In six years, Saudi Arabia repatriated the highest percentage
Connect with us [email protected]

ਅੰਤਰਰਾਸ਼ਟਰੀ

ਛੇ ਸਾਲਾਂ`ਚ ਸਭ ਤੋਂ ਵੱਧ 52 ਫੀਸਦੀ ਪਾਕਿਸਤਾਨੀ ਸਾਊਦੀ ਅਰਬ ਨੇ ਵਾਪਸ ਭੇਜੇ

Published

on

pakistan

ਇਸਲਾਮਾਬਾਦ, 25 ਜੂਨ – ਪਾਕਿਸਤਾਨ ਨੂੰ ਦੁਨੀਆ ਵਿੱਚ ਆਪਣੇ ਨਾਗਰਿਕਾਂ ਦੇ ਗੈਰ ਕਾਨੂੰਨੀ ਵਤੀਰੇ ਕਾਰਨ ਰੋਜ਼ ਬੇਇੱਜ਼ਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਧਿਕਾਰਤ ਜਾਣਕਾਰੀ ਦੱਸਦੀ ਹੈ ਕਿ ਪਿਛਲੇ ਛੇ ਸਾਲਾਂ ਵਿੱਚ 138 ਦੇਸ਼ਾਂ ਵਿੱਚੋਂ 6,18,877 ਪਾਕਿ ਨਾਗਰਿਕ ਵਾਪਸ ਭੇਜੇ ਗਏ ਹਨ ਤੇ ਔਸਤਨ ਕਰੀਬ ਤਿੰਨ ਸੌ ਪਾਕਿਸਤਾਨੀ ਫੜ ਕੇ ਰੋਜ਼ਾਨਾ ਵਿਦੇਸ਼ ਤੋਂ ਪਾਕਿਸਤਾਨ ਭੇਜੇ ਜਾਂਦੇ ਰਹੇ ਹਨ।
ਇਸ ਸੰਬੰਧ ਵਿੱਚ ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫ ਆਈ ਏ) ਦੇ ਮੁਤਾਬਕ ਵਾਪਸ ਭੇਜੇ ਗਏ ਇਨ੍ਹਾਂ ਨਾਗਰਿਕਾਂ ਨੂੰ ਉਸ ਦੇਸ਼ ਵਿੱਚ ਪਾਕਿਸਤਾਨੀ ਦੂਤਘਰ ਜਾਂ ਹਾਈ ਕਮਿਸ਼ਨ ਤੋਂ ਲੋੜੀਂਦਾ ਸਹਿਯੋਗ ਨਹੀਂ ਮਿਲਿਆ। ਇਸ ਦੇ ਕਾਰਨ ਵੀ ਕਾਫੀ ਗਿਣਤੀ ਵਿੱਚ ਵਾਪਸ ਆਏ ਪਾਕਿਸਤਾਨੀ ਨਾਗਰਿਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅਜਿਹੇ ਬਹੁਤ ਸਾਰੇ ਨਾਗਰਿਕਾਂ ਦੀ ਵੀਜ਼ਾ ਮਿਆਦ ਖਤਮ ਹੋ ਚੁੱਕੀ ਸੀ ਜਾਂ ਉਨ੍ਹਾਂ ਦੇ ਵਰਕ ਪਰਮਿਟ ਦਾ ਸਮਾਂ ਖਤਮ ਹੋ ਚੁੱਕਾ ਸੀ, ਪ੍ਰੰਤੂ ਇਨ੍ਹਾਂ ਵਿੱਚ ਉਨ੍ਹਾਂ ਪਾਕਿਸਤਾਨੀ ਨਾਗਰਿਕਾਂ ਦੀ ਵੱਡੀ ਗਿਣਤੀ ਹੈ, ਜੋ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਗਏ ਅਤੇ ਉਥੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਸ ਦੇ ਬਾਅਦ ਉਨ੍ਹਾਂ ਨੂੰ ਜਬਰੀ ਵਾਪਸ ਭੇਜਿਆ ਗਿਆ ਹੈ।ਬੀਤੇ ਛੇ ਸਾਲਾਂ ਵਿੱਚ ਜੋ ਪਾਕਿਸਤਾਨੀ ਵਾਪਸ ਭੇਜੇ ਗਏ, ਉਨ੍ਹਾਂ ਵਿੱਚੋਂ 72 ਫੀਸਦੀ ਤੋਂ ਵੱਧ ਪਾਕਿਸਤਾਨ ਦੇ ਸੱਤ ਮਿੱਤਰ ਦੇਸ਼ਾਂ ਸਾਊਦੀ ਅਰਬ, ਓਮਾਨ, ਸੰਯੁਕਤ ਅਰਬ ਅਮੀਰਾਤ (ਯੂ ਏ ਈ), ਕਤਰ, ਬਹਿਰੀਨ, ਈਰਾਨ ਅਤੇ ਤੁਰਕੀ ਨੇ ਭੇਜੇ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 3,21,590 ਪਾਕਿਸਤਾਨੀ ਸਾਊਦੀ ਅਰਬ ਤੋਂ ਮੋੜੇ ਗਏ। ਛੇ ਸਾਲ ਵਿੱਚ ਰੋਜ਼ 147 ਪਾਕਿਸਤਾਨੀ ਸਾਊਦੀ ਅਰਬ ਤੋਂ ਆਏ। 53,649 ਪਾਕਿਸਤਾਨੀ ਯੂ ਏ ਈ ਨੇ ਮੋੜੇ। ਈਰਾਨੀ ਏਜੰਸੀਆਂ ਨੇ 1,36,930 ਪਾਕਿਸਤਾਨੀਆਂ ਨੂੰ ਮੋੜਿਆ ਹੈ। ਇਨ੍ਹਾਂ ਵਿੱਚ ਗੈਰ ਕਾਨੂੰਨੀ ਘੁਸਪੈਠੀਆਂ ਦੀ ਵੱਡੀ ਗਿਣਤੀ ਹੈ, ਜਿਨ੍ਹਾਂ ਨੂੰ ਸਰਹੱਦ ਉੱਤੇ ਲਿਆ ਕੇ ਪਾਕਿਸਤਾਨੀ ਸੁਰੱਖਿਆ ਏਜੰਸੀਆਂ ਨੂੰ ਸੌਂਪਿਆ ਗਿਆ। ਬੀਤੇ ਛੇ ਸਾਲ ਵਿੱਚ 32,300 ਤੋਂ ਵੱਧ ਪਾਕਿਸਤਾਨੀ ਤੁਰਕੀ ਤੋਂ ਮੋੜੇ ਗਏ। ਬ੍ਰਿਟੇਨ ਨੇ ਅੱਠ ਹਜ਼ਾਰ ਤੋਂ ਵੱਧ ਪਾਕਿਸਤਾਨੀਆਂ ਨੂੰ ਮੋੜਿਆ। ਇਨ੍ਹਾਂ ਵਿੱਚੋਂ ਬਹੁਤੇ ਬਿਨਾਂ ਦਸਤਾਵੇਜ਼ਾਂ ਦੇ ਬ੍ਰਿਟੇਨ ਵਿੱਚ ਰਹਿੰਦੇ ਸਨ। 1700 ਤੋਂ ਵੱਧ ਅਮਰੀਕਾ ਨੇ ਵਾਪਸ ਭੇਜੇ। ਉਥੇ ਵੀ ਫੜੇ ਗਏ ਬਹੁਤੇ ਪਾਕਿਸਤਾਨੀ ਯੋਗ ਦਸਤਾਵੇਜ਼ਾਂ ਦੇ ਬਿਨਾਂ ਰਹਿੰਦੇ ਸਨ। ਰੂਸ ਨੇ ਛੇ ਸਾਲ ਵਿੱਚ 564 ਪਾਕਿਸਤਾਨੀ ਨਾਗਰਿਕਾਂ ਨੂੰ ਸਰਹੱਦ ਉੱਤੇ ਸੁਰੱਖਿਆ ਅਧਿਕਾਰੀਆਂ ਦੇ ਹਵਾਲੇ ਕੀਤਾ। ਭਾਰਤ ਨੇ 243 ਪਾਕਿਸਤਾਨੀਆਂ ਨੰ ਵਾਪਸ ਉਨ੍ਹਾਂ ਦੇ ਦੇਸ਼ ਭੇਜਿਆ। ਅਫਗਾਨਿਸਤਾਨ ਨੇ ਵੀ 13 ਪਾਕਿਸਤਾਨੀਆਂ ਨੂੰ ਫੜ ਕੇ ਵਾਪਸ ਉਨ੍ਹਾਂ ਦੇ ਦੇਸ਼ ਭੇਜਿਆ ਹੈ।

Read More Punjabi Newspaper

ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ

Published

on

Shot dead

ਪੇਸ਼ਵਾਰ, 3 ਅਗਸਤ – ਪਾਕਿਸਤਾਨ ਦੇ ਗੜਬੜ ਵਾਲੇ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਪੋਲੀਉ ਵੈਕਸੀਂ ਵਾਲੇ ਕਰਮਚਾਰੀਆਂ ਦੇ ਦਲ ਨੂੰ ਸੁਰੱਖਿਆ ਦੇ ਰਹੇ ਪੁਲਸ ਅਧਿਕਾਰੀ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੋ ਦਿਨਾਂ ਵਿੱਚ ਇਹ ਇਸ ਤਰ੍ਹਾਂ ਦੀ ਦੂਜੀ ਘਟਨਾ ਹੈ।
ਪੁਲਸ ਨੇ ਦੱਸਿਆ ਕਿ ਅਧਿਕਾਰੀ ਉੱਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਓਦੋਂ ਹਮਲਾ ਕੀਤਾ, ਜਦੋਂ ਉਹ ਦੱਖਣੀ ਵਜੀਰਿਸਤਾਨ ਨਾਲ ਲੱਗਦੇ ਡੇਰਾ ਇਸਮਾਈਲ ਖ਼ਾਨ ਵਿੱਚ ਪੋਲੀਉ ਕਰਮਚਾਰੀਆਂ ਨਾਲ ਜਾ ਰਹੇ ਸਨ। ਕਾਤਲਾਂ ਨੂੰ ਫੜਨ ਲਈ ਮੁਹਿੰਮ ਚੱਲ ਰਹੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੇਸ਼ਾਵਰ ਦੇ ਦਾਊਦਜਈ ਇਲਾਕੇ ਵਿੱਚ ਮੋਟਰਸਾਈਕਲ ਉੱਤੇ ਆਏ ਕੁਝ ਬਦਮਾਸ਼ਾਂ ਨੇ ਇੱਕ ਸਿਪਾਹੀ ਉੱਤੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਪੁਲਸ ਕਰਮਚਾਰੀ ਪੋਲੀਉ ਕਰਮਚਾਰੀਆਂ ਦੀ ਇੱਕ ਟੀਮ ਨਾਲ ਡਿਊਟੀ ਕਰਨ ਦੇ ਬਾਅਦ ਘਰ ਪਰਤ ਰਿਹਾ ਸੀ। ਪਾਕਿਸਤਾਨ ਵਿੱਚ ਪੋਲੀਉ ਸਿਹਤ ਕਾਰਕੁਨ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਸ ਅਧਿਕਾਰੀਆਂ ਉੱਤੇ ਆਏ ਦਿਨ ਅਤਿਵਾਦੀਆਂ ਅਤੇ ਬਦਮਾਸ਼ਾਂ ਵੱਲੋਂ ਹਮਲੇ ਕੀਤੇ ਜਾਂਦੇ ਹਨ।

Continue Reading

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕਿਰਾਏਦਾਰ ਬੇਘਰ ਹੋ ਸਕਦੇ ਨੇ

Published

on

america

ਬੋਸਟਨ, 3 ਅਗਸਤ – ਅਮਰੀਕਾ ਵਿੱਚ ਰਾਜ ਪੱਧਰੀ ਇੱਕ ਹੁਕਮ ਦੀ ਮਿਆਦ ਕੱਲ੍ਹ ਖ਼ਤਮ ਹੋਣ ਪਿੱਛੋਂ ਕਿਰਾਏ ਦੇ ਘਰਾਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਮਕਾਨ ਜਲਦ ਖ਼ਾਲੀ ਕਰਕੇ ਬੇਘਰ ਹੋਣਾ ਪੈ ਸਕਦਾ ਹੈ।
ਕੋਰੋਨਾ ਦੀ ਮਹਾਂਮਾਰੀ ਦੌਰਾਨ ਮਕਾਨ ਖ਼ਾਲੀ ਕਰਾਉਣ ਉੱਤੇ ਰੋਕ ਸੀ। ਰਿਹਾਇਸ਼ ਬਾਰੇ ਬੁਲਾਰਿਆਂ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਕੇਂਦਰੀ ਰੋਗ ਕੰਟਰੋਲ ਅਤੇ ਰੋਕਥਾਮ ਏਜੰਸੀ (ਸੀ ਡੀ ਸੀ ਪੀ) ਵੱਲੋਂ ਲਾਈ ਰੋਕ ਖ਼ਤਮ ਹੋਣ `ਤੇ ਆਉਣ ਵਾਲੇ ਹਫ਼ਤਿਆਂ ਵਿੱਚ ਲੱਖਾਂ ਲੋਕਾਂ ਨੂੰ ਆਪਣੇ ਕਿਰਾਏ ਦੇ ਘਰ ਖ਼ਾਲੀ ਕਰਨੇ ਪੈ ਸਕਦੇ ਹਨ। ਬਾਈਡੇਨ ਪ੍ਰਸ਼ਾਸਨ ਨੇ ਕੱਲ੍ਹ ਕਿਹਾ ਸੀ ਕਿ ਉਹ ਇਸ ਰੋਕ ਨੂੰ ਅੱਗੇ ਨਹੀਂ ਵਧਾਉਣਗੇ, ਕਿਉਂਕਿ ਅਮਰੀਕਾ ਦੀ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਕਿਰਾਏ ਦੇ ਮਕਾਨ ਖ਼ਾਲੀ ਕਰਨ ਉੱਤੇ ਲਾਈ ਗਈ ਰੋਕ ਨੂੰ ਸਿਰਫ਼ ਮਹੀਨੇ ਦੇ ਅੰਤ ਤਕ ਵਧਾਇਆ ਜਾ ਸਕਦਾ ਹੈ। ਪਾਰਲੀਮੈਂਟ ਮੈਂਬਰਾਂ ਨੇ ਕੱਲ੍ਹ ਕਿਰਾਏ ਦੇ ਘਰ ਖ਼ਾਲੀ ਕਰਨ ਉੱਤੇ ਰੋਕ ਨੂੰ ਕੁਝ ਮਹੀਨੇ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ। ਬਾਈਡੇਨ ਪ੍ਰਸ਼ਾਸਨ ਨੇ ਉਮੀਦ ਪ੍ਰਗਟਾਈ ਹੈ ਕਿ ਦਸੰਬਰ ਅਤੇ ਮਾਰਚ ਵਿੱਚ ਕਾਂਗਰਸ ਵੱਲੋਂ ਕਿਰਾਇਆ ਸਹਾਇਤਾ ਵਾਲੇ ਘਰ ਖ਼ਾਲੀ ਕਰਨ ਦਾ ਸੰਕਟ ਟਾਲਣ ਵਿੱਚ ਮਦਦ ਕਰੇਗੀ, ਪਰ ਇਨ੍ਹਾਂ ਦੀ ਵੰਡ ਵਿੱਚ ਕਾਫ਼ੀ ਦੇਰੀ ਹੋਈ ਹੈ। ਏਸ਼ਲੇ ਫੋਨਸਿਰੀ (22) ਦੇ ਘਰ ਖ਼ਾਲੀ ਕਰਨ ਦੇ ਕੇਸ ਦੀ ਕੱਲ੍ਹ ਸੁੁਣਵਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਕਾਨ ਮਾਲਕ ਨੇ ਕਿਰਾਇਆ ਸਹਾਇਤਾ ਲੈਣ ਤੋਂ ਮਨਾ ਕਰ ਦਿੱਤਾ ਹੈ।

Continue Reading

ਅੰਤਰਰਾਸ਼ਟਰੀ

ਬੇਲਾਰੂਸ ਦੀ ਰੇਸਰ ਵੱਲੋਂ ਵਾਪਸ ਜਾਣ ਤੋਂ ਇਨਕਾਰ

Published

on

Belarusian racer

ਟੋਕੀਓ, 3 ਅਗਸਤ – ਜਾਪਾਨ ਵਿੱਚ ਓਲੰਪਿਕ ਖੇਡਾਂ ਦੇ ਦੌਰਾਨ ਬੀਤੇ ਦਿਨ ਏਅਰਪੋਰਟ ਉੱਤੇ ਹੰਗਾਮਾ ਹੋ ਗਿਆ। ਖੇਡਾਂ ਵਿੱਚ ਹਿੱਸਾ ਲੈਣ ਆਈ ਬੇਲਾਰੂਸ ਦੀ ਐਥਲੀਟ ਕ੍ਰਿਸਟਸੀਨਾ ਸੀਮਾਨੌਸਕਾਇਆ (24) ਨੇ ਆਪਣੇ ਦੇਸ਼ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਉਥੇ ਉਸ ਨੂੰ ਖਤਰਾ ਹੈ। ਹਵਾਈ ਅੱਡੇ ਉੱਤੇ ਹੀ ਉਸ ਨੇ ਉਥੇ ਤੈਨਾਤ ਜਾਪਾਨੀ ਪੁਲਸ ਦੀ ਮਦਦ ਲੈ ਲਈ। ਇਸ ਦੇ ਬਾਅਦ ਉਸ ਨੂੰ ਟੋਕੀਓ ਵਿਚਲੇ ਪੋਲੈਂਡ ਦੇ ਦੂਤਘਰ ਨੇ ਮਨੁੱਖੀ ਆਧਾਰ ਉੱਤੇ ਆਪਣੇ ਦੇਸ਼ ਦਾ ਵੀਜ਼ਾ ਜਾਰੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਆਪਣੇ ਦੇਸ਼ ਵਿੱਚ ਸਰਕਾਰ ਵਿਰੋਧੀ ਅੰਦੋਲਨਾਂ ਤੋਂ ਪ੍ਰੇਸ਼ਾਨ ਕ੍ਰਿਸਟਸੀਨਾ ਨੇ ਦੋਸ਼ ਲਗਾਇਆ ਕਿ ਜਾਪਾਨ ਆਏ ਬੇਲਾਰੂਸ ਓਲੰਪਿਕ ਐਸੋਸੀਏਸ਼ਨ ਦੇ ਅਧਿਕਾਰੀ ਅਤੇ ਕੋਚ ਉਨ੍ਹਾਂ ਨਾਲ ਚੰਗਾ ਵਿਹਾਰ ਨਹੀਂ ਕਰਦੇ। ਉਨ੍ਹਾਂ ਉੱਤੇ ਵੀਰਵਾਰ ਨੂੰ ਚਾਰ ਗੁਣਾ 400 ਮੀਟਰ ਰਿਲੇ ਰੇਸ ਵਿੱਚ ਹਿੱਸਾ ਲੈਣ ਦਾ ਦਬਾਅ ਪਾਇਆ ਜਾ ਰਿਹਾ ਹੈ, ਜਿਸ ਵਿੱਚ ਉਹ ਪਹਿਲਾਂ ਕਦੇ ਨਹੀਂ ਦੌੜੀ? ਬੀਤੇ ਸ਼ੁੱਕਰਵਾਰ ਕ੍ਰਿਸਟਸੀਨਾ 100 ਮੀਟਰ ਦੀ ਰੇਸ ਵਿੱਚ ਦੌੜੀ ਸੀ ਅਤੇ ਕੱਲ੍ਹ ਉਸ ਨੇ 200 ਮੀਟਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਾ ਸੀ, ਪਰ ਉਸ ਤੋਂ ਪਹਿਲਾਂ ਹੀ ਐਤਵਾਰ ਨੂੰ ਵਿਵਾਦ ਦੇ ਕਾਰਨ ਬੇਲਾਰੂਸ ਦੇ ਅਧਿਕਾਰੀਆਂ ਨੇ ਉਸ ਨੂੰ ਵਾਪਸ ਜਾਣ ਲਈ ਕਹਿ ਦਿੱਤਾ। ਕ੍ਰਿਸਟਸੀਨਾ ਨੇ ਇਸਤਾਂਬੁਲ ਜਾਣ ਵਾਲੇ ਜਹਾਜ਼ ਵਿੱਚ ਬੈਠਣ ਤੋਂ ਇਨਕਾਰ ਕਰ ਦਿੱਤਾ ਤਾਂ ਪੋਲੈਂਡ ਨੇ ਉਸ ਨੂੰ ਵੀਜ਼ਾ ਜਾਰੀ ਕਰ ਦਿੱਤਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca