History made: Richard Branson and India's daughter Shirisha return
Connect with us [email protected]

ਪੰਜਾਬੀ ਖ਼ਬਰਾਂ

ਇਤਹਾਸ ਰਚਿਆ ਗਿਆ:ਰਿਚਰਡ ਬ੍ਰੈਨਸਨ ਅਤੇ ਭਾਰਤ ਦੀ ਧੀ ਸ਼ਿਰੀਸ਼ਾ 60 ਮਿੰਟ ਦੀ ਪੁਲਾੜ ਯਾਤਰਾ ਕਰ ਕੇ ਪਰਤੇ

Published

on

Richard Branson

ਨਿਊ ਮੈਕਸੀਕੋ, 11 ਜੁਲਾਈ, – ਅੱਜ ਐਤਵਾਰ ਸ਼ਾਮ ਵਰਜਿਨ ਗੈਲੇਕਟਿਕ ਪੁਲਾੜ ਜਹਾਜ਼ ਨੇ ਪੁਲਾੜ ਦੀ ਦੁਨੀਆ ਵਿੱਚ ਇਤਹਾਸ ਰਚ ਦਿੱਤਾ ਤੇ ਇਸ ਦੇ ਨਾਲ ਹੀ ਵਰਜਿਨ ਗੈਲੇਕਟਿਕ ਦੇ ਮਾਲਕ ਰਿਚਰਡ ਬੈ੍ਰਨਸਨ ਨਿੱਜੀ ਪੁਲਾੜ ਜਹਾਜ਼ ਰਾਹੀਂ ਪੁਲਾੜ ਦੀ ਯਾਤਰਾ ਕਰਨ ਵਾਲੇ ਪਹਿਲੇ ਬਿਜ਼ਨੇਸਮੈਨ ਬਣ ਗਏ। ਉਨ੍ਹਾਂ ਨਾਲ ਇਸ ਪੁਲਾੜ ਜਹਾਜ਼ ਵਿੱਚ ਭਾਰਤੀ ਮੂਲ ਦੀ ਸ਼ਿਰੀਸ਼ਾ ਬਾਂਦਲਾ ਤੋਂ ਇਲਾਵਾ ਚਾਰ ਹੋਰ ਲੋਕ ਵੀ ਹਨ।
ਰਿਚਰਡ ਬ੍ਰੈਨਸਨ ਨੇ ਅੱਜ ਐਤਵਾਰ ਨੂੰ ਪੁਲਾੜ ਵਿੱਚ ਪੁੱਜਣ ਉੱਤੇ ਆਪਣਾ ਤਜਰਬਾ ਪੂਰੀ ਦੁਨੀਆ ਨਾਲ ਸ਼ੇਅਰ ਕੀਤਾ ਤੇ ਇਸ ਨੂੰ ਪੂਰੀ ਉਮਰ ਨਾ ਭੁੱਲਣ ਵਾਲੀ ਘਟਨਾ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਰਜਿਨ ਗੈਲੇਕਟਿਕ ਟੀਮ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਇਹ ਇਸ ਟੀਮ ਦੀ 17 ਸਾਲਾ ਮਿਹਨਤ ਦਾ ਨਤੀਜਾ ਹੈ। ਪੁਲਾੜ ਜਹਾਜ਼ ਦੀ ਉਡਾਣ ਸ਼ੁਰੂ ਹੋਣ ਤੋਂ ਪਰਤਣ ਤੱਕ ਕਰੀਬ ਇੱਕ ਘੰਟੇ ਦਾ ਸਮਾਂ ਲੱਗਾ ਅਤੇ ਬ੍ਰੈਨਸਨ ਤੇ ਉਨ੍ਹਾਂ ਦੇ ਸਾਥੀਆਂ ਨੇ ਕਰੀਬ ਪੰਜ ਮਿੰਟ ਪੁਲਾੜ ਵਿੱਚ ਰੁੱਕ ਕੇ ਭਾਰਹੀਣਤਾ ਦਾ ਤਜਰਬਾ ਕੀਤਾ। ਇਸ ਤੋਂ ਬਾਅਦ ਇਹ ਪੁਲਾੜ ਜਹਾਜ਼ ਵਾਪਸ ਆਪਣੇ ਬੇਸ ਉੱਤੇ ਪਰਤ ਆਇਆ ਅਤੇ ਇਸ ਦੇ ਨਾਲ ਇੱਕ ਇਤਹਾਸ ਸਫਲਤਾ ਨਾਲ ਰਚਿਆ ਗਿਆ।
ਬ੍ਰਿਟੇਨ ਦੇ ਵਰਜਿਨ ਗਰੁੱਪ ਦੇ ਮੋਢੀ ਰਿਚਰਡ ਬ੍ਰੈਨਸਨ ਇਸ ਹਫ਼ਤੇ 71 ਸਾਲਾਂ ਦੇ ਹੋ ਜਾਣਗੇ। ਇਸ ਗਰਮੀ ਦੇ ਅੰਤ ਤੱਕ ਉਨ੍ਹਾਂ ਦੀ ਉਡਾਣਦੀ ਸੰਭਾਵਨਾ ਨਹੀਂ ਸੀ, ਪਰ ਬਲੂ ਆਰੀਜਿਨ ਦੇ ਜੈਫ ਬੇਜੋਸ ਵੱਲੋਂ 20 ਜੁਲਾਈ ਨੂੰ ਵੈਸਟ ਟੈਕਸਾਸ ਤੋਂ ਆਪਣੇ ਰਾਕੇਟ ਨਾਲ ਪੁਲਾੜ ਵਿੱਚ ਜਾਣ ਦੇ ਐਲਾਨ ਪਿੱਛੋਂ ਬ੍ਰੈਨਸਨ ਨੇ ਉਸ ਤੋਂ ਪਹਿਲਾਂ ਪੁਲਾੜ ਵਿੱਚ ਜਾਣ ਦਾ ਫੈਸਲਾ ਕਰ ਲਿਆ। ਪੁਲਾੜ ਜਹਾਜ਼ ਨੇ ਨਿਊ ਮੈਕਸੀਕੋ ਦੇ ਦੱਖਣੀ ਰੇਗਿਸਤਾਨ ਤੋਂ ਪੁਲਾੜ ਲਈ ਉਡਾਣ ਭਰੀ। ਇਸ ਮੌਕੇ ਓਥੇ ਕਰੀਬ ਪੰਜ ਸੌ ਲੋਕ ਦਰਸ਼ਕ ਵਜੋਂ ਮੌਜੂਦ ਸਨ, ਜਿਨ੍ਹਾਂ ਵਿੱਚਬੈ੍ਰਨਸਨ ਦੀ ਪਤਨੀ, ਪੁੱਤਰ, ਧੀ ਤੇ ਪੋਤਾ-ਪੋਤੀ ਵੀ ਸਨ।ਪੁਲਾੜ ਜਹਾਜ਼ ਵਿੱਚ ਬ੍ਰੈਨਸਨ ਦੇ ਨਾਲ ਕੰਪਨੀ ਦੇ ਪੰਜ ਕਰਮਚਾਰੀ ਸਵਾਰ ਸਨ।
ਇਹ ਪੁਲਾੜ ਜਹਾਜ਼ ਕਰੀਬ ਸਾਢੇ ਅੱਠ ਮੀਲ (13 ਕਿਲੋਮੀਟਰ) ਉੱਚਾਈ ਉੱਤੇ ਪੁੱਜ ਕੇ ਆਪਣੇ ਮੂਲ ਜਹਾਜ਼ ਤੋਂ ਵੱਖ ਹੋ ਗਿਆ ਤੇ ਕਰੀਬ 88 ਕਿਲੋਮੀਟਰ ਉੱਚਾਈ ਉੱਤੇ ਜਾ ਕੇ ਪੁਲਾੜ ਦੇ ਨੋਕ ਉੱਤੇ ਪਹੁੰਚ ਗਿਆ।ਏਥੇ ਪੁੱਜਣ ਉੱਤੇ ਚਾਲਕ ਦਲ ਦੇ ਮੈਂਬਰਾਂ ਨੂੰ ਕੁਝ ਮਿੰਟ ਭਾਰਹੀਣਤਾ ਦੀ ਹਾਲਤ ਮਹਿਸੂਸ ਹੋਈ। ਜਿ਼ਕਰ ਯੋਗ ਹੈ ਕਿ ਬ੍ਰੈਨਸਨ ਨੇ ਅਚਾਨਕ ਪਿਛਲੇ ਦਿਨੀਂ ਟਵਿੱਟਰ ਉੱਤੇਇਸ ਪੁਲਾੜ ਯਾਤਰਾ ਦਾ ਐਲਾਨ ਕੀਤਾ ਸੀ, ਜਿਸ ਦਾ ਮਕਸਦ ਪੁਲਾੜ ਦੀ ਸੈਰ ਕਰਨ ਨੂੰ ਹੱਲਾਸ਼ੇਰੀ ਦੇਣਾ ਹੈ, ਜਿਸ ਲਈ ਪਹਿਲਾਂ ਤੋਂ 600 ਤੋਂ ਵੱਧ ਲੋਕ ਇੰਤਜਾਰ ਕਰ ਰਹੇ ਹਨ।

Read More Latest Punjabi News

ਪੰਜਾਬੀ ਖ਼ਬਰਾਂ

ਸੁਮੇਧ ਸਿੰਘ ਸੈਣੀ ਨੂੰ ਰਾਹਤ:ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਪ੍ਰਵਾਨ

Published

on

sumedh saini

ਚੰਡੀਗੜ੍ਹ, 3 ਅਗਸਤ, – ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀਜੀਪੀ) ਸੁਮੇਧ ਸਿੰਘ ਸੈਣੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਮੰਗਲਵਾਰ ਨੂੰ ਕੋਟਕਪੂਰਾ ਗੋਲ਼ੀ ਕਾਂਡ ਕੇਸ ਵਿੱਚ ਉਨ੍ਹਾਂ ਦੇ ਖ਼ਿਲਾਫ਼ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ ਕਿ ਜੇ ਇਸ ਕੇਸ ਵਿੱਚ ਸਰਕਾਰ ਸੈਣੀ ਤੋਂ ਕੁਝ ਪੁੱਛਗਿੱਛ ਕਰਨੀ ਚਾਹੇ ਤਾਂ ਇਸ ਦੇ ਲਈ ਉਸ ਨੂੰ ਪਹਿਲਾਂ 7 ਦਿਨ ਦਾ ਨੋਟਿਸ ਦੇਣਾ ਪਵੇਗਾ।
ਸੁਮੇਧ ਸਿੰਘ ਸੈਣੀ ਵੱਲੋਂ ਇਸ ਕੇਸ ਵਿੱਚ ਦਰਜ ਸਿ਼ਕਾਇਤ ਵਿੱਚ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਬਾਰੇ ਦਾਇਰ ਕੀਤੀ ਗਈ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਜਸਟਿਸ ਅਵਨੀਸ ਝਿੰਗਨ ਨੇ ਇਹ ਆਦੇਸ਼ ਦਿੱਤਾ ਹੈ। ਸੈਣੀ ਨੂੰ ਬਹਿਬਲ ਕਲਾਂ ਗੋਲ਼ੀ ਕਾਂਡ ਕੇਸ ਵਿੱਚ ਅਗਾਊਂ ਜ਼ਮਾਨਤ ਪਹਿਲਾਂ ਮਿਲ ਚੁੱਕੀ ਹੈ।ਅੱਜ ਉਸ ਨੂੰ ਕੋਟਕਪੂਰਾ ਵਿੱਚਉਸ ਦੇ ਖ਼ਿਲਾਫ਼ਦਰਜ ਹੋਏ ਕੇਸ ਵਿੱਚ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਗਈ ਹੈ। ਇਹ ਕੇਸ ਫਰੀਦਕੋਟ ਦੀ ਟ੍ਰਾਇਲ ਕੋਰਟ ਵਿੱਚ ਚੱਲ ਰਿਹਾ ਹੈ, ਜਿਸ ਵਿੱਚ ਸੈਣੀ ਦੇਖ਼ਿਲਾਫ਼ ਚਲਾਣ ਵੀ ਪੇਸ਼ ਕੀਤਾ ਜਾ ਚੁੱਕਾ ਹੈ।
ਵਰਨਣ ਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੇ ਪਹਿਲਾਂ ਇਸ ਕੇਸ ਵਿੱਚ ਟ੍ਰਾਇਲ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ, ਜਿਸ ਨੂੰ ਟ੍ਰਾਇਲ ਕੋਰਟ ਨੇ ਰੱਦ ਕਰ ਦਿੱਤਾ ਸੀ।ਉਸ ਤੋਂ ਬਾਅਦ ਸੈਣੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤਦੀ ਮੰਗ ਕੀਤੀ ਸੀ। ਮਾਰਚ ਵਿੱਚ ਹਾਈ ਕੋਰਟ ਨੇ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਅਤੇ ਅੱਜ ਮੰਗਲਵਾਰ ਨੂੰ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਪਿੱਛੋਂ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।

Continue Reading

ਪੰਜਾਬੀ ਖ਼ਬਰਾਂ

ਮੁੰਬਈ ਵਿੱਚ ‘ਅਡਾਨੀ ਏਅਰਪੋਰਟ’ ਬਣਨ ਤੋਂ ਭੜਕੀ ਸ਼ਿਵ ਸੈਨਾ ਦੇ ਵਰਕਰਾਂ ਵੱਲੋਂ ਤੋੜ-ਭੰਨ

Published

on

Adani Airport

ਮੁੰਬਈ, 3 ਅਗਸਤ – ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਉੱਤੇ ਕੱਲ੍ਹ ਸ਼ਿਵਸੈਨਾ ਵਰਕਰਾਂ ਨੇ ਤੋੜਭੰਨ ਕੀਤੀ ਹੈ। ਇਸ ਏਅਰਪੋਰਟ ਦਾ ਪ੍ਰਬੰਧ ਅੱਜਕੱਲ੍ਹ ਅਡਾਨੀ ਗਰੁੱਪ ਦੇ ਹੱਥਾਂ ਵਿੱਚ ਹੈ। ਸ਼ਿਵਸੈਨਾ ਵਰਕਰਾਂ ਨੇ ਇਸ ਮੌਕੇ ਏਅਰਪੋਰਟ ਉੱਤੇ ਲੱਗੇ ‘ਅਡਾਨੀ ਏਅਰਪੋਰਟ’ ਦੇ ਬੋਰਡ ਨੂੰ ਵੀ ਨੁਕਸਾਨ ਪਹੁੰਚਾਇਆ ਹੈ।
ਅਸਲ ਵਿੱਚ ਸ਼ਿਵਸੈਨਾ ਦਾ ਦੋਸ਼ ਹੈ ਕਿ ਪਹਿਲਾਂ ਇਹ ਏਅਰਪੋਰਟ ਛਤਰਪਤੀ ਸ਼ਿਵਾਜੀ ਮਹਾਰਾਜ ਏਅਰਪੋਰਟ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜਕੱਲ੍ਹਇੱਥੇ ਅਡਾਨੀ ਏਅਰਪੋਰਟ ਦਾ ਬੋਰਡ ਲਾ ਦਿੱਤਾ ਗਿਆ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ। ਵਰਨਣ ਯੋਗ ਹੈ ਕਿ ਅਡਾਨੀ ਗਰੁੱਪਨੇ ਬੀਤੇ ਕੁਝ ਸਾਲਾਂ ਵਿੱਚ ਏਵੀਏਸ਼ਨ ਸੈਕਟਰ ਵਿੱਚ ਵੱਡਾ ਨਿਵੇਸ਼ ਕੀਤਾ ਅਤੇ ਦੇਸ਼ ਦੇ ਕਈ ਵੱਡੇ ਏਅਰਪੋਰਟਾਂ ਦਾ ਪ੍ਰਬੰਧ ਇਸਗਰੁੱਪ ਕੋਲ ਚਲਾ ਗਿਆ ਹੈ।ਜੁਲਾਈ ਵਿੱਚ ਮੁੰਬਈ ਦੇ ਇੰਟਰਨੈਸ਼ਨਲ ਏਅਰਪੋਰਟ ਦਾ ਪ੍ਰਬੰਧ ਪੂਰੀ ਤਰ੍ਹਾਂ ਅਡਾਨੀ ਗਰੁੱਪ ਕੋਲ ਆਇਆ ਤਾਂ ਖ਼ੁਦ ਗੌਤਮ ਅਡਾਨੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।ਅਡਾਨੀ ਏਅਰਪੋਰਟ ਦੇ ਬੁਲਾਰੇ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਇੰਟਰਨੈਸ਼ਨਲ ਏਅਰਪੋਰਟ ਦੀ ਬ੍ਰਾਂਡਿੰਗ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ ਅਤੇ ਟਰਮੀਨਲ ਦੀ ਸਥਿਤੀ ਵਿੱਚ ਵੀ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਘੱਟ ਮਾਲ ਮਿਲਿਆ ਤਾਂ ਚੋਰਾਂ ਨੇ ਇੱਕ ਮਹੀਨੇ ਦਾ ਬੱਚਾ ਬੈਗ ਵਿੱਚ ਪਾ ਲਿਆ

Published

on

child murder

ਮਾਂ ਵੱਲੋਂ ਰੌਲਾ ਪਾਉਣ ਉੱਤੇ ਬੈਗ ਛੱਡ ਕੇ ਭੱਜੇ
ਫਿਲੌਰ, 3 ਅਗਸਤ – ਰਾਤ ਨੂੰ ਇਕ ਘਰ ਵਿੱਚ ਚੋਰੀ ਕਰਨ ਗਏ ਚੋਰਾਂ ਨੂੰ ਜਦ ਮਾਲ ਜ਼ਿਆਦਾ ਨਾ ਮਿਲਿਆ ਤਾਂ ਬਿਸਤਰੇ ਉੱਤੇ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਬੈਗ ਵਿੱਚ ਪਾ ਕੇ ਆਪਣੇ ਨਾਲ ਲਿਜਾਣ ਲੱਗੇ ਤਾਂ ਬੱਚਾ ਰੋ ਪਿਆ ਅਤੇ ਮਾਂ ਦੀ ਅੱਖ ਖੁੱਲ੍ਹ ਗਈ। ਉਸ ਦੇ ਰੌਲਾ ਪਾਉਣ ਉੱਤੇ ਚੋਰ ਬੈਗ ਛੱਡ ਕੇ ਭੱਜ ਗਏ।
ਮਿਲੀ ਸੂਚਨਾ ਅਨੁਸਾਰ ਨੇੜੇ ਪਿੰਡ ਬਕਾਪੁਰ ਵਿੱਚਕੱਲ੍ਹਅੱਧੀ ਰਾਤ ਬਲਵਿੰਦਰ ਸਿੰਘ ਦੇ ਘਰ ਚੋਰ ਆ ਗਏ। ਬਲਵਿੰਦਰ ਸਿੰਘ ਆਪਣੀ ਪਤਨੀ ਅਤੇ ਇੱਕ ਮਹੀਨੇ ਦੀ ਬੱਚੀ ਨਾਲ ਬਿਸਤਰੇ ਉੱਤੇ ਸੌਂ ਰਿਹਾ ਸੀ। ਚੋਰਾਂ ਨੇ ਪਹਿਲਾਂ ਘਰ ਵਿੱਚ ਪਏ ਦੋ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਚੁੱਕ ਕੇ ਆਪਣੇ ਬੈਗ ਵਿੱਚ ਪਾਏ। ਚੋਰਾਂ ਨੂੰ ਜਦ ਘਰੋਂ ਬਹੁਤਾ ਮਾਲ ਨਾ ਮਿਲਿਆ ਤਾਂ ਉਨ੍ਹਾਂ ਨੇ ਮਾਤਾ-ਪਿਤਾ ਕੋਲ ਸੌਂ ਰਹੇ ਇੱਕ ਮਹੀਨੇ ਦੇ ਬੱਚੇ ਨੂੰ ਚੁੱਕ ਕੇ ਬੈਗ ਵਿੱਚ ਪਾ ਲਿਆ। ਜਦੋਂ ਉਹ ਉਹ ਚੱਲਣ ਲੱਗੇ ਤਾਂ ਬੱਚਾ ਰੋਣ ਲੱਗ ਪਿਆ ਤੇ ਆਵਾਜ਼ ਸੁਣ ਕੇ ਮਾਂ ਦੀ ਨੀਂਦ ਖੁੱਲ੍ਹ ਗਈ। ਬਿਸਤਰੇ ਉੱਤੇ ਬੱਚਾ ਨਾ ਦੇਖ ਕੇ ਉਸ ਨੇ ਤੁਰੰਤ ਲਾਈਟ ਜਗਾਈ ਅਤੇ ਅਣਜਾਣ ਵਿਅਕਤੀ ਨੂੰ ਘਰ ਵਿੱਚ ਦੇਖ ਜਦੋਂ ਉਸ ਨੇ ਰੌਲਾ ਪਾਇਆ ਤਾਂ ਬੈਗ ਉਥੇ ਛੱਡ ਕੇ ਚੋਰ ਫਰਾਰ ਹੋ ਗਏ।ਬੱਚੇ ਦੇ ਪਿਤਾ ਨੇ ਬੈਗ ਖੋਲ੍ਹਿਆ ਤਾਂ ਉਸ ਵਿੱਚ ਹੀ ਉਨ੍ਹਾਂ ਦਾ ਇੱਕ ਮਹੀਨੇ ਦਾ ਬੱਚਾ, ਦੋਵੇਂ ਮੋਬਾਇਲ ਫ਼ੋਨ ਅਤੇ ਦੋ ਹਜ਼ਾਰ ਰੁਪਏ ਦੀ ਨਕਦੀ ਪਏ ਸੀ। ਬਲਵਿੰਦਰ ਨੇ ਸ਼ਿਕਾਇਤ ਸਥਾਨਕ ਪੁਲਸ ਕੋਲ ਕੀਤੀ। ਥਾਣਾ ਇੰਚਾਰਜ ਸੰਜੀਵ ਕਪੂਰ ਨੇ ਦੱਸਿਆ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ।

Continue Reading

ਰੁਝਾਨ


Copyright by IK Soch News powered by InstantWebsites.ca