Rebellious situation in Congress, Sidhu incited workers to go to Delhi
Connect with us [email protected]

ਰਾਜਨੀਤੀ

ਕਾਂਗਰਸ ਵਿੱਚ ਬਗਾਵਤੀ ਹਾਲਾਤ, ਸਿੱਧੂ ਨੇ ਵਰਕਰਾਂ ਨੂੰ ਦਿੱਲੀ ਜਾਣ ਨੂੰ ਉਕਸਾਇਆ

Published

on

Navjot-sidhu

ਜਾਖੜ ਨੇ ਵਰਕਰਾਂ ਤੇ ਆਗੂਆਂ ਨੂੰ ਵਿਵਾਦ ਤੋਂ ਬਚਣ ਲਈ ਕਿਹਾ
ਚੰਡੀਗੜ੍ਹ, 20 ਮਈ, – ਪੰਜਾਬ ਕਾਂਗਰਸਦੇ ਬਗਾਵਤ ਦੇ ਹਾਲਾਤ ਕਾਰਨ ਭਾਵੇਂ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਖ਼ੁਦ ਨੂੰ ਇਸ ਤੋਂ ਹਾਲੇ ਦੂਰ ਰੱਖਿਆ ਹੈ,ਪਰ ਸਾਬਕਾ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਿਆਂ ਇਕ ਨਵਾਂ ਟਵੀਟ ਕਰ ਕੇ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚਲੀ ਲੜਾਈ ਬਾਰੇ ਦਿੱਲੀ ਹਾਈਕਮਾਨ ਨੂੰ ਜਾਣਕਾਰੀ ਦੇਣ ਲਈ ਓਥੇ ਜਾਣ ਨੂੰ ਟੁੰਬਿਆ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੋਵਿਡ ਮਹਾਮਾਰੀ ਵੇਲੇ ਮੌਕਾਪ੍ਰਸਤ ਰਾਜਨੀਤੀ ਕਰਨ ਵਾਲੇ ਆਗੂਆਂ ਤੋਂ ਦੂਸਰੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਦੂਰ ਰਹਿਣ ਦੀ ਸਲਾਹ ਦਿੱਤੀ ਹੈ।ਅੱਜ ਵੀਰਵਾਰ ਉਨ੍ਹਾ ਨੇ ਪਾਰਟੀ ਦੇ ਸੰਗਠਨ ਇੰਚਾਰਜ ਕੇ ਸੀ ਵੇਣੂਗੋਪਾਲ ਨਾਲ ਗੱਲਬਾਤ ਕਰ ਕੇ ਪੂਰੇ ਘਟਨਾਕ੍ਰਮ ਬਾਰੇ ਦੱਸਿਆਅਤੇ ਖਾਸ ਕਰ ਕੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ 45 ਦਿਨਾਂ ਦਾ ਨੋਟਿਸ ਦੇਣ ਤੇ ਵਾਰ-ਵਾਰ ਭੜਕਾਊ ਬਿਆਨ ਦੇਣ ਦੀ ਜਾਣਕਾਰੀ ਦਿੱਤੀ। ਜਾਖੜ ਦੇ ਮੁਤਾਬਕ ਪੰਜਾਬ ਕਾਂਗਰਸ ਦੇ ਆਗੂਆਂ ਵਿਚ ਲੜਾਈ ਮੰਤਰੀਆਂ, ਵਿਧਾਇਕਾਂ ਤੇ ਕਾਂਗਰਸ ਦਾ ਅੰਦਰੂਨੀ ਮੁੱਦਾ ਹੈ, ਪਰ ਬਾਜਵਾ ਵਲੋਂ ਕੋਰੋਨਾ ਮਹਾਮਾਰੀ ਵੇਲੇ ਮੌਕਾਪ੍ਰਸਤੀ ਕੀਤੀ ਜਾ ਰਹੀ ਹੈ।
ਵਰਨਣ ਯੋਗ ਹੈ ਕਿ ਪਿਛਲੇ ਸਾਲ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਝੇ ਵਿਚ 134 ਲੋਕਾਂ ਦੀਆਂ ਮੌਤ ਹੋਣ ਉੱਤੇਰਾਜ ਸਭਾ ਮੈਂਬਰਪ੍ਰਤਾਪ ਸਿੰਘ ਬਾਜਵਾ ਤੇ ਸਮਸ਼ੇਰ ਸਿੰਘ ਦੂਲੋ ਗਵਰਨਰ ਵੀਪੀ ਸਿੰਘ ਬਦਨੌਰ ਨੂੰ ਮਿਲੇ ਅਤੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਤੇ ਉਦੋਂ ਵੀ ਸੁਨੀਲ ਜਾਖੜ ਨੇ ਇਨ੍ਹਾਂ ਦੇ ਖ਼ਿਲਾਫ਼ ਅਨੁਸ਼ਾਸ਼ਨੀ ਕਾਰਵਾਈ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖਿਆ ਸੀ। ਜਾਖੜ ਨੇ ਕਿਹਾ ਕਿ ਕੋਟਕਪੂਰਾ ਗੋਲੀ ਕਾਂਡ ਕੇਸ ਵਿੱਚ ਹਾਈ ਕੋਰਟ ਦੇ ਫ਼ੈਸਲੇ ਨਾਲ ਕਾਂਗਰਸੀ ਆਗੂਆਂ ਦੀ ਚਿੰਤਾ ਵਧੀ ਹੈ, ਪਰ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਇਸ ਬਾਰੇ ਪੂਰੀ ਤਰ੍ਹਾਂ ਗੰਭੀਰ ਹਨ ਤੇ ਲੋਕਾਂ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਮੌਕੇ ਕੁਝ ਆਗੂ ਜਿਵੇਂ ਵਿਹਾਰ ਕਰਦੇ ਹਨ, ਇਸ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਮੰਨਿਆ ਜਾ ਸਕਦਾ। ਜਾਖੜ ਨੇ ਇਸ ਬਿਆਨ ਵਿਚ ਕਿਸੇ ਦਾ ਨਾਂ ਨਹੀਂ ਲਿਆ, ਪਰ ਉਨ੍ਹਾਂ ਦਾ ਸਿੱਧਾ ਨਿਸ਼ਾਨਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਉੱਤੇਮੰਨਿਆ ਗਿਆ ਹੈ।
ਦੂਸਰੇ ਪਾਸੇ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਆਪਣੇ ਆਪ ਨੂੰ ਪੰਜਾਬ ਕਾਂਗਰਸ ਦੇ ਇਸ ਕਲੇਸ਼ ਤੋਂ ਪਰੇ ਰੱਖਿਆ ਤੇ ਕਾਂਗਰਸੀਆਂ ਵਿੱਚ ਪੈਦਾ ਹੋਈ ਕੁੜੱਤਣ, ਵਿਰੋਧ ਤੋਂ ਦੂਰੀ ਦਾ ਕਾਰਨ ਬਿਮਾਰ ਹੋਣਾ ਦੱਸਿਆ ਹੈ। ਰਾਵਤ ਦੇ ਮੁਤਾਬਕ ਕੋਵਿਡ ਵਿਚੋਂ ਉਭਰਨ ਤੋਂ ਪਿੱਛੋਂ ਉਨ੍ਹਾਂ ਦੀ ਸਿਹਤ ਪੂਰੀ ਠੀਕ ਨਹੀਂ, ਜਿਸ ਨਾਲ ਬੋਲਣ ਵਿਚ ਮੁਸ਼ਕਲ ਆ ਰਹੀ ਹੈ।ਇਸ ਤੋਂ ਪਹਿਲਾਂ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੀ ਨੇੜਤਾ ਲਿਆਉਣ ਦੇ ਯਤਨ ਕੀਤੇ ਸਨ, ਪਰ ਦੋਵਾਂ ਦੀ ਕੁੜੱਤਣ ਘੱਟ ਨਹੀਂ ਸੀ ਹੋਈ।
ਇਸ ਦੌਰਾਨ ਅੱਜ ਨਵਜੋਤ ਸਿੰਘ ਸਿੱਧੂ ਨੇ ਇੱਕ ਹੋਰ ਪੋਸਟ ਜਾਰੀ ਕਰ ਕੇ ਪੰਜਾਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਸਥਿਤੀ ਬਾਰੇ ਹਾਈ ਕਮਾਂਡ ਨੂੰ ਦੱਸਣ ਲਈ ਦਿੱਲੀ ਜਾਣ ਲਈ ਕਿਹਾ ਹੈ। ਇਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਵਰਕਰਾਂ ਅਤੇ ਆਗੂਆਂ ਨੂੰ ਉਕਸਾਉਣ ਦੀ ਕਾਰਵਾਈ ਮੰਨਿਆ ਗਿਆ ਹੈ ਅਤੇ ਰਾਜ ਕਰਦੇ ਧੜੇ ਨੇ ਇਸ ਦੀ ਦਿੱਲੀ ਵਿੱਚ ਸਿ਼ਕਾਇਤ ਕਰਨ ਦਾ ਮਨ ਬਣਾ ਲਿਆ ਹੈ।

Read More Political News Today

ਰਾਜਨੀਤੀ

ਮੇਨਕਾ ਗਾਂਧੀ ਨੇ ਡਾਕਟਰ ਨਾਲ ਬੇਹੱਦ ਭੱਦੀ ਸ਼ਬਦਾਵਲੀ ਵਰਤੀ

Published

on

Maneka Gandhi

ਲਖਨਊ, 24 ਜੂਨ – ਉਤਰ ਪ੍ਰਦੇਸ਼ ਦੇ ਸੁਲਤਾਨਪੁਰ ਪਾਰਲੀਮੈਂਟਰੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਇੱਕ ਆਡੀਉ ਕਲਿਪ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ, ਜਿਸ ਕਾਰਨ ਉਹ ਲੋਕਾਂ ਦੇ ਨਿਸ਼ਾਨੇ ਉੱਤੇ ਆ ਗਈ ਹੈ।
ਅਸਲ ਵਿੱਚ ਮੇਨਕਾ ਗਾਂਧੀ ਉੱਤੇ ਪਸ਼ੂਆਂ ਦੇ ਡਾਕਟਰਾਂ ਨਾਲ ਮਾੜਾ ਵਤੀਰਾ ਕਰਨ ਦਾ ਦੋਸ਼ ਲੱਗਾ ਹੈ। ਇੰਡੀਅਨ ਵੈਟਰਨਰੀ ਐਸੋਸੀਏਸ਼ਨ ਨੇ ਇਸ ਕੇਸ ਵਿੱਚ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਮੇਨਕਾ ਗਾਂਧੀ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫ਼ਿਲਮ ਨਿਰਦੇਸ਼ਕ ਅਸ਼ੋਕ ਪੰਡਤ ਨੇ ਵੀ ਵੈਟਰਨਰੀ ਐਸੋਸੀਏਸ਼ਨ ਦੀ ਚਿੱਠੀ ਨੂੰ ਆਪਣੇ ਟਵਿਟਰ ਹੈਂਡਲ ਉੱਤੇ ਸਾਂਝਾ ਕੀਤਾ ਹੈ ਅਤੇ ਲਿਖਿਆ ਹੈ ਕਿ ‘‘ਮੇਨਕਾ ਗਾਂਧੀ ਅਕਸਰ ਦੇਸ਼ ਭਰ ਵਿੱਚ ਕਾਫ਼ੀ ਲੋਕਾਂ ਨੂੰ ਫ਼ੋਨ ਕਰ ਕੇ ਧਮਕਾਉਂਦੀ ਤੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੰਦੀ ਹੈ। ਉਸ ਨੂੰ ਰਾਜਨੀਤੀ ਤੋਂ ਰਿਟਾਇਰ ਹੋਣ ਲਈ ਕਹਿ ਦੇਣ ਦਾ ਸਮਾਂ ਆ ਗਿਆ ਹੈ।” ਇਸ ਦੇ ਨਾਲ ਸੋਸ਼ਲ ਮੀਡੀਆ ਉੱਤੇ ਵੀ ਮੇਨਕਾ ਗਾਂਧੀ ਦੇ ਬਾਈਕਾਟ ਦੀ ਚਰਚਾ ਹੈ ਤੇ ਮੇਨਕਾ ਗਾਂਧੀ ਵੱਲੋਂ ਇੱਕ ਡਾਕਟਰ ਨਾਲ ਕੁੱਤੇ ਦੇ ਇਲਾਜ ਬਾਰੇ ਕਈ ਘਟੀਆ ਸ਼ਬਦ ਬੋਲਦੀ ਲੱਗ ਰਹੀ ਹੈ।

Continue Reading

ਰਾਜਨੀਤੀ

ਓਮ ਪ੍ਰਕਾਸ਼ ਚੌਟਾਲਾ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ

Published

on

Om Prakash Chautala

ਚੰਡੀਗ਼ੜ੍ਹ, 24 ਜੂਨ – ਜੇ ਬੀ ਟੀ ਅਧਿਆਪਕ ਭਰਤੀ ਘੁਟਾਲੇ ਵਿੱਚ ਦੋਸ਼ੀ ਸਾਬਤ ਹੋ ਜਾਣ ਦੇ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ 10 ਸਾਲ ਦੀ ਕੈਦ ਕੱਟਣ ਵਾਲੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਕੱਲ੍ਹ ਰਾਤ ਨੂੰ ਪੂਰੀ ਹੋ ਗਈ ਅਤੇ ਉਹ ਰਿਹਾਅ ਹੋ ਗਏ ਹਨ। ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਓਮ ਪ੍ਰਕਾਸ਼ ਚੌਟਾਲਾ ਦੇ ਵਕੀਲ ਅਮਿਤ ਸਾਹਨੀ ਨੂੰ ਇਹ ਜਾਣਕਾਰੀ ਦਿੱਤੀ ਹੈ।
ਸਾਹਨੀ ਨੇ ਦੱਸਿਆ ਕਿ ਪੈਰੋਲ ਉੱਤੇ ਹੋਣ ਕਾਰਨ ਚੌਟਾਲਾ ਜੇਲ੍ਹ ਤੋਂ ਬਾਹਰ ਸਨ, ਪਰ ਕੁਝ ਕਾਗਜ਼ੀ ਕਾਰਵਾਈ ਪੂਰੀ ਹੁੰਦਿਆਂ ਸਾਰ ਉਹ ਅਧਿਕਾਰਤ ਤੌਰ ਉੱਤੇ ਰਿਹਾਅ ਹੋ ਜਾਣਗੇ। ਚੌਟਾਲਾ ਦੀ ਰਿਹਾਈ ਨਾਲ ਜਿੱਥੇ ਇਨੈਲੋ ਵਰਕਰਾਂ ਵਿੱਚ ਕਾਫ਼ੀ ਜੋਸ਼ ਵੇਖਣ ਨੂੰ ਮਿਲ ਰਿਹਾ ਹੈ, ਉਥੇ ਇਸ ਦਾ ਅਸਰ ਅਭੈ ਚੌਟਾਲਾ ਦੇ ਅਸਤੀਫ਼ੇ ਨਾਲ ਵਿਧਾਨ ਸਭਾ ਦੀ ਖ਼ਾਲੀ ਹੋਈ ਏਲਨਾਬਾਦ ਸੀਟ ਦੀ ਉਪ ਚੋਣ ਵਿੱਚ ਵੀ ਵੇਖਣ ਨੂੰ ਮਿਲ ਸਕਦਾ ਹੈ। ਜੇਲ੍ਹ ਤੋਂ ਰਿਹਾਅ ਹੋਣ ਦੇ ਬਾਵਜੂਦ ਚੌਟਾਲਾ ਦੇ ਦਸ ਸਾਲ ਤਕ ਚੋਣ ਲੜਨ ਉੱਤੇ ਰੋਕ ਰਹੇਗੀ। ਵਰਨਣ ਯੋਗ ਹੈ ਕਿ 16 ਜਨਵਰੀ 2013 ਨੂੰ ਓਮ ਪ੍ਰਕਾਸ਼ ਚੌਟਾਲਾ ਅਤੇ ਉਨ੍ਹਾਂ ਦੇ ਪੁੱਤਰ ਅਜੇ ਚੌਟਾਲਾ ਸਮੇਤ 55 ਲੋਕ ਦੋਸ਼ੀ ਕਰਾਰ ਦਿੱਤੇ ਗਏ ਸਨ।

Read More Latest Punjabi News

Continue Reading

ਰਾਜਨੀਤੀ

ਈ ਡੀ ਵੱਲੋਂ ਸੁਖਪਾਲ ਖਹਿਰਾ ਕੇਸ ਵਿੱਚ ਚੋਟੀ ਦੇ ਡਿਜ਼ਾਈਨਰ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰਿਤੂ ਨੂੰ ਸੰਮਨ

Published

on

Sukhpal Khaira case

ਨਵੀਂ ਦਿੱਲੀ, 24 ਜੂਨ – ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖ਼ਿਲਾਫ਼ ਹਵਾਲਾ ਕੇਸ ਬਾਰੇ ਦੇਸ਼ ਦੇ ਤਿੰਨ ਵੱਡੇ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਚਾਰੀ ਅਤੇ ਰਿਤੂ ਕੁਮਾਰ ਨੂੰ ਸੰਮਨ ਭੇਜੇ ਹਨ। ਅਧਿਕਾਰੀਆਂ ਦੇ ਮੁਤਾਬਕ ਤਿੰਨਾਂ ਫੈਸ਼ਨ ਡਿਜ਼ਾਈਨਰਾਂ ਨੂੰ ਅਗਲੇ ਹਫ਼ਤੇ ਦਿੱਲੀ ਵਿੱਚ ਸਵਾਲਾਂ ਦੇ ਜਵਾਬ ਦੇਣ ਲਈ ਕੇਂਦਰੀ ਜਾਂਚ ਏਜੰਸੀ ਸਾਹਮਣੇ ਪੇਸ਼ ਹੋਣ ਨੂੰ ਕਿਹਾ ਗਿਆ ਹੈ।
ਇਹ ਸੰਮਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਪਰਵਾਰਕ ਮੈਂਬਰਾਂ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ ਨਾਲ ਸਬੰਧਤ ਹਨ। ਜਾਣਕਾਰ ਸੂਤਰਾਂ ਮੁਤਾਬਕ ਏਜੰਸੀ ਨੇ ਮਾਰਚ ਮਹੀਨੇ ਦੋਸ਼ੀ ਦੇ ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਸੀ ਅਤੇ ਛਾਪੇ ਦੇ ਸਮੇਂ ਤੋਂ ਪਹਿਲਾਂ ਖਹਿਰਾ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ ਗਏ ਸਨ ਅਤੇ ਪਿਛਲੇ ਦਿਨੀਂ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਈ ਡੀ ਨੇ ਦੋਸ਼ ਲਾਇਆ ਕਿ ਖਹਿਰਾ ਨਸ਼ਾ ਤਸਕਰੀ ਦੇ ਦੋਸ਼ੀਆਂ ਅਤੇ ਫਰਜ਼ੀ ਪਾਸਪੋਰਟ ਦਾ ਰੈਕੇਟ ਕਰਨ ਵਾਲਿਆਂ ਦਾ ਸਹਿਯੋਗੀ ਹੈ। ਖਹਿਰਾ ਨੇ ਕੁਝ ਵੀ ਗਲਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਵਾਜ਼ ਉਠਾਉਣ ਕਾਰਨ ਉਸ ਨੂੰ ਕੇਂਦਰੀ ਏਜੰਸੀ ਨਿਸ਼ਾਨਾ ਬਣਾ ਰਹੀ ਹੈ ਤੇ ਉਸ ਦੇ ਖ਼ਿਲਾਫ਼ ਕੇਸ 2015 ਦੇ ਫਾਜ਼ਿਲਕਾ ਨਸ਼ਾ ਤਸਕਰੀ ਵਾਲਾ ਹੈ, ਜਿਸ ਵਿੱਚ ਸੁਰੱਖਿਆ ਏਜੰਸੀਆਂ ਨੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਕੋਲੋਂ 1800 ਗ੍ਰਾਮ ਹੈਰੋਇਨ, 24 ਸੋਨੇ ਦੇ ਬਿਸਕੁੱਟ, ਦੋ ਹਥਿਆਰ, 26 ਜ਼ਿੰਦਾ ਕਾਰਤੂਸ, ਦੋ ਪਾਕਿਸਤਾਨੀ ਸਿੰਮ ਜ਼ਬਤ ਕੀਤੇ ਸਨ। ਜਾਣਕਾਰ ਸੂਤਰਾਂ ਨੇ ਦੱਸਿਆ ਕਿ ਏਜੰਸੀ ਨੂੰ ਪਤਾ ਲੱਗਾ ਸੀ ਕਿ ਨਕਦੀ ਸਮੇਤ ਕੁਝ ਭੁਗਤਾਨ ਡਿਜ਼ਾਈਨਰਾਂ ਨੂੰ ਕੀਤੇ ਗਏ ਸਨ, ਇਸ ਲਈ ਏਜੰਸੀ ਇਸ ਲੈਣ-ਦੇਣ ਨੂੰ ਜਾਨਣਾ ਚਾਹੁੰਦੀ ਹੈ ਤੇ ਉਨ੍ਹਾਂ ਦੇ ਬਿਆਨ ਦਰਜ ਕਰਨਾ ਚਾਹੁੰਦੀ ਹੈ। ਏਜੰਸੀ ਮੁਤਾਬਕ ਖਹਿਰਾ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਦਾ ਸਮਰਥਨ ਕਰ ਰਿਹਾ ਸੀ।

Continue Reading

ਰੁਝਾਨ


Copyright by IK Soch News powered by InstantWebsites.ca