Sukhbir Singh Badal announces to contest Assembly elections from Jalala.
Connect with us [email protected]

ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਫਿਰ ਜਲਾਲਾਬਾਦ ਤੋਂ ਵਿਧਾਨ ਸਭਾ ਚੋਣ ਲੜਨ ਦਾ ਐਲਾਨ

Published

on

Sukhvir-Singh-Badal

ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਏਥੇ ਵਿਕਾਸ ਨਹੀਂ ਕਰ ਸਕੇ: ਆਂਵਲਾ
ਜਲਾਲਾਬਾਦ, 14 ਮਾਰਚ, – ਅਗਲੇ ਸਾਲ 2022 ਵਿੱਚ ਹੋ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਪਹਿਲੇ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਜਲਾਲਾਬਾਦ ਵਿਧਾਨ ਸਭਾ ਹਲਕੇਤੋਂ ਇਸ ਚੋਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਐਲਾਨ ਖੁਦ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਇਹ ਐਲਾਨ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਵਿਖੇ ਕੀਤੀ ਗਈ ‘ਪੰਜਾਬ ਮੰਗਦਾ ਜਵਾਬ’ ਰੈਲੀ ਵਿਚ ਕੀਤਾ ਹੈ। ਇਸ ਨਾਲ ਉਨ੍ਹਾਂ ਅਟਕਲਾਂ ਉੱਤੇ ਰੋਕ ਲੱਗ ਗਈ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਸੁਖਬੀਰ ਸਿੰਘ ਬਾਦਲ ਆਪਣਾ ਜਲਾਲਾਬਾਦ ਹਲਕਾ ਛੱਡ ਕੇ ਆਪਣੇ ਪਿਤਾ ਵਾਲੇ ਲੰਬੀ ਹਲਕੇ ਤੋਂ ਚੋਣ ਲੜ ਸਕਦੇ ਹਨ। ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਦੇ ਵਿਕਾਸ ਵੱਲ ਪੰਜਾਬ ਦੀ ਮੌਜੂਦਾ ਸਰਕਾਰ ਤੇ ਮੌਜੂਦਾ ਕਾਂਗਰਸੀ ਵਿਧਾਇਕ ਵੱਲੋਂ ਵਿਖਾਈ ਲਾਪਰਵਾਹੀ ਦੇ ਹਵਾਲੇ ਨਾਲ ਕਿਹਾ ਕਿ ਉਹ ਵਾਪਸ ਆਣ ਕੇ ਇਸ ਹਲਕੇ ਦਾ ਵਿਕਾਸ ਫਿਰ ਪੂਰੇ ਜ਼ੋਰ ਨਾਲ ਕਰਨਗੇ।
ਵਰਨਣ ਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਇਸ ਸਮੇਂ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਲੀਮੈਂਟ ਦੇ ਮੈਂਬਰ ਹਨ ਅਤੇ ਜੇ ਉਹ ਜਲਾਲਾਬਾਦ ਤੋਂ ਚੋਣ ਜਿੱਤ ਜਾਣ ਤਾਂ ਉਨ੍ਹਾਂ ਨੂੰ ਫਿਰੋਜ਼ਪੁਰ ਦੀ ਪਾਰਲੀਮੈਂਟ ਸੀਟ ਤੋਂ ਅਸਤੀਫ਼ਾ ਦੇਣਾ ਪਵੇਗਾ। ਇਸ ਸਮੇਂ ਜਲਾਲਾਬਾਦ ਤੋਂ ਕਾਂਗਰਸ ਦੇ ਰਮਿੰਦਰ ਆਵਲਾ ਵਿਧਾਇਕ ਹਨ ਅਤੇ ਪਿਛਲੇ ਦਿਨੀਂ ਹੋਈਆਂ ਨਗਰ ਕੌਂਸਲ ਚੋਣਾਂ ਵਿੱਚ ਆਂਵਲਾ ਦੀ ਅਗਵਾਈ ਵਿਚ ਕਾਂਗਰਸ ਨੇ ਜਲਾਲਾਬਾਦ ਵਿਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ। ਅੱਜ ਜਦੋਂ ਅਕਾਲੀ ਦਲ ਵੱਲੋਂ ਖੁਦ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ ਤਾਂ ਇਸ ਸੀਟ ਤੋਂ ਚੋਣ ਮੁਕਾਬਲਾ ਫਸਵੀਂ ਟੱਕਰ ਵਾਲਾ ਹੋਣ ਦੀ ਉਮੀਦ ਬੱਝ ਗਈ ਹੈ।
ਦੂਸਰੇ ਪਾਸੇ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਕੀਤੇ ਐਲਾਨਾਂ ਅਤੇ ਹਮਲਿਆਂ ਬਾਰੇ ਜਲਾਲਾਬਾਦ ਤੋਂਕਾਂਗਰਸ ਦੇ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਰਾਜ ਦੌਰਾਨ ਲੋਕਾਂ ਨਾਲ ਧੱਕੇਸ਼ਾਹੀ ਕਰਨ ਦੇ ਨਾਲ ਲੋਕਾਂ ਨੂੰ ਸਿਰਫ ਲੁੱਟਿਆ ਤੇ ਕੁੱਟਿਆ ਸੀ। ਉਨ੍ਹਾਂ ਕਿਹਾ ਕਿ ਜਲਾਲਾਬਾਦ ਵਿੱਚ ਰੇਤੇ ਦੀ ਨਾਜਾਇਜ਼ ਮਾਈਨਿੰਗ ਅਕਾਲੀ ਦਲ ਵੇਲੇ ਸ਼ੁਰੂ ਹੋਈ ਸੀ ਅਤੇ ਲੋਕਾਂ ਉੱਤੇ ਅਨੇਕਾਂ ਨਾਜਾਇਜ਼ ਕੇਸਵੀ ਦਰਜ ਕਰਵਾਏ ਗਏ ਸਨ। ਆਂਵਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਰਾਜ ਸਮੇਂ ਵਿਕਾਸ ਕਰਵਾਉਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦਾ ਹੈ, ਪਰਅੱਜਤੱਕਵੀ ਜਲਾਲਾਬਾਦ ਹਲਕੇ ਦੇ ਕਈ ਪਿੰਡਾਂ ਵਿੱਚ ਪੀਣ ਦੇ ਪਾਣੀ ਦੀ ਕਮੀ ਨੂੰ ਲੋਕ ਭੁਗਤ ਰਹੇ ਹਨ ਤੇ ਅਸੀਂ ਲੋਕਾਂ ਦੀ ਮੰਗ ਪੂਰੀ ਕਰਨ ਦੇ ਯਤਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਵਿੱਚ ਆਪਣਾ ਵਕਾਰ ਗੁਆ ਚੁੱਕਾ ਹੈ।

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰਾਜਨੀਤੀ

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ

Published

on

captain-amarinder-singh

ਚੰਡੀਗੜ੍ਹ, 20 ਅਪਰੈਲ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਅਤੇਮਿਡ-ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ 500 ਰੁਪਏ ਮਹੀਨੇ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਦੇਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗਾ, ਜਿਸ ਲਈ ਸਾਲ 2020-21 ਦੇ ਬਜਟ ਵਿੱਚਰਕਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਫੋਨ ਖਰੀਦਣ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਵਿੱਚ ਫੋਨ ਵੰਡ ਦਿੱਤੇ ਜਾਣ। ਇਸ ਮੌਕੇ ਮਿਡ-ਡੇ ਮੀਲ ਦੇ ਵਰਕਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਭੱਤੇ ਵਿੱਚ ਵਿਚ ਸਾਲ 2017 ਵਿਚ ਵਾਧਾ ਹੋਇਆ ਸੀ, ਇਸ ਕਰ ਕੇ ਪੰਜ ਸੌ ਰੁਪਏ ਮਾਸਿਕ ਵਾਧਾ ਕੀਤਾ ਜਾਣਾ ਬਣਦਾ ਹੈ, ਜਿਸ ਨਾਲ 42000 ਵਰਕਰਾਂ ਨੂੰ ਲਾਭ ਹੋਵੇਗਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca