕਨ ਨੌ ਵਾਹਕ ਰਾਕੇਟ ਰਾਹੀਂ ਲਾਂਚ ਕੀਤਾ ਗਿਆ।ਫਲੋਰਿਡਾ ਦੇ ਕੈਨੇਡੀ ਪੁਲਾੜ ਕੇਂਦਰ ਤੋਂ ਸਥਾਨਕ ਸਮੇਂ ਮੁਤਾਬਕ ਸਵੇਰੇ 3.24 ਵਜੇ ਸਫਲ ਲਾਂਚਿੰਗ ਹੋਈ, ਜਿਸ ਨੂੰ ਬੀਤੇ ਸਮੇਂ ਵਿੱਚ ਕਈ ਵਾਰ ਲਾਂਚਿੰਗ ਦੇ ਨਿਰਧਾਰਤ ਪ੍ਰੋਗਰਾਮ ਨੂੰ ਟਾਲਣਾ ਪਿਆ ਸੀ। ਰਾਕੇਟ ਦਾ ਪਹਿਲਾ ਪੜਾਅ ਸਫਲਤਾਪੂਰਵਕ ਵੱਖ ਹੋ ਗਿਆ ਤੇ ਸਪੇਸਐਕਸ ਸਪੇਸਪੋਰਟ ਡਰੋਨ ਜਹਾਜ਼ ਉੱਤੇ ਉਤਰਿਆ। ਉਨ੍ਹਾਂ ਨੇ ਦੱਸਿਆ ਕਿ ਮਿਸ਼ਨ ਦਾ ਮੁੱਖ ਟੀਚਾ 60 ਸਟਾਰਲਿੰਕ ਉਪਗ੍ਰਹਿਆਂ ਨੂੰ ਓਰਬਿਟ ਵਿੱਚ ਸਥਾਪਤ ਕਰਨਾ ਹੈ।

Continue Reading

ਅੰਤਰਰਾਸ਼ਟਰੀ

ਇਮਰਾਨ ਖ਼ਾਨ ਨੇ ਕਿਹਾ ਸੈਨੇਟ ਚੋਣਾਂ ਦੌਰਾਨ ਮੇਰੀ ਪਾਰਟੀ ਦੇ ਮੈਂਬਰ 2-2 ਕਰੋੜਦੇ ਵਿਕੇਗਏ

Published

on

ਇਸਲਾਮਾਬਾਦ, 5 ਮਾਰਚ – ਪਾਕਿਸਤਾਨ ਵਿੱਚ ਸੈਨੇਟ ਚੋਣਾਂ ਵਿੱਚ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੂੰ ਮਿਲੀ ਹਾਰ ਪਿੱਛੌਂ ਕੱਲ੍ਹ ਸ਼ਾਮ ਦੇਸ਼ਵਾਸੀਆਂ ਨੂੰ ਵੀਡੀ ਸੰਦੇਸ਼ ਰਾਹੀਂ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੈਨੇਟ ਚੋਣਾਂ ਵਿੱਚ ਜੇਤੂ ਰਹੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਅਤੇ ਡੈਮੋਕਰੈਟਿਕ ਮੂਵਮੈਂਟ ਦੇ ਸਾਂਝੇ ਉਮੀਦਵਾਰ ਯੂਸਫ਼ ਰਜ਼ਾ ਗਿਲਾਨੀ ਨੂੰ ਗਦਾਰ ਤੇ ਲੁਟੇਰਾ ਕਿਹਾ ਹੈ।
ਇਮਰਾਨ ਖਾਨ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਹੁੰਦਿਆਂ ਦੇਸ਼ ਦੇ ਅਰਬਾਂ ਰੁਪਏ ਲੁੱਟਣ ਵਾਲੇ ਯੂਸਫ ਰਜ਼ਾ ਗਿਲਾਨੀ ਨੇ ਸੈਨੇਟ ਚੋਣ ਜਿੱਤੀ ਨਹੀਂ, ਪੈਸਿਆਂ ਨਾਲ ਖਰੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਆਪਣੀ ਪਾਰਟੀ ਪੀ ਟੀ ਆਈ ਦੇ ਲੱਗਭਗ 20 ਮੈਂਬਰਾਂ ਨੇ ਆਪਣੀਆਂ ਵੋਟਾਂ 2-2 ਕਰੋੜ ਰੁਪਏ ਵਿੱਚ ਵੇਚੀਆਂ ਹਨ ਤਾਂ ਉਨ੍ਹਾਂ ਨੇ ਤੁਰੰਤ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਦੱਸਿਆ ਗਿਆ ਹੈ ਕਿ ਇਸ ਬਾਰੇਇੱਕ ਵੀਡੀਓ ਵੀ ਆਈ ਹੈ ਜਿਸ ਵਿੱਚ ਸੂਬਾ ਖ਼ੈਬਰ ਪਖਤੂਨਖਵਾ ਦੇ ਪਾਰਲੀਮੈਂਟ ਮੈਂਬਰਾਂ ਨੂੰ ਸੈਨੇਟ ਦੀਆਂ ਵੋਟਾਂ ਬਦਲੇਰਿਸ਼ਵਤ ਲੈਂਦੇ ਵੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਕੌਮੀ ਅਸੈਂਬਲੀ ਵਿੱਚ ਭਰੋਸੇ ਦੇ ਵੋਟ ਲਈ ਜਾਣਗੇ ਅਤੇ ਆਪਣੇ ਮੈਂਬਰਾਂ ਨੂੰ ਸਾਫ ਕਹਿਦੇਣਗੇ ਕਿ ਜੇ ਉਹ ਨੂੰ ਉਨ੍ਹਾਂ ਉੱਤੇ ਇਤਬਾਰ ਨਹੀਂ ਤਾਂ ਉਨ੍ਹਾਂ ਨੂੰ ਸੱਤਾ ਛੱਡ ਕੇ ਵਿਰੋਧੀ ਧਿਰ ਵਿੱਚ ਬੈਠਣਾ ਮਨਜ਼ੂਰ ਹੈ।

Continue Reading

ਅੰਤਰਰਾਸ਼ਟਰੀ

ਅਮਰੀਕਾ ਨੇ ਕਿਹਾ: ਚੀਨ ਪੂਰੀ ਦੁਨੀਆ ਲਈ ਖਤਰਾ ਬਣਿਐ

Published

on

ਵਾਸ਼ਿੰਗਟਨ, 5 ਮਾਰਚ – ਅਮਰੀਕਾ ਦੀ ਜੋਅ ਬਾਇਡੇਨ ਸਰਕਾਰ ਚੀਨ ਪ੍ਰਤੀ ਆਪਣੀ ਨੀਤੀ ਵਿੱਚ ਕੋਈ ਵੀ ਨਰਮੀ ਨਹੀਂ ਵਰਤੇਗੀ। ਉਹ ਚੀਨ ਦੇ ਗੁਆਂਢੀ ਦੇਸ਼ਾਂ ਨੂੰ ਸਹਿਯੋਗ ਦੇਵੇਗੀ, ਤਾਈਵਾਨ ਅਤੇ ਹਾਂਗਕਾਂਗ ਵਿੱਚ ਮਨੁੱਖੀ ਕਦਰਾਂ-ਕੀਮਤਾਂ ਤੇ ਅਧਿਕਾਰਾਂ ਲਈ ਸਮਰਥਨ ਕਰੇਗੀ ਅਤੇ ਸ਼ਿਨਜਿਆਂਗ ਅਤੇ ਤਿੱਬਤ ਵਿੱਚ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਉਲੰਘਣਾ ਖਿਲਾਫ ਆਵਾਜ਼ ਉਠਾਉਂਦੀ ਰਹੇਗੀ।
ਇਸ ਦੌਰਾਨ ਅਮਰੀਕਾ ਨੇ ਸਾਫ ਕਿਹਾ ਹੈ ਕਿ ਉਹ ਭਾਰਤ ਵਰਗੇ ਸਹਿਯੋਗੀ ਦੇਸ਼ਾਂ ਨਾਲ ਆਪਣੇ ਸੰਬੰਧਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰੇਗਾ ਅਤੇ ਭਾਰਤ ਨਾਲ ਵਿਸ਼ਵ ਪੱਧਰ ਉੱਤੇ ਨਵੇਂ ਸਟੈਂਡਰਡ ਕਰਦੇ ਹੋਏ ਨਵੇਂ ਸਮਝੌਤਿਆਂ ਨੂੰ ਸਿਰੇ ਚਾੜ੍ਹੇਗਾ। ਅਮਰੀਕਾ ਦੀ ਅੰਤਿ੍ਰਮ ਰਾਸ਼ਟਰੀ ਸੁਰੱਖਿਆ ਰਣਨੀਤੀ ਉੱਤੇ ਰਾਸ਼ਟਰਪਤੀ ਜੋਅ ਬਾਇਡੇਨ ਨੇ ਆਪਣੀ ਮੋਹਰ ਲਾ ਦਿੱਤੀ ਹੈ, ਜਿਸ ਨੂੰ ਬੁੱਧਵਾਰ ਨੂੰ ਜਾਰੀ ਕੀਤਾ ਗਿਆ ਹੈ।ਇਸ ਨੀਤੀ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਦਾ ਭਵਿੱਖ ਆਸਪਾਸ ਹੋਣ ਵਾਲੀਆਂ ਘਟਨਾਵਾਂ ਨਾਲ ਜੁੜਿਆ ਹੈ, ਜਿੱਥੇ ਵਿਸ਼ਵ ਵਿੱਚ ਰਾਸ਼ਟਰਵਾਦ ਅਤੇ ਲੋਕਤੰਤਰ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਚੀਨ ਅਤੇ ਰੂਸ ਵਰਗੇ ਕਮਿਊਨਿਸਟ ਦੇਸ਼ਾਂ ਦੀ ਵਿਰੋਧਤਾ ਦਾ ਉਸ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ। 24 ਸਫਿਆਂ ਦੇ ਇਸ ਦਸਤਾਵੇਜ਼ ਵਿੱਚ ਕਿਹਾ ਗਿਆ ਹੈ ਕਿ ਵਿਸ਼ਵ ਵਿੱਚ ਸ਼ਕਤੀ ਸੰਤੁਲਨ ਦੀ ਸਥਿਤੀ ਬਦਲ ਰਹੀ ਹੈ। ਵਿਸ਼ੇਸ਼ ਤੌਰ ਉੱਤੇ ਚੀਨ ਹੋਰ ਜ਼ਿਆਦਾ ਹਮਲਾਵਰ ਹੋ ਰਿਹਾ ਹੈ। ਅਮਰੀਕਾ ਨੇ ਆਪਣਾ ਮੁੱਖ ਵਿਰੋਧੀ ਚੀਨ ਨੂੰ ਹੀ ਮੰਨਿਆ ਹੈ, ਜੋ ਆਰਥਿਕ, ਕੂਟਨੀਤਕ, ਫੌਜੀ ਅਤੇ ਤਕਨੀਕੀ ਰੂਪ ਤੋਂ ਸਮਰੱਥ ਹੈ।

Continue Reading

ਰੁਝਾਨ


Copyright by IK Soch News powered by InstantWebsites.ca