Some mischievous miscreants are trying to benefit BJP by spoiling
Connect with us [email protected]

ਰਾਜਨੀਤੀ

ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਵਿਗਾੜ ਕੇ ਭਾਜਪਾ ਨੂੰ ਫ਼ਾਇਦਾ ਪਹੁੰਚਾਉਣ ਦੀ ਤਾਕ ਵਿੱਚ: ਹਰਸਿਮਰਤ ਬਾਦਲ

Published

on

harsimrat kaur badal

ਬਠਿੰਡਾ:ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਬਠਿੰਡਾ ਦਿਹਾਤੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਸਥਾਨਕ ਸੰਗਤ ਨਾਲ ਗੱਲਬਾਤ ਕੀਤੀ ਗਈ। ਇਸ ਗੱਲਬਾਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦਾ ਮਾਹੌਲ ਵਿਗਾੜ ਕੇ ਭਾਜਪਾ ਨੂੰ ਫ਼ਾਇਦਾ ਪਹੁੰਚਾਉਣ ਦੀ ਤਾਕ ਵਿੱਚ ਹਨ ਤੇ ਅਸੀਂ ਪੰਜਾਬ ਦੇ ਭਾਈਚਾਰਿਕ ਮਾਹੌਲ ਨੂੰ ਖ਼ਰਾਬ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਲਈ ਸੋਚਣ ਦਾ ਸਮਾਂ ਹੈ ਕਿ ਅਸੀਂ ਗਵਰਨਰ ਰਾਜ ਲਗਾ ਕੇ ਪੰਜਾਬ ਦੀ ਵਾਗਡੋਰ ਬੀਜੇਪੀ ਦੇ ਹੱਥ ਵਿੱਚ ਦੇਣੀ ਹੈ ਤਾਂ ਖੇਤਰੀ ਪਾਰਟੀ ਨੂੰ ਮੌਕਾ ਦੇਣਾ ਹੈ ਤਾਂ ਜੋ ਪੰਜਾਬ ਖੁਸ਼ਹਾਲ ਹੋ ਸਕੇ।
ਹਰਸਿਮਰਤ ਨੇ ਕਾਂਗਰਸ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਪੂਰੀ ਪਾਰਟੀ ਕੁਰਸੀ ਖਾਤਰ ਲੜ ਭਿੜ ਰਹੀ ਹੈ। ਪੰਜ ਸਾਲ ਪਹਿਲਾਂ ਅਸੀਂ ਵਿਕਾਸ ਪੱਖੋਂ ਪੰਜਾਬ ਨੂੰ ਕਿੱਥੇ ਛੱਡ ਕੇ ਗਏ ਸੀ ਪਰ ਅੱਜ ਪੰਜਾਬ ਹਰ ਖੇਤਰ ਵਿੱਛ ਪਿੱਛੜ ਚੁੱਕਾ ਹੈ। ਲੋਕ ਸਰਕਾਰ ਤੋਂ ਤੰਗ ਆ ਚੁੱਕੇ ਹਨ। ਨਾਲ ਹੀ ਉਨ੍ਹਾਂ ਦੀ ਸਹਿਯੋਗ ਪਾਰਟੀ ‘ਆਪ’ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਉਨ੍ਹਾਂ ਦੀ ਵੀ ਹਕੀਕਤ ਚੰਨ ਦਿਨਾਂ ‘ਚ ਹੀ ਸਾਹਮਣੇ ਆ ਜਾਵੇਗੀ। ਉਨ੍ਹਾਂ ਕਿਹਾ ਕਿ ਬਠਿੰਡਾ ਦਿਹਾਤੀ ਹਲਕੇ ਦੇ ਇਕ-ਇਕ ਪਰਿਵਾਰ ਨਾਲ ਬਾਦਲ ਪਰਿਵਾਰ ਦੀ ਸਾਂਝ ਹੈ।ਇੱਥੋਂ ਦੇ ਜਿੰਨੇ ਵੀ ਵਰਕਰ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਵੱਡੇ -ਵਡੇਰਿਆਂ ਨੇ ਬਾਦਲ ਸਾਬ੍ਹ ਨਾਲ ਆਪਣੀ ਜ਼ਿੰਦਗੀ ਬਿਤਾਈ ਹੈ। ਉਨ੍ਹਾਂ ਕਿਹਾ ਕਿ ਲੰਬੀ ਹਲਕੇ ਤੋਂ ਬਾਅਦ ਬਠਿੰਡਾ ਦਿਹਾਤੀ ਹਲਕੇ ਦਾ ਇਕ-ਇਕ ਪਰਿਵਾਰ ਇਕ-ਇਕ ਵੋਟਰ ਬਾਦਲ ਸਾਬ੍ਹ ਦਾ ਮੈਂਬਰ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਮੁੱਖ ਲੀਡਰ ਪ੍ਰਕਾਸ਼ ਸਿੰਘ ਬਾਦਲ ਹਨ।
ਅੱਗੇ ਬੋਲਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ ਕਿ ਜੇਕਰ ਕਿਸੇ ਪਾਰਟੀ ਨੇ ਅਸਲੀ ‘ਚ ਕਿਸਾਨਾਂ ਲਈ ਲੜਾਈ ਲੜੀ ਜਾਂ ਕੁੱਝ ਤਿਆਗਿਆ ਹੈ ਤਾਂ ਦੂਜਿਆ ਨੇ ਤਾਂ ਗੱਲਾਂ ਮਾਰੀਆਂ ਕੁੱਝ ਕੀਤਾ ਨਹੀਂ ਹੈ। ਸਾਨੂੰ ਜਿੱਥੇ ਮਰਜ਼ੀ ਸੱਦ ਲਓ ਅਸੀਂ ਕਿਸਾਨਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਨੂੰ ਕਿਸਾਨਾਂ ਦਾ ਮਸੀਹਾ ਇਸ ਲਈ ਕਿਹਾ ਜਾਂਦਾ ਹੈ ਕਿ ਕਿਸਾਨਾਂ ਕੋਲ ਅੱਜ ਜੋ ਕੁੱਝ ਵੀ ਹੈ ਉਹ ਬਾਦਲ ਸਾਬ੍ਹ ਦੀ ਦੇਣ ਹੈ ਅਤੇ ਅੱਜ ਕਾਂਗਰਸ ਸਰਕਾਰ ਤੇ ਲੀਰੋ-ਲੀਰ ਹੋਈ ਪਈ ਹੈ ਅਤੇ ਰਹੀ ਗੱਲ ‘ਆਪ’ ਸਰਕਾਰ ਦੀ ਅਜੇ ਉਹ ਆਪਣੇ ਮੁੱਖ ਮੰਤਰੀ ਦੇ ਚਿਹਰੇ ਐਲਾਨਣ ਨੂੰ ਲੈ ਕੇ ਉਲਝੀ ਹੋਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜ ਤੋਂ 5 ਸਾਲ ਪਹਿਲਾਂ ਅਸੀਂ ਪੰਜਾਬ ਨੂੰ ਕਿੱਥੇ ਛੱਡ ਕੇ ਗਏ ਸੀ ਅਤੇ ਅੱਜ ਪੰਜਾਬ ਦੀ ਸਥਿਤੀ ਕੀ ਹੈ,ਚਾਹੇ ਉਹ ਬਿਜਲੀ, ਭ੍ਰਿਸ਼ਟਾਚਾਰ ਜਾਂ ਕੋਈ ਵੀ ਮੁੱਦਾ ਕਿਉਂ ਨਾ ਹੋਵੇ।

Read More Latest Politics News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca