Sachin Pilot was taken off Rahul Gandhi's stage | Latest Politics News
Connect with us [email protected]

ਰਾਜਨੀਤੀ

ਰਾਹੁਲ ਗਾਂਧੀ ਦੀ ਸਟੇਜ ਤੋਂ ਸਚਿਨ ਪਾਇਲਟ ਨੂੰ ਉਤਾਰ ਦਿੱਤਾ ਗਿਆ

Published

on

rahul-gandhi

ਜੈਪੁਰ, 16 ਫਰਵਰੀ – ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਕਾਂਗਰਸ ਦੀ ਸਟੇਜ ਤੋਂ ਉਤਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ ਦੇ ਦੋ ਦਿਨਾਂ ਦੌਰੇ ਵਿੱਚ ਰੂਪਨਗੜ੍ਹ ਦੇ ਜਲਸੇ ਵਿੱਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਜੈ ਮਾਕਨ ਨੇ ਉਨ੍ਹਾਂ ਨੂੰ ਮੰਚ ਤੋਂ ਉਤਾਰ ਦਿੱਤਾ। ਪਾਇਲਟ ਧੜਾ ਇਸ ਤੋਂ ਨਾਰਾਜ਼ ਹੈ।
ਵਰਨਣ ਯੋਗ ਹੈ ਕਿ ਰਾਹੁਲ ਗਾਂਧੀ ਦੇ ਦੌਰੇ ਵਿੱਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਪਾਇਲਟ ਦੀ ਦੂਰੀ ਸਾਫ ਨਜ਼ਰ ਆਈ। ਚਾਰ ਜ਼ਿਲ੍ਹਿਆਂ ਵਿੱਚ ਹੋਈਆਂ ਚਾਰ ਰੈਲੀਆਂ ਵਿੱਚ ਗਹਿਲੋਤ ਅਤੇ ਪਾਇਲਟ ਇਕੱਠੇ ਰਹੇ, ਪਰ ਦੂਰ-ਦੂਰ ਨਜ਼ਰ ਆਏ। ਚਾਰ ਵਿੱਚੋਂ ਦੋ ਰੈਲੀਆਂ ਵਿੱਚ ਪਾਇਲਟ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਦੇ ਪੁਰਾਣੇ ਲੋਕ ਸਭਾ ਚੋਣ ਹਲਕੇ ਰੂਪਨਗੜ੍ਹ ਵਿੱਚ ਮੰਚ ਤੋਂ ਉਤਾਰੇ ਜਾਣ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕਰਦੇ ਲੋਕਾਂ ਨੂੰ ਸ਼ਾਂਤ ਕਰਨ ਲਈ ਅਜੇ ਮਾਕਨ, ਸੂਬੇ ਦੇ ਸਿਹਤ ਮੰਤਰੀ ਰਘੂ ਸ਼ਰਮਾ ਸਮੇਤ ਕਈ ਮੰਤਰੀ ਮੈਦਾਨ ਵਿੱਚ ਦੌੜਦੇ ਰਹੇ, ਪਰ ਭੀੜ ਸ਼ਾਂਤ ਨਹੀਂ ਹੋਈ। ਇਸ ਬਾਰੇ ਰਾਹੁਲ ਗਾਂਧੀ ਦੀ ਅਪੀਲ ਦਾ ਵੀ ਅਸਰ ਨਹੀਂ ਹੋਇਆ।
ਫਿਰ ਸਚਿਨ ਪਾਇਲਟ ਦੀ ਗੱਡੀ ਨੂੰ ਰਾਹੁਲ ਦੇ ਕਾਫਲੇ ਵਿੱਚ ਸ਼ਾਮਲ ਹੋਣ ਤੋਂ ਰੋਕਣ ‘ਤੇ ਵੀ ਉਨ੍ਹਾਂ ਦੇ ਸਮਰਥਕਾਂ ਨੇ ਨਾਰਾਜ਼ਗੀ ਪ੍ਰਗਟਾਈ। ਰਾਹੁਲ ਦਾ ਦੌਰਾ ਖਤਮ ਹੋਣ ਪਿੱਛੋਂ ਗਹਿਲੋਤ ਤੇ ਪਾਇਲਟ ਧੜੇ ਦੀ ਖਿੱਚੋਤਾਣ ਹੋਰ ਵਧ ਗਈ ਹੈ। ਦੋਵਾਂ ਦੇ ਸਮਰਥਕਾਂ ਨੇ ਖੁੱਲ੍ਹ ਕੇ ਮੈਦਾਨ ਵਿੱਚ ਉਤਰਨ ਦਾ ਮਨ ਬਣਾ ਲਿਆ ਹੈ।

Read More Latest Indian Political News

ਰਾਜਨੀਤੀ

ਅਸੈਂਬਲੀ ਵਿੱਚੋਂ ਸਸਪੈਂਡ ਕੀਤੇ ਜਾਣ ਉੱਤੇ ਬਿਕਰਮ ਸਿੰਘ ਮਜੀਠੀਆ ਭੜਕਦੇ ਰਹੇ

Published

on

ਚੰਡੀਗੜ੍ਹ, 5 ਮਾਰਚ, – ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਸਦਨਤੋਂ ਸਸਪੈਂਡ ਕੀਤੇ ਜਾਣ ਪਿੱਛੋਂ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਉੱਤੇ ਵੱਡੇ ਦੋਸ਼ ਲਾਏ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਮੁੱਖ ਮੰਤਰੀ ਦੇ ਇਸ਼ਾਰੇ ਉੱਤੇ ਕੰਮ ਕਰ ਰਹੇ ਹਨ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਮੁਲਾਜ਼ਮਾਂ, ਮਹਿੰਗੀ ਬਿਜਲੀ, ਐਸ ਸੀ ਸਕਾਲਰਸ਼ਿਪ, ਕਿਸਾਨ ਖੁਦਕੁਸ਼ੀਆਂ, ਨੌਦੀਪ ਕੌਰ, ਸ਼ਿਵ ਕੁਮਾਰ ਅਤੇ ਕਿਸਾਨ ਅੰਦਲਨ ਵਿੱਚ ਗ੍ਰਿਫ਼ਤਾਰ ਕੀਤੇ ਨਵਾਂਸ਼ਹਿਰ ਦੇ ਨੌਜਵਾਨ ਰਣਜੀਤ ਸਿੰਘ ਦਾ ਮੁੱਦਾਚੁੱਕਿਆਸੀ, ਪਰਮੁੱਦਿਆਂਦਾ ਜਵਾਬ ਦੇਣ ਦੀ ਥਾਂ ਸਾਨੂੰ ਸਸਪੈਂਡ ਕਰ ਦਿੱਤਾਹੈ।ਮਜੀਠੀਆ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਸਰਕਾਰ ਆਪਣਾ ਬਜਟ ਪੇਸ਼ ਕਰਨ ਵਾਲੀ ਹੈ, ਉਸ ਨੂੰ ਪਤਾ ਹੈ ਕਿ ਅਕਾਲੀ ਦਲ ਇਨ੍ਹਾਂ ਦਾ ਵਿਰੋਧ ਕਰ ਕੇ ਇਨ੍ਹਾਂ ਨੂੰ ਬੇਪਰਦ ਕਰੇਗਾ, ਇਸੇ ਲਈਮੁੱਖ ਮੰਤਰੀ ਨੇ ਸਪੀਕਰ ਤੋਂ ਸਾਨੂੰ ਸਸਪੈਂਡ ਕਰਵਾਇਆ ਹੈ। ਮਜੀਠੀਆ ਨੇ ਕਿਹਾ ਕਿ ਸਰਕਾਰ ਗਲਤਫਹਿਮੀ ਵਿਚ ਹੈ ਕਿ ਅਕਾਲੀ ਦਲ ਦੱਬ ਜਾਵੇਗਾ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁਖਤਾਰ ਅੰਸਾਰੀ ਵਰਗੇ ਗੈਂਗਸਟਰ ਉੱਤੇ ਕਰੋੜਾਂ ਰੁਪਏ ਖਰਚ ਰਹੀ ਹੈ, ਪਰਦਿੱਲੀ ਦੀਆਂ ਜੇਲਾਂ ਵਿਚ ਬੰਦ ਪੰਜਾਬੀ ਕਿਸਾਨਾਂ ਦੀ ਰਿਹਾਈ ਲਈ ਕੁਝ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਕੱਲਾ ਅਕਾਲੀ ਦਲ ਨਹੀਂ, ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸ਼ਮੇਸ਼ਰ ਸਿੰਘ ਦੂਲੋ ਅਤੇ ਕਾਂਗਰਸ ਦੇ ਕਈ ਵਿਧਾਇਕ ਵੀ ਆਪਣੀਆਂ ਸਰਕਾਰ ਦੀਆਂ ਨਾਕਾਮੀਆਂ ਜ਼ਾਹਰ ਕਰ ਚੁੱਕੇ ਹਨ ਅਤੇ ਕੈਗ (ਕੰਪਟਰੋਲਰ ਐਂਡ ਆਡੀਟਰ ਜਨਰਲ) ਦੀ ਰਿਪੋਰਟ ਵੀ ਕਹਿੰਦੀ ਹੈ ਕਿ ਅਗਲੇ ਸਮੇਂ ਵਿਚ ਪੰਜਾਬ ਉੱਤੇ ਕਰਜ਼ੇ ਦਾ ਭਾਰ ਦੁੱਗਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨੀ ਕਾਨੂੰਨ ਦੀ ਕਾਂਗਰਸ ਗੱਲ ਕਰਦੀ ਹੈ, ਉਹ ਅਜੇ ਲਾਗੂ ਨਹੀਂ ਹੋਇਆ ਅਤੇ ਨਾ ਕੋਈ ਕਿਸਾਨ ਉਸ ਤੋਂ ਪ੍ਰਭਾਵਤ ਹੋਇਆ ਹੈ।

Read More Political News Online in Punjabi

Continue Reading

ਰਾਜਨੀਤੀ

ਕਾਂਗਰਸੀ ਵਿਧਾਇਕ ਘੁਬਾਇਆ ਨੇ ਆਪਣੇ ਮੰਤਰੀ ਵਿਰੁੱਧ ਅਸੈਂਬਲੀ ਵਿੱਚ ਮੁੱਦਾ ਚੁੱਕ ਦਿੱਤਾ

Published

on

ਚੰਡੀਗੜ੍ਹ, 5 ਮਾਰਚ – ਪੰਜਾਬ ਦੀ ਹਾਕਮ ਧਿਰ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਸ਼ੈਸ਼ਨ ਵਿੱਚ ਆਪਣੀ ਹੀ ਸਰਕਾਰ ਦੇ ਇੱਕ ਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ।
ਜੀਰੋ-ਆਵਰ ਦੌਰਾਨ ਫਾਜਿ਼ਲਕਾ ਤੋਂ ਕਾਂਗਰਸ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਉਸ ਦੇ ਖੇਤਰ ਦੇ ਪਿੰਡ ਹੀਰਾਂਵਾਲੀ ਵਿੱਚ ਇੱਕ ਸ਼ਰਾਬ ਫੈਕਟਰੀ ਲਾਉਣ ਦਾ ਵਿਰੋਧ ਕੀਤਾ ਤੇ ਕਿਹਾ ਕਿ ਲੱਗਭਗ 25 ਪਿੰਡਾਂ ਦੀਆਂ ਪੰਚਾਇਤਾਂ ਫੈਕਟਰੀ ਇਸ ਦੇ ਵਿਰੁੱਧ ਪਿੱਛਲੇ 18 ਦਿਨਾਂ ਤੋਂ ਧਰਨੇ ਉੱਤੇ ਬੈਠੀਆਂਹਨ, ਕਿਉਂਕਿ ਖੇਤਰ ਵਿੱਚ ਜਲ ਅਤੇ ਵਾਤਾਵਰਨ ਪ੍ਰਦੂਸ਼ਨ ਪਹਿਲਾਂ ਹੀਬਹੁਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੱਕ ਮੰਤਰੀ ਉੱਤੇ ਇੱਥੇ ਸ਼ਰਾਬ ਫੈਕਟਰੀ ਲਵਾਉਣ ਦੇ ਦੋਸ਼ ਲੱਗ ਰਹੇ ਹਨ। ਵਰਨਣ ਯੋਗ ਹੈ ਕਿ ਫਾਜਿਲਕਾ ਖੇਤਰ ਵਿੱਚ ਹੀਰਾਂਵਾਲੀ-ਬੇਗਾਂਵਾਲੀ ਚੌਕ ਉੱਤੇ ਅਬੋਹਰ-ਫਾਜਿਲਕਾ ਰੋਡ ਉੱਤੇ ਫਾਜਿਲਕਾ ਦੇ 25 ਪਿੰਡਾਂ ਦੇ ਲੋਕਾਂ ਨੇ ਧਰਨਾ ਲਾਇਆ ਹੋਇਆ ਹੈ। ਇਹ ਲੋਕ ਪਿੰਡ ਹੀਰਾਂਵਾਲੀ ਵਿੱਚ ਲੱਗਣ ਵਾਲੀ ਸ਼ਰਾਬ ਫੈਕਟਰੀ ਦਾ ਵਿਰੋਧ ਕਰ ਰਹੇ ਹਨ। ਹਲਕਾ ਫਾਜਿ਼ਲਕਾ ਦੇ ਵਿਧਾਇਕ ਘੁਬਾਇਆ ਨੂੰ ਅੰਦੋਲਨਕਾਰੀਆਂ ਨੇ ਸਪੱਸ਼ਟ ਕਹਿ ਦਿੱਤਾ ਸੀ ਕਿ ਜੇ ਉਨ੍ਹਾਂ ਨੇ ਇਹ ਮੁੱਦਾ ਵਿਧਾਨਸਭਾ ਵਿੱਚ ਨਾ ਚੁੱਕਿਆ ਤਾਂ ਅਗਲੀਆਂ ਵਿਧਾਨਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।
ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਓਥੇ ਧਰਨੇ ਵਿੱਚ ਆਏ ਸਨ ਅਤੇ ਲੋਕਾਂ ਦੇ ਸਹਿਯੋਗ ਦੀ ਗੱਲਕੀਤੀ ਸੀ। ਕੱਲ੍ਹ ਵਿਧਾਨਸਭਾ ਵਿੱਚ ਵਿਧਾਇਕ ਘੁਬਾਇਆ ਨੇ ਮੰਤਰੀ ਦਾ ਨਾਮ ਲਏ ਬਿਨਾਂ ਕਿਹਾ ਕਿ ਪਹਿਲਾਂ ਹੀ ਚੰਦਰਭਾਨ ਡ੍ਰੇਨ ਵਿੱਚ ਇੱਕ ਫੈਕਟਰੀ ਦੇ ਕੈਮੀਕਲ ਪ੍ਰਦੂਸ਼ਣ ਨਾਲਇਸ ਖੇਤਰ ਦੇ ਲੋਕ ਕੈਂਸਰ ਵਰਗੇ ਗੰਭੀਰ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ, ਧਰਤੀ ਹੇਠਲਾ ਪਾਣੀ ਪ੍ਰਦੂਸ਼ਿਤ ਹੋ ਚੁੱਕਾ ਹੈ ਅਤੇ ਸਰਹੱਦੀ ਖੇਤਰ ਹੋਣ ਕਾਰਨ ਇਸ ਉੱਤੇਵਿਚਾਰ ਨਹੀਂ ਕੀਤੀ ਜਾ ਰਹੀ, ਇਸ ਲਈ ਜੇ ਇਸ ਖੇਤਰ ਵਿੱਚ ਸ਼ਰਾਬ ਫੈਕਟਰੀ ਲੱਗੀ ਤਾਂ ਪ੍ਰਦੂਸ਼ਣ ਵਧੇਗਾ।

Read More Latest Indian Political News

Continue Reading

ਰਾਜਨੀਤੀ

ਕੇਂਦਰ ਵੱਲੋਂ ਪੰਜਾਬ ਨੂੰ ਨਵਾਂ ਝਟਕਾ ਪੰਜਾਬ ਦੇ ਚਾਵਲ ਖਰੀਦਣ ਲਈ ਪੂਰੀ ਨਾ ਹੋਣ ਵਾਲੀ ਨਵੀਂ ਸ਼ਰਤ ਰੱਖ ਦਿੱਤੀ

Published

on

ਚੰਡੀਗੜ੍ਹ, 4 ਮਾਰਚ, – ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਅਤੇ ਚਾਵਲ ਦੀ ਖਰੀਦ ਔਖੀ ਕਰ ਦਿੱਤੀ ਹੈ।
ਅਸਲ ਵਿੱਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਿਆ ਤੇ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਚਾਵਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ਵਿੱਚ ਛੜਾਈ ਦਾ ਕੰਮ ਰੁਕ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਬਾਰੇ 16 ਫਰਵਰੀ ਨੂੰ ਹੁਕਮ ਦਿੱਤਾ ਹੈ ਕਿ ਪੰਜਾਬ ਵਿੱਚੋਂ ਚਾਵਲ ਤਦੇ ਲੈਣਾ ਹੈ, ਜੇ ਇਸ ਦੇ ਚਾਵਲ ਵਿੱਚ ਪ੍ਰੋਟੀਨ ਵਾਲਾ ਚਾਵਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚਾਵਲ ਮਿੱਲਾਂ ਕੋਲ ਏਦਾਂ ਦਾ ਕੋਈ ਪ੍ਰਬੰਧ ਨਹੀਂ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚਾਵਲ ਆਮ ਚਾਵਲਾਂ ਵਿੱਚ ਮਿਕਸ ਕਰ ਦੇਣ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੱਤਰ ਲਿਖਿਆ ਹੈ ਕਿ ਸਕੂਲੀ ਬੱਚਿਆਂ ਦੇ ਮਿਡ-ਡੇਅ-ਮੀਲ ਤੇ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਵਿੱਚ ਪ੍ਰੋਟੀਨ ਦੀ ਮਾਤਰਾ ਵਾਲਾ ਚਾਵਲ ਦੇਣਾ ਹੈ, ਜਿਨ੍ਹਾਂ ਦੀ ਡਿਲਿਵਰੀ 6 ਰਾਜਾਂ ਤੋਂ ਲੈਣੀ ਹੈ। ਇਨ੍ਹਾਂ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇ ਪ੍ਰੋਟੀਨ ਵਾਲਾ ਚਾਵਲ ਮਿਕਸ ਕਰਕੇ ਨਾ ਦੇਣ ਤਾਂ ਬਾਕੀ ਚਾਵਲ ਡਿਲਿਵਰੀ ਵੀ ਨਹੀਂ ਲਈ ਜਾਵੇਗੀ। ਦੂਸਰੇ ਪਾਸੇ ਮਿਕਸ ਕਰਨ ਲਈ ਪ੍ਰੋਟੀਨ ਵਾਲਾ ਕਰੀਬ 10 ਹਜ਼ਾਰ ਮੀਟਰਿਕ ਟਨਚਾਵਲ ਲੋੜੀਂਦਾ ਹੈ ਅਤੇ ਪੰਜਾਬ ਦੀਆਂ ਚਾਵਲ ਮਿੱਲਾਂ ਨੇ 1.99 ਕਰੋੜ ਮੀਟਰਿਕ ਟਨ ਝੋਨਾ ਪਿਆ ਸੀ, ਜਿਸ ਦੀ ਡਿਲਿਵਰੀ ਚਾਵਲ ਮਿੱਲਾਂ ਨੇ ਮਾਰਚ ਵਿੱਚ ਦੇਣੀ ਸੀ। ਇਸ ਵਕਤ ਚਾਵਲ ਮਿੱਲਾਂ ਵਿੱਚ ਮਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ, ਪਰ ਕੇਂਦਰ ਸਰਕਾਰ ਦੀ ਸ਼ਰਤ ਕਰਕੇ ਮਿਲਿੰਗ ਦੇ ਕੰਮ ਨੂੰ ਬਰੇਕ ਲੱਗ ਗਈ ਹੈ।
ਪ੍ਰੋਟੀਨ ਵਾਲੇ ਚਾਵਲ ਦਾ ਕਾਰੋਬਾਰ ਕਰ ਰਹੀਆਂ ਦੇਸ਼ ਵਿਆਪੀ ਫਰਮਾਂ ਨੇ ਕਹਿਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚਾਵਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ। ਜੇ ਕੇਂਦਰ ਸਰਕਾਰ ਬਜਿ਼ਦ ਹੈ ਕਿ ਪ੍ਰੋਟੀਨ ਵਾਲੇ ਚਾਵਲ ਤੋਂ ਬਿਨਾਂ ਆਮ ਚਾਵਲ ਵੀ ਨਹੀਂ ਲਵੇਗੀ ਤਾਂ ਕਣਕ ਦੇ ਸੀਜ਼ਨ ਲਈ ਕੇਂਦਰ ਸਰਕਾਰ ਵੱਲੋਂ ਸੀ ਸੀ ਐਲ (ਕੈਸ਼ ਕਰੈਡਿਟ ਲਿਮਿਟ) ਦੇਣ ਤੋਂ ਇਨਕਾਰ ਕਰ ਦੇਣ ਦੀ ਸੰਭਾਵਨਾ ਵੀ ਬਣ ਗਈ ਹੈ।

Continue Reading

ਰੁਝਾਨ


Copyright by IK Soch News powered by InstantWebsites.ca