Russia, China and Pakistan jointly oppose Taliban's violent campaign
Connect with us [email protected]

ਅੰਤਰਰਾਸ਼ਟਰੀ

ਰੂਸ, ਚੀਨ ਅਤੇ ਪਾਕਿ ਵੱਲੋਂ ਤਾਲਿਬਾਨ ਦੀ ਹਿੰਸਕ ਮੁਹਿੰਮ ਦਾ ਸਾਂਝੇ ਬਿਆਨ ਵਿੱਚ ਵਿਰੋਧ

Published

on

Russia China and Pakistan

ਹਿੰਸਾ ਨਾਲ ਕਾਬੁਲ ਉੱਤੇ ਕਬਜ਼ੇ ਪਿੱਛੋਂ ਮਾਨਤਾ ਨਾ ਦੇਣ ਦੀ ਧਮਕੀ
ਨਵੀਂ ਦਿੱਲੀ, 13 ਅਗਸਤ, – ਅਫ਼ਗਾਨਿਸਤਾਨ ਵਿੱਚ ਤੇਜ਼ੀ ਨਾਲ ਬਦਲਦੇ ਹਾਲਾਤ ਦੇ ਦੌਰਾਨ ਉਸ ਦੇਸ਼ ਵਿੱਚ ਅਮਨ ਕਾਇਮ ਕਰਨ ਲਈ ਕਤਰ ਦੀ ਰਾਜਧਾਨੀ ਦੋਹਾ ਵਿੱਚ ਹੋਈ ਬੈਠਕ ਵਿੱਚ ਸ਼ਾਮਲ ਦਰਜਨ ਦੇ ਕਰੀਬ ਦੇਸ਼ਾਂ ਨੇ ਤਾਲਿਬਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਸ ਨੇ ਕਾਬੁਲ ਉੱਤੇ ਹਿੰਸਾ ਨਾਲ ਕਬਜ਼ਾ ਕੀਤਾ ਤਾਂ ਉਸ ਨੂੰ ਕੋਈ ਦੇਸ਼ ਵੀ ਮਾਨਤਾ ਨਹੀਂ ਦੇਵੇਗਾ ਅਤੇ ਹੋਰ ਕਿਸੇ ਤਰ੍ਹਾਂ ਦੀ ਕੋਈ ਮਦਦ ਵੀ ਨਹੀਂ ਮਿਲੇਗੀ।
ਇਸ ਦੌਰਾਨ ਤਿੰਨ ਦਿਨਾਂ ਦੀ ਬੈਠਕ ਪਿੱਛੋਂ ਅੱਧੀ ਰਾਤ ਨੂੰ ਸਾਂਝਾ ਬਿਆਨ ਜਾਰੀ ਕਰ ਕੇ ਹਿੰਸਾ ਰੋਕਣ ਲਈ ਕਿਹਾ ਗਿਆ, ਪਰ ਸ਼ੁੱਕਰਵਾਰ ਨੂੰ ਤਾਲਿਬਾਨ ਨੇ ਜਿਵੇਂ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਨੂੰ ਚਾਰੇ ਪਾਸਿਓਂ ਘੇਰ ਕੇ ਨੇੜਲੇ ਸ਼ਹਿਰਾਂ ਵਿੱਚ ਫ਼ੌਜੀ ਅੱਡਿਆਂ, ਥਾਣਿਆਂ, ਰੇਡੀਓ ਸਟੇਸ਼ਨਾਂ, ਬੈਂਕਾਂ ਅਤੇ ਯੂਨੀਵਰਸਿਟੀਆਂ ਉੱਤੇ ਕਬਜ਼ਾ ਕੀਤਾ, ਉਸ ਤੋਂ ਸਾਫ਼ ਹੋ ਗਿਆ ਕਿ ਸ਼ਾਂਤੀ ਵਾਰਤਾ ਵਿੱਚ ਸ਼ਾਮਲ ਦੇਸ਼ਾਂ ਦੇ ਸਾਂਝੇ ਬਿਆਨ ਦਾ ਕੋਈ ਮਤਲਬ ਨਹੀਂ ਰਹਿ ਗਿਆ। ਇਕ ਦਿਨ ਪਹਿਲਾਂ ਤਕ ਖਿਆਲ ਸੀ ਕਿ ਤਾਲਿਬਾਨ ਇਕ ਮਹੀਨੇ ਵਿੱਚ ਕਾਬੁਲ ਉੱਤੇ ਕਬਜ਼ਾ ਕਰ ਲਵੇਗਾ, ਪਰ ਸ਼ੁੱਕਰਵਾਰ ਸ਼ਾਮ ਤੱਕ ਮੰਨਿਆ ਜਾਣ ਲੱਗ ਪਿਆ ਹੈ ਕਿ ਅਜਿਹਾ ਕੁਝ ਹੀ ਦਿਨਾਂ ਵਿੱਚ ਹੋ ਜਾਵੇਗਾ।
ਖਤਰਨਾਕ ਹਾਲਾਤ ਬਾਰੇ ਭਾਰਤ ਦੇ ਡਿਪਲੋਮੈਟਿਕ ਸੂਤਰਾਂ ਨੇ ਦੱਸਿਆ ਕਿ ਬਹੁਤੇ ਦੇਸ਼ ਕਾਬੁਲਦੀ ਅਸ਼ਰਫ ਗਨੀ ਸਰਕਾਰ ਦੇ ਡਿੱਗਣ ਦੀ ਉਡੀਕ ਕਰਨ ਦੇ ਨਾਲ ਆਪੋ-ਆਪਣੇ ਦੂਤਘਰਾਂ ਦੀ ਸੁਰੱਖਿਅਤ ਦੇ ਚਿੰਤਾ ਕਰ ਰਹੇ ਹਨ।ਇਸ ਵੀਰਵਾਰ ਨੂੰ ਦੋਹਾ ਵਿੱਚ ਹੋਈ ਬੈਠਕਦੌਰਾਨ ਅਮਰੀਕਾ, ਰੂਸ, ਚੀਨ, ਜਰਮਨੀ, ਨਾਰਵੇ, ਪਾਕਿਸਤਾਨ, ਈਰਾਨ, ਤੁਰਕੀ, ਇੰਡੋਨੇਸ਼ੀਆ, ਤੁਰਕਮੇਨਿਸਤਾਨ ਤੇ ਤਾਜਿਕਸਤਾਨ ਦੇ ਨਾਲ ਭਾਰਤੀ ਵਫ਼ਦ ਵੀ ਸ਼ਾਮਲ ਸੀ।ਇਸ ਮੌਕੇ ਜਾਰੀ ਕੀਤੇ ਸਾਂਝੇ ਬਿਆਨ ਦੇ ਨੌਂ ਨੁਕਤਿਆਂ ਮੁਤਾਬਕ ਤਾਲਿਬਾਨ ਨੂੰ ਹਮਲੇ ਅਤੇ ਹਿੰਸਾ ਛੱਡ ਕੇ ਜੰਗਬੰਦੀ ਵੱਲ ਆਉਣਾ ਚਾਹੀਦਾ ਹੈ। ਇਸ ਬਿਆਨ ਵਿਚ ਤਾਲਿਬਾਨ ਨੂੰ ਇੱਕ ਵਾਰ ਫਿਰ ਅਫ਼ਗਾਨਿਸਤਾਨ ਦੇ ਸਾਰੇ ਰਾਜਾਂ ਤੇ ਉਨ੍ਹਾਂ ਦੀਆਂ ਰਾਜਧਾਨੀਆਂ ਉੱਤੇ ਹਮਲੇ ਰੋਕਣ ਦੀ ਅਪੀਲ ਕੀਤੀ ਗਈ ਹੈ। ਤਾਲਿਬਾਨ ਤੇ ਅਫਗਾਨਿਸਤਾਨ ਦੀ ਅਸ਼ਰਫ਼ ਗਨੀ ਸਰਕਾਰ ਨੂੰ ਕਿਹਾ ਗਿਆ ਹੈ ਕਿ ਉਹ ਹਿੰਸਾ ਦਾ ਰਸਤਾ ਛੱਡ ਕੇ ਇਸ ਦੇਸ਼ ਦੀ ਸਮੱਸਿਆ ਦਾ ਸਿਆਸੀ ਹੱਲ ਲੱਭਣ ਲਈ ਅੱਗੇ ਵਧਣ।
ਦੋਹਾ ਵਿੱਚ ਹੋਈ ਬੈਠਕ ਪਿੱਛੋਂ ਅਫ਼ਗਾਨਿਸਤਾਨ ਵਿੱਚ ਸਿਆਸੀ ਹੱਲ ਦਾ ਇਕ ਰੋਡਮੈਪ ਵੀ ਸਾਂਝੇ ਬਿਆਨ ਵਿੱਚ ਸ਼ਾਮਲ ਕਰ ਕੇ ਕਿਹਾ ਗਿਆ ਹੈ ਕਿ ਮਨੁੱਖੀ ਅਧਿਕਾਰਾਂ ਦੀ ਪਾਲਣਾ ਕੀਤੀ ਜਾਵੇ, ਔਰਤਾਂ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇ। ਇਸ ਦੇ ਨਾਲ ਅਫ਼ਗਾਨਿਸਤਾਨ ਦੀ ਧਰਤੀ ਦੀ ਵਰਤੋਂ ਕਿਸੇ ਵੀ ਹੋਰ ਦੇਸ਼ ਦੀ ਖ਼ੁਦਮੁਖਤਿਆਰੀ ਨੂੰ ਨੁਕਸਾਨ ਨਾ ਪੁਚਾਉਣ ਅਤੇ ਸਾਰੇ ਕੌਮਾਂਤਰੀ ਕਾਨੂੰਨਾਂ ਤੇ ਮਨੁੱਖੀ ਅਧਿਕਾਰ ਕਾਨੂੰਨਾਂ ਦੀ ਪਾਲਣਾ ਕਰਨ ਦੀ ਗੱਲ ਕਹੀ ਗਈ ਹੈ।ਸਾਂਝੇ ਬਿਆਨ ਵਿੱਚ ਅਫ਼ਗਾਨਿਸਤਾਨ ਦੇ ਕਈ ਹਿੱਸਿਆਂ ਵਿੱਚ ਹਿੰਸਾ, ਲੋਕਾਂ ਦੇ ਕਤਲ, ਢਾਂਚਾਗਤ ਸਹੂਲਤਾਂ ਦਾ ਨੁਕਸਾਨ ਕਰਨਦੇ ਅਪਰਾਧਾਂ ਦੀ ਨਿੰਦਾ ਕਰਦੇ ਹੋਏ ਇਨ੍ਹਾਂ ਉੱਤੇ ਰੋਕ ਲਾਉਣ ਦੀ ਅਪੀਲ ਕੀਤੀ ਗਈ ਅਤੇਕਿਹਾ ਗਿਆ ਹੈ ਕਿ ਜੇ ਕਾਬੁਲ ਉੱਤੇ ਫ਼ੌਜੀ ਤਾਕਤ ਨਾਲ ਕਬਜ਼ਾ ਕੀਤਾ ਗਿਆ ਤਾਂ ਉਸ ਨੂੰ ਕੋਈ ਵੀ ਦੇਸ਼ ਮਾਨਤਾ ਨਹੀਂ ਦੇਵੇਗਾ, ਪਰ ਜੇ ਅਫ਼ਗਾਨਿਸਤਾਨ ਵਿੱਚ ਦੋਵੇਂ ਧਿਰਾਂ ਵਿਚਾਲੇ ਗੱਲਬਾਤ ਨਾਲ ਸਹੀ ਸਿਆਸੀ ਹੱਲ ਦੀ ਸਹਿਮਤੀ ਬਣੇਗੀ ਤਾਂ ਸਾਰੇ ਦੇਸ਼ ਅਫਗਾਨਿਸਤਾਨ ਦੀਮੁੜ ਉਸਾਰੀ ਦੇ ਕੰਮਾਂ ਵਿੱਚ ਮਾਇਕ ਮਦਦ ਸਮੇਤ ਹਰ ਤਰ੍ਹਾਂ ਦੀ ਮਦਦ ਕਰਨਗੇ।

Read More Latest Punjabi News

ਅੰਤਰਰਾਸ਼ਟਰੀ

ਸਰਕਾਰ ਦੀ ਅਗਵਾਈ ਕਰ ਸਕਦੈ ਬਰਾਦਰ, ਕਾਬੁਲ ਹੀ ਹੋਵੇਗੀ ਰਾਜਧਾਨੀ

Published

on

Taliban occupy Afghanistan

ਕਾਬੁਲ- ਅਫਗਾਨਿਸਤਾਨ ਵਿਚ ਨਵੀਂ ਸਰਕਾਰ ਦਾ ਗਠਨ ਸ਼ਨੀਵਾਰ ਨੂੰ ਹੋ ਸਕਦਾ ਹੈ। ਤਾਲਿਬਾਨ ਨੇ ਨਵੀਂ ਅਫਗਾਨ ਸਰਕਾਰ ਬਾਰੇ ਮੀਡੀਆ ਰਿਪੋਰਟਾਂ ਨੂੰ ਖਾਰਿਜ਼ ਕੀਤਾ ਹੈ। ਤਾਲਿਬਾਨ ਦੇ ਬੁਲਾਰੇ ਜਬੀਹੁੱਲਾਹ ਮੁਜਾਹਿਦ ਨੇ ਉਸ ਦਾਅਵੇ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਨਵੀਂ ਸਰਕਾਰ ਦਾ ਅਧਿਕਾਰਕ ਐਲਾਨ ਸ਼ੁੱਕਰਵਾਰ ਦੇ ਬਾਅਦ ਕੀਤਾ ਜਾਏਗਾ। ਮੁਜਾਹਿਦ ਨੇ ਕਿਹਾ ਕਿ ਨਵੇਂ ਮੰਤਰੀ ਮੰਡਲ ਬਾਰੇ ਕੋਈ ਭਰੋਸੇਯੋਗ ਜਾਣਕਾਰੀ ਨਹੀਂ ਹੈ। ਇਹ ਸਿਰਫ ਅਫਵਾਹਾਂ ਹਨ। ਮੁਜਾਹਿਦ ਦਾ ਕਹਿਣਾ ਹੈ ਕਿ ਤਾਲਿਬਾਨ ਵਲੋਂ ਇਕ ਨਵੀਂ ਅਫਗਾਨ ਸਰਕਾਰ ਦੇ ਗਠਨ ਦਾ ਐਲਾਨ ਸ਼ੁੱਕਰਵਾਰ ਨੂੰ ਕੀਤੀ ਜਾਣੀ ਸੀ, ਪਰ ਹੁਣ ਇਸ ਵਿਚ ਇਕ ਦਿਨ ਦੀ ਦੇਰੀ ਹੋ ਗਈ ਹੈ। ਨਵੀਂ ਸਰਕਾਰ ਦੇ ਗਠਨ ਦਾ ਐਲਾਨ ਹੁਣ ਸ਼ਨੀਵਾਰ ਨੂੰ ਕੀਤਾ ਜਾਏਗਾ।
ਉਧਰ, ਨਵੀਆਂ ਖਬਰਾਂ ਮੁਤਾਬਕ ਤਾਲਿਬਾਨ ਦੇ ਸਿਆਸੀ ਦਫਤਰ ਦੇ ਪ੍ਰਮੁੱਖ ਅਬਦੁੱਲ ਗਨੀ ਬਰਾਦਰ ਹੀ ਨਵੀਂ ਅਫਗਾਨ ਸਰਕਾਰ ਦੀ ਅਗਵਾਈ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਤਾਲਿਬਾਨ ਮੂਵਮੈਂਟ ਦੇ ਸਵ. ਸੰਸਥਾਪਕ ਦੇ ਬੇਟੇ ਮੁੱਲਾ ਮੁਹੰਮਦ ਯਾਕੂਬ ਅਤੇ ਤਾਲਿਬਾਨ ਦੇ ਬੁਲਾਰੇ ਸ਼ੇਰ ਮੁਹੰਮਦ ਅੱਬਾਸ ਸਟੇਨਕਜਈ ਸਰਕਾਰ ‘ਚ ਸੀਨੀਅਰ ਅਹੁਦਾ ਸੰਭਾਲਣਗੇ। ਇਸ ਤੋਂ ਪਹਿਲਾਂ ਤਾਲਿਬਾਨ ਦੇ ਸੂਤਰਾਂ ਨੇ ਜਾਣਕਾਰੀ ਦਿੱਤੀ ਸੀ ਕਿ ਬਰਾਦਰ ਨੂੰ ਵਿਦੇਸ਼ ਮੰਤਰੀ ਦੇ ਰੂਪ ਵਿਚ ਨਿਯੁਕਤ ਕੀਤਾ ਗਿਆ ਹੈ ਜਦਕਿ ਯਾਕੂਬ ਰੱਖਿਆ ਮੰਤਰੀ ਬਣਨਗੇ।

Read More Latest Politics News

Continue Reading

ਅੰਤਰਰਾਸ਼ਟਰੀ

ਅਗਲੇ ਚਾਰ ਮਹੀਨਿਆਂ ਅੰਦਰ 5 ਲੱਖ ਅਫ਼ਗਾਨੀ ਦੇਸ਼ ਛੱਡਣ ਲਈ ਹੋਣਗੇ ਮਜਬੂਰ

Published

on

Five million Afghans

ਅਫ਼ਗਾਨਿਸਤਾਨ ਤੇ ਤਾਲਿਬਾਨ ਦੇ ਕਬਜੇ ਮਗਰੋ ਹੋਏ ਮਾੜੇ ਹਾਲਾਤ ਦੇ ਕਾਰਨ, ਅਫ਼ਗਾਨ ਨਾਗਰਿਕ ਆਪਣਾ ਦੇਸ਼ ਛੱਡਣ ਲਈ ਸੰਘਰਸ਼ ਕਰ ਰਹੇ ਹਨ। ਸੰਯੁਕਤ ਰਾਸ਼ਟਰ ਦੀ ਸ਼ਰਨਾਰਥੀ ਏਜੰਸੀ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਦੇ ਕਾਰਨ ਅਗਲੇ ਚਾਰ ਮਹੀਨਿਆਂ ਵਿਚ ਪੰਜ ਲੱਖ ਤੋਂ ਜ਼ਿਆਦਾ ਅਫ਼ਗਾਨ ਨਾਗਰਿਕ ਅਫ਼ਗਾਨਿਸਤਾਨ ਛੱਡ ਦੇਣਗੇ। ਰਾਜਨੀਤਿਕ ਅਨਿਸ਼ਚਿਤਤਾ ਦੇ ਕਾਰਨ ਵਧੇਗਾ ਪਰਵਾਸ ਯੂਐਨਐਚਸੀਆਰ ਨੇ ਸ਼ਨੀਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਤਾਲਿਬਾਨ ਨੇ 15 ਅਗਸਤ ਨੂੰ ਦੇਸ਼ ਉੱਤੇ ਕਬਜ਼ਾ ਕਰਨ ਤੋਂ ਬਾਅਦ ਅਜੇ ਤਕ ਵੱਡੇ ਪੱਧਰ ‘ਤੇ ਹਿਜਰਤ ਨਹੀਂ ਕੀਤਾ ਹੈ, ਪਰ ਇਥੇ ਰਾਜਨੀਤਿਕ ਅਨਿਸ਼ਚਿਤਤਾ ਦੀ ਸਥਿਤੀ ਦੇ ਕਾਰਨ ਹੁਣ ਇਕ ਵੱਡੇ ਪੱਧਰ ‘ਤੇ ਅਫ਼ਗਾਨ ਨਾਗਰਿਕ ਹਿਜਰਤ ਕਰਨਗੇ। ਯੂਐਨਐਚਸੀਆਰ ਦੀ ਡਿਪਟੀ ਹਾਈ ਕਮਿਸ਼ਨਰ ਕੈਲੀ ਟੀ। ਕਲੇਮੈਂਟਸ ਨੇ ਕਿਹਾ ਕਿ ਜਿੰਨਾ ਸਮਝਿਆ ਜਾ ਰਿਹਾ ਹੈ ਉਸ ਨਾਲੋਂ ਕਿਤੇ ਵੱਧ ਤੇਜ਼ੀ ਨਾਲ ਹਿਜਰਤ ਹੋਵੇਗਾ। ਉਨ੍ਹਾਂ ਨੇ ਗੁਆਂਢੀ ਦੇਸ਼ਾਂ ਨੂੰ ਇਨ੍ਹਾਂ ਦੁਖੀ ਨਾਗਰਿਕਾਂ ਦੀ ਸਹਾਇਤਾ ਲਈ ਆਪਣੀਆਂ ਸਰਹੱਦਾਂ ਖੁੱਲ੍ਹੀਆਂ ਰੱਖਣ ਲਈ ਕਿਹਾ ਹੈ। ਅਫ਼ਗਾਨਿਸਤਾਨ ਵਿਚ ਭੁੱਖਮਰੀ ਦੀ ਸਥਿਤੀ ਵੀ ਬਣ ਰਹੀ ਹੈ।ਅਫ਼ਗਾਨਿਸਤਾਨ ਵਿਚ ਵਧੀ ਭੁੱਖਮਰੀ, 90 ਕਰੋੜ ਦੀ ਫੌਰੀ ਮਦਦ ਦੀ ਲੋੜ ਸਥਿਤੀ ਇੰਨੀ ਖ਼ਰਾਬ ਹੈ ਕਿ ਡਬਲਯੂਐਫਪੀ ਨੇ ਸੰਯੁਕਤ ਰਾਸ਼ਟਰ ਤੋਂ 1।2 ਮਿਲੀਅਨ ਡਾਲਰ (ਲਗਪਗ 90 ਕਰੋੜ ਰੁਪਏ) ਦੀ ਤੁਰੰਤ ਸਹਾਇਤਾ ਮੰਗੀ ਹੈ, ਜਿਸ ਨਾਲ ਭੁੱਖਿਆਂ ਨੂੰ ਭੋਜਨ ਖਵਾਇਆ ਜਾ ਸਕੇ। ਬਹੁਤ ਸਾਰੇ ਅਫ਼ਗਾਨ ਨਾਗਰਿਕਾਂ ਦਾ ਕਹਿਣਾ ਹੈ ਕਿ ਉਹ ਰਾਜਨੀਤਿਕ ਅਨਿਸ਼ਚਿਤਤਾ, ਬੇਰੁਜ਼ਗਾਰੀ ਅਤੇ ਅਸੁਰੱਖਿਆ ਦੇ ਕਾਰਨ ਆਪਣਾ ਦੇਸ਼ ਛੱਡਣ ਲਈ ਮਜਬੂਰ ਹਨ।

Read More Latest Punjabi News

Continue Reading

ਅੰਤਰਰਾਸ਼ਟਰੀ

ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ ਤਾਂ ਕਾਬੁਲ ‘ਤੇ ਹਮਲੇ ਨਾ ਹੁੰਦੇ।

Published

on

Donald Trump

ਵਾਸ਼ਿੰਗਟਨ-ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਅਫਗਾਨਿਸਤਾਨ ਅਤੇ ਤਾਲਿਬਾਨ ਨੂੰ ਲੈ ਕੇ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ‘ਤੇ ਹਮਲਾਵਰ ਹਨ। ਕਾਬੁਲ ਧਮਾਕਿਆਂ ‘ਚ 100 ਤੋਂ ਵੱਧ ਲੋਕਾਂ ਦੀ ਜਾਨ ਜਾਣ ਤੋਂ ਬਾਅਦ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਬਾਈਡੇਨ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ ਤਾਂ ਕਾਬੁਲ ‘ਤੇ ਹਮਲੇ ਨਾ ਹੁੰਦੇ। ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਦੇ ਹਾਲਾਤ ‘ਤੇ ਬੋਲਦੇ ਹੋਏ ਟਰੰਪ ਪਹਿਲਾਂ ਵੀ ਬਾਈਡੇਨ ‘ਤੇ ਨਿਸ਼ਾਨਾ ਵਿੰਨ੍ਹ ਚੁੱਕੇ ਹਨ। ਉਸ ਵੇਲੇ ਉਨ੍ਹਾਂ ਨੇ ਪੁੱਛਿਆ ਸੀ ਕਿ ਮੈਨੂੰ ਮਿਸ ਕਰ ਰਹੇ ਹੋ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਸ਼ੁੱਕਰਵਾਰ ਨੂੰ ਆਪਣੇ ਦੇਸ਼ਵਾਸੀਆਂ ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਕਾਬੁਲ ਦੀ ਘਟਨਾ ‘ਤੇ ਕਿਹਾ ਕਿ ਇਹ ਦੁਖਦਾਈ ਘਟਨਾ ਨਾ ਹੋਈ ਹੁੰਦੀ ਜੇਕਰ ਉਹ ਅਮਰੀਕਾ ਦੇ ਰਾਸ਼ਟਰਪਤੀ ਹੁੰਦੇ। ਉਨ੍ਹਾਂ ਨੇ ਕਿਹਾ ਕਿ ਇਕ ਰਾਸ਼ਟਰ ਦੇ ਤੌਰ ‘ਤੇ ਅਮਰੀਕਾ ਆਪਣੇ ਬਹਾਦੁਰ ਫੌਜੀਆਂ ਦੀ ਮੌਤ ‘ਤੇ ਸੋਗ ਮਨਾਉਂਦਾ ਹੈ। ਅਫਗਾਨਿਸਤਾਨ ‘ਚ ਹੋਇਆ ਅੱਤਵਾਦੀ ਹਮਲਾ ਬਹੁਤ ਹੀ ਵਹਿਸ਼ੀ ਹੈ।
ਉਨ੍ਹਾਂ ਨੇ ਇਨ੍ਹਾਂ ਬਹਾਦੁਰ ਅਮਰੀਕੀ ਫੌਜੀਆਂ ਨੇ ਖੁਦ ਨੂੰ ਆਪਣੇ ਫਰਜ਼ ‘ਤੇ ਕੁਰਬਾਨ ਕਰ ਦਿੱਤਾ। ਟਰੰਪ ਨੇ ਕਿਹਾ ਕਿ ਇਨ੍ਹਾਂ ਫੌਜੀਆਂ ਨੇ ਆਪਣੇ ਦੇਸ਼ਵਾਸੀਆਂ ਨੂੰ ਬਚਾਉਣ ਲਈ ਆਪਣੀ ਜ਼ਿੰਦਗੀ ਦਾਅ ‘ਤੇ ਲੱਗਾ ਦਿੱਤੀ। ਉਨ੍ਹਾਂ ਨੇ ਆਪਣੀ ਜਾਨ ਦੇ ਦੇਣਾ ਸਵੀਕਾਰ ਕੀਤਾ ਪਰ ਦੇਸ਼ਵਾਸੀਆਂ ਨੂੰ ਕੋਈ ਨੁਕਸਾਨ ਨਹੀਂ ਹੋਣ ਦਿੱਤਾ। ਅਮਰੀਕੀ ਫੌਜੀਆਂ ਨੂੰ ਯਾਦ ਕਰਦੇ ਹੋਏ ਟਰੰਪ ਨੇ ਕਿਹਾ ਕਿ ਉਹ ਇਕ ਅਮਰੀਕੀ ਹੀਰੋ ਦੀ ਤਰ੍ਹਾਂ ਸ਼ਹੀਦ ਹੋਏ ਅਤੇ ਦੇਸ਼ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca