Sally shot dead by NRI due to resentment | Crime News
Connect with us [email protected]

ਅਪਰਾਧ

ਰੰਜਸ਼ ਕਾਰਨ ਐਨ ਆਰ ਆਈ ਵੱਲੋਂ ਗੋਲੀ ਮਾਰ ਕੇ ਸਾਲੀ ਦੀ ਹੱਤਿਆ

Published

on

punjabi crime news

ਮੋਗਾ, 9 ਮਾਰਚ – ਕੱਲ੍ਹ ਦਿਨ-ਦਿਹਾੜੇ ਆਪਸੀ ਰੰਜਸ਼ ਦੇ ਕਾਰਨ ਐਨ ਆਰ ਆਈ ਜਗਵਿੰਦਰ ਸਿੰਘ ਵਾਸੀ ਟੀਚਰ ਕਾਲੋਨੀ ਮੋਗਾ ਵੱਲੋਂ ਆਪਣੀ ਸਾਲੀ ਹਰਵਿੰਦਰ ਕੌਰ ਵਾਸੀ ਅੰਮ੍ਰਿਤਸਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋਸ਼ੀ ਐਨ ਆਰ ਆਈ ਜਗਵਿੰਦਰ ਸਿੰਘ ਨੂੰ ਕਾਬੂ ਕਰਨ ਦੇ ਇਲਾਵਾ ਉਸਦੀ ਗੱਡੀ ਅਤੇ ਅਸਲਾ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਪ੍ਰੇਮ ਵਿਆਹ ਕਾਰਨ ਦੋਵਾਂ ਧਿਰਾਂ ਦੀ ਰੰਜਸ਼ ਚੱਲਦੀ ਆ ਰਹੀ ਹੈ। ਜਗਵਿੰਦਰ ਸਿੰਘ ਨੇ ਆਪਣੀ ਸਾਲੀ ਹਰਵਿੰਦਰ ਕੌਰ ਅਤੇ ਉਸ ਦੇ ਪਤੀ ਕਰਮਜੀਤ ਸਿੰਘ ਦੇ ਖ਼ਿਲਾਫ਼ ਇਸਤਗਾਸਾ ਦਾਇਰ ਕੀਤਾ ਹੋਇਆ ਸੀ। ਕੱਲ੍ਹ ਦੋਵੇਂ ਪਤੀ-ਪਤਨੀ ਮੋਗਾ ਵਿਖੇ ਉਸ ਕੇਸ ਦੀ ਤਾਰੀਖ ਉੱਤੇ ਕਚਹਿਰੀ ਵਿੱਚ ਆਏ ਸਨ ਤੇ ਉਨ੍ਹਾਂ ਮੋਗਾ ਪੁਲਸ ਤੋਂ ਸੁਰੱਖਿਆ ਵੀ ਲਈ ਸੀ, ਕਿਉਂਕਿ ਪਹਿਲਾਂ ਵੀ ਕਈ ਵਾਰ ਇਨ੍ਹਾਂ ਦਾ ਝਗੜਾ ਹੋ ਚੁੱਕਿਆ ਸੀ। ਜਦੋਂ ਹਰਵਿੰਦਰ ਕੌਰ ਤੇ ਉਸਦਾ ਪਤੀ ਕਰਮਜੀਤ ਸਿੰਘ ਮੋਗਾ ਕਚਹਿਰੀ ਤੋਂ ਤਾਰੀਕ ਭੁਗਤ ਕੇ ਵਾਪਸ ਅੰਮ੍ਰਿਤਸਰ ਜਾ ਰਹੇ ਸਨ ਤਾਂ ਦੋਸ਼ੀ ਨੇ ਉਨ੍ਹਾਂ ਦਾ ਆਪਣੀ ਗੱਡੀ ਨਾਲ ਪਿੱਛਾ ਕੀਤਾ ਤੇ ਗੋਲੀ ਚਲਾਉਣ ਲੱਗਾ, ਜਿਸ ਕਾਰਨ ਉਨ੍ਹਾਂ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ ਤਾਂ ਉਨ੍ਹਾਂ ਆਪਣੀ ਗੱਡੀ ਲੁਹਾਰਾ ਚੌਕ ਕੋਲ ਰੋਕ ਲਈ ਅਤੇ ਉਥੇ ਖੜੇ ਪੁਲਸ ਵਾਲਿਆਂ ਤੋਂ ਸੁਰੱਖਿਆ ਦੀ ਮੰਗ ਕੀਤੀ। ਇਸ ਦੌਰਾਨ ਦੋਸ਼ੀ ਜਗਵਿੰਦਰ ਸਿੰਘ ਉਰਫ਼ ਘਾਲੀ ਨੇ ਉਨ੍ਹਾਂ ਉੱਤੇ ਗੋਲੀ ਚਲਾ ਦਿੱਤੀ, ਜੋ ਹਰਵਿੰਦਰ ਕੌਰ ਦੇ ਪੇਟ ਵਿੱਚ ਲੱਗੀ ਅਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ।ਪੁਲਸ ਮੁਲਾਜ਼ਮਾਂ ਨੇ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਦੋਸ਼ੀ ਨੂੰ ਅਸਲੇ ਸਮੇਤ ਫੜ ਲਿਆ। ਹਰਵਿੰਦਰ ਕੌਰ ਨੂੰ ਸਿਵਲ ਹਸਪਤਾਲ ਮੋਗਾ ਤੋਂ ਡੀ ਐਮ ਸੀ ਲੁਧਿਆਣਾ ਦਾਖਲ ਕਰਵਾਇਆ ਗਿਆ, ਪਰ ਉਥੇ ਉਸਨੇ ਦਮ ਤੋੜ ਦਿੱਤਾ। ਕਰਮਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਦੋਸ਼ੀ ਜਗਵਿੰਦਰ ਸਿੰਘ ਨੇ 24 ਅਕਤੂਬਰ 2014 ਨੂੰ ਗੋਲੀ ਚਲਾਉਣ ਦੇ ਕੇਸ ਵਿੱਚ ਉਨ੍ਹਾਂ ਉੱਤੇ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕਰਾਇਆ ਸੀ। ਉਸ ਕੇਸ ਦੀ ਜਾਂਚ ਅੰਮ੍ਰਿਤਸਰ ਦੇ ਸਹਾਇਕ ਕਮਿਸ਼ਨਰ ਪੁਲਸ ਨੇ ਕੀਤੀ ਸੀ ਅਤੇ ਜਾਂਚ ਪਿੱਛੋਂ 31 ਅਕਤੂਬਰ 2015 ਨੂੰ ਕਰਮਜੀਤ ਸਿੰਘ ਅਤੇ ਉਸਦੀ ਪਤਨੀ ਹਰਵਿੰਦਰ ਕੌਰ ਨੂੰ ਬੇਕਸੂਰ ਪਾਇਆ ਗਿਆ ਸੀ। ਉਸ ਕੇਸ ਵਿੱਚ ਜਗਵਿੰਦਰ ਸਿੰਘ ਨੇ ਅਦਾਲਤ ਮੋਗਾ ਵਿੱਚ ਇਸਤਗਾਸਾ ਦਾਇਰ ਕੀਤਾ ਹੋਇਆ ਸੀ, ਜਿਸ ਦੀ ਤਾਰੀਕ ਉੱਤੇ ਕੱਲ੍ਹ ਉਹ ਆਏ ਸਨ।
ਵਰਨਣ ਯੋਗ ਹੈ ਕਿ ਜਗਵਿੰਦਰ ਸਿੰਘ ਐਨ ਆਰ ਆਈ ਉਸ ਸਮੇਂ ਚਰਚਾ ਵਿੱਚ ਆਇਆ ਸੀ, ਜਦ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਰਾਤ ਉਸ ਦੇ ਘਰ ਗੁਜ਼ਾਰੀ ਸੀ। ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਕਾਫ਼ੀ ਹੰਗਾਮਾ ਕੀਤਾ ਸੀ। ਇਸ ਬਾਰੇ ਡੀ ਐਸ ਪੀ ਧਰਮਕੋਟ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਨਿਕਲੀ ਹੈ ਕਿ ਦੋਸ਼ੀ ਐਨ ਆਰ ਆਈ ਨੇ ਇੱਜਤ ਖਾਤਰ ਇਹ ਕਤਲ ਕੀਤਾ ਹੈ।

Read More Punjabi Latest News on Crime

ਅਪਰਾਧ

ਨੌਜਵਾਨ ਦਾ ਬੇਰਹਿਮੀ ਨਾਲ ਕਤਲ

Published

on

murder

ਬਠਿੰਡਾ, 17 ਅਪ੍ਰੈਲ – ਪਿੰਡ ਘੁੱਦਾ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਭਰਪੂਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਉੱਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਭਰਪੂਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਸੱਤ ਵਜੇ ਦੇ ਕਰੀਬ ਉਸ ਦਾ ਲੜਕਾ ਘਰੋਂ ਕਿਸੇ ਕੰਮ ਗਿਆ ਸੀ। ਇੱਕ ਘੰਟਾ ਬੀਤਣ ਦੇ ਬਾਅਦ ਜਦ ਉਹ ਵਾਪਸ ਨਾ ਆਇਆ ਤਾਂ ਉਸ ਦੀ ਤਲਾਸ਼ ਸ਼ੁਰੂ ਕੀਤੀ ਗਈ। ਉਹ ਅਤੇ ਉਸਦਾ ਛੋਟਾ ਲੜਕਾ ਬਲਜਿੰਦਰ ਸਿੰਘ ਜਦ ਗੁਰਪ੍ਰੀਤ ਨੂੰ ਲੱਭਦੇ ਹੋਏ ਘਰੋਂ ਤੋਂ ਥੋੜ੍ਹੀ ਦੂਰ ਪਹੁੰਚੇ ਤਾਂ ਉਹ ਗੰਭੀਰ ਹਾਲਤ ਵਿੱਚ ਡਿੱਗਾ ਪਿਆ ਸੀ। ਉਸ ਦੇ ਮੂੰਹ ਤੇ ਸਿਰ ਉੱਤੇ ਵਾਰ ਕੀਤੇ ਗਏ ਸਨ, ਜਿਸ ਨਾਲ ਉਸ ਦੀ ਮੌਤ ਹੋ ਗਈ ਸੀ। ਵਾਰਦਾਤ ਦਾ ਪਤਾ ਲੱਗਦੇ ਸਾਰ ਥਾਣਾ ਨੰਦਗੜ੍ਹ ਦੇ ਐਸ ਐਚ ਓ ਰਜਿੰਦਰ ਸਿੰਘ ਮੌਕੇ ਉੱਤੇ ਪਹੁੰਚੇ। ਐਸ ਐਚ ਓ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉੱਤੇ ਅਣਪਛਾਤੇ ਕਾਤਲਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ਼੍ਰਿਫ਼ਤਾਰ ਕਰ ਲਿਆ ਜਾਵੇਗਾ।

Continue Reading

ਅਪਰਾਧ

ਮਾਂ, ਪੁੱਤ ਅਤੇ ਧੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

Published

on

suicide

ਸਿੱਧਵਾ ਬੇਟ, 17 ਅਪ੍ਰੈਲ – ਜਗਰਾਉਂ ਨੇੜੇ ਪਿੰਡ ਸੋਢੀਵਾਲ ਦੇ ਇੱਕ ਪਰਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ।
ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਮੁਤਾਬਕ ਗੁਰਪ੍ਰੀਤ ਸਿੰਘ ਸੋਨੀ (37) ਪੁੱਤਰ ਨਾਜ਼ਰ ਸਿੰਘ ਵਾਸੀ ਸੋਢੀਵਾਲ ਕਰੀਬ ਸੱਤ ਸਾਲ ਪਹਿਲਾਂ ਘਰ ਦੀ ਛੱਤ ਤੋਂ ਡਿੱਗ ਪਿਆ ਤਾਂ ਡਾਕਟਰਾਂ ਵੱਲੋਂ ਇਲਾਜ ਤੋਂ ਜਵਾਬ ਦੇਣ ਕਾਰਨ ਉਹ ਘਰ ਵਿੱਚ ਬੇਹੋਸ਼ੀ (ਕੌਮਾ) ਦੀ ਹਾਲਾਤ ਵਿੱਚ ਸੀ। ਇਸ ਕਰ ਕੇ ਸਾਰਾ ਪਰਵਾਰ ਪ੍ਰੇਸ਼ਾਨ ਰਹਿੰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਦੀ ਮੌਤ ਹੋਣ ਪਿੱਛੋਂ ਘਰ ਵਿੱਚ ਮਾਂ ਅਤੇ ਧੀ ਹੋਰ ਵੀ ਸਦਮੇ ਵਿੱਚ ਰਹਿਣ ਲੱਗੀਆਂ।ਕੁਝ ਦਿਨ ਪਹਿਲਾਂ ਮਾਂ ਜਸਵੀਰ ਕੌਰ (58) ਦੇ ਸੱਟ ਲੱਗਣ ਪਿੱਛੋਂ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਧੀ ਮਨਦੀਪ ਕੌਰ (27) ਨੇ 12 ਅਪ੍ਰੈਲ ਨੂੰ ਖਾਣੇ ਵਿੱਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ, ਜਿਸ ਨੂੰ ਆਪਣੀ ਮਾਂ ਤੇ ਭਰਾ ਨੂੰ ਦੇਣ ਪਿੱਛੋਂ ਖ਼ੁਦ ਵੀ ਖਾ ਲਿਆ। ਘਟਨਾ ਦਾ ਪਤਾ ਲੱਗਣ ਉੱਤੇ ਤਿੰਨਾਂ ਨੂੰ ਗੰਭੀਰ ਹਾਲਾਤ ਵਿੱਚ ਜਗਰਾਉਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿੱਥੇ ਮਾਂ ਦੀ 13 ਅਪ੍ਰੈਲ, ਪੁੱਤ ਦੀ 14 ਅਪ੍ਰੈਲ ਨੂੰ ਅਤੇ ਧੀ ਦੀ ਕੱਲ੍ਹ ਮੌਤ ਹੋ ਗਈ। ਚੌਕੀ ਗਿੱਦੜਵਿੰਡੀ ਦੇ ਏ ਐਸ ਆਈ ਤੀਰਥ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਪੁਸ਼ਟੀ ਕੀਤੀ ਹੈ।

Click Here Read More Latest Punjabi News

Continue Reading

ਅਪਰਾਧ

ਸਾਬਕਾ ਕੌਂਸਲਰ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ

Published

on

ਮੋਗਾ, 17 ਅਪ੍ਰੈਲ – ਏਥੋਂ ਦੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਅਤੇ ਮੌਜੂਦਾ ਕੌਂਸਲਰ ਦੇ ਪਤੀ ਅਕਾਲੀ ਨੇਤਾ ਦਵਿੰਦਰ ਤਿਵਾੜੀ ਨੂੰ ਥਾਣਾ ਸਾਊਥ ਸਿਟੀ ਪੁਲਸ ਨੇ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤਾ ਹੈ। ਦਵਿੰਦਰ ਦੇ ਖ਼ਿਲਾਫ਼ ਕੇਸ ਦਰਜ ਕਰਾਉਣ ਵਾਲੀ ਮਹਿਲਾ ਉਸਦੀ ਦੋਸਤ ਦੱਸੀ ਜਾਂਦੀ ਹੈ।
ਜਾਂਚ ਅਧਿਕਾਰੀ ਵੀਰਪਾਲ ਕੌਰ ਨੇ ਦੱਸਿਆ ਕਿ ਪੀੜਤਾ ਦੇ ਦੱਸਣ ਅਨੁਸਾਰ 14 ਸਾਲ ਪਹਿਲਾਂ ਉਸਦੀ ਸ਼ਾਦੀ ਲੁਧਿਆਣਾ ਵਿੱਚ ਹੋਈ ਸੀ। ਛੇ ਸਾਲ ਪਹਿਲਾਂ ਉਸ ਨੇ ਆਪਣੇ ਪਤੀ ਤੋਂ ਤਲਾਕ ਲੈ ਕੇ ਆਪਣੀ 11 ਸਾਲ ਦੀ ਬੇਟੀ ਦੇ ਨਾਲ ਮੋਗੇ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਉਹ ਇੱਥੇ ਪ੍ਰੋਗਰਾਮਾਂ ਵਿੱਚ ਡਾਂਸ ਕਰ ਕੇ ਪਰਵਾਰ ਚਲਾ ਰਹੀ ਸੀ। ਕਰੀਬ ਪੰਜ ਸਾਲ ਪਹਿਲਾਂ ਆਪਣਾ ਪਾਸਪੋਰਟ ਰਿਨਿਊ ਕਰਾਉਣ ਲਈ ਉਹ ਓਦੋਂ ਦੇ ਕੌਂਸਲਰ ਦਵਿੰਦਰ ਕੋਲ ਗਈ ਸੀ। ਇਸ ਦੌਰਾਨ ਦੋਵਾਂ ਵਿੱਚ ਨਜ਼ਦੀਕੀਆਂ ਵਧ ਗਈਆਂ। ਪੀੜਤਾ ਨੇ ਦੱਸਿਆ ਕਿ ਦਵਿੰਦਰ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ ਮਰ ਚੁੱਕੀ ਹੈ ਅਤੇ ਉਹ ਆਪਣੇ ਬੱਚੇ ਵਿਦੇਸ਼ ਭੇਜਣ ਦੇ ਬਾਅਦ ਉਸ ਨੂੰ ਪਤਨੀ ਵਾਂਗ ਆਪਣੇ ਨਾਲ ਰੱਖੇਗਾ। ਇਸ ਪਿੱਛੋਂ ਪੰਜ ਸਾਲਾਂ ਵਿੱਚ ਉਸ ਨੇ ਸ਼ਾਦੀ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਸੰਬੰਧ ਬਣਾਏ। ਦੋ ਮਹੀਨੇ ਪਹਿਲਾਂ ਜਦੋਂ ਨਿਗਮ ਦੀ ਨਵੀਂ ਚੋਣ ਹੋਈ ਤਾਂ ਉਸ ਨੂੰ ਪਤਾ ਚਲਿਆ ਕਿ ਦਵਿੰਦਰ ਤਿਵਾੜੀ ਦੀ ਪਤਨੀ ਕੌਂਸਲਰ ਬਣੀ ਹੈ।

Click here read more Punjab Crime Latest Breaking News

Continue Reading

ਰੁਝਾਨ


Copyright by IK Soch News powered by InstantWebsites.ca