Second meeting of Indian Ministers on Afghanistan in 24 hours
Connect with us [email protected]

ਪੰਜਾਬੀ ਖ਼ਬਰਾਂ

ਅਫ਼ਗਾਨਿਸਤਾਨ ਮੁੱਦੇ ਉੱਤੇ 24 ਘੰਟਿਆਂ ਵਿੱਚ ਭਾਰਤ ਦੇ ਮੰਤਰੀਆਂ ਦੀ ਦੂਸਰੀ ਬੈਠਕ

Published

on

indian Ministers on Afghanistan

ਪ੍ਰਧਾਨ ਮੰਤਰੀ ਨੇ ਭਾਰਤੀਆਂ ਨੂੰ ਜਲਦੀ ਕੱਢਣ ਦੇ ਹੁਕਮ ਦਿੱਤੇ
ਨਵੀਂ ਦਿੱਲੀ, 18 ਅਗਸਤ, – ਅਫ਼ਗਾਨਿਸਤਾਨ ਵਿੱਚ ਪਲ-ਪਲ ਬਦਲਦੇ ਹਾਲਾਤ ਵੱਲ ਵੇਖ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀ ਐੱਸ) ਨੇ 24 ਘੰਟਿਆਂ ਵਿੱਚ ਬੁੱਧਵਾਰ ਦੂਸਰੀ ਬੈਠਕ ਕੀਤੀ, ਜਿਸ ਵਿੱਚ ਪ੍ਰਧਾਨ ਮੰਤਰੀ ਨੇ ਕੁਝ ਦਿਨਾਂ ਵਿੱਚ ਅਫ਼ਗਾਨਿਸਤਾਨ ਤੋਂ ਸਾਰੇ ਭਾਰਤੀਆਂ ਨੂੰ ਕੱਢ ਲਿਆਉਣ ਅਤੇ ਉੱਥੇ ਰਹਿੰਦੇ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਹਰ ਤਰ੍ਹਾਂ ਪੱਕਾ ਕਰਨ ਦੀ ਸਰਕਾਰ ਦੀ ਰਣਨੀਤੀ ਦੀ ਸਮੀਖਿਆ ਕੀਤੀ ਹੈ।
ਇਸ ਤੋਂ ਪਹਿਲਾਂ ਅਫ਼ਗਾਨਿਸਤਾਨ ਦੇ ਹਾਲਾਤ ਉੱਤੇ ਚਰਚਾ ਲਈ ਸੀਸੀਐੱਸ ਦੀ ਬੈਠਕ ਮੰਗਲਵਾਰ ਸ਼ਾਮ ਨੂੰ ਹੋਈ ਸੀ।ਉਸ ਬੈਠਕ ਵਿੱਚ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਅਫ਼ਗਾਨਿਸਤਾਨ ਤੋਂ ਆਉਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਪਨਾਹ ਦੇਣ ਤੇ ਅਫ਼ਗਾਨਿਸਤਾਨੀ ਨਾਗਰਿਕਾਂ ਨੂੰ ਹਰ ਸੰਭਵ ਮਦਦ ਦੇ ਨਿਰਦੇਸ਼ ਦਿੱਤੇ ਸਨ।ਅੱਜ ਬੁੱਧਵਾਰ ਦੀ ਬੈਠਕ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ, ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਨਾਲਕੌਮੀ ਸੁਰੱਖਿਆ ਸਲਾਹਕਾਰ ਅਜੀਤ, ਡੋਭਾਲ, ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਪੀ ਕੇ ਮਿਸ਼ਰ, ਵਿਦੇਸ਼ ਸੈਕਟਰੀ ਹਰਸ਼ ਸ਼੍ਰੰਗਲਾ ਅਤੇ ਕੈਬਨਿਟ ਸੈਕਟਰੀ ਰਾਜੀਵ ਗੌਬਾ ਵੀ ਮੌਜੂਦ ਸਨ।
ਇਸ ਦੌਰਾਨ ਜਾਣਕਾਰ ਸੂਤਰਾਂ ਨੇ ਦੱਸਿਆ ਕਿ ਭਾਰਤ ਸਰਕਾਰ ਅਫ਼ਗਾਨਿਸਤਾਨ ਤੋਂ ਆਉਂਦੇ ਹਿੰਦੂਆਂ ਤੇ ਸਿੱਖਾਂ ਨੂੰ ਤੁਰੰਤ ਪਨਾਹ ਦੇਣ ਬਾਰੇ ਕਹਿ ਚੁੱਕੀ ਹੈ, ਜਿਨ੍ਹਾਂ ਨੂੰ ਪਿੱਛੋਂ ਨਵੇਂ ਨਾਗਰਿਕਤਾ ਸੋਧ ਕਾਨੂੰਨ ਪੱਕੀ ਨਾਗਰਿਕਤਾ ਦੇ ਦਿੱਤੀ ਜਾਵੇਗੀ। ਸਰਕਾਰ ਨੇ ਅਫ਼ਗਾਨਿਸਤਾਨ ਵਿੱਚ ਰਹਿੰਦੇ ਹਿੰਦੂਆਂ ਅਤੇ ਸਿੱਖਾਂ ਲਈ ਐਮਰਜੈਂਸੀ ਵੀਜ਼ਾ ਸਹੂਲਤ ਸ਼ੁਰੂ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਦੀਆਂ ਅਰਜ਼ੀਆਂ ਨੂੰ ਪਹਿਲ ਦੇ ਆਧਾਰ ਉੱਤੇ ਵੇਖਣ ਲਈ ਕਿਹਾ ਗਿਆ ਹੈ।

Read More Latest Punjabi News

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਕਿ ਅੰਦੋਲਨ ਕਾਂਗਰਸ ਨਹੀਂ ਚਲਾ ਰਹੀ : ਟਿਕੈਤ

Published

on

rakesh takent

ਨਵੀਂ ਦਿੱਲੀ : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਥਾਂ ਦਿੱਲੀ ਤੇ ਹਰਿਆਣਾ ਵਿਚ ਧਰਨੇ ਦੇਣ ਦੀ ਕੀਤੀ ਗਈ ਅਪੀਲ ਨੂੰ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਹਿੱਸਾ ਦੱਸਿਆ ਹੈ | ਉਨ੍ਹਾ ਕਿਹਾ ਕਿ ਦੇਸ਼ ਦੀ ਵਿਰੋਧੀ ਧਿਰ ਕਾਂਗਰਸ ਨੂੰ ਕਿਸਾਨ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ | ਟਿਕੈਤ ਨੇ ਕਿਹਾ ਕਿ ਜੇ ਕਿਸੇ ‘ਤੇ ਕੋਈ ਅੱਤਿਆਚਾਰ ਹੁੰਦਾ ਹੈ ਤਾਂ ਵਿਰੋਧੀ ਧਿਰ ਨੂੰ ਇਸ ਦੇ ਵਿਰੁੱਧ ਅੰਦੋਲਨ ਦਾ ਹਿੱਸਾ ਹੋਣਾ ਚਾਹੀਦਾ ਹੈ | ਜਦੋਂ ਭਾਜਪਾ ਵਿਰੋਧੀ ਧਿਰ ਵਿੱਚ ਸੀ, ਉਹ ਅੰਦੋਲਨਾਂ ਦੇ ਨਾਲ ਰਹਿੰਦੀ ਸੀ | ਜੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੂਬੇ ਵਿਚ ਕਿਸਾਨਾਂ ਦੇ ਅੰਦੋਲਨ ਨਾਲ ਕੋਈ ਸਮੱਸਿਆ ਹੈ, ਤਾਂ ਉਹ ਪੰਜਾਬ ਦੀਆਂ ਜੱਥੇਬੰਦੀਆਂ ਨਾਲ ਗੱਲਬਾਤ ਕਰ ਸਕਦੇ ਹਨ | ਟਿਕੈਤ ਨੇ ਭਾਜਪਾ ‘ਤੇ ਵੀ ਚੁਟਕੀ ਲਈ | ਉਨ੍ਹਾ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਸਾਨੂੰ ਸਮਰਥਨ ਨਹੀਂ ਦੇ ਰਹੀ | ਭਾਜਪਾ ਕਹਿ ਰਹੀ ਸੀ ਕਿ ਕਿਸਾਨਾਂ ਦਾ ਅੰਦੋਲਨ ਕਾਂਗਰਸ ਚਲਾ ਰਹੀ ਹੈ | ਹੁਣ ਕੈਪਟਨ ਦੇ ਬਿਆਨ ਤੋਂ ਸਪੱਸ਼ਟ ਹੋ ਗਿਆ ਹੈ ਕਿ ਕਿਸਾਨ ਅੰਦੋਲਨ ਨੂੰ ਕਿਸਾਨ ਹੀ ਚਲਾ ਰਹੇ ਹਨ |

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca