Relief given to Sumedh Saini under big deal, judge's performance should
Connect with us [email protected]

ਪੰਜਾਬੀ ਖ਼ਬਰਾਂ

ਵੱਡੀ ਸੌਦੇਬਾਜ਼ੀ ਤਹਿਤ ਸੁਮੇਧ ਸੈਣੀ ਨੂੰ ਦਿੱਤੀ ਰਾਹਤ, ਜੱਜ ਦੀ ਕਾਰਗੁਜ਼ਾਰੀ ਦੀ ਹੋਵੇ ਜਾਂਚ : ਸਿਮਰਨਜੀਤ ਸਿੰਘ ਮਾਨ

Published

on

simranjit maan

ਬਠਿੰਡਾ; ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਰੋਕ ਲਾਉਣ ਦੀ ਦਿੱਤੀ ਵੱਡੀ ਰਾਹਤ ਨੇ ਸਿੱਖ ਹਲਕਿਆਂ ਵਿਚ ਹਲਚਲ ਮਚਾ ਦਿੱਤੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਸ ਫ਼ੈਸਲੇ ਨੂੰ ਹੈਰਾਨੀਜਨਕ ਦੱਸਦੇ ਹੋਏ ਕੌਮ ਵਿਰੋਧੀ ਕਰਾਰ ਦਿੱਤਾ ਹੈ।
ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਾਏ ਕਿ ਸਾਬਕਾ ਡੀ. ਜੀ. ਪੀ. ਸੈਣੀ ਨੂੰ ਵੱਡੀ ਸੌਦੇਬਾਜ਼ੀ ਤਹਿਤ ਰਾਹਤ ਦਿੱਤੀ ਗਈ ਹੈ। ਉਨ੍ਹਾਂ ਦੀ ਮੰਗ ਹੈ ਕਿ ਫ਼ੈਸਲਾ ਸੁਣਾਉਣ ਵਾਲੇ ਜੱਜ ਦੀ ਕਾਰਗੁਜ਼ਾਰੀ ਦੀ ਜਾਂਚ ਕੀਤੀ ਜਾਵੇ, ਕਿਉਂਕਿ ਇਸ ਪਿੱਛੇ ਕੋਈ ਹੋਰ ਮਨਸ਼ਾ ਸਾਹਮਣੇ ਆਉਂਦੀ ਹੈ। ਜਿਸ ਕਰ ਕੇ ਕੌਮ ਵਿਰੋਧੀ ਫ਼ੈਸਲਾ ਸੁਣਾਇਆ ਗਿਆ ਹੈ, ਜਦੋਂਕਿ ਸੈਣੀ ਸੈਂਕੜੇ ਨੌਜਵਾਨਾਂ ਦਾ ਕਾਤਲ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵੀ ਇਸ ਦੇ ਕਾਰਜਕਾਲ ਵਿਚ ਹੀ ਹੋਈ ਹੈ। ਜਿਸ ਲਈ ਉਹ ਸਮੇਂ ਦੇ ਮੁੱਖ ਮੰਤਰੀ, ਗ੍ਰਹਿ ਮੰਤਰੀ, ਡੀ. ਜੀ. ਪੀ. ਅਤੇ ਡੇਰਾ ਮੁਖੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ 18 ਸਤੰਬਰ ਨੂੰ ਦਸ ਸਾਲ ਹੋ ਜਾਣੇ ਹਨ ਤੇ ਉਹ ਮੰਗ ਕਰਦੇ ਹਨ ਕਿ ਚੋਣਾਂ ਤੁਰੰਤ ਕਰਵਾਈਆਂ ਜਾਣ, ਇਸ ਆਵਾਜ਼ ਨੂੰ ਬੁਲੰਦ ਕਰਨ ਲਈ 18 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੱਡਾ ਇਕੱਠ ਰੱਖਿਆ ਜਾ ਰਿਹਾ ਹੈ, ਜਿਸ ਵਿਚ ਸਮੂਹ ਪੰਥਕ ਸੋਚ ਵਾਲੀਆਂ ਧਿਰਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ।ਇਸ ਮੌਕੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਗੁਰਸੇਵਕ ਸਿੰਘ ਜਵਾਹਰਕੇ, ਪਰਮਿੰਦਰ ਸਿੰਘ ਬਾਲਿਆਂਵਾਲੀ, ਰੇਸ਼ਮ ਸਿੰਘ ਬਲਾਹੜ ਮਹਿਮਾ, ਉਜਾਗਰ ਸਿੰਘ ਮੰਡੀ ਕਲਾਂ, ਮਨਜੀਤ ਸਿੰਘ ਸੀਰਾ ਅਮਰਿੰਦਰ ਸਿੰਘ, ਸਿਮਰਨਜੋਤ ਸਿੰਘ ਖਾਲਸਾ, ਸੁਖਚੈਨ ਸਿੰਘ ਅਤਲਾ, ਭੁਪਿੰਦਰ ਸਿੰਘ , ਉਜਾਗਰ ਸਿੰਘ ਮੰਡੀ ਕਲਾਂ, ਯਾਦਵਿੰਦਰ ਸਿੰਘ ਭਾਗੀਵਾਂਦਰ ਆਦਿ ਹਾਜ਼ਰ ਸਨ।

Read More Latest Punjabi News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca