Robbers loot goods worth Rs 11 lakh from ETO | Latest Punjabi News
Connect with us [email protected]

ਪੰਜਾਬੀ ਖ਼ਬਰਾਂ

ਲੁਟੇਰਿਆਂ ਨੇ ਈ ਟੀ ਓ ਬਣ ਕੇ ਡਰਾਈਵਰ ਕੋਲ ਕਾਗਜ਼ ਫਰਜ਼ੀ ਦੱਸ ਕੇ 11 ਲੱਖ ਦਾ ਮਾਲ ਲੁੱਟਿਆ

Published

on

money looted

ਲੁਧਿਆਣਾ, 29 ਮਾਰਚ – ਕੱਲ੍ਹ ਲੁਟੇਰਿਆਂ ਨੇ ਫਰਜ਼ੀ ਈ ਟੀ ਓ ਅਤੇ ਜੀ ਐਸ ਟੀ ਅਧਿਕਾਰੀ ਬਣ ਕੇ ਖੰਨਾ ਤੋਂ ਲੁਧਿਆਣੇ ਨੂੰ ਸਰੀਆ ਲੈ ਕੇ ਆ ਰਹੇ ਟਰੱਕ ਡਰਾਈਵਰ ਕੋਲੋਂ 11 ਲੱਖ ਰੁਪਏ ਦੇ ਸਰੀਏ ਨਾਲ ਭਰਿਆਟਰੱਕ ਲੁੱਟ ਲਿਆ। ਡਰਾਈਵਰ ਨੇ ਇਸ ਦੀ ਸੂਚਨਾ ਟਰੱਕ ਮਾਲਕ ਤੇ ਪੁਲਸ ਨੂੰ ਦਿੱਤੀ। ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਸ ਨੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਸੂਤਰਾਂ ਮੁਤਾਬਕ ਪੁਲਸ ਨੇ ਟਰੱਕ ਨੂੰ ਬਰਾਮਦ ਕਰ ਲਿਆ ਹੈ।
ਟਰੱਕ ਮਾਲਕ ਅੰਬਰੀਸ਼ ਨੇ ਦੱਸਿਆ ਕਿ ਉਨ੍ਹਾਂ ਦਾ ਲੋਹੇ ਦੀ ਟ੍ਰੇਡਿੰਗ ਦਾ ਕੰਮ ਹੈ। ਸ਼ਨੀਵਾਰ ਰਾਤ ਡਰਾਈਵਰ ਪੱਪੂ 11 ਲੱਖ ਰੁਪਏ ਦਾ ਸਰੀਆ ਲੱਦ ਕੇ ਲੁਧਿਆਣਾ ਬਹਾਦੁਰਕੇ ਰੋਡ ਉੱਤੇ ਛੱਡਣਗਿਆ ਸੀ। ਜਦ ਉਹ ਤੜਕੇ ਸਾਢੇ ਤਿੰਨ ਵਜੇ ਸਮਰਾਲਾ ਚੌਕ ਦੇ ਨੇੜੇ ਪਹੁੰਚਿਆ ਤਾਂ ਇੱਕ ਬਲੈਰੋ ਗੱਡੀ ਲਾ ਕੇ ਕੁਝ ਲੋਕ ਖੜ੍ਹੇ ਸਨ, ਉਨ੍ਹਾਂ ਨੇ ਟਰੱਕ ਨੂੰ ਰੋਕ ਲਿਆ ਅਤੇ ਕਿਹਾ ਕਿ ਉਹ ਈ ਟੀ ਓ ਅਤੇ ਜੀ ਐਸ ਟੀ ਵਿਭਾਗ ਦੇ ਅਧਿਕਾਰੀ ਹਨ। ਫਿਰ ਉਨ੍ਹਾਂ ਨੇ ਇੰਨਾ ਕਹਿ ਕੇ ਡਰਾਈਵਰ ਤੋਂ ਦਸਤਾਵੇਜ਼ ਮੰਗੇ ਤਾਂ ਉਸ ਨੇ ਸਾਰੇ ਪੇਪਰ ਦਿਖਾ ਦਿੱਤੇ। ਤਦ ਇੱਕ ਵਿਅਕਤੀ ਬੋਲਿਆ ਕਿ ਪੇਪਰ ਘੱਟ ਹਨ, ਉਸ ਨੂੰ ਉਨ੍ਹਾਂ ਦੇ ਨਾਲ ਵਿਭਾਗ ਦੇ ਦਫਤਰ ਚੱਲਣਾ ਹੋਵੇਗਾ। ਇੰਨਾ ਬੋਲ ਕੇ ਉਸ ਨੂੰ ਗੱਡੀ ਵਿੱਚ ਬਿਠਾ ਲਿਆ ਅਤੇ ਉਸ ਨੂੰ ਲੈ ਕੇ ਫਿਰੋਜ਼ਪੁਰ ਰੋਡ ਤੋਂ ਹੁੰਦੇ ਹੋਏ ਮੋਗਾ ਲੈ ਗਏ, ਜਿੱਥੇ ਰਸਤੇ ਵਿੱਚ ਉਸ ਨੂੰ ਧਮਕਾ ਕੇ ਕਰੀਬ ਸਵਾ ਪੰਜ ਵਜੇ ਦੋਸ਼ੀ ਉਸ ਨੂੰ ਸਮਰਾਲਾ ਚੌਕ ਵਿੱਚ ਦੋਬਾਰਾ ਛੱਡ ਕੇ ਖਿਸਕ ਗਏ। ਪੱਪੂ ਨੇ ਇਧਰ-ਉਧਰ ਦੇਖਿਆ, ਪਰ ਉਸ ਨੂੰ ਟਰੱਕ ਨਜ਼ਰ ਨਹੀਂ ਆਇਆ ਤਾਂ ਇਸ ਦੀ ਸ਼ਿਕਾਇਤ ਪੁਲਸ ਨੂੰ ਕੀਤੀ।ਕਿਉਂਕਿ ਡਰਾਈਵਰ ਦਾ ਮੋਬਾਈਲ ਟਰੱਕ ਵਿੱਚ ਸੀ, ਪੁਲਸ ਨੇ ਉਸ ਦੀ ਲੋਕੇਸ਼ਨ ਦਾ ਪਤਾ ਕੀਤਾ ਤਾਂ ਸਵੇਰ ਤੱਕ ਫਗਵਾੜਾ ਦੀ ਸੀ। ਲਿਹਾਜ਼ਾ ਉਨ੍ਹਾਂ ਨੇ ਫਗਵਾੜਾ ਪੁਲਸ ਨੂੰ ਚੌਕੰਨਾ ਕੀਤਾ, ਪਰ ਦੋਸ਼ੀ ਸੁਲਤਾਨਪੁਰ ਲੋਧੀ ਪਹੁੰਚ ਗਏ। ਉਥੋਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਟਰੱਕ ਬਰਾਮਦ ਕੀਤਾ ਗਿਆ।

ਪੰਜਾਬੀ ਖ਼ਬਰਾਂ

ਗਾਇਕ ਕਰਨ ਔਜਲਾ ਦੀ ਜੇਲ੍ਹ ਫੇਰੀ ਦੇ ਕੇਸ ਵਿੱਚ ਜੇਲ੍ਹ ਸੁਪਰਡੈਂਟ ਸਸਪੈਂਡ

Published

on

karan aujla

ਲੁਧਿਆਣਾ, 21 ਅਪ੍ਰੈਲ – ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੇ ਦਿਨੀਂ ਗਾਇਕ ਕਰਨ ਔਜਲਾ ਦੀ ਜੇਲ੍ਹ ਵਿੱਚ ਫੇਰੀ ਦੇ ਕੇਸ ਵਿੱਚ ਉਚ ਅਧਿਕਾਰੀਆਂ ਨੇ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡ ਕਰ ਦਿੱਤਾ ਅਤੇ ਉਨ੍ਹਾਂ ਨੂੰ ਚੰਡੀਗ਼ੜ੍ਹ ਹੈਡ ਕੁਆਰਟਰ ਵਿੱਚ ਹਾਜ਼ਰੀ ਦੇਣ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਡੀ ਜੀ ਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡਕਰਨ ਦੀ ਪੁਸ਼ਟੀ ਕੀਤੀ ਹੈ।
ਬੀਤੇ ਦਿਨੀਂ ਗਾਇਕ ਕਰਨ ਔਜਲਾ ਜੇਲ੍ਹ ਵਿੱਚ ਆਇਆ ਸੀ ਤਾਂ ਅਧਿਕਾਰੀਆਂ ਨੇ ਉਸ ਦੀ ਖੂਬ ਖ਼ਾਤਰਦਾਰੀ ਕੀਤੀ ਤੇ ਜੇਲ੍ਹ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਸਨ। ਕਰਨ ਔਜਲਾ ਨੂੰ ਨਿਯਮਾਂ ਤੋਂ ਉਲਟ ਜੇਲ੍ਹ ਵਿੱਚ ਲਿਜਾਇਆ ਗਿਆ ਸੀ। ਜੇਲ੍ਹ ਮੰਤਰੀ ਨੇ ਇਸ ਦਾ ਗੰਭੀਰ ਨੋਟਿਸ ਲਿਆ ਅਤੇ ਇਸਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਪਿਛਲੇ ਹਫ਼ਤੇ ਡੀ ਆਈ ਜੀ ਨੇ ਆਪਣੀ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪੀ ਸੀ, ਜਿਸ ਉੱਤੇ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਆਰ ਕੇ ਅਰੋੜਾ ਦਾ ਕੱਲ੍ਹ ਤਬਾਦਲਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਨੂੰ ਪਟਿਆਲਾ ਜੇਲ੍ਹ ਵਿੱਚਭੇਜ ਦਿੱਤਾ ਗਿਆ ਸੀ। ਕਰਨ ਔਜਲਾ ਨੂੰ ਮੇਅਰ ਦੀ ਸੁਰੱਖਿਆ ਵਿੱਚ ਲੱਗੀ ਜਿਪਸੀ ਐਸਕਾਰਟ ਕਰਕੇ ਕੇਂਦਰੀ ਜੇਲ੍ਹਲੈ ਕੇ ਆਈ ਸੀ, ਜਿਸ ਦੀ ਪੁਲਸ ਅਧਿਕਾਰੀ ਵੱਖਰੀ ਜਾਂਚ ਕਰ ਰਹੇ ਹਨ ਅਤੇ ਉਸਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਪ੍ਰੋ. ਅਰਵਿੰਦ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

Published

on

pr arbind

ਚੰਡੀਗੜ੍ਹ, 21 ਅਪ੍ਰੈਲ – ਉਘੇ ਫਿਜਿ਼ਕਸ ਵਿਗਿਆਨੀ ਅਤੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਂਡ ਰਿਸਰਚ, ਮੁਹਾਲੀ ਦੇ ਖੋਜ ਤੇ ਵਿਕਾਸ ਦੇ ਡੀਨ ਪ੍ਰੋਫੈਸਰ ਅਰਵਿੰਦ ਨੂੰ ਤਿੰਨ ਸਾਲਾਂ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ। ਡਾ. ਬੀ ਐਸ ਘੁੰਮਣ ਵੱਲੋਂ ਅਸਤੀਫ਼ਾ ਦੇਣ ਪਿੱਛੋਂ ਬੀਤੇ ਛੇ ਮਹੀਨਿਆਂ ਤੋਂ ਇਹ ਅਹੁਦਾ ਖ਼ਾਲੀ ਸੀ। ਇਸ ਦੌਰਾਨ ਸੂਬਾ ਸਰਕਾਰ ਨੇ ਸੀਨੀਅਰ ਅਧਿਕਾਰੀ ਰਵਨੀਤ ਕੌਰ ਨੂੰ ਏਥੋਂ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਸੀ।
ਪ੍ਰੋਫੈਸਰ ਅਰਵਿੰਦ ਮੰਨੇ-ਪ੍ਰਮੰਨੇ ਸਿਧਾਂਤਕ ਕੁਐਂਟਮ ਫਿਜਿ਼ਕਸ ਵਿਗਿਆਨੀ ਹਨ ਜਿਨ੍ਹਾਂ ਦੀ ਪੰਜਾਬੀ ਭਾਸ਼ਾ ਵਿੱਚ ਵਿਗਿਆਨਕ ਸਿੱਖਿਆ, ਵਿਗਿਆਨਕ ਸੰਚਾਰ ਤੇ ਵਿਗਿਆਨ ਦੀ ਪੜ੍ਹਾਈ ਕਰਾਉਣ ਦੇ ਤਰੀਕੇ ਵਿਕਸਤ ਕਰਨ ਵਿੱਚ ਡੂੰਘੀ ਦਿਲਚਸਪੀ ਹੈ। ਉਨ੍ਹਾਂ ਆਈ ਆਈ ਟੀ ਕਾਨਪੁਰ ਤੋਂ ਫਿਜਿ਼ਕਸ ਵਿੱਚ ਐਮ ਐਸ ਸੀ ਕੀਤੀ ਅਤੇ ਸਾਲ 1997 ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਬੰਗਲੌਰ ਦੇ ਸੈਂਟਰ ਫ਼ਾਰ ਥਿਊਰੈਟੀਕਲ ਸਟੱਡੀ ਤੇ ਫਿਜ਼ਿਕਸ ਵਿਭਾਗ ਤੋਂ ਸਿਧਾਂਤਕ ਫਿਜਿ਼ਕਸਵਿੱਚ ਪੀ ਐਚ ਡੀ ਕੀਤੀ ਸੀ। ਫਿਰ ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਿਜਿ਼ਕਸਵਿਭਾਗ ਵਿੱਚ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਦਿੱਤੀਆਂ ਅਤੇ ਸਾਲ 2002 ਤੋਂ 2004 ਤੱਕ ਉਨ੍ਹਾਂ ਨੇ ਅਮਰੀਕਾ ਦੇ ਪਿਟਸਬਰਗ ਵਿਖੇ ਕਾਰਨੇਗੀ ਮੈਲਨ ਯੂਨੀਵਰਸਿਟੀ ਦੇ ਫਿਜਿ਼ਕਸਵਿਭਾਗ ਵਿਖੇ ਵਿਸ਼ੇਸ਼ ਫੈਕਲਟੀ ਮੈਂਬਰ ਵਜੋਂ ਸੇਵਾ ਨਿਭਾਈ। ਸਾਲ 2005 ਵਿੱਚ ਆਈ ਆਈ ਟੀ ਮਦਰਾਸ ਵਿੱਚਫਿਜਿ਼ਕਸਵਿਭਾਗ ਜੁਆਇਨ ਕੀਤਾ ਅਤੇ ਅਗਸਤ, 2007 ਵਿੱਚਆਈ ਆਈ ਐਸ ਈ ਆਰ ਮੁਹਾਲੀ ਵਿਖੇ ਬਾਨੀ ਫੈਕਲਟੀ ਮੈਂਬਰ ਵਜੋਂ ਸੇਵਾਵਾਂ ਦਿੱਤੀਆਂ।ਕੌਮਾਂਤਰੀ ਰਸਾਲਿਆਂ ਵਿੱਚ ਉਨ੍ਹਾਂ ਦੀਆਂ 70 ਰਚਨਾਵਾਂ ਛੱਪ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਸਰਪ੍ਰਸਤੀ ਹੇਠ ਸੱਤ ਵਿਦਿਆਰਥੀਆਂ ਨੇ ਪੀ ਐਚ ਡੀ ਅਤੇ 40 ਨੇ ਐਮ ਐਸ ਦੇ ਥੀਸਿਸ ਪੂਰੇ ਕੀਤੇ ਹਨ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਮੁਤਾਬਕ ਇਸ ਅਹੁਦੇ ਲਈ 64 ਅਰਜ਼ੀਆਂ ਆਈਆਂ ਸਨ, ਜਿਨ੍ਹਾਂ ਵਿੱਚੋਂ 10 ਅਯੋਗ ਪਾਈਆਂ ਗਈਆਂ ਅਤੇ 14 ਨਾਵਾਂ ਦੀ ਛਾਂਟੀ ਕੀਤੀ ਗਈ। ਮੁੱਖ ਸਕੱਤਰ ਵਿਨੀ ਮਹਾਜਨ ਦੀ ਅਗਵਾਈ ਵਾਲੀ ਚਾਰ ਮੈਂਬਰੀ ਕਮੇਟੀ ਨੇ ਛਾਂਟੀ ਕੀਤੇ ਉਮੀਦਵਾਰਾਂ ਦੀ ਇੰਟਰਵਿਊ ਲਈ ਅਤੇ ਚੋਣ ਕਰਨ ਲਈ ਤਿੰਨ ਨਾਵਾਂ ਦਾ ਪੈਨਲ ਮੁੱਖ ਮੰਤਰੀ ਨੂੰ ਭੇਜਿਆ ਗਿਆ। ਮੁੱਖ ਮੰਤਰੀ ਨੇ ਗਵਰਨਰ, ਜੋ ਯੂਨੀਵਰਸਿਟੀ ਦੇ ਚਾਂਸਲਰ ਹਨ, ਨੂੰ ਪ੍ਰੋ. ਅਰਵਿੰਦ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਸੀ। ਡਾ. ਅਰਵਿੰਦ ਨੇ ਕਿਹਾ ਕਿ ਮੈਂ ਚਾਹਾਂਗਾ ਕਿ ਇਸ ਯੂਨੀਵਰਸਿਟੀ ਨੂੰ ਮੁੜ ਪੈਰਾਂ ਉੱਤੇ ਖੜ੍ਹਾ ਕਰਕੇ ਦੇਸ਼ ਦੀਆਂ ਮੁੱਖ ਯੂਨੀਵਰਸਿਟੀਆਂ ਦੀ ਕਤਾਰ ਵਿੱਚ ਲਿਆਂਦਾ ਜਾਏ ਅਤੇ ਇਸ ਮੰਤਵ ਲਈ ਉਹ ਸਾਰਿਆਂ ਦਾ ਸਹਿਯੋਗ ਮੰਗਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਲੀਹਾਂ ਉੱਤੇ ਲਿਆਉਣਾ ਮੇਰਾ ਲੰਬੇ ਸਮੇਂ ਤੋਂ ਸੁਫਨਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੋਟਕਪੂਰਾ ਗੋਲ਼ੀਕਾਂਡ ਦਾ ਮੁੱਖ ਗਵਾਹ ਅਜੀਤ ਸਿੰਘ ਪੰਜਾਬ ਸਰਕਾਰ ਉੱਤੇ ਭੜਕਿਆ

Published

on

kotkapura golikand

ਅਤੁਲ ਨੰਦਾ ਨੂੰ ਬਦਲ ਕੇ ਨਵੀਂ ਟੀਮ ਨਿਯੁਕਤ ਕਰਨ ਦੀ ਮੰਗ
ਬਰਨਾਲਾ, 20 ਅਪਰੈਲ, – ਕੋਟਕਪੂਰਾ ਗੋਲੀ ਕਾਂਡ ਦੇ ਮੁੱਖ ਗਵਾਹ ਬਰਨਾਲਾ ਦੇ ਵਸਨੀਕ ਅਜੀਤ ਸਿੰਘ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਨੂੰ ਮਦਦ ਨਾ ਕਰਨ ਦੀ ਦੋਸ਼ੀ ਕਹਿ ਕੇ ਇੱਕ ਵਾਰ ਫਿਰ ਇਨਸਾਫ਼ ਦੀ ਮੰਗ ਕੀਤੀ ਹੈ।
ਅਜੀਤ ਸਿੰਘ ਨੇ ਕਿਹਾ ਕਿ ਜਦੋਂ 2015 ਵਿੱਚ ਬੇਅਦਬੀ ਅਤੇ ਗੋਲੀਕਾਂਡ ਦੀ ਘਟਨਾ ਵਾਪਰੀ ਸੀ ਤਾਂ ਉਸਨੂੰ ਇਨਸਾਫ਼ ਦੀ ਕੋਈ ਉਮੀਦ ਨਹੀਂ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਮਗਰੋਂ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਅਤੇ ਉਸ ਦੇ ਬਾਅਦ ਬਣਾਈ ਗਈ ਵਿਸ਼ੇਸ਼ ਜਾਂਚ ਟੀਮ(ਐੱਸ ਆਈ ਟੀ) ਨੇ ਉਨ੍ਹਾਂ ਨੂੰ ਪੂਰਾ ਇਨਸਾਫ਼ ਦਿਵਾਉਣ ਦੀ ਗੱਲ ਕਹੀ ਸੀ। ਉਸ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਨੇ ਇਸ ਕੇਸ ਦੇ ਪੀੜਤ ਪਰਿਵਾਰਾਂ ਨੂੰ ਸਰਕਾਰ ਤੋਂ ਨੌਕਰੀ ਦਿਵਾਉਣ ਦੀ ਵੀ ਸਿਫ਼ਾਰਸ਼ ਕੀਤੀ ਸੀ, ਜਿਹੜੀ ਅਜੇ ਤਕ ਨਹੀਂ ਮਿਲ ਸਕੀ। ਇਸ ਦੇ ਬਾਅਦ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਐੱਸ ਆਈ ਟੀ ਨੇ ਕੇਸ ਦੀ ਜਾਂਚ ਕੀਤੀ ਅਤੇਪੀੜਤਾਂ ਨੇਐੱਸ ਆਈ ਟੀ ਨੂੰ ਪੂਰਾ ਸਹਿਯੋਗ ਦਿੱਤਾਸੀ, ਜਿਸ ਨੇਇਸ ਕੇਸ ਵਿੱਚ9 ਚਲਾਣ ਪੇਸ਼ ਕੀਤੇ ਹਨ ਤੇ ਸਿਰਫ ਆਖ਼ਰੀ ਚਲਾਣ ਹੋਣਾ ਬਾਕੀ ਹੈ। ਅਜੀਤ ਸਿੰਘ ਨੇ ਆਈ ਜੀ ਕੁਵਰ ਵਿਜੈ ਪ੍ਰਤਾਪ ਸਿੰਘ ਵਾਲੀ ਐੱਸ ਆਈ ਟੀਬਾਰੇ ਕਿਹਾ ਕਿ ਇਸ ਨੂੰ ਭੰਗ ਕਰਨ ਦੇ ਹੁਕਮ ਆਉਣ ਨਾਲ ਇਸ ਕੇਸ ਦੇ ਸਾਰੇ ਪੀੜਤ ਪਰਿਵਾਰਾਂ ਨੂੰ ਝਟਕਾ ਲੱਗਾ ਤੇ ਇਨਸਾਫ਼ ਮਿਲਣ ਦੀ ਆਸ ਟੁੱਟ ਗਈ ਹੈ। ਉਨ੍ਹਾਂ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਕਿ ਹਾਈ ਕੋਰਟ ਵਿੱਚ ਇਸ ਕੇਸ ਦੀ ਗੰਭੀਰਤਾ ਨਾਲ ਪੈਰਵੀ ਨਾ ਕਰਨ ਵਾਲੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਟਾ ਕੇ ਨਵੀਂ ਟੀਮ ਲਾਈ ਜਾਵੇ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਆਪਣਾ ਵਾਅਦਾ ਸਰਕਾਰ ਪੂਰਾ ਕਰੇ।

Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca