Record 142 deaths, 6472 new cases on the same day
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਵਿੱਚ ਕੋਰੋਨਾ ਨਾਲ ਇੱਕੋ ਦਿਨ ਰਿਕਾਰਡ 142 ਮੌਤਾਂ, 6472 ਨਵੇਂ ਕੇਸ

Published

on

corona

ਜੈਪੁਰ, ਬੀਕਾਨੇਰ ਤੇ ਕੋਟਾ ਵਿੱਚ ਆਕਸੀਜਨ ਦੀ ਕਮੀ ਨਾਲ 10 ਮੌਤਾਂ
ਚੰਡੀਗੜ੍ਹ, 28 ਅਪਰੈਲ, – ਪੰਜਾਬ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਬੁੱਧਵਾਰ ਨੂੰਕੋਰੋਨਾ ਨਾਲ ਪੰਜਾਬ ਵਿੱਚ 142 ਮਰੀਜ਼ਾਂ ਦੀ ਮੌਤ ਹੋ ਗਈ ਤੇ 6472 ਨਵੇਂ ਕੇਸ ਮਿਲਣ ਨਾਲ ਇਸ ਰਾਜ ਵਿੱਚ ਕੁੱਲ ਮੌਤਾਂ ਦੀ ਗਿਣਤੀ 8772 ਤਕ ਪਹੁੰਚ ਗਈ ਹੈ।
ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਬੁਲਿਟਨ ਮੁਤਾਬਕ ਬੁੱਧਵਾਰ ਇਕੋ ਦਿਨ ਵਿੱਚ 142 ਮਰੀਜ਼ਾਂ ਦੀ ਮੌਤ ਹੋਣ ਨਾਲ ਇੱਕੋ ਦਿਨ ਪੰਜਾਬ ਵਿੱਚ ਮੌਤਾਂ ਦੇ ਪਿਛਲੇ ਸਾਰੇ ਰਿਕਾਰਡ ਟੁੱਟ ਗਏ ਹਨ। ਅੱਜ ਸਭ ਤੋਂ ਵੱਧ ਮੌਤਾਂ ਗੁਰਦਾਸਪੁਰ ਜ਼ਿਲ੍ਹੇ ਵਿੱਚਹੋਈਆਂ, ਜਿੱਥੇ 22 ਮਰੀਜ਼ਾਂ ਦੀ ਜਾਨ ਚਲੀ ਗਈ। ਅੰਮ੍ਰਿਤਸਰ ਵਿੱਚ 18, ਸੰਗਰੂਰ17, ਲੁਧਿਆਣਾ15, ਮੋਹਾਲੀ ਜਿ਼ਲੇ ਵਿੱਚ 12, ਪਟਿਆਲਾ10, ਜਲੰਧਰ8, ਰੂਪਨਗਰ6, ਫਿਰੋਜ਼ਪੁਰ5, ਫਾਜ਼ਿਲਕਾ ਅਤੇ ਨਵਾਂ ਸ਼ਹਿਰ ਵਿੱਚ 4-4, ਮਾਨਸਾ, ਤਰਨਤਾਰਨ ਅਤੇ ਮੁਕਤਸਰ 3-3, ਬਰਨਾਲਾ, ਮੋਗਾ ਅਤੇ ਪਠਾਨਕੋਟ ਵਿੱਚ 1-1 ਮਰੀਜ਼ ਦੀ ਮੌਤ ਹੋਈ। ਕੋਰੋਨਾ ਦੇ ਕਾਰਨ ਜਦੋਂ ਮੌਤਾਂ ਦੀ ਗਿਣਤੀ ਲਗਾਤਾਰ ਵਧੀ ਹੈ, ਓਦੋਂ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੀ ਤੇਜ਼ੀ ਨਾਲ ਵਧਣ ਲੱਗੀ ਹੈ। ਅੱਜਪੰਜਾਬ ਵਿੱਚ 6472 ਨਵੇ ਕੇਸ ਮਿਲੇ ਹਨ। ਇਨ੍ਹਾਂ ਵਿਚੋਂ ਲੁਧਿਆਣਾ ਤੋਂ 952, ਮੋਹਾਲੀ ਜਿ਼ਲਾ 867, ਪਟਿਆਲਾ 597, ਜਲੰਧਰ 570, ਅੰਮ੍ਰਿਤਸਰ 501, ਬਠਿੰਡਾ 421, ਗੁਰਦਾਸਪੁਰ 337, ਪਠਾਨਕੋਟ 299, ਮੁਕਤਸਰ ਸਾਹਿਬ 269, ਹੁਸ਼ਿਆਰਪੁਰ 249, ਮਾਨਸਾ 201, ਸੰਗਰੂਰ 188, ਫਰੀਦਕੋਟ ਅਤੇ ਫਾਜ਼ਿਲਕਾ 150-150, ਕਪੂਰਥਲਾ 146, ਫਿਰੋਜ਼ਪੁਰ 145, ਰੂਪਨਗਰ 128, ਮੋਗਾ ਤੋਂ 85, ਨਵਾਂ ਸ਼ਹਿਰ 73, ਫਤਿਹਗੜ੍ਹ ਸਾਹਿਬ 61, ਬਰਨਾਲਾ 24 ਅਤੇ ਤਰਨਤਾਰਨ ਤੋਂ 15 ਨਵੇਂ ਮਰੀਜ਼ ਮਿਲੇ ਹਨ।
ਇਸ ਦੌਰਾਨ ਮੰਗਲਵਾਰ ਰਾਤ ਤੋਂ ਬੁੱਧਵਾਰ ਤੱਕ ਰਾਜਸਥਾਨ ਦੇ ਤਿੰਨ ਜ਼ਿਲ੍ਹਿਆਂ ਜੈਪੁਰ, ਬੀਕਾਨੇਰ ਅਤੇ ਕੋਟਾ ਵਿੱਚਕੋਰੋਨਾ ਦੇ ਦੌਰਾਨ ਆਕਸੀਜਨ ਨਾ ਮਿਲਣ ਕਰ ਕੇ 10 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜੈਪੁਰ ਦੇ ਇਕ ਨਿੱਜੀ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਨਾਲ ਚਾਰ ਅਤੇ ਬੀਕਾਨੇਰ ਤੇ ਕੋਟਾ ਵਿੱਚ ਤਿੰਨ-ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ। ਜੈਪੁਰ ਦੇ ਹਾਥੋਜ ਪਿੰਡ ਦੇ ਕੋਨਿਕਸ ਖੰਡਾਕਾ ਹਸਪਤਾਲ ਵਿੱਚ ਇਕ ਦਰਜਨ ਤੋਂ ਵੱਧਲੋਕ ਦੀ ਹਾਲਤ ਵਿਗੜਨ ਲੱਗੀ ਤਾਂ ਚਾਰ ਮਰੀਜ਼ਾਂ ਦੀ ਮੌਤ ਤੋਂ ਘਬਰਾਏ ਡਾਕਟਰ ਤੇ ਨਰਸਾਂ ਹਸਪਤਾਲ ਤੋਂ ਫ਼ਰਾਰ ਹੋ ਗਏ।ਇਸ ਪਿੱਛੋਂ ਭਰਤੀ ਮਰੀਜ਼ਾਂ ਦੇ ਵਾਰਸਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਪਿੰਡ ਵਿੱਚ ਹਸਪਤਾਲ ਹੋਣ ਕਾਰਨ ਸੀਨੀਅਰ ਅਧਿਕਾਰੀਆਂ ਨੂੰ ਦੇਰ ਰਾਤ ਜਾਣਕਾਰੀ ਮਿਲੀ ਤਾਂ ਪੁਲਿਸ ਅਤੇ ਮੈਡੀਕਲ ਵਿਭਾਗ ਦੇ ਅਧਿਕਾਰੀ ਮੌਕੇ ਉੱਤੇ ਪੁੱਜੇ। ਉਨ੍ਹਾਂ ਹਸਪਤਾਲ ਵਿੱਚ ਭਰਤੀ ਮਰੀਜ਼ਾਂ ਨੂੰ ਦੂਸਰੇ ਹਸਪਤਾਲ ਵਿੱਚ ਸ਼ਿਫਟ ਕਰਵਾਇਆ।
ਬੀਕਾਨੇਰ ਦੇ ਪੀਬੀਐੱਮ ਹਸਪਤਾਲ ਵਿੱਚ ਵੀ ਆਕਸੀਜਨ ਦੀ ਕਮੀ ਕਾਰਨ ਤਿੰਨ ਮਰੀਜ਼ਾਂ ਦੀ ਮੌਤ ਹੋਈ ਹੈ। ਆਕਸੀਜਨ ਦੀ ਕਮੀ ਨਾਲ ਤੜਫਦੇ ਮਰੀਜ਼ਾਂ ਦਾ ਵੀਡੀਓ ਬੁੱਧਵਾਰ ਸਵੇਰੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਤਾਂ ਮ੍ਰਿਤਕਾਂ ਦੇ ਪਰਿਵਾਰਾਂ ਨੇ ਹਸਪਤਾਲ ਵਿੱਚ ਆਕਸੀਜਨ ਨਾ ਹੋਣ ਦੀ ਗੱਲ ਕਹੀ। ਹਸਪਤਾਲ ਦੇ ਸੁਪਰਡੈਂਟ ਡਾ. ਪਰਮਿੰਦਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਤਿੰਨ ਮਰੀਜ਼ਾਂ ਦੀ ਮੌਤ ਹੋਈ, ਉਨ੍ਹਾਂ ਦੀ ਹਾਲਤ ਪਹਿਲਾਂ ਤੋਂ ਗੰਭੀਰ ਸੀਤੇ ਉਹ ਵੈਂਟੀਲੇਟਰ ਉੱਤੇ ਸਨ, ਆਕਸੀਜਨ ਦੀ ਕਮੀ ਨਾਲ ਮੌਤ ਨਹੀਂ ਹੋਈ। ਕੋਟਾਦੇ ਹਸਪਤਾਲ ਵਿੱਚ ਭਰਤੀ ਤਿੰਨ ਮਰੀਜ਼ਾਂ ਦੀ ਮੌਤ ਦੀ ਗੱਲ ਸਾਹਮਣੇ ਆਈ ਹੈ। ਮੌਤਾਂ ਦੇ ਮੁੱਦੇ ਉੱਤੇ ਸਿਹਤ ਮੰਤਰੀ ਡਾ. ਰਘੂ ਸ਼ਰਮਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਤੋਂ ਆਕਸੀਜਨ ਬਹੁਤ ਘੱਟ ਮਾਤਰਾ ਵਿੱਚ ਮਿਲ ਰਹੀ ਹੈ, ਜਦੋਂ ਕਿ ਏਥੇ ਮਰੀਜ਼ ਵੱਧ ਹਨ।

Read More Latest Punjabi News

ਪੰਜਾਬੀ ਖ਼ਬਰਾਂ

ਕੋਰੋਨਾ ਖਿਲਾਫ ਜੰਗ :ਕਿਸਾਨ ਸ਼ਿਕੰਜਵੀ, ਕਾੜ੍ਹੇ ਅਤੇ ਮਲਟੀ-ਵਿਟਾਮਿਨ ਕੈਪਸੂਲਾਂ ਦੀ ਡੱਟ ਕੇ ਵਰਤੋਂ ਕਰ ਰਹੇ ਨੇ

Published

on

corona

ਨਵੀਂ ਦਿੱਲੀ, 10 ਮਈ – ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਪਿਛਲੇ ਲਗੱਭਗ ਛੇ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਉਤੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਆਪਣੇ ਖਾਣ-ਪੀਣ ਵਿੱਚ ਸ਼ਿਕੰਜਵੀ ਤੇ ਦੇਸੀ ਕਾੜ੍ਹੇ ਦੀ ਵਰਤੋਂ ਵਧਾ ਦਿੱਤੀ ਹੈ, ਜਿਸ ਨਾਲ ਇਮਿਊਨਿਟੀ ਵਧ ਸਕਦੀ ਹੈ।
ਵਰਨਣ ਯੋਗ ਹੈ ਕਿ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਕਾਰਨ ਰੋਜ਼ ਸੈਂਕੜੇ ਲੋਕਾਂ ਦੀ ਮੌਤ ਹੋ ਰਹੀ ਹੈ ਤੇ ਹਜ਼ਾਰਾਂ ਲੋਕ ਬੀਮਾਰੀ ਦੀ ਲਪੇਟ ਵਿੱਚ ਆ ਰਹੇ ਹਨ। ਇਸ ਦੇ ਬਾਵਜੂਦ ਕਿਸਾਨ ਆਪਣੀਆਂ ਮੰਗਾਂ ਮੰਨਵਾਏ ਬਿਨਾਂ ਵਾਪਸ ਜਾਣ ਲਈ ਤਿਆਰ ਨਹੀਂ। ਕਿਸਾਨਾਂ ਨੇ ਵਾਇਰਸ ਖ਼ਿਲਾਫ਼ ਰੋਗ-ਰੋਕੂ ਸਮਰੱਥਾ ਵਧਾਉਣ ਲਈ ਜ਼ਿੰਕ ਤੇ ਮਲਟੀ-ਵਿਟਾਮਿਨ ਦੀ ਖੁਰਾਕ ਲੈਣੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕੋਵਿਡ-19 ਟੀਕਾਕਰਨ ਕਰਾਉਣ ਲਈ ਤਿਆਰ ਹਨ। ਪੰਜਾਬ, ਹਰਿਆਣਾ ਤੇ ਉਤਰ ਪ੍ਰਦੇਸ਼ ਦੇ ਸੈਂਕੜੇ ਕਿਸਾਨ ਆਪਣੀਆਂ ਮੰਗਾਂ ਲਈ ਦਿੱਲੀ ਦੇ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਉਤੇ ਡੇਰਾ ਲਾ ਕੇ ਬੈਠੇ ਹਨ। ਕਈ ਕਿਸਾਨਾਂ ਨੂੰ ਕੋਰੋਨਾ ਪ੍ਰਭਾਵਿਤ ਹੋਣ ਕਾਰਨ ਹਟਾਇਆ ਜਾ ਰਿਹਾ ਹੈ ਅਤੇ ਲੱਛਣ ਵਾਲੇ ਕੁਝ ਅੰਦੋਲਨਕਾਰੀਆਂ ਦਾ ਇਲਾਜ ਚੱਲ ਰਿਹਾ ਹੈ। ਕਿਸਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਸਿੰਘੂ ਬਾਰਡਰ ਉਤੇ ਕੋਰੋਨਾ ਵਾਇਰਸ ਦੇ ਕੇਸ ਨਹੀਂ ਹਨ। ਕਿਸਾਨ ਆਪਣਾ ਖਿਆਲ ਰੱਖ ਰਹੇ ਹਨ ਅਤੇ ਦੇਸੀ ਕਾੜ੍ਹੇ ਤੇ ਮਲਟੀ-ਵਿਟਾਮਿਨ ਦੇ ਕੈਪਸੂਲਾਂ ਦੀ ਵਰਤੋਂ ਕਰ ਰਹੇ ਹਨ।
ਕਿਸਾਨ ਨੇਤਾ ਕੁਲਵੰਤ ਸਿੰਘ ਨੇ ਕਿਹਾ ਕਿ ਸਿੰਘੂ ਬਾਰਡਰ ਦੇ ਇੱਕ ਹਸਪਤਾਲ ਵਿੱਚ ਹੀ ਟੀਕਾਕਰਨ ਕੇਂਦਰ ਚਲਾਇਆ ਜਾ ਰਿਹਾ ਹੈ, ਸਾਡੇ ਇੱਕ ਨੇਤਾ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਿਲੇ ਸਨ। ਉਹ ਅੱਜਕੱਲ੍ਹ ਠੀਕ ਹਨ। ਜਿਨ੍ਹਾਂ ਲੋਕਾਂ ਵਿੱਚ ਲੱਛਣ ਦਿਖਾਈ ਦੇ ਰਹੇ ਹਨ, ਉਨ੍ਹਾਂ ਦੀ ਜਾਂਚ ਕਰਾਈ ਜਾ ਰਹੀ ਹੈ। ਬਾਰਡਰ ਉਤੇ ਕਿਸਾਨ ਪੌਸ਼ਟਿਕ ਭੋਜਨ ਲੈ ਰਹੇ ਹਨ। ਬਾਰਡਰ ਦੇ ਨੇੜੇ ਹਸਪਤਾਲ ਵਿੱਚ ਟੀਕਾਕਰਨ ਮੁਹਿੰਮ ਚੱਲ ਰਹੀ ਹੈ।

Read More Today News in Punjabi

Continue Reading

ਪੰਜਾਬੀ ਖ਼ਬਰਾਂ

ਪਿੰਡ ਵਿੱਚ ਟਰਾਂਸਫਾਰਮਰ ਲਾਉਣ ਤੋਂ ਅਕਾਲੀ-ਕਾਂਗਰਸੀ ਭਿੜ ਗਏ

Published

on

fight

ਮੋਗਾ, 10 ਮਈ – ਮੋਗਾ ਜ਼ਿਲ੍ਹੇ ਦੇ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਪਿੰਡ ‘ਖੰਭੇ’ ਵਿਖੇ ਹਾਲਤ ਉਸ ਵੇਲੇ ਤਣਾਅਵਾਲੀ ਹੋ ਗਈ, ਜਦੋਂ ਪਿੰਡ ਦੀ ਇੱਕ ਥਾਂਟਰਾਂਸਫਾਰਮਰ ਲਾਉਣ ਦੇ ਮਾਮੂਲੀ ਝਗੜੇ ਪਿੱਛੋਂ ਪਿੰਡ ਦੇ ਅਕਾਲੀ ਤੇ ਕਾਂਗਰਸੀ ਆਗੂ ਆਪੋ ਵਿੱਚ ਭਿੜ ਪਏ ਅਤੇ ਫਿਰ ਗੋਲੀਆਂ ਵੀ ਚੱਲੀਆਂ ਹਨ।
ਪਿੰਡ ਦੀ ਮਹਿਲਾ ਆਗੂ ਅਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਮਨਦੀਪ ਕੌਰ ਖੰਭੇ ਨੇ ਦੋਸ਼ ਲਾਇਆ ਹੈ ਕਿ ਪਿੰਡ ਦੇ ਕਾਂਗਰਸੀ ਸਰਪੰਚ ਮਹਿਲ ਸਿੰਘ ਅਤੇ ਮਾਰਕੀਟ ਕਮੇਟੀ ਫ਼ਤਿਹਗੜ੍ਹ ਪੰਜਤੂਰ ਦੇ ਚੇਅਰਮੈਨ ਜਰਨੈਲ ਸਿੰਘ ਖੰਭੇ ਨੇ ਪਹਿਲਾਂ ਅਕਾਲੀ ਵਰਕਰਾਂ ਦੀ ਕੁੱਟ-ਮਾਰ ਕੀਤੀ ਅਤੇ ਇਸ ਮਗਰੋਂ ਸਾਡੇ ਘਰ ਆ ਕੇ ਗਲੀ-ਗਲੋਚ ਕਰਦਿਆਂ ਅੰਨੇ੍ਹਵਾਹ ਗੋਲੀ ਚਲਾਈ ਤਾਂ ਉਨ੍ਹਾਂ ਭੱਜ ਕੇ ਜਾਨ ਬਚਾਈ।ਉਨ੍ਹਾਂ ਕਿਹਕਿਇਹ ਸਾਰੀ ਘਟਨਾ ਸੀ ਸੀ ਟੀ ਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੇ ਇਸ ਬਾਰੇ ਇਨਸਾਫ਼ ਨਾ ਮਿਲਿਆ ਤਾਂ ਉਹ ਸਾਬਕਾ ਖ਼ੇਤੀਬਾੜੀ ਮੰਤਰੀ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਜਥੇਦਾਰ ਤੋੋਤਾ ਸਿੰਘ ਰਾਹੀਂ ਇਹ ਮੁੱਦਾਵੱਡੀ ਪੱਧਰ ਉੱਤੇ ਉਠਾਉਣਗੇ। ਅਕਾਲੀ ਦਲ ਦੇ ਸਰਕਲ ਪ੍ਰਧਾਨ ਭੋਲਾ ਸਿੰਘ ਨੇ ਵੀ ਕਾਂਗਰਸੀਆਂਦੀ ਧੱਕੇਸ਼ਾਹੀ ਦੀ ਨਿੰਦਾ ਕੀਤੀ ਹੈ।
ਦੂਜੇ ਪਾਸੇ ਥਾਣਾ ਫ਼ਤਿਹਗੜ੍ਹ ਪੰਜਤੂਰ ਦੇ ਮੁਖੀ ਅਮਨਦੀਪ ਸਿੰਘ ਨੇ ਕਿਹਾ ਕਿ ਇਸ ਗੱਲਬਾਰੇ ਸਰਪੰਚ ਮਹਿਲਾ ਸਿੰਘ, ਚੇਅਰਮੈਨ ਜਰਨੈਲ ਸਿੰਘ, ਸੂਬਾ ਸਿੰਘ, ਸਰਬਜੀਤ ਸਿੰਘ, ਇਕਬਾਲ ਸਿੰਘ ਤੇ ਚੈਨ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ਼੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Read More Punjabi Newspaper

Continue Reading

ਪੰਜਾਬੀ ਖ਼ਬਰਾਂ

ਬਾਬਾ ਰਾਮਦੇਵ ਉੱਤੇ ਕੋਰੋਨਾ ਦੀ ਮਹਾਮਾਰੀ ਦੌਰਾਨ ਗ਼ਲਤ ਧਾਰਨਾਵਾਂ ਪੈਦਾ ਕਰਨ ਦਾ ਦੋਸ਼

Published

on

ramdev

ਡਾ. ਦਾਹੀਆ ਨੇ ਸਿ਼ਕਾਇਤ ਕਰ ਕੇ ਕਾਰਵਾਈ ਦੀ ਮੰਗ ਕੀਤੀ
ਜਲੰਧਰ, 10 ਮਈ – ਕੋਰੋਨਾ ਮਹਾਂਮਾਰੀ ਬਾਰੇ ਲੋਕਾਂ ਵਿੱਚ ਗ਼ਲਤ ਧਾਰਨਾ ਪੈਦਾ ਕਰਨ ਅਤੇ ਡਾਕਟਰੀ ਇਲਾਜ ਬਾਰੇ ਗ਼ਲਤ ਪ੍ਰੋਪੇਗੰਡਾ ਕਰਨ ਦੇ ਦੋਸ਼ ਲਾ ਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਰਾਸ਼ਟਰੀ ਮੀਤ ਪ੍ਰਧਾਨ ਡਾ. ਨਵਜੋਤ ਸਿੰਘ ਦਾਹੀਆ ਨੇ ਪੁਲਸ ਨੂੰ ਲਿਖਤੀ ਸ਼ਿਕਾਇਤ ਦੇ ਕੇ ਬਾਬਾ ਰਾਮਦੇਵ ਅਤੇ ਪਤੰਜਲੀ ਯੋਗ ਪੀਠ ਦੇ ਸੀ ਈ ਓ ਅਚਾਰੀਆ ਬਾਲ ਕ੍ਰਿਸ਼ਨ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਬਾਰੇ ਡਾ.ਦਾਹੀਆ ਨੇ ਜਲੰਧਰ ਵਿੱਚ ਡੀ ਸੀ ਪੀ (ਡਿਪਟੀ ਕਮਿਸ਼ਨਰ ਪੁਲਸ) ਗੁਰਮੀਤ ਸਿੰਘ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਸਰਕਾਰ ਕਰੋੜਾਂ ਰੁਪਏ ਖ਼ਰਚ ਕਰਕੇ ਇਸ ਬਿਮਾਰੀਨੂੰ ਕੰਟਰੋਲ ਕਰਨ ਲਈ ਦਵਾਈਆਂ ਤਿਆਰ ਕਰਵਾ ਰਹੀ ਹੈ ਅਤੇ ਆਮ ਜਨਤਾ ਨੂੰ ਟੀਕਾਕਰਨ ਦੀ ਤਿਆਰੀ ਸ਼ੁਰੂ ਕੀਤੀ ਹੈ, ਇਸਦੇ ਉਲਟ ਬਾਬਾ ਰਾਮਦੇਵ ਅਤੇ ਉਸ ਦੇ ਸਾਥੀ, ਜੋ ਪਤੰਜਲੀ ਯੋਗ ਪੀਠ ਅਤੇ ਏਦਾਂ ਦੇ ਮਿਲਦੇ ਜੁਲਦੇ ਨਾਵਾਂ ਤਹਿਤ ਕੁਝ ਦਵਾਈਆਂ ਬਣਾਉਣ ਦੇ ਦਾਅਵੇ ਕਰਦੇ ਹਨ, ਕਹਿ ਰਹੇ ਹਨ ਕਿ ਉਨ੍ਹਾਂ ਨੇ ਅਜਿਹੀਆਂ ਦਵਾਈਆਂ ਦੀ ਖੋਜ ਕੀਤੀ ਹੈ, ਜਿਨ੍ਹਾਂ ਨਾਲ ਕੋਰੋਨਾ ਨਹੀਂ ਹੁੰਦਾ ਅਤੇ ਜੇ ਹੋ ਵੀ ਜਾਵੇ ਤਾਂ ਠੀਕ ਹੋ ਜਾਂਦਾ ਹੈ। ਉਨ੍ਹਾ ਦਾਅਵਾ ਕੀਤਾ ਕਿ ਰਾਮਦੇਵ ਨੇ ਕਈ ਵੀਡੀਓ ਵਾਇਰਲ ਕਰਕੇ ਕਿਹਾ ਹੈ ਕਿ ਮਰੀਜ਼ ਨੂੰ ਹਸਪਤਾਲ ਜਾਣ ਦੀ ਲੋੜ ਨਹੀਂ ਹੈ, ਘਰੇ ਰਹਿ ਕੇ ਉਸ ਦੇ ਦੱਸੇ ਨੁਸਖੇ ਨਾਲ ਕੋਰੋਨਾ ਉੱਤੇ ਕਾਬੂ ਪਾ ਸਕਦੇ ਹਨ। ਇਹ ਵੀ ਕਿਹਾ ਗਿਆ ਹੈ ਕਿ ਮਰੀਜ਼ ਨੂੰ ਕਿਸੇ ਡਾਕਟਰੀ ਸਹੂਲਤ ਦੀ ਲੋੜ ਨਹੀਂ ਅਤੇ ਡਾਕਟਰੀ ਇਲਾਜ ਉੱਤੇ ਨਿਰ-ਆਧਾਰ ਕਿੰਤੂ-ਪ੍ਰੰਤੂ ਕੀਤਾ ਗਿਆ ਹੈ। ਇਸ ਨਾਲ ਡਾਕਟਰੀ ਕਿੱਤੇ ਨਾਲ ਜੁੜੇ ਲੋਕਾਂ ਦਾ ਮਨੋਬੱਲ ਟੁੱਟਦਾ ਹੈ। ਡਾ. ਦਾਹੀਆ ਨੇ ਕਿਹਾ ਕਿ ਬਾਬਾ ਰਾਮਦੇਵ ਸਰਕਾਰ ਦੀਆਂ ਹਿਦਾਇਤਾਂ ਦੀ ਵੀ ਉਲੰਘਣਾ ਕਰਦਾ ਹੈ, ਜਿਸ ਕਰਕੇ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca