Strict action will be taken if the corona goes to a wedding
Connect with us [email protected]

ਪੰਜਾਬੀ ਖ਼ਬਰਾਂ

ਕੋਰੋਨਾ ਵੈਕਸੀਨ ਲਗਾਏ ਬਿਨਾਂ ਵਿਆਹ ਜਾਂ ਕਿਸੇ ਹੋਰ ਪ੍ਰੋਗਰਾਮ ‘ਚ ਗਏ ਤਾਂ ਹੋਵੇਗੀ ਸਖ਼ਤ ਕਾਰਵਾਈ

Published

on

vaccine

ਅੰਮ੍ਰਿਤਸਰ ਦੇ ਸਿਹਤ ਵਿਭਾਗ ਨੇ ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਜਿਥੇ ਇਕ ਪਾਸੇ ਚੌਕਸੀ ਵਧਾ ਦਿੱਤੀ, ਉਥੇ ਹੀ ਉਨ੍ਹਾਂ ਨੇ ਕੋਰੋਨਾ ਵੈਕਸੀਨ ਨਾ ਲਗਾਉਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਯੋਜਨਾ ਬਣਾਈ ਹੈ। ਇਸ ਕੰਮ ਲਈ ਸਿਹਤ ਵਿਭਾਗ ਵਲੋਂ ਪੁਲਸ ਪ੍ਰਸ਼ਾਸਨ ਦਾ ਵੀ ਸਹਿਯੋਗ ਲਿਆ ਜਾਵੇਗਾ। ਸਿਹਤ ਵਿਭਾਗ ਅਨੁਸਾਰ ਬਿਨਾਂ ਵੈਕਸੀਨੇਸ਼ਨ ਦੇ ਜੇਕਰ ਕੋਈ ਵਿਅਕਤੀ ਵਿਆਹ ਜਾਂ ਕਿਸੇ ਪ੍ਰੋਗਰਾਮ ‘ਚ ਸ਼ਾਮਲ ਹੁੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧ ‘ਚ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਜ਼ਿਲ੍ਹੇ ਦੇ ਸਿਵਨ ਸਰਜਨ ਡਾ.ਚਰਨਜੀਤ ਸਿੰਘ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਕੋਰੋਨਾ ਮਹਾਂਮਾਰੀ ਨੂੰ ਜ਼ਿਲ੍ਹੇ ਤੋਂ ਖ਼ਤਮ ਕੀਤਾ ਜਾ ਸਕਦਾ ਹੈ। ਆਉਣ ਵਾਲਾ ਸਮਾਂ ਤਿਉਹਾਰਾਂ ਦਾ ਹੈ, ਜਿਸ ਦੇ ਸਬੰਧ ‘ਚ ਵਿਭਾਗ ਵਲੋਂ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਆਹ ਜਾਂ ਕਿਸੇ ਪ੍ਰੋਗਰਾਮ ‘ਚ ਜੇਕਰ ਕੋਈ ਸ਼ਖ਼ਸ ਕੋਰੋਨਾ ਦਾ ਟੀਕਾ ਲਗਾਏ ਬਿਨਾਂ ਜਾਂਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਾਰਵਾਈ ਦੇ ਨਾਲ-ਨਾਲ ਉਸ ਦੇ ਉਸੇ ਸਮੇਂ ਕੋਰੋਨਾ ਦਾ ਟੀਕਾ ਵੀ ਲਗਾਇਆ ਜਾਵੇਗਾ।ਸਿਵਲ ਸਰਜਨ ਨੇ ਦੱਸਿਆ ਕਿ ਇਸ ਦੇ ਲਈ ਪੁਲਸ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਜੂਦ ਰਹਿਣਗੀਆੰ। ਉਨ੍ਹਾਂ ਨੇ ਦੱਸਿਆ ਕਿ 15 ਸਤੰਬਰ ਤੋਂ ਬਾਅਦ ਜੇਕਰ ਕੋਈ ਵੀ ਸਰਕਾਰੀ ਕਰਮਚਾਰੀ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਨਹੀਂ ਲਗਵਾਉਂਦਾ ਤਾਂ ਉਸ ਨੂੰ ਛੁੱਟੀ ‘ਤੇ ਭੇਜ ਦਿੱਤਾ ਜਾਵੇਗਾ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਜਿਨ੍ਹੀ ਵੈਕਸੀਨ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਗਿਣਤੀ ‘ਚ ਲਗੇਗੀ, ਉਨ੍ਹੀ ਜਲਦੀ ਕੋਰੋਨਾ ਮਹਾਂਮਾਰੀ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਅਜੇ ਤੱਕ ਸਾਰੇ ਜ਼ਿਲ੍ਹਿਆ ‘ਚੋਂ ਕੋਰੋਨਾ ਵਾਇਰਸ ਦਾ ਕਹਿਰ ਖ਼ਤਮ ਨਹੀਂ ਹੋਇਆ, ਜਿਸ ਕਰਕੇ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਲੋਕਾਂ ਨੂੰ ਘਰੋਂ ਬਾਹਰ ਨਿਕਲਣ ‘ਤੇ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ। ਇਕ ਦੂਜੇ ਤੋਂ ਹਮੇਸ਼ਾਂ ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।

Read More Latest Punjabi News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca