Russian news agency claims 45 Chinese soldiers were killed in clashes
Connect with us [email protected]

ਅੰਤਰਰਾਸ਼ਟਰੀ

ਰੂਸੀ ਸਮਾਚਾਰ ਏਜੰਸੀ ਦਾ ਦਾਅਵਾ:ਪਿਛਲੇ ਸਾਲ ਗਲਵਾਨ ਘਾਟੀ ਝੜਪ ਵਿੱਚਚੀਨ ਦੇ 45 ਫੌਜੀ ਵੀ ਮਾਰੇ ਗਏ ਸਨ

Published

on

ਮਾਸਕੋ, 11 ਫਰਵਰੀ, -ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿਚ ਪਿਛਲੇ ਸਾਲ 15 ਜੂਨ ਦੀ ਝੜਪ ਵਿਚ ਮਾਰੇ ਗਏ ਚੀਨੀ ਫੌਜੀਆਂ ਬਾਰੇਰੂਸੀ ਸਮਾਚਾਰ ਏਜੰਸੀ ਤਾਸ ਨੇ ਖੁਲਾਸਾ ਕੀਤਾ ਹੈ ਕਿ ਇਸ ਝੜਪ ਵਿਚ ਘੱਟੋ-ਘੱਟ 45 ਚੀਨੀ ਫੌਜੀ ਅਤੇ 20 ਭਾਰਤੀ ਜਵਾਨ ਮਾਰੇ ਗਏ ਸਨ। ਚੀਨ ਨੇ ਹਾਲੇ ਤੱਕ ਇਹ ਗੱਲ ਨਹੀਂ ਦੱਸੀ ਕਿ ਉਸ ਦੇ ਕਿੰਨੇ ਸੈਨਿਕ ਮਾਰੇ ਗਏ ਸਨ। ਰੂਸੀ ਸਮਾਚਾਰ ਏਜੰਸੀ ਨੇ ਇਹ ਖੁਲਾਸਾ ਓਦੋਂ ਕੀਤਾ ਹੈ, ਜਦੋਂ ਦੋਵੇਂ ਦੇਸ਼ ਆਪਣੀ ਸੈਨਾ ਨੂੰ ਪੈਗੋਂਗ ਝੀਲ ਤੋਂ ਹਟਾਉਣ ਉੱਤੇ ਸਹਿਮਤ ਹੋ ਗਏ ਹਨ।
ਵਰਨਣ ਯੋਗ ਹੈ ਕਿ ਲੱਦਾਖ ਵਿਚ ਚੱਲਦੇ ਤਣਾਅ ਨੂੰ ਦੇਖ ਕੇ ਦੋਵਾਂ ਦੇਸ਼ਾਂ ਨੇ ਕਰੀਬ 50-50 ਹਜ਼ਾਰ ਸੈਨਿਕਾਂ ਨੂੰ ਇਸ ਖੇਤਰ ਵਿੱਚ ਤਾਇਨਾਤ ਕੀਤਾ ਹੋਇਆ ਹੈ। ਚੀਨ ਨੇ ਭਾਰਤ ਨਾਲ ਬੈਠਕ ਵਿਚ ਦੱਸਿਆ ਸੀ ਕਿ ਗਲਵਾਨ ਘਾਟੀ ਦੀ ਝੜਪ ਵਿਚ ਉਸ ਦੇ 5 ਫੌਜੀ ਮਾਰੇ ਗਏ ਸਨ, ਜਿਨ੍ਹਾਂ ਵਿਚ ਚੀਨੀ ਫੌਜ ਦਾ ਇਕ ਕਮਾਂਡਿੰਗ ਅਫਸਰ ਸ਼ਾਮਲ ਸੀ। ਹਾਲੇ ਵੀ ਚੀਨ ਆਪਣੇ 5 ਸੈਨਿਕ ਮਾਰੇ ਜਾਣ ਦੀ ਗੱਲ ਕਰਦਾ ਹੈ, ਪਰ ਅਮਰੀਕੀ ਅਤੇ ਭਾਰਤੀ ਏਜੰਸੀਆਂ ਦਾ ਅੰਦਾਜ਼ਾ ਹੈ ਕਿ ਘੱਟੋ-ਘੱਟ 40 ਚੀਨੀ ਫੌਜੀ ਇਸ ਝੜਪ ਵਿਚ ਮਾਰੇ ਗਏ ਸਨ।ਇਸ ਸਮੇਂ ਪੂਰਬੀ ਲੱਦਾਖ ਦੇ ਦੇਵਸਾਂਗ, ਪੈਗੋਂਗ ਝੀਲ ਦੇ ਨਾਰਥ ਅਤੇ ਸਾਊਥ ਬੈਂਕ, ਪੈਟਰੋਲਿੰਗ ਪੁਆਇੰਟ 17ਏ, ਰੇਜਾਂਗ ਲਾ ਅਤੇ ਰੇਚਿਨ ਲਾ ਵਿਚ ਦੋਹਾਂ ਦੇਸ਼ਾਂ ਦੀਆਂ ਸੈਨਾਵਾਂ ਆਹਮੋ ਸਾਹਮਣੇ ਹਨ। ਗਲਵਾਨ ਘਾਟੀ ਦੀ ਹਿੰਸਾ ਤੋਂ ਸਬਕ ਲੈਂਦੇ ਹੋਏ ਭਾਰਤ ਨੇ ਚੀਨ ਨੂੰ ਸਾਫ ਕਹਿ ਦਿੱਤਾ ਹੈ ਕਿ ਸਾਡੇ ਫੌਜੀ ਆਪਣੀ ਸੁਰੱਖਿਆ ਅਤੇ ਪੂਰਬੀ ਲੱਦਾਖ ਵਿਚ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।

ਅੰਤਰਰਾਸ਼ਟਰੀ

ਖਾਲਿਸਤਾਨੀ ਖਾੜਕੂ ਦੀ ਹਵਾਲਗੀ ਲਈ ਭਾਰਤ ਬ੍ਰਿਟੇਨ ਹਾਈ ਕੋਰਟ ਵਿੱਚ ਜਾਏਗਾ

Published

on

ਲੰਡਨ, 3 ਮਾਰਚ – ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇ ਜੈਡ ਐਫ) ਦੇ ਮੈਂਬਰ ਕੁਲਦੀਪ ਸਿੰਘ ਦੀ ਭਾਰਤ ਵਿੱਚ ਹਵਾਲਗੀ ਦੀ ਅਰਜ਼ੀ ਨੂੰ ਇੱਕ ਮੈਜਿਸਟਰੇਟ ਕੋਰਟ ਵੱਲੋਂ ਮਾਨਵਤਾ ਦੇ ਆਧਾਰ ਉੱਤੇ ਰੱਦ ਕੀਤੇ ਜਾਣ ਪਿੱਛੋਂ ਭਾਰਤੀ ਅਧਿਕਾਰੀਆਂ ਨੇ ਇਸ ਦੇ ਵਿਰੁੱਧ ਅਪੀਲ ਕਰਨ ਦੀ ਇਜਾਜ਼ਤ ਦੇ ਲਈ ਲੰਡਨ ਸਥਿਤ ਹਾਈ ਕੋਰਟ ਜਾਣ ਦਾ ਫੈਸਲਾ ਕੀਤਾ ਹੈ।
ਕੁਲਦੀਪ ਸਿੰਘ ਉਰਫ ਕੀਪਾ ਸਿੱਧੂ ਉੱਤੇ ਹੋਰਨਾਂ ਲੋਕਾਂ ਨਾਲ ਮਿਲ ਕੇ 2015-16 ਵਿੱਚ ਪੰਜਾਬ ਵਿੱਚ ਖਾੜਕੂ ਸਰਗਰਮੀਆਂ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਦੋਸ਼ੀਆਂ ਨੇ ਓਦੋਂ ਮੁੱਖ ਮੰਤਰੀ ਪ੍ਰਾਕਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਸਾਜ਼ਿਸ ਰਚੀ ਸੀ। ਕੁਲਦੀਪ ਸਿੰਘ (44) ਉੱਤੇ ਗੁਰਦੁਆਰੇ ਵਿੱਚ ਵੱਖਵਾਦੀਆਂ ਦੀ ਬੈਠਕ ਕਰਾਉਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪੈਸੇ ਭੇਜ ਕੇ ਖਾਲਿਸਤਾਨ ਜਿ਼ੰਦਾਬਾਦਾ ਫੋਰਸ (ਕੇ ਜੈਡ ਐਫ) ਵਿੱਚ ਸ਼ਾਮਲ ਕਰਨ ਦਾ ਵੀ ਦੋਸ਼ ਹੈ।ਜ਼ਿਲ੍ਹਾ ਮੈਜਿਸਟਰੇਟ ਗਾਰੇਥ ਬ੍ਰੈਂਸਟਨ ਨੇ ਲੰਡਨ ਵਿੱਚ ਵੈਸਟਮਿੰਸਟਰ ਮੈਜਿਸਟਰੇਟ ਕੋਰਟ ਵਿੱਚ ਹਵਾਲਗੀ ਦੇ ਕੇਸ ਦੀ ਸੁਣਵਾਈ ਕਰਦੇ ਹੋਏ 25 ਜਨਵਰੀ ਨੂੰ ਦਿੱਤੇ ਹੁਕਮ ਵਿੱਚ ਕਿਹਾ ਸੀ ਕਿ ਇਹ ਮਨੁੱਖੀ ਅਧਿਕਾਰਾਂ ਉੱਤੇ ਯੂਰਪੀ ਮਤੇ ਦੀ ਧਾਰਾ ਤਿੰਨ ਦੇ ਖਿਲਾਫ ਹੈ। ਜੇ ਅਦਾਲਤ ਦੇ ਹੁਕਮਾਂ ਵਿਰੁੱਧ ਅਪੀਲ ਕਰਨ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਕੇਸ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਵੇਗੀ।

Continue Reading

ਅੰਤਰਰਾਸ਼ਟਰੀ

ਦਸਤਾਰਧਾਰੀ ਮੋਟਰਸਾਈਕਲ ਚਾਲਕਾਂ ਨੂੰ ਪੰਜ ਮੀਟਰ ਪੱਗ ਬੰਨ੍ਹਣ ਦੀ ਅਪੀਲ

Published

on

ਹਾਂਗਕਾਂਗ, 3 ਮਾਰਚ – ਹਾਂਗਕਾਂਗ ਦੇ ਇੱਕੋ-ਇੱਕ ਗੁਰਦੁਆਰਾ ਖ਼ਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਨੇ ਹਾਂਗਕਾਂਗ ਦੇ ਕਾਨੂੰਨ ਵਿੱਚ ਹੈਲਮਟ ਤੋਂ ਛੋਟ ਪ੍ਰਾਪਤ ਦਸਤਾਰ ਧਾਰੀ ਮੋਟਰਸਾਈਕਲ ਚਾਲਕਾਂ ਨੂੰ ਏਥੇ ਟਰਾਂਸਪੋਰਟ ਡਿਪਾਰਟਮੈਂਟ ਦੀਆਂ ਹਦਾਇਤਾਂ ਤੇ ਡਰਾਇਵਿੰਗ ਦੌਰਾਨ ਘੱਟੋ-ਘੱਟ ਪੰਜ ਮੀਟਰ ਦਸਤਾਰ ਸਜਾਉਣ ਦੀ ਅਪੀਲ ਕੀਤੀ ਹੈ, ਤਾਂ ਕਿ ਕਿਸੇ ਹਾਦਸੇ ਸਮੇਂ ਉਹ ਸੁਰੱਖਿਅਤ ਰਹਿ ਸਕਣ।
ਵਰਨਣ ਯੋਗ ਹੈ ਕਿ ਸਿੱਖੀ ਵਿੱਚ ਦਸਤਾਰ ਦੀ ਅਹਿਮੀਅਤ ਮੰਨ ਕੇ ਹਾਂਗਕਾਂਗ ਸਰਕਾਰ ਵੱਲੋਂ ਦਸਤਾਰਧਾਰੀ ਮੋਟਰਸਾਈਕਲ ਸਵਾਰਾਂ ਨੂੰ ਹੈਲਮਟ ਤੋਂ ਛੋਟ ਦਿੱਤੀ ਹੋਈ ਹੈ, ਪਰ ਕੁਝ ਵਿਅਕਤੀਆਂ ਵੱਲੋਂ ਇਸ ਦਾ ਨਾਜਾਇਜ਼ ਫਾਇਦਾ ਉਠਾ ਕੇ ਕੇਵਲ ਰੁਮਾਲ ਜਾਂ ਛੋਟੇ ਪਰਨੇ ਧਾਰਨ ਨਾਲ ਮੋਟਰਸਾਈਕਲ ਚਲਾਏ ਜਾ ਰਹੇ ਹਨ ਅਤੇ ਬੀਤੇ ਦਿਨੀਂ ਕੁਝ ਸੜਕ ਹਾਦਸਿਆਂ ਵਿੱਚ ਅਜਿਹੇ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਅਤੇ ਮਾਰੇ ਜਾਣ ਕਾਰਨ ਟਰਾਂਸਪੋਰਟ ਵਿਭਾਗ ਨੂੰ ਇਸ ਛੋਟ ਨੂੰ ਕਾਇਮ ਰੱਖਣ ਦੇ ਨਾਲ ਦਸਤਾਰ ਦੇ ਸਰੂਪ ਸਬੰਧੀ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਰਕੇ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਵਿਅਕਤੀ ਇਨ੍ਹਾਂ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਖ਼ਾਲਸਾ ਦੀਵਾਨ ਵੱਲੋਂ ਜਾਰੀ ਹੈਲਮਟ ਤੋਂ ਛੋਟ ਦਾ ਪਰਮਟ ਰੱਦ ਕੀਤਾ ਜਾਵੇਗਾ।

Continue Reading

ਅੰਤਰਰਾਸ਼ਟਰੀ

ਵਿੰਸਟਨ ਚਰਚਿਲ ਦੀ ਪੇਂਟਿੰਗ 82 ਲੱਖ 85 ਹਜ਼ਾਰ ਪੌਂਡ ਦੀ ਵਿਕੀ

Published

on

ਲੰਡਨ, 3 ਮਾਰਚ – ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੀ ਮੋਰੱਕਾ ਦੇ ਲੈਂਡਸਕੇਪ ਦੀ ਪੇਂਟਿੰਗ ਇੱਕ ਨਿਲਾਮੀ ਵਿੱਚ 82 ਲੱਖ 85 ਹਜ਼ਾਰ ਪੌਂਡ ਵਿੱਚ ਵਿਕੀ ਹੈ। ਇਸ ਪੇਂਟਿੰਗ ਨੂੰ ਹਾਲੀਵੁੱਡ ਸਟਾਰ ਐਂਜਲਿਨਾ ਜੋਲੀ ਨੇ ਵੇਚਿਆ ਹੈ।
ਲੰਡਨ ਦੀ ਕ੍ਰਿਸਟੀ ਨਿਲਾਮੀ ਘਰ ਵਿੱਚ ‘ਟਾਵਰ ਆਫਕੌਟੌਬੀਆ ਮਾਸਕ’ ਨੂੰ 82,85,000 ਪੌਂਡ ਵਿੱਚ ਵੇਚਿਆ ਗਿਆ ਹੈ। ਵਿਕਰੀ ਤੋਂ ਪਹਿਲਾਂ ਇਸ ਦੀ ਕੀਮਤ 1.5 ਮਿਲੀਅਨ ਪੌਂਡ ਤੋਂ 2.5 ਮਿਲੀਅਨ ਪੌਂਡ ਤੱਕ ਦਾ ਅਨੁਮਾਨ ਸੀ। ਇਸ ਤੋਂ ਪਹਿਲਾਂ ਚਰਚਿਲ ਦੀ ਸਭ ਤੋਂ ਮਹਿੰਗੀ ਪੇਂਟਿੰਗ 18 ਲੱਖ ਪੌਂਡ ਦੀ ਵੇਚੀ ਗਈ ਸੀ। ਇਸ ਪੇਂਟਿੰਗ ‘ਚ ਐਟਲਾਂਸ ਪਰਬਤਾਂ ਦੇ ਪਿੱਛੇ ਸੂਰਜ ਡੁੱਬਣ ਵੇਲੇ ਮੋਰੋਕੋ ‘ਚ 12ਵੀਂ ਸਦੀ ਦੀ ਮਸਜਿਦ ਦਿਖਾਈ ਗਈ ਹੈ। ਇਹ ਪੇਂਟਿੰਗ ਚਰਚਿੱਲ ਨੇ ਦੂਜੀ ਵਿਸ਼ਵ ਜੰਗ ਵੇਲੇ ਬਣਵਾਈ ਸੀ। 1945 ਵਿੱਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਫ਼ੈਂਕਲਿਨ ਡੀ ਰੂਜ਼ਵੈਲਟ ਦੀ ਮੌਤ ਤੋਂ ਬਾਅਦ ਉਸ ਦੇ ਬੇਟੇ ਨੇ ਇਹ ਪੇਂਟਿੰਗ ਵੇਚ ਦਿੱਤੀ ਸੀ। ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਖਰੀਦਿਆ ਅਤੇ 2011 ਵਿੱਚ ਇਸ ਨੂੰ ਐਂਜਲੀਨਾ ਅਤੇ ਉਸ ਦੇ ਦੋਸਤ ਅਦਾਕਾਰ ਬ੍ਰੈਡ ਪਿਟ ਨੇ ਖਰੀਦਿਆ ਸੀ। ਸਾਲ 2019 ਵਿੱਚ ਇਹ ਜੋੜਾ ਵੱਖ ਹੋ ਗਿਆ ਤੇ ਇਹ ਪੇਂਟਿੰਗ ਇੱਥੇ ਜੋਲੀ ਫੈਮਲੀ ਕੁਲੈਕਸ਼ਨ ਵੱਲੋਂ ਵੇਚੀ ਗਈ ਹੈ। ਪੇਂਟਿੰਗ ਦੇ ਖਰੀਦਦਾਰ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।
ਭਾਰਤ ਦੇ ਆਖਰੀ ਵਾਇਸਰਾਏ ਲਾਰਡ ਮਾਊਂਟਬੇਟਨ ਅਤੇ ਉਸ ਦੀ ਪਤਨੀ ਐਡਵਿਨਾ ਦੇ ਕਰੋੜਾਂ ਰੁਪਏ ਦੇ ਖਜ਼ਾਨੇ ਦੀ ਨਿਲਾਮੀ ਵੀ ਹੋਣ ਜਾ ਰਹੀ ਹੈ। ਇਸ ਖਜ਼ਾਨੇ ਵਿੱਚ ਹੀਰਿਆਂ ਨਾਲ ਸਜਾਏ ਗਹਿਣੇ, ਇੱਕ ਸੋਨੇ ਦੀ ਘੜੀ, ਹੀਰੇ ਦਾ ਬਣਿਆ ਇੱਕ ਬਰੌਚ ਤੇ ਰਾਣੀ ਵਿਕਟੋਰੀਆ ਦਾ ਇੱਕ ਰੋਬੋਟ ਖ਼ਿਡੌਣਾ ਸ਼ਾਮਲ ਹੈ, ਜੋ 1950 ਵਿੱਚ ਬਣਾਇਆ ਗਿਆ ਸੀ। ਲਾਰਡ ਮਾਊਂਟਬੈਟਨ ਵੱਲੋਂ ਭਾਰਤ ਅਤੇ ਬਰਮਾ (ਮਿਆਂਮਾਰ) ਤੋਂ ਲਿਆਂਦੀਆਂ 400 ਕੀਮਤੀ ਚੀਜ਼ਾਂ, ਗਹਿਣਿਆਂ ਅਤੇ ਪੇਂਟਿੰਗਾਂ ਦੀ ਨਿਲਾਮੀ ਵੀ ਹੋ ਰਹੀ ਹੈ, ਜਿਸ ਦੀ ਕੀਮਤ ਲੱਗਭਗ 15 ਕਰੋੜ ਰੁਪਏ ਮਿਥੀ ਗਈ ਹੈ।

Continue Reading

ਰੁਝਾਨ


Copyright by IK Soch News powered by InstantWebsites.ca