Sant Seechewal and Sant Seva Singh honored by UNO
Connect with us [email protected]

ਪੰਜਾਬੀ ਖ਼ਬਰਾਂ

ਯੂ ਐੱਨ ਓ ਵਾਤਾਵਰਨ ਪ੍ਰੋਗਰਾਮ ਵੱਲੋਂ ਸੰਤ ਸੀਚੇਵਾਲ ਅਤੇ ਸੰਤ ਸੇਵਾ ਸਿੰਘ ਦਾ ਸਨਮਾਨ

Published

on

Sant Balbir Singh Seechewalbi Newspaper

ਸ਼ਾਹਕੋਟ, 3 ਜੂਨ, – ਯੂ ਐੱਨ ਓ ਦੇ ਵਾਤਾਵਰਨ ਪ੍ਰੋਗਰਾਮ ਹੇਠ ਪੰਜਾਬ ਦੇਦੋ ਵੱਡੇ ਧਾਰਮਿਕ ਸੰਤਾਂ ਬਲਬੀਰ ਸਿੰਘ ਸੀਚੇਵਾਲ ਤੇ ਸੰਤ ਸੇਵਾ ਸਿੰਘ ਖਡੂਰ ਸਾਹਿਬ ਨੂੰ ਵਾਤਾਵਰਨ ਖੇਤਰ ਵਿੱਚ ਬੇਮਿਸਾਲ ਪ੍ਰਾਪਤੀਆਂ ਦੇ ਲਈ ‘ਫੇਥ ਫਾਰ ਅਰਥ ਕੌਂਸਲਰ-2021’ ਨਾਲ ਸਨਮਾਨਿਤ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਯੂ ਐੱਨ ਦੇ ਵਾਤਾਵਰਨ ਪ੍ਰੋਗਰਾਮ ਹੇਠ ਭਾਰਤ ਦੀਆਂ 18 ਸ਼ਖ਼ਸੀਅਤਾਂ ਤੇ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ।ਭਾਰਤ ਵਿੱਚ ਵਾਤਾਵਰਣ ਦੀ ਨਿੱਘ ਰਹੀ ਹਾਲਤ ਦੇ ਬਾਰੇ ਯੂ ਐੱਨ ਵਾਤਾਵਰਨ ਪ੍ਰੋਗਰਾਮ, ਸ਼੍ਰਿਸ਼ਟੀ ਤੇ ਸੰਯੁਕਤ ਧਾਰਮਿਕ ਪ੍ਰੇਰਨਾ ਨੇਇਹ ਸਾਂਝਾ ਪ੍ਰੋਗਰਾਮ ਆਨਲਾਈਨ ਕਰਾਇਆ ਸੀ। ਇਸ ਮੌਕੇ ਕਾਰਜਕਾਰੀ ਡਾਇਰੈਕਟਰ ਯੂਨਾਈਟਡ ਰਿਲੀਜਨ ਇਨੀਸ਼ੀਏਟਿਵ ਸ੍ਰੀ ਸਵਾਮੀ ਆਦਿੱਤਿਆ ਨੰਦ ਸਰਸਵਤੀ ਨੇ ਕਿਹਾ ਕਿ ਵਾਤਾਵਰਨ ਪੱਖੋਂ ਇਹ ਸਮਾਂ ਬਹੁਤ ਨਾਜ਼ੁਕ ਹੈ।ਭਾਰਤ ਦੇ ਬਹੁਤ ਸਾਰੇ ਵੱਡੇ-ਛੋਟੇ ਸ਼ਹਿਰਾਂਦੀ ਹਵਾ ਬੁਰੀ ਤਰ੍ਹਾਂ ਪਲੀਤ ਹੋ ਚੁੱਕੀ ਹੈ।ਲੋਕਾਂ ਨੂੰ ਸਾਹ ਲੈਣਾ ਔਖਾ ਹੋ ਗਿਆ ਹੈ। ਦੇਸ਼ ਦੀਆਂ ਨਦੀਆਂ ਤੇ ਦਰਿਆ ਸੁੱਕ ਰਹੇ ਹਨ। ਉਨ੍ਹਾਂ ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ 165 ਕਿਲੋਮੀਟਰ ਲੰਮੀ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦਾ ਖਾਸ ਜ਼ਿਕਰ ਕੀਤਾ ਅਤੇ ਕਿਹਾ ਕਿ ਲੋਕਾਂ ਦੀ ਭਾਈਵਾਲੀ ਨਾਲ ਇੱਕ ਨਦੀ ਸਾਫ਼ ਕਰਕੇ ਦੇਸ਼ ਲਈ ਜਿਹੜੀ ਮਿਸਾਲ ਪੈਦਾ ਕੀਤੀ, ਉਸ ਨਾਲ ਦੇਸ਼ ਦੀਆਂ ਦੂਜੀਆਂ ਪਲੀਤ ਹੋਈਆਂ ਨਦੀਆਂ ਨੂੰ ਸਾਫ਼ ਕਰਨ ਦਾ ਢੰਗ ਮਿਲ ਗਿਆ ਹੈ।ਸੰਤ ਸੇਵਾ ਸਿੰਘ ਨੇ ਵੱਡੀ ਪੱਧਰ ਉਤੇ ਰੁੱਖ ਲਾਉਣ ਦੀ ਮੁਹਿੰਮ ਦੇ ਨਤੀਜੇ ਸਾਡੇ ਸਾਹਮਣੇ ਹਨ। ਜੰਗਲਾਂ ਹੇਠ ਘਟ ਰਿਹਾ ਰਕਬਾ ਚਿੰਤਾ ਦਾ ਵਿਸ਼ਾ ਹੈ।
ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੀਚੇਵਾਲ ਮਾਡਲ ਹੇਠ ਵਰਤੇ ਗਏ ਪਾਣੀ ਨੂੰ ਇੱਕ ਵਾਰ ਮੁੜ ਕੇ ਵਰਤੋਂ ਵਿੱਚ ਲਿਆਉਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੁੰਦੀ ਹੈ। ਇਸ ਮਾਡਲ ਨੂੰ ਦੇਸ਼ ਦੀ ਸਭ ਤੋਂ ਵੱਡੀ ਨਦੀ ਗੰਗਾ ਨੂੰ ਸਾਫ਼ ਕਰਨ ਲਈ ਲਾਗੂ ਕੀਤਾ ਗਿਆ ਹੈ, ਪਰ ਉਸ ਤਰ੍ਹਾਂ ਦੇ ਨਤੀਜੇ ਨਹੀਂ ਨਿਕਲ ਰਹੇ।

Read More Punjabi News Today

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca