Sharia law to be enforced in Afghanistan: Taliban leader
Connect with us [email protected]

ਪੰਜਾਬੀ ਖ਼ਬਰਾਂ

ਅਫ਼ਗਾਨਿਸਤਾਨ ‘ਚ ਲਾਗੂ ਹੋਵੇਗਾ ‘ਸ਼ਰਿਆ ਕਾਨੂੰਨ’, ਤਾਲਿਬਾਨ ਦੇ ਵੱਡੇ ਲੀਡਰ ਦਾ ਹੁਕਮ

Published

on

Taliban leader

ਇਰਾਨ ਦੀ ਤਰਜ ‘ਤੇ ਨਿਯੁਕਤ ਕੀਤੇ ਗਏ ਅਫ਼ਗਾਨਿਸਤਾਨ ਦੇ ਸਰਵਉੱਚ ਲੀਡਰ ਨੇ ਮੰਗਲਵਾਰ ਨਵੀਂ ਬਣੀ ਸਰਕਾਰ ਨੂੰ ਆਪਣੇ ਪਹਿਲੇ ਹੀ ਸੰਦੇਸ਼ ‘ਚ ਸ਼ਰਿਆ ਕਾਨੂੰਨ ਲਾਗੂ ਕਰਨ ਲਈ ਕਿਹਾ ਹੈ। ਹਿਬਾਇਤੁੱਲਾਹ ਅਖੁੰਦਜਾ ਜੋ ਪਹਿਲਾਂ ਕਦੇ ਜਨਤਕ ਤੌਰ ‘ਤੇ ਨਹੀਂ ਦੇਖੇ ਗਏ, ਉਨ੍ਹਾਂ ਵੱਲੋਂ ਜਾਰੀ ਇਕ ਅੰਗਰੇਜ਼ੀ ਰਿਲੀਜ਼ ‘ਚ ਕਿਹਾ ਗਿਆ- ‘ਮੈਂ ਦੇਸ਼ ਦੇ ਲੋਕਾਂ ਨੂੰ ਇਹ ਯਕੀਨ ਦਿਵਾਉਂਦਾ ਹਾਂ ਕਿ ਇਸਲਾਮਿਕ ਨਿਯਮਾਂ ਤੇ ਸ਼ਰੀਆ ਕਾਨੂੰਨ ਲਾਗੂ ਕਰਨ ਲਈ ਸਖ਼ਤ ਮਿਹਨਤ ਕੀਤੀ ਜਾਵੇਗੀ।’
ਅਖੁੰਦਜਾ ਨੇ ਅਫ਼ਗਾਨਿਸਤਾਨ ਦੇ ਲੋਕਾਂ ਨੂੰ ਕਿਹਾ ਕਿ ਨਵੀਂ ਅਗਵਾਈ ਸ਼ਾਂਤੀ ਸਮ੍ਰਿੱਧੀ ਤੇ ਵਿਕਾਸ ਨੂੰ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਲੋਕਾਂ ਨੂੰ ਦੇਸ਼ ਛੱਡ ਕੇ ਨਹੀਂ ਜਾਣਾ ਚਾਹੀਦਾ। ਅਫ਼ਗਾਨਿਸਤਾਨ ਦੇ ਸਰਵਉੱਚ ਲੀਡਰ ਨੇ ਕਿਹਾ ਕਿ ਇਸਲਾਮਿਕ ਅਮੀਰਾਤ ਤੋਂ ਕਿਸੇ ਨੂੰ ਸਮੱਸਿਆ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ, ‘ਸਾਰੇ ਵਿਵਸਥਾ ਤੇ ਅਫ਼ਗਾਨਿਸਤਾਨ ਨੂੰ ਮਜਬੂਤ ਕਰਨ ‘ਚ ਹਿੱਸਾ ਲੈਣਗੇ ਤੇ ਇਸ ਤਰ੍ਹਾਂ ਅਸੀਂ ਆਪਣੇ ਯੁੱਧਗ੍ਰਸਤ ਦੇਸ਼ ਦਾ ਮੁੜ ਨਿਰਮਾਣ ਕਰਾਂਗੇ।’ ਅਖੁੰਦਜਾਦਾ ਦੀ ਜਨਤਕ ਪ੍ਰੋਫਾਇਲ ਕਾਫੀ ਹੱਦ ਤਕ ਇਸਲਾਮੀ ਛੁੱਟੀਆਂ ਦੌਰਾਨ ਸੰਦੇਸ਼ ਜਾਰੀ ਹੋਣ ਤਕ ਸੀਮਿਤ ਰਹੀ ਹੈ। ਪਰ ਸਮੂਹ ਨੇ ਅਫ਼ਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਉਸ ਦੇ ਟਿਕਾਣੇ ‘ਤੇ ਕੁਝ ਰੌਸ਼ਨੀ ਪਾਈ ਹੈ।
ਅਫ਼ਗਾਨਿਸਤਾਨ ‘ਤੇ ਕਬਜ਼ੇ ਤੋਂ ਬਾਅਦ ਤਾਲਿਬਾਨ ਦੇ ਬੁਲਾਰੇ ਜਬੀਉੱਲਾਹ ਮੁਜਾਹਿਦੀ ਨੇ ਕਿਹਾ- ‘ਉਹ ਕੰਧਾਰ ‘ਚ ਮੌਜੂਦ ਹੈ।’ ਇਕ ਹੋਰ ਬੁਲਾਰੇ ਨੇ ਕਿਹਾ ਕਿ ਛੇਤੀ ਹੀ ਅਖੁੰਦਜਾ ਜਨਤਕ ਤੌਰ ‘ਤੇ ਸਾਹਮਣੇ ਆਉਣਗੇ।
ਜ਼ਿਕਰਯੋਗ ਹੈ ਕਿ ਤਾਲਿਬਾਨ ਨੇ ਮੰਗਲਵਾਰ ਅਫ਼ਗਾਨਿਸਤਾਨ ਦੀ ਕਾਰਜਕਾਰੀ ਸਰਕਾਰ ਦੇ ਮੰਤਰੀਮੰਡਲ ਦਾ ਐਲਾਨ ਕਰਦਿਆਂ ਮੁੱਲਾ ਮੁਹੰਮਦ ਹਸਨ ਅਖੁੰਦ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਮੰਤਰੀ ਮੰਡਲ ‘ਚ ਅਮਰੀਕਾ ਨਾਲ ਗਠਜੋੜ ਤੇ ਤਤਕਾਲੀ ਅਫ਼ਗਾਨ ਸਰਕਾਰ ਦੇ ਸਹਿਯੋਗੀਆਂ ਖਿਲਾਫ 20 ਸਾਲ ਤਕ ਚੱਲੀ ਜੰਗ ‘ਚ ਦਬਦਬਾ ਰੱਖਣ ਵਾਲੀਆਂ ਤਾਲਿਬਾਨ ਦੀਆਂ ਸਿਖਰਲੀਆਂ ਹਸਤੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ‘ਚ ਕੌਮਾਂਤਰੀ ਪੱਧਰ ਤੇ ਅੱਤਵਾਦੀ ਐਲਾਨੇ ਗਏ ਹਕਾਨੀ ਨੈੱਟਵਰਕ ਦੇ ਇਕ ਲੀਡਰ ਨੂੰ ਗ੍ਰਹਿਮੰਤਰੀ ਦਾ ਕਾਰਜਭਾਰ ਸੌਂਪਿਆ ਗਿਆ ਹੈ।

Read More Latest Punjabi News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca