Shilpa Shetty's husband Raj Kundra arrested for making porn movies
Connect with us [email protected]

ਪੋਰਨ ਫਿਲਮਾਂ ਬਣਾਉਣ ਦੇ ਦੋਸ਼ ਵਿੱਚ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਗ਼੍ਰਿਫ਼ਤਾਰ

Published

on

Shilpa Shetty's husband Raj Kundra

ਮੁੰਬਈ, 20 ਜੁਲਾਈ – ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਬਿਜਨੈਸਮੈਨ ਰਾਜ ਕੁੰਦਰਾ ਨੂੰ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓ ਟੀ ਪੀ ਪਲੇਟਫਾਰਮਾਂ ਤੋਂ ਰਿਲੀਜ ਕਰਨ ਦੇ ਦੋਸ਼ ਵਿੱਚ ਕੱਲ੍ਹ ਗ਼੍ਰਿਫ਼ਤਾਰ ਕਰ ਲਆ ਹੈ। ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਰਾਜ ਕੁੰਦਰਾ ਦੇ ਖ਼ਿਲਾਫ਼ ਲੋੜੀਂਦੇ ਸਬੂਤ ਹਨ ਤੇ ਉਸ ਨੂੰ ਗ਼੍ਰਿਫ਼ਤਾਰ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸ ਬਾਰੇ ਮੁੰਬਈ ਦੇ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਨੇ ਫਰਵਰੀ 2021 ਵਿੱਚ ਪੋਰਨ ਫਿਲਮਾਂ ਬਣਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਓ ਟੀ ਟੀ ਪਲੇਟਫਾਰਮਾਂ ਉੱਤੇ ਰਿਲੀਜ ਕਰਨ ਦਾ ਇੱਕ ਕੇਸ ਦਰਜ ਕੀਤਾ ਸੀ। ਇਸ ਪਿੱਛੋਂ ਪੁਲਸ ਨੇ ਵੱਖ-ਵੱਖ ਟਿਕਾਣਿਆਂ ਉੱਤੇ ਛਾਪੇਮਾਰੀੇ ਤਾਂ ਰਾਜ ਕੁੰਦਰਾ ਨੂੰ ਮੁੱਖ ਦੋਸ਼ੀ ਵਜੋਂ ਗ਼੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਨ੍ਹਾਂ ਦੋਸ਼ੀਆਂ ਦੇ ਬਿਆਨ ਅਤੇ ਟੈਕਨੀਕਲ ਸਬੂਤਾਂ ਦੇ ਆਧਾਰ ਉੱਤੇ ਰਾਜ ਕੁੰਦਰਾ ਨੂੰ ਗ਼੍ਰਿਫ਼ਤਾਰ ਕੀਤਾ ਹੈ।ਪੁਲਸ ਜਾਂਚ ਵਿੱਚ ਭੇਦ ਖੁੱਲ੍ਹਾ ਕਿ ਇਸ ਕੇਸ ਵਿੱਚ ਰਾਜ ਕੁੰਦਰਾ ਮੁੱਖ ਦੋਸ਼ੀ ਅਤੇ ਮੁੱਖ ਸਾਜਿਸ਼ਕਰਤਾ ਹੈ।ਮੁੰਬਈ ਕ੍ਰਾਈਮ ਬ੍ਰਾਂਚ ਦਾ ਕਹਿਣਾ ਹੈ ਕਿ ਹਾਟਸ਼ਾਟ ਨਾ ਦੀ ਇੱਕ ਐਪ ਬਣਾਈ ਗਈ ਤੇ ਇਸ ਉੱਤੇ ਫਿਲਮਾਂ ਨੂੰ ਰਿਲੀਜ ਕੀਤਾ ਜਾਂਦਾ ਸੀ। ਉਸ ਦੇ ਬਾਅਦ ਲੋਕਾਂ ਕੋਲੋਂ ਪੈਸੇ ਲਏ ਜਾਂਦੇ ਸਨ। ਪੁਲਸ ਅਨੁਸਾਰ ਇਸ ਐਪ ਦੇ ਮਾਲਕ ਰਾਜ ਕੁੰਦਰਾ ਹਨ, ਪਰ ਰਾਜ ਕੁੰਦਰਾ ਦਾ ਦਾਅਵਾ ਸੀ ਕਿ ਉਨ੍ਹਾਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਪੁਲਸ ਮੁਤਾਬਕ ਮੁੰਬਈ ਦੀ ਫਿਲਮ ਇੰਡਸਟਰੀ ਵਿੱਚ ਕੰਮ ਦੀ ਭਾਲ ਵਿੱਚ ਆਉਂਦੀਆਂ ਭੋਲੀਆਂ-ਭਾਲੀਆਂ ਅਤੇ ਲੋੜਵੰਦ ਕੁੜੀਆਂ ਨੂੰ ਇਸ ਕੰਮ ਲਈ ਫਸਾਇਆ ਜਾਂਦਾ ਸੀ। ਉਨ੍ਹਾਂ ਨੂੰ ਵੱਡੀਆਂ ਫਿਲਮਾਂ ਦਾ ਕੰਮ ਦਿਵਾਉਣ ਬਹਾਨੇ ਮੋਬਾਈਲ ਐਪ ਅਤੇ ਓ ਟੀ ਟੀ ਪਲੇਟਫਾਰਮ ਉਤੇ ਰਿਲੀਜ ਕਰ ਦਿੱਤਾ ਜਾਂਦਾ ਅਤੇ ਦੋਸ਼ੀ ਲੱਖਾਂ ਦੀ ਕਮਾਈ ਕਰਦੇ ਸਨ। ਜਾਂਚ ਵਿੱਚ ਪਤਾ ਲੱਗਾ ਕਿ ਮੁੰਬਈ ਦੇ ਮਲਾਡ ਵੈਸਟ ਵਿੱਚ ਮੱਢ ਪਿੰਡ ਵਿੱਚ ਇੱਕ ਬੰਗਲਾ ਕਿਰਾਏ ਉੱਤੇਲੈ ਕੇ ਪੋਰਨ ਫਿਲਮਾਂ ਨੂੰ ਸ਼ੂਟ ਕੀਤਾ ਜਾਂਦਾ ਸੀ। ਜਦੋਂ ਬੰਗਲੇ ਉੱਤੇ ਛਾਪਾ ਮਾਰਿਆ ਤਾਂ ਓਥੇ ਅਸ਼ਲੀਲ ਫਿਲਮ ਦੀ ਸ਼ੂਟਿੰਗ ਹੋ ਰਹੀ ਸੀ।

Read More Today News in Punjabi

ਪੰਜਾਬੀ ਖ਼ਬਰਾਂ

ਸੁਮੇਧ ਸੈਣੀ ਦੇ ਖਿਲਾਫ ਇਕ ਕੇਸ ਵਿੱਚ ਐਕਸੀਐਨ ਸਮੇਤ ਸੱਤ ਜਣੇ ਨਾਮਜ਼ਦ

Published

on

Sumedh Singh Saini

ਅਦਾਲਤ ਵੱਲੋਂ ਕੇਸ ਨਾਲ ਅਟੈਚ ਕੀਤੀ ਕੋਠੀ ਗਲੇ ਦੀ ਹੱਡੀਬਣੀ
ਐਸ ਏ ਐਸ ਨਗਰ, 4 ਅਗਸਤ – ਪੰਜਾਬ ਸਟੇਟ ਵਿਜੀਲੈਂਸ ਨੇ ਪੰਜਾਬ ਪੁਲਸ ਦੇ ਸਾਬਕਾ ਮੁਖੀ(ਡੀ ਜੀ ਪੀ) ਸੁਮੇਧ ਸੈਣੀ ਦੇ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭਿ੍ਰਸ਼ਟਾਚਾਰ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ 109, 120 ਬੀ ਦਾ ਕੇਸ ਦਰਜ ਕੀਤਾ ਹੈ, ਜਿਸ ਵਿੱਚ ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਨਿਮਰਤਦੀਪ ਸਿੰਘ ਵਾਸੀ ਸੈਕਟਰ35 ਚੰਡੀਗੜ੍ਹ, ਉਸ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲਵਾਸੀ ਫੇਜ਼-3 ਬੀ 1 ਮੁਹਾਲੀ, ਅਜੈ ਕੌਸ਼ਲ ਤੇ ਪ੍ਰਦੁੱਮਣ ਸਿੰਘ ਦੋਵੇਂ ਵਾਸੀ ਹੁਸ਼ਿਆਰਪੁਰ, ਪਰਮਜੀਤ ਸਿੰਘ ਪਿੰਡ ਭੜੌਜੀਆਂ ਅਤੇ ਅਮਿਤ ਸਿੰਗਲਾ ਵਾਸੀ ਸੈਕਟਰ-27 ਏ ਚੰਡੀਗੜ੍ਹ ਨੂੰ ਵੀ ਇਸ ਵਿੱਚ ਨਾਮਜ਼ਦ ਕੀਤਾ ਹੈ। ਕੇਸ ਦੀ ਜਾਂਚ ਵਿਜੀਲੈਂਸ ਦੇ ਜਾਇੰਟ ਡਾਇਰੈਕਟਰ ਕਰਾਈਮ ਵਰਿੰਦਰ ਸਿੰਘ ਬਰਾੜ ਵੱਲੋਂ ਕੀਤੀ ਗਈ ਹੈ।
ਇਸ ਸੰਬੰਧ ਵਿੱਚ ਵਿਜੀਲੈਂਸ ਨੇ ਦੋਸ਼ ਲਾਇਆ ਹੈ ਕਿ ਐਕਸੀਐਨ ਨਿਮਰਤਦੀਪ ਸਿੰਘ ਦੇ ਪਿਤਾ ਸੁਰਿੰਦਰਜੀਤ ਸਿੰਘ ਜਸਪਾਲ ਨੇ ਸੁਮੇਧ ਸੈਣੀ ਨੂੰ ਸੈਕਟਰ-20 ਡੀ ਵਾਲੀ ਕੋਠੀ ਨੰਬਰ 3048 ਦੀ ਪਹਿਲੀ ਮੰਜ਼ਿਲ 2.50 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਏ ਦੇ ਹਿਸਾਬ ਨਾਲ ਦਿੱਤੀ ਸੀ। ਇਸ ਬਾਰੇ ਦੋਵਾਂ ਧਿਰਾਂ ਵਿੱਚ 11 ਮਹੀਨੇ ਦਾ ਇਕਰਾਰਨਾਮਾ ਹੋਇਆ ਸੀ। ਇਸ ਮੌਕੇ ਸੁਮੇਧ ਸੈਣੀ ਨੇ ਕੋਠੀ ਮਾਲਕ ਨੂੰ ਚਾਲੀ ਲੱਖ ਰੁਪਏ ਸਕਿਓਰਟੀ ਵਜੋਂ ਅਤੇ ਪੰਜ ਲੱਖ ਰੁਪਏ ਦੋ ਮਹੀਨੇ ਦੇ ਐਡਵਾਂਸ ਕਿਰਾਏ ਵਜੋਂ ਦਿੱਤੇ ਸਨ। ਇਸ ਤੋਂ ਇਲਾਵਾ ਸੁਮੇਧ ਸੈਣੀ ਨੇ ਅਗਸਤ 2018 ਤੋਂ ਅਗਸਤ 2020 ਤਕ ਸੁਰਿੰਦਰਜੀਤ ਸਿੰਘ ਜਸਪਾਲ ਦੇ ਬੈਂਕ ਖਾਤੇ ਵਿੱਚ ਛੇ ਕਰੋੜ ਚਾਲੀ ਲੱਖ ਰੁਪਏ ਤਬਦੀਲ ਕੀਤੇ ਸਨ, ਜਦ ਕਿ ਸੁਮੇਧ ਸੈਣੀ ਤੋਂ 69 ਲੱਖ ਰੁਪਏ ਹੋਰ ਲੈ ਕੇ ਕੋਠੀ ਮਾਲਕ ਨੇ ਖਰਚ ਕੀਤੇ ਸਨ। ਵਿਜੀਲੈਂਸ ਦੇ ਮੁਤਾਬਕ ਨਿਮਰਤਦੀਪ ਸਿੰਘ ਤੇ ਉਸ ਦੇ ਪਿਤਾ ਨੇ ਸੁਮੇਧ ਸੈਣੀ ਨਾਲ ਗੰਢ-ਸੰਢ ਕਰ ਕੇ ਇਸ ਲੈਣ-ਦੇਣ ਨੂੰ ਜਾਇਜ਼ ਦਿਖਾਉਣ ਲਈ ਸਾਦੇ ਕਾਗਜ਼ ਉੱਤੇ ਇਕਰਾਰਨਾਮਾ ਕੀਤਾ ਸੀ, ਜਿਹੜਾ ਜਾਂਚ ਵਿੱਚ ਫਰਜ਼ੀ ਨਿਕਲਿਆ। ਇਸ ਸਾਰੀ ਕੋਠੀ ਉੱਤੇ ਅੱਜ ਸੁਮੇਧ ਸੈਣੀ ਦਾ ਕਬਜ਼ਾ ਹੈ ਅਤੇ ਇਸ ਕੋਠੀ ਬਾਰੇ ਅਦਾਲਤ ਨੇ ਆਰਜ਼ੀ ਤੌਰ ਉੱਤੇ ਕੁਰਕੀ ਦੇ ਹੁਕਮ ਜਾਰੀ ਕਰ ਕੇ 2.50 ਲੱਖ ਰੁਪਏ ਸਰਕਾਰੀ ਖਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਵਿਜੀਲੈਂਸ ਦਾ ਇਹ ਵੀ ਦੋਸ਼ ਹੈ ਕਿ ਨਿਮਰਤਦੀਪ ਸਿੰਘ ਅਤੇ ਉਸ ਦੇ ਪਿਤਾ ਨੇ ਮੁਹਾਲੀ, ਚੰਡੀਗੜ੍ਹ, ਪੰਚਕੂਲਾ, ਮੁੱਲਾਂਪੁਰ, ਕੁਰਾਲੀ ਅਤੇ ਹੋਰ ਥਾਵਾਂ ਉੱਤੇ 35 ਦੇ ਕਰੀਬ ਅਚੱਲ ਜਾਇਦਾਦਾਂ ਬਣਾਈਆਂ ਹਨ। ਨਿਮਰਤਦੀਪ ਸਿੰਘ ਅਤੇ ਉਸ ਦੇ ਪਰਵਾਰ ਦੇ 22 ਦੇ ਕਰੀਬ ਵੱਖ-ਵੱਖ ਬੈਂਕਾਂ ਵਿੱਚ ਖਾਤੇ ਹਨ। ਬਾਕੀ ਦੋਸ਼ੀਆਂ ਉੱਤੇ ਨਿਮਰਤਦੀਪ ਅਤੇ ਉਸ ਦੇ ਪਿਤਾ ਵੱਲੋਂ ਬਣਾਈ ਜਾਇਦਾਦ ਨਾਲ ਆਪਣੀ ਜਾਇਦਾਦ ਬਦਲਣ ਦਾ ਦੋਸ਼ ਹੈ, ਜਿਸ ਵਿੱਚ ਮਹਿੰਗੀ ਜ਼ਮੀਨ ਸਸਤੀ ਦੱਸ ਕੇ ਸੌਦਾ ਕੀਤਾ ਗਿਆ ਗਈ ਹੈ। ਵਿਜੀਲੈਂਸ ਨੇ ਦੇਰ ਰਾਤ ਤਕ ਸੁਮੇਧ ਸੈਣੀ ਦੇ ਘਰ ਵਿਖੇ ਛਾਪੇ ਤੋਂ ਬਾਅਦ ਕਈ ਹੋਰਨਾਂ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ,ਪਰ ਹਾਲੇ ਤਕ ਵਿਜੀਲੈਂਸ ਦੇ ਹੱਥ ਕੋਈ ਅਹਿਮਸੁਰਾਗ ਨਹੀਂ ਲੱਗਾ।

Continue Reading

ਅਪਰਾਧ

ਡਰੱਗ ਕੇਸ ਵਿੱਚ ਅਕਾਲੀ ਨੇਤਾ ਅਨਵਰ ਮਸੀਹ ਦੇ ਗ੍ਰਿਫਤਾਰੀ ਵਾਰੰਟ

Published

on

Arrested

ਅੰਮ੍ਰਿਤਸਰ, 4 ਅਗਸਤ – ਜਿ਼ਲਾ ਅੰਮ੍ਰਿਤਸਰ ਦੇ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਦੀ ਅਦਾਲਤ ਨੇ ਪਿਛਲੇ ਸਾਲ 194 ਕਿਲੋ ਹੈਰੋਇਨ ਤਸਕਰੀ ਦੇ ਕੇਸ ਵਿੱਚ ਫੜੇ ਜਾਣ ਵਾਲੇ ਅਕਾਲੀ ਨੇਤਾ ਅਨਵਰ ਮਸੀਹ ਦੇ ਗ੍ਰਿਫਤਾਰੀ ਵਾਰੰਟ ਕੱਢ ਕੇ ਉਸ ਨੂੰ ਅਦਾਲਤ ਨੇ ਤਿੰਨ ਅਗਸਤ ਤਕ ਪੁਲਸ ਕੋਲ ਸਰੰਡਰ ਕਰਨ ਨੂੰ ਕਿਹਾ ਸੀ, ਪ੍ਰੰਤੂ ਅਨਵਰ ਮਸੀਹ ਨਾ ਪੁਲਸ ਕੋਲ ਅਤੇ ਨਾ ਅਦਾਲਤ ਵਿੱਚ ਸਰੰਡਰ ਕਰਨ ਆਇਆ ਸੀ।
ਇਸ ਦੇ ਬਾਅਦ ਅਦਾਲਤ ਨੇ ਅਨਵਰ ਮਸੀਹਦੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਅਤੇ ਅਗਲੀ ਸੁਣਵਾਈ 16 ਅਗਸਤ ਨੂੰ ਹੋਵੇਗੀ। ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ) ਨੇ ਅਕਾਲੀ ਨੇਤਾ ਅਨਵਰ ਮਸੀਹ ਦੀ ਕੋਠੀ ਵਿੱਚ ਚੱਲਦੀ ਹੈਰੋਇਨ ਦੀ ਫੈਕਟਰੀ ਦਾ ਫੜਨ ਦੇ ਬਾਅਦਮਸੀਹ ਨੂੰ ਇਸ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੇ ਮੈਡੀਕਲ ਗਰਾਊਂਡ `ਤੇ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਸੀ। ਬਾਅਦ ਵਿੱਚ ਅਨਵਰ ਨੇ ਐਸ ਟੀ ਐਫ ਦੇ ਦਫਤਰ ਦੇ ਬਾਹਰ ਧਰਨਾ ਦੇ ਕੇ ਉਸ ਦੇ ਅਧਿਕਾਰੀਆਂ ਉੱਤੇ ਲੱਖਾਂ ਰੁਪਏ ਦੀ ਰਿਸ਼ਵਤ ਦੇ ਦੋਸ਼ ਲਾਏ ਅਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਦੇ ਬਾਅਦ ਦੋਸ਼ੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਪਰ ਅਦਾਲਤ ਤੋਂ ਉਸ ਦੇ ਨਵੇਂ ਵਾਰੰਟ ਜਾਰੀ ਹੋਣ ਦਾ ਪਤਾ ਲੱਗਦੇ ਸਾਰ ਉਹ ਫਰਾਰ ਹੋ ਗਿਆ ਹੈ।

Read More Punjab Crime News

Continue Reading

ਰਾਜਨੀਤੀ

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਆਪਣਾ ਇਨਕਮ ਟੈਕਸ ਖੁਦ ਭਰਨਗੇ

Published

on

aman arora

ਚੰਡੀਗੜ੍ਹ, 4 ਅਗਸਤ – ਪੰਜਾਬ ਦੇ 93 ਵਿਧਾਇਕਾਂ ਦਾ ਇਨਕਮ ਟੈਕਸ ਰਾਜ ਸਰਕਾਰ ਵੱਲੋਂ ਭਰੇ ਜਾਣ ਦੀਆਂ ਖਬਰਾਂ ਆਉਣ ਪਿੱਛੋਂ ਸਿਆਸੀ ਹਲਕਿਆਂ ਵਿੱਚ ਭੂਚਾਲ ਆ ਗਿਆ ਹੈ ਅਤੇ ਲੋਕਾਂ ਵੱਲੋਂ ਟੈਕਸ ਦੇ ਰੂਪ ਵਿੱਚ ਦਿੱਤੇ ਪੈਸਿਆਂ ਵਿੱਚੋਂ ਵਿਧਾਇਕਾਂ ਦਾ ਟੈਕਸ ਸਰਕਾਰ ਵੱਲੋਂ ਭਰੇ ਜਾਣ ਉੱਤੇ ਸਿਆਸਤਦਾਨਾਂ ਤੋਂ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮਾਹੌਲ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕੱਲ੍ਹ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕਰ ਕੇੇ ਆਮਦਨ ਟੈਕਸ ਦੀ ਸਹੂਲਤ ਛੱਡਣ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਕਿਹਾ ਕਿ ਪਾਰਟੀ ਵਿਧਾਇਕ ਮੀਟਿੰਗ ਕਰ ਕੇ ਇਸ ਬਾਰੇ ਫੈਸਲਾ ਲੈਣਗੇ, ਪਰ ਅਮਨ ਅਰੋੜਾ ਨੇ ਆਮਦਨ ਟੈਕਸ ਸਰਕਾਰ ਵੱਲੋਂ ਭਰੇ ਜਾਣ ਦੀ ਸਹੂਲਤ ਛੱਡਣ ਦਾ ਐਲਾਨ ਇੱਕਤਰਫਾ ਤੌਰ ਉੱਤੇ ਕਰ ਦਿੱਤਾ ਹੈ। ਵਿਧਾਨ ਸਭਾ ਸਪੀਕਰ ਨੂੰ ਲਿਖੇ ਪੱਤਰ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਜਿਸ ਤਰ੍ਹਾਂ ਪੰਜਾਬ ਵਿੱਚ ਰਾਜ-ਭਾਗ ਅਤੇੇ ਸ਼ਾਸਨ ਚੱਲਿਆ ਹੈ, ਉਸ ਨੇ ਪੰਜਾਬ ਨੂੰ ਕੰਗਾਲੀ ਦੇ ਕੰਢੇ ਉੱਤੇਪੁਚਾ ਦਿੱਤਾ ਹੈ ਅਤੇ ਪੰਜਾਬ ਦੇ ਵਿੱਤੀ ਹਾਲਾਤ ਅਤੇ ਅਮਨ-ਕਾਨੂੰਨ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਸ ਨੂੰ ਦਰੁਸਤ ਕਰ ਕੇ ਲੀਹ ਉੱਤੇ ਲਿਆਉਣ ਦੀ ਜ਼ਿੰਮੇਵਾਰੀ ਵੀ ਸਭ ਤੋਂ ਵੱਧ ਸਿਆਸੀ ਲੀਡਰਸ਼ਿਪ ਦੀ ਹੀ ਬਣਦੀ ਹੈ। ਇਸ ਨੂੰ ਮੁੱਖ ਰੱਖ ਕੇ ਉਨ੍ਹਾਂ ਨੇ ਆਪਣੀ ਤਨਖਾਹ ਉੱਤੇ ਲੱਗਦਾ ਆਮਦਨ ਟੈਕਸ ਆਪਣੇ ਪੱਲਿਓਂ ਭਰਨ ਦੀ ਚਿੱਠੀ ਲਿਖ ਦਿੱਤੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca