Red Fort case: According to Delhi Police, there was a conspiracy to occupy
Connect with us [email protected]

ਪੰਜਾਬੀ ਖ਼ਬਰਾਂ

ਲਾਲ ਕਿਲ੍ਹਾ ਕੇਸ:ਦਿੱਲੀ ਪੁਲਸ ਮੁਤਾਬਕ ਕਿਲ੍ਹੇ ਉੱਪਰ ਕਬਜ਼ਾ ਕਰ ਕੇ ਪ੍ਰਦਰਸ਼ਨ ਅਖਾੜਾ ਬਣਾਉਣ ਦੀ ਸਾਜਿਸ਼ ਸੀ

Published

on

lalkila case

ਅਦਾਲਤ ਵਿੱਚ ਪੇਸ਼ ਚਾਰਜਸ਼ੀਟ ਵਿੱਚ ਕਈ ਖੁਲਾਸੇ
ਨਵੀਂ ਦਿੱਲੀ, 27 ਮਈ, – ਕਿਸਾਨਾਂ ਦੇ ਅੰਦੋਲਨ ਦੇ ਦੌਰਾਨ ਬੀਤੀ 26 ਜਨਵਰੀ ਨੂੰ ਦਿੱਲੀ ਵਿੱਚਹੋਈ ਹਿੰਸਾਬਾਰੇਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਕੁਝ ਦਿਨ ਪਹਿਲਾਂਅਦਾਲਤ ਵਿੱਚ ਪੇਸ਼ ਕੀਤੀ ਚਾਰਜਸ਼ੀਟ ਵਿੱਚ ਕਈ ਖੁਲਾਸੇ ਕੀਤੇ ਹਨ।ਪਤਾ ਲੱਗਾ ਹੈ ਕਿ ਕਿਸਾਨੀ ਸੰਘਰਸ਼ ਬਹਾਨੇ ਕੁਝ ਲੋਕ ਉਸ ਦਿਨ ਲਾਲ ਕਿਲ੍ਹੇ ਨੂੰ ਸਿੰਘੂ ਬਾਰਡਰ ਤੇ ਟਿੱਕਰੀ ਬਾਰਡਰ ਵਰਗਾ ਪ੍ਰਦਰਸ਼ਨ ਅੱਡਾ ਬਣਾਉਣ ਬਾਰੇ ਸੋਚ ਕੇ ਚੱਲੇ ਸਨ। ਇਹ ਚਾਰਜਸ਼ੀਟ ਕੇਸ ਦੇ ਕਈ ਦਰਜਨ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਦਰਜ ਕੀਤੇ ਬਿਆਨਾਂ ਅਤੇ ਸਬੂਤਾਂ ਮੁਤਾਬਕ ਤਿਆਰ ਕੀਤੀ ਦੱਸੀ ਗਈ ਹੈ।
ਵਰਨਣ ਯੋਗ ਹੈ ਕਿ ਬੀਤੀ 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਲਾਲ ਕਿਲ੍ਹੇ ਦੇ ਅੰਦਰ ਅਤੇ ਬਾਹਰ ਸਥਿਤੀ ਕੰਟਰੋਲ ਤੋਂ ਬਾਹਰ ਹੋ ਗਈ ਤੇ ਅੰਦੋਲਨ ਦੀ ਆੜ ਵਿੱਚ ਦੇਸ਼ ਦੀ ਸੱਤਾ ਦਾ ਪ੍ਰਤੀਕ ਲਾਲ ਕਿਲ੍ਹੇ ਵਿਖੇ ਲੱਗੇ ਤਿਰੰਗੇ ਝੰਡੇ ਦੀ ਬੇਇੱਜ਼ਤੀ ਕੀਤੀ ਗਈ ਤੇ ਓਥੇ ਖਾਲਸੇ ਦਾ ਨਿਸ਼ਾਨ ਸਾਹਿਬ ਝੁਲਾ ਦਿੱਤਾ ਗਿਆ ਸੀ ਤੇ ਉਸੇ ਜਗ੍ਹਾ ਕਿਸਾਨ ਸੰਗਠਨ ਦਾ ਝੰਡਾ ਵੀ ਝੁਲਾਇਆ ਗਿਆ ਸੀ। ਇਸ ਕੇਸ ਵਿੱਚ ਬਹੁਤ ਸਾਰੇ ਲੋਕਾਂ ਨੂੰ ਦਿੱਲੀ ਪੁਲਿਸ ਨੇ ਫੜਿਆ ਸੀ ਤੇ ਕੁਝ ਦਿਨ ਪਹਿਲਾਂ ਅਦਾਲਤ ਨੂੰਪੇਸ਼ਚਾਰਜਸ਼ੀਟ ਵਿੱਚ ਹੈਰਾਨੀਭਰਿਆਖੁਲਾਸਾ ਕੀਤਾ ਹੈ ਕਿ ਇਹ ਇਕ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਸੀ। ਦਿੱਲੀ ਪੁਲਸ ਕ੍ਰਾਈਮ ਬ੍ਰਾਂਚ ਦੇ ਸੂਤਰਾਂ ਅਨੁਸਾਰ 26 ਜਨਵਰੀ ਦੇ ਮਾਰਚ ਦੌਰਾਨ ਬਜ਼ੁਰਗਾਂ ਨੂੰ ਅੱਗੇ ਰੱਖਣ ਦੀ ਯੋਜਨਾ ਸੀ ਤਾਂ ਕਿ ਪੁਲਿਸ ਉਨ੍ਹਾਂ ਉੱਤੇ ਹੱਥ ਨਾ ਚੁੱਕ ਸਕੇ। ਇਸ ਮੌਕੇ ਪ੍ਰਦਰਸ਼ਨ ਕਰਦੇ ਨੌਜਵਾਨਾਂ ਨੂੰ ਮੋਬਾਈਲ ਫੋਨਤੇ ਸੋਸ਼ਲ ਮੀਡੀਆ ਰਾਹੀਂ ਲਾਈਵ ਦਿਖਾਉਣ ਦੀ ਸਕੀਮ ਬਣਾਈ ਗਈ, ਜਿਸ ਦਾ ਚਾਰਜਸ਼ੀਟ ਵਿੱਚਜਿ਼ਕਰ ਹੈ।
ਜਾਣਕਾਰ ਸੂਤਰਾਂ ਅਨੁਸਾਰ ਰੋਸ ਮਾਰਚ ਲਈ 26 ਜਨਵਰੀ ਦਾ ਦਿਨ ਵੀ ਸੋਚ ਕਿ ਮਿਥਿਆ ਗਿਆ ਸੀ, ਕਿਉਂਕਿ ਕਿਸਾਨ ਅੰਦੋਲਨ ਵਿਚਲੇ ਕੁਝ ਸਮਾਜ ਵਿਰੋਧੀ ਅਨਸਰ ਅਤੇ ਹਿੰਸਕ ਸੋਚ ਵਾਲੇ ਲੋਕ ਜਾਣਦੇ ਸਨ ਕਿ ਇਸ ਦਿਨਕੌਮੀ ਤਿਉਹਾਰ ਰਿਪਬਲਿਕ ਡੇਅਹੋਣ ਕਰ ਕੇ ਕੇਂਦਰ ਸਰਕਾਰ ਸੰਸਾਰ ਵਿੱਚ ਭੰਡੀ ਹੋਣ ਤੋਂ ਬਚਣਾ ਚਾਹੇਗੀ ਤੇ ਤਾਕਤ ਨਹੀਂ ਵਰਤੇਗੀ। ਜਾਂਚ ਟੀਮ ਦੇ ਅਨੁਸਾਰ 26 ਜਨਵਰੀ ਦਾਦਿਨ ਦੇਸ਼-ਵਿਦੇਸ਼ ਵਿੱਚ ਸਰਕਾਰ ਦੇ ਮਾਣ ਨੂੰ ਠੇਸ ਲਾਉਣ ਵਾਸਤੇ ਚੁਣਿਆ ਗਿਆ ਸੀ। ਚਾਰਜਸ਼ੀਟ ਮੁਤਾਬਕ ਲਾਲ ਕਿਲ੍ਹੇ ਵਿਚ ਤਿਰੰਗਾ ਝੰਡੇ ਦੀ ਥਾਂਹੋਰ ਝੰਡਾ ਜਾਂ ਕਿਸਾਨੀ ਝੰਡਾ ਲਾਉਣ ਵਾਲੇ ਨੂੰ ਚੋਖਾ ਪੈਸਾ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਦੇ ਲਈ ਦੇਸ਼ ਵਿਰੁੱਧ ਕੰਮ ਕਰਦੇ ਸਿੱਖਸ ਫਾਰ ਜਸਟਿਸ ਅਤੇ ਇਸ ਦੇ ਮੁਖੀ ਗੁਰਪਤਵੰਤ ਸਿੰਘ ਪਨੂੰ ਨੇ ਕਰੋੜਾਂ ਰੁਪਏ ਦੇ ਇਨਾਮ ਦਾ ਐਲਾਨਿਆ ਸੀ। ਇਸ ਦੌਰਾਨ ਬਹੁਤ ਸਾਰੇ ਸਮਾਜ ਵਿਰੋਧੀ ਅਨਸਰ ਵੀ ਕਿਸਾਨ ਅੰਦੋਲਨ ਦੀਆਂ ਸਟੇਜਾਂ ਤੋਂ ਅਜਿਹੇ ਐਲਾਨ ਕਰਦੇ ਰਹੇ ਸਨ।
ਦਿੱਲੀ ਪੁਲਿਸ ਨੇ ਚਾਰਜਸ਼ੀਟ ਵਿੱਚਇੱਕਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਧੀ ਦੀ ਇੰਟਰਸਟੇਟ ਕਾਲ ਸ਼ਾਮਲ ਕੀਤੀ ਹੈ, ਜਿਸ ਵਿੱਚਉਹ ਕਹਿੰਦੀ ਹੈ ਕਿ ਉਸ ਦੇ ਪਿਤਾ ਨੂੰ 50 ਲੱਖ ਮਿਲੇ ਹਨ। ਇਸ ਲਈ ਕੇਸ ਦੀ ਗੰਭੀਰਤਾ ਕਾਰਨ ਸਾਰੇ ਸਬੂਤਲੱਭ ਕੇ ਚਾਰਜਸ਼ੀਟ ਵਿੱਚਪੇਸ਼ ਕੀਤੇ ਹਨ। ਚਾਰਜਸ਼ੀਟ ਦੇ ਮੁਤਾਬਕ 26 ਜਨਵਰੀ ਨੂੰ ਲਾਲ ਕਿਲ੍ਹੇ ਦੀ ਹਿੰਸਾ ਦੀ ਸਾਜਿਸ਼ ਨਵੰਬਰ/ ਦਸੰਬਰ 2020 ਵਿੱਚਰਚੀ ਗਈ ਸੀ, ਜਿਸ ਲਈ ਪੰਜਾਬ ਅਤੇ ਹਰਿਆਣਾ ਤੋਂ ਟਰੈਕਟਰ ਅਤੇ ਬਹੁਤ ਸਾਰਾ ਸਮਾਨ ਖਰੀਦਿਆ ਗਿਆ ਸੀ।ਦਿੱਲੀ ਪੁਲਿਸ ਨੇ ਪੰਜਾਬ ਵਿੱਚ ਟਰੈਕਟਰਾਂ ਦੀ ਇਸ ਦੌਰਾਨ ਵਧੀ ਖਰੀਦ ਦੇ ਅੰਕੜੇ ਵੀ ਦੱਸੇ ਹਨ, ਜਿਨ੍ਹਾਂਅਨੁਸਾਰ ਨਵੰਬਰ 2020 ਵਿੱਚ 43 ਫੀਸਦੀ ਟਰੈਕਟਰਾਂ ਦੀ ਖਰੀਦ ਹੋਈ ਸੀ, ਪਰ ਦਸੰਬਰ ਵਿੱਚ ਵਧ ਕੇ 94 ਫੀਸਦੀ ਹੋ ਗਈ। ਹਰਿਆਣਾ ਵਿੱਚ ਵੀ ਕਿਸਾਨ ਬਿੱਲ ਪੇਸ਼ ਹੋਣ ਪਿੱਛੋਂ ਟਰੈਕਟਰਸੇਲ ਵਧੀ ਸੀ। ਇਸ ਲਈਕੇਸ ਦੀ ਗੰਭੀਰਤਾ ਕਾਰਨਜਾਂਚ ਟੀਮ ਨੇ ਇਸ ਦੀ ਵਿਸਥਾਰ ਨਾਲ ਜਾਂਚ ਕੀਤੀ ਹੈ ਅਤੇ ਚਾਰਜਸ਼ੀਟ ਬਣਾਈ ਹੈ।

Read More Latest Punjabi News

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca