Seven nominees, including XN, in a case against Sumedh Saini
Connect with us [email protected]

ਪੰਜਾਬੀ ਖ਼ਬਰਾਂ

ਸੁਮੇਧ ਸੈਣੀ ਦੇ ਖਿਲਾਫ ਇਕ ਕੇਸ ਵਿੱਚ ਐਕਸੀਐਨ ਸਮੇਤ ਸੱਤ ਜਣੇ ਨਾਮਜ਼ਦ

Published

on

Sumedh Singh Saini

ਅਦਾਲਤ ਵੱਲੋਂ ਕੇਸ ਨਾਲ ਅਟੈਚ ਕੀਤੀ ਕੋਠੀ ਗਲੇ ਦੀ ਹੱਡੀਬਣੀ
ਐਸ ਏ ਐਸ ਨਗਰ, 4 ਅਗਸਤ – ਪੰਜਾਬ ਸਟੇਟ ਵਿਜੀਲੈਂਸ ਨੇ ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀ ਜੀ ਪੀ) ਸੁਮੇਧ ਸੈਣੀ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭਿ੍ਰਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ 109, 120 ਬੀ ਦਾ ਕੇਸ ਦਰਜ ਕੀਤਾ ਹੈ, ਜਿਸ ਵਿੱਚ ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਨਿਮਰਤਦੀਪ ਸਿੰਘ ਵਾਸੀ ਸੈਕਟਰ35 ਚੰਡੀਗੜ੍ਹ, ਉਸ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲਵਾਸੀ ਫੇਜ਼-3 ਬੀ 1 ਮੁਹਾਲੀ, ਅਜੈ ਕੌਸ਼ਲ ਤੇ ਪ੍ਰਦੁੱਮਣ ਸਿੰਘ ਦੋਵੇਂ ਵਾਸੀ ਹੁਸ਼ਿਆਰਪੁਰ, ਪਰਮਜੀਤ ਸਿੰਘ ਪਿੰਡ ਭੜੌਜੀਆਂ ਅਤੇ ਅਮਿਤ ਸਿੰਗਲਾ ਵਾਸੀ ਸੈਕਟਰ-27 ਏ ਚੰਡੀਗੜ੍ਹ ਨੂੰ ਵੀ ਇਸ ਵਿੱਚ ਨਾਮਜ਼ਦ ਕੀਤਾ ਹੈ। ਕੇਸ ਦੀ ਜਾਂਚ ਵਿਜੀਲੈਂਸ ਦੇ ਜਾਇੰਟ ਡਾਇਰੈਕਟਰ ਕਰਾਈਮ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ ਹੈ।
ਇਸ ਸੰਬੰਧ ਵਿੱਚ ਵਿਜੀਲੈਂਸ ਨੇ ਦੋਸ਼ ਲਾਇਆ ਹੈ ਕਿ ਐਕਸੀਐਨ ਨਿਮਰਤਦੀਪ ਸਿੰਘ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲ ਨੇ ਸੁਮੇਧ ਸੈਣੀ ਨੂੰ ਸੈਕਟਰ-20 ਡੀ ਵਾਲੀ ਕੋਠੀ ਨੰਬਰ 3048 ਦੀ ਪਹਿਲੀ ਮੰਜ਼ਿਲ 2.50 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਏ ਦੇ ਹਿਸਾਬ ਨਾਲ ਦਿੱਤੀ ਸੀ। ਇਸ ਬਾਰੇ ਦੋਵਾਂ ਧਿਰਾਂ ਵਿੱਚ 11 ਮਹੀਨੇ ਦਾ ਇਕਰਾਰਨਾਮਾ ਹੋਇਆ ਸੀ। ਇਸ ਮੌਕੇ ਸੁਮੇਧ ਸੈਣੀ ਨੇ ਕੋਠੀ ਮਾਲਕ ਨੂੰ ਚਾਲੀ ਲੱਖ ਰੁਪਏ ਸਕਿਓਰਟੀ ਵਜੋਂ ਅਤੇ ਪੰਜ ਲੱਖ ਰੁਪਏ ਦੋ ਮਹੀਨੇ ਦੇ ਐਡਵਾਂਸ ਕਿਰਾਏ ਵਜੋਂ ਦਿੱਤੇ ਸਨ। ਇਸ ਤੋਂ ਇਲਾਵਾ ਸੁਮੇਧ ਸੈਣੀ ਨੇ ਅਗਸਤ 2018 ਤੋਂ ਅਗਸਤ 2020 ਤਕ ਸੁਰਿੰਦਰਜੀਤ ਸਿੰਘ ਜਸਪਾਲ ਦੇ ਬੈਂਕ ਖਾਤੇ ਵਿੱਚ ਛੇ ਕਰੋੜ ਚਾਲੀ ਲੱਖ ਰੁਪਏ ਤਬਦੀਲ ਕੀਤੇ ਸਨ, ਜਦ ਕਿ ਸੁਮੇਧ ਸੈਣੀ ਤੋਂ 69 ਲੱਖ ਰੁਪਏ ਹੋਰ ਲੈ ਕੇ ਕੋਠੀ ਮਾਲਕ ਨੇ ਖਰਚ ਕੀਤੇ ਸਨ। ਵਿਜੀਲੈਂਸ ਦੇ ਮੁਤਾਬਕ ਨਿਮਰਤਦੀਪ ਸਿੰਘ ਤੇ ਉਸ ਦੇ ਪਿਤਾ ਨੇ ਸੁਮੇਧ ਸੈਣੀ ਨਾਲ ਗੰਢ-ਸੰਢ ਕਰ ਕੇ ਇਸ ਲੈਣ-ਦੇਣ ਨੂੰ ਜਾਇਜ਼ ਦਿਖਾਉਣ ਲਈ ਸਾਦੇ ਕਾਗਜ਼ ਉੱਤੇ ਇਕਰਾਰਨਾਮਾ ਕੀਤਾ ਸੀ, ਜਿਹੜਾ ਜਾਂਚ ਵਿੱਚ ਫਰਜ਼ੀ ਨਿਕਲਿਆ। ਇਸ ਸਾਰੀ ਕੋਠੀ ਉੱਤੇ ਅੱਜ ਸੁਮੇਧ ਸੈਣੀ ਦਾ ਕਬਜ਼ਾ ਹੈ ਅਤੇ ਇਸ ਕੋਠੀ ਬਾਰੇ ਅਦਾਲਤ ਨੇ ਆਰਜ਼ੀ ਤੌਰ ਉੱਤੇ ਕੁਰਕੀ ਦੇ ਹੁਕਮ ਜਾਰੀ ਕਰ ਕੇ 2.50 ਲੱਖ ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਵਿਜੀਲੈਂਸ ਦਾ ਇਹ ਵੀ ਦੋਸ਼ ਹੈ ਕਿ ਨਿਮਰਤਦੀਪ ਸਿੰਘ ਅਤੇ ਉਸ ਦੇ ਪਿਤਾ ਨੇ ਮੁਹਾਲੀ, ਚੰਡੀਗੜ੍ਹ, ਪੰਚਕੂਲਾ, ਮੁੱਲਾਂਪੁਰ, ਕੁਰਾਲੀ ਅਤੇ ਹੋਰ ਥਾਵਾਂ ਉੱਤੇ 35 ਦੇ ਕਰੀਬ ਅਚੱਲ ਜਾਇਦਾਦਾਂ ਬਣਾਈਆਂ ਹਨ। ਨਿਮਰਤਦੀਪ ਸਿੰਘ ਅਤੇ ਉਸ ਦੇ ਪਰਵਾਰ ਦੇ 22 ਦੇ ਕਰੀਬ ਵੱਖ-ਵੱਖ ਬੈਂਕਾਂ ਵਿੱਚ ਖਾਤੇ ਹਨ। ਬਾਕੀ ਦੋਸ਼ੀਆਂ ਉੱਤੇ ਨਿਮਰਤਦੀਪ ਅਤੇ ਉਸ ਦੇ ਪਿਤਾ ਵੱਲੋਂ ਬਣਾਈ ਜਾਇਦਾਦ ਨਾਲ ਆਪਣੀ ਜਾਇਦਾਦ ਬਦਲਣ ਦਾ ਦੋਸ਼ ਹੈ, ਜਿਸ ਵਿੱਚ ਮਹਿੰਗੀ ਜ਼ਮੀਨ ਸਸਤੀ ਦੱਸ ਕੇ ਸੌਦਾ ਕੀਤਾ ਗਿਆ ਗਈ ਹੈ। ਵਿਜੀਲੈਂਸ ਨੇ ਦੇਰ ਰਾਤ ਤਕ ਸੁਮੇਧ ਸੈਣੀ ਦੇ ਘਰ ਵਿਖੇ ਛਾਪੇ ਤੋਂ ਬਾਅਦ ਕਈ ਹੋਰਨਾਂ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ,ਪਰ ਹਾਲੇ ਤਕ ਵਿਜੀਲੈਂਸ ਦੇ ਹੱਥ ਕੋਈ ਅਹਿਮਸੁਰਾਗ ਨਹੀਂ ਲੱਗਾ।

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca