Sonia and Rahul Gandhi doing bad politics at Jallianwala Bagh
Connect with us [email protected]

ਰਾਜਨੀਤੀ

ਜਲਿਆਂਵਾਲਾ ਬਾਗ ‘ਤੇ ਘਟੀਆ ਸਿਆਸਤ ਕਰ ਰਹੇ ਸੋਨੀਆ ਤੇ ਰਾਹੁਲ ਗਾਂਧੀ : ਤਰੁਣ ਚੁੱਘ

Published

on

Tarun Chugh

ਚੰਡੀਗੜ੍ਹ : ਪਿਛਲੇ ਦਿਨੀਂ ਜਲਿਆਂਵਾਲਾ ਬਾਗ ਦੇ ਨਵੀਨੀਕਰਨ ‘ਤੇ ਛਿੜੇ ਨਵੇਂ ਵਿਵਾਦ ਨੂੰ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਘਟੀਆ ਸਿਆਸਤ ਕਰਾਰ ਦਿੱਤਾ ਹੈ। ਚੁੱਘ ਨੇ ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਦੀ ਆਲੋਚਨਾ ਕੀਤੀ। ਚੁੱਘ ਨੇ 20 ਕਰੋੜ ਰੁਪਏ ਦੇ ਨਵੀਨੀਕਰਨ ਕੰਮ ਤੋਂ ਬਾਅਦ ਜਲਿਆਂਵਾਲਾ ਬਾਗ ‘ਚ ਨਵੀਂ ਜ਼ਿੰਦਗੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਤੋਂ ਵੱਧ ਸਮੇਂ ਤਕ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਥੇ ਇੱਕ ਇੱਟ ਦੀ ਮੁਰੰਮਤ ਨਹੀਂ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੇ ਮਨ ‘ਚ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਲਈ ਕਦੇ ਵੀ ਕੋਈ ਸਤਿਕਾਰ ਨਹੀਂ ਰਿਹਾ। ਆਖਿਰ ਸੋਨੀਆ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਰਤ ਦੀ ਆਜ਼ਾਦੀ ਦੀ ਲੜਾਈ ਬਾਰੇ ਕੀ ਪਤਾ ਹੋਵੇਗਾ?”
ਜ਼ਿਕਰਯੋਗ ਹੈ ਕਿ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਦੀ ਇਹ ਟਿੱਪਣੀ ਰਾਹੁਲ ਗਾਂਧੀ ਦੇ ਟਵੀਟ ‘ਤੇ ਆਈ ਹੈ। ਉਨ੍ਹਾਂ ਨੇ ਟਵੀਟ ਕੀਤਾ ਸੀ ਕਿ-‘ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਅਜਿਹਾ ਅਪਮਾਨ ਸਿਰਫ ਉਹੀ ਕਰ ਸਕਦੇ ਹਨ, ਜੋ ਸ਼ਹਾਦਤ ਦਾ ਮਤਲਬ ਨਹੀਂ ਜਾਣਦੇ। ਮੈਂ ਇੱਕ ਸ਼ਹੀਦ ਦਾ ਪੁੱਤਰ ਹਾਂ-ਮੈਂ ਕਿਸੇ ਵੀ ਕੀਮਤ ‘ਤੇ ਸ਼ਹੀਦਾਂ ਦਾ ਅਪਮਾਨ ਬਰਦਾਸ਼ਤ ਨਹੀਂ ਕਰਾਂਗਾ। ਅਸੀਂ ਇਸ ਘਿਨੌਣੇ ਜ਼ੁਲਮ ਦੇ ਵਿਰੁੱਧ ਹਾਂ।’

Read More Latest Politics News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਰਾਜਨੀਤੀ

ਸੁਖਬੀਰ ਬਾਦਲ ਨੇ ਚੰਨੀ, ਸਿੱਧੂ ਤੇ ਭਗਵੰਤ ਮਾਨ ਨੂੰ ਲਾਏ ਰਗੜੇ

Published

on

Sukhbir Singh Badal

ਵਿਧਾਨਸਭਾ ਚੋਣਾਂ 2022 ਜਿਉਂ-ਜਿਉਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਵੱਡੇ ਪੱਧਰ ‘ਤੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ। ਜਗਰਾਓਂ ਵਿਖੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਰੈਲੀ ਹਲਕੇ ਦੇ ਉਮੀਦਵਾਰ ਐਸ ਆਰ ਕਲੇਰ ਵੱਲੋਂ ਰੱਖੀ ਗਈ। ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਗਈ। ਰੈਲੀ ਵਿੱਚ ਸੰਬੋਧਨ ਦੌਰਾਨ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਮੈਂਟਲ ਕਿਹਾ ਗਿਆ। ਸੂਬੇ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਦਰਬਾਰ ਸਾਹਿਬ ਉੱਪਰ ਹਮਲੇ ਨੂੰ ਲੈਕੇ ਸੁਖਬੀਰ ਬਾਦਲ ਵੱਲੋਂ ਨਵਜੋਤ ਸਿੱਧੂ ਉੱਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਵੱਲੋਂ ਸਿੱਧੂ ਦੇ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਲਾਉਣ ਦੇ ਬਿਆਨ ਨੂੰ ਲੈਕੇ ਸਵਾਲ ਚੁੱਕੇ ਗਏ ਸਨ।
ਇਸ ਮੌਕੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ਼ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸੂਬੇ ਵਿਚ ਜੋ ਵੀ ਬੇਅਦਬੀਆਂ ਹੋਈਆਂ ਹਨ ਉਨ੍ਹਾਂ ਦੀ ਜਾਂਚ ਆਖਿਰ ਕਿਉਂ ਨਹੀਂ ਕਰਵਾਈ ਜਾ ਰਹੀ। ਉੁਨ੍ਹਾਂ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੀ ਪਹਿਚਾਣ ਤੱਕ ਵੀ ਨਹੀਂ ਕੀਤੀ ਗਈ ਕਿ ਇਹ ਆਖਿਰ ਕੌਣ ਸਨ। ਨਾਲ ਹੀ ਸੁਖਬੀਰ ਵੱਲੋਂ ਸੂਬੇ ਵਿਚ ਬਲਾਸਟ ਦੀਆਂ ਘਟਨਾਵਾਂ ਨੂੰ ਲੈਕੇ ਸਰਕਾਰ ਨੂੰ ਘੇਰਿਆ ਗਿਆ ਹੈ।

Read More Latest Politics News

Continue Reading

ਰਾਜਨੀਤੀ

ਕੈਪਟਨ ਅਮਰਿੰਦਰ ਨੇ ਲੁਧਿਆਣਾ ਅਦਾਲਤ ‘ਚ ਧਮਾਕੇ ਦੀ ਕੀਤੀ ਨਿੰਦਾ

Published

on

Captain-Amrinder

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਸਬੰਧੀ ਆਪਣੀ ਚਿੰਤਾ ਨੂੰ ਇੱਕ ਵਾਰ ਦੁਹਰਾਉਂਦਿਆਂ ਹੋਇਆ, ਲੁਧਿਆਣਾ ਕੋਰਟ ਕੰਪਲੈਕਸ ਚ ਬਲਾਸਟ ਦੀ ਨਿੰਦਾ ਕੀਤੀ ਹੈ, ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।ਕੈਪਟਨ ਅਮਰਿੰਦਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਜਿਥੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉੱਥੇ ਹੀ ਜ਼ਖ਼ਮੀ ਲੋਕਾਂ ਦੀ ਸਿਹਤ ਵਿੱਚ ਜਲਦ ਸੁਧਾਰ ਦੀ ਕਾਮਨਾ ਕੀਤੀ ਹੈ।
ਕੈਪਟਨ ਅਮਰਿੰਦਰ ਨੇ ਉਮੀਦ ਪ੍ਰਗਟਾਈ ਹੈ ਕਿ ਪੰਜਾਬ ਪੁਲੀਸ ਅਤੇ ਹੋਰ ਸੁਰੱਖਿਆ ਏਜੰਸੀਆਂ ਨਜ਼ਦੀਕੀ ਤਾਲਮੇਲ ਨਾਲ ਬਲਾਸਟ ਦੀ ਜਾਂਚ ਕਰਨਗੀਆਂ। ਉਨ੍ਹਾਂ ਅਫ਼ਸੋਸ ਪ੍ਰਗਟਾਇਆ ਹੈ ਕਿ ਪੰਜਾਬ ਸਰਕਾਰ ਤੇ ਖਾਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਦਾ ਭਟਕਾਉਣ ਦੀ ਰਣਨੀਤੀ ਤੇ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਬਲਾਸਟ, ਬੇਅਦਬੀ ਦੀਆਂ ਘਟਨਾਵਾਂ ਅਤੇ ਇਕ ਅਕਾਲੀ ਆਗੂ ਵਿਰੁਧ ਕੇਸ ਦਰਜ ਕਰਨ ਵਿਚਾਲੇ ਲਿੰਕ ਸਥਾਪਤ ਕਰਦਿਆਂ ਹੋਇਆਂ ਨਤੀਜਿਆਂ ਤੇ ਪਹੁੰਚਣਾ ਨਾ ਸਿਰਫ਼ ਮੰਦਭਾਗਾ ਹੈ, ਬਲਕਿ ਬਹੁਤ ਹੀ ਗ਼ੈਰ ਜ਼ਿੰਮੇਵਾਰਾਨਾ ਰਵੱਈਆ ਹੈ। ਮੁੱਖ ਮੰਤਰੀ ਨੂੰ ਤੱਥਾਂ ਦੇ ਆਧਾਰ ਤੇ ਬੋਲਣਾ ਚਾਹੀਦਾ ਹੈ, ਨਾ ਕਿ ਸਿਆਸੀ ਬਿਆਨਬਾਜ਼ੀ ਕਰਨੀ ਚਾਹੀਦੀ ਹੈ, ਜੋ ਅਸਲੀ ਗੁਨਾਹਗਾਰਾਂ ਨੂੰ ਬਚਣ ਦਾ ਰਾਹ ਦਿੰਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca