Sukhbir Badal Announces Anil Joshi And Raj Kumar Gupta Assembly
Connect with us [email protected]

ਰਾਜਨੀਤੀ

ਸੁਖਬੀਰ ਬਾਦਲ ਨੇ ਅਨਿਲ ਜੋਸ਼ੀ ਤੇ ਰਾਜ ਕੁਮਾਰ ਗੁਪਤਾ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਐਲਾਨੇ

Published

on

Sukhbir Badal Announces Anil Joshi And Raj Kumar Gupta Assembly Election Candidates

ਅਨਿਲ ਜੋਸ਼ੀ ਨੇ ਭਾਜਪਾ ਛੱਡ ਕੇ ਅਕਾਲੀ ਬਣਨ ਦੇ ਕਾਰਨ ਦੱਸੇ
ਚੰਡੀਗੜ੍ਹ, 20 ਅਗਸਤ, -ਪੰਜਾਬ ਦੇ ਸਾਬਕਾ ਮੰਤਰੀ ਤੇ ਭਾਜਪਾ ਆਗੂ ਅਨਿਲ ਜੋਸ਼ੀ ਨੂੰ ਅੱਜਸ਼੍ਰੋਮਣੀ ਅਕਾਲੀ ਦਲ ਵਿੱਚ ਆਉਂਦੇ ਸਾਰ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾ ਕੇ ਅਗਲੀ ਚੋਣ ਲਈ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਉਮੀਦਵਾਰ ਵੀ ਐਲਾਨ ਕਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਨੂੰ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਉਮੀਦਵਾਰ ਵਜੋਂ ਐਲਾਨ ਕਰਨ ਮੌਕੇ ਪਠਾਨਕੋਟ ਦੇ ਰਾਜ ਕੁਮਾਰ ਗੁਪਤਾ ਨੂੰ ਵੀ ਸੁਜਾਨਪੁਰ ਹਲਕੇ ਤੋਂ ਵਿਧਾਨ ਸਭਾ ਦਾ ਉਮੀਦਵਾਰ ਐਲਾਨ ਕਰ ਦਿੱਤਾ ਹੈ। ਅਕਾਲੀ-ਬਸਪਾ ਵੰਡ ਵਿੱਚ ਪਠਾਨਕੋਟ ਜਿ਼ਲੇ ਦਾ ਸੁਜਾਨਪੁਰ ਹਲਕਾ ਬਹੁਜਨ ਸਮਾਜ ਪਾਰਟੀਦੇ ਕੋਟੇ ਵਿੱਚ ਸੀ, ਪਰ ਰਾਜ ਕੁਮਾਰ ਗੁਪਤਾ ਲਈ ਇਹ ਹਲਕਾ ਛੁਡਾ ਕੇ ਬਸਪਾ ਨੂੰ ਕੋਈ ਹੋਰ ਦੇਣਾ ਕੀਤਾ ਹੈ। ਇਸ ਦੇ ਨਾਲ ਸੁਖਬੀਰ ਸਿੰਘ ਬਾਦਲਨੇ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਈ ਦਸੂਹਾ ਹਲਕੇ ਤੋਂ ਭਾਜਪਾ ਦੀ ਸਾਬਕਾ ਵਿਧਾਇਕਾ ਸੁਖਜੀਤ ਕੌਰ ਸਾਹੀ ਅਤੇ ਰਾਜ ਕੁਮਾਰ ਗੁਪਤਾ ਨੂੰ ਵੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।
ਸਾਬਕਾ ਮੰਤਰੀ ਅਤੇ ਭਾਜਪਾ ਆਗੂ ਅਨਿਲ ਜੋਸ਼ੀ ਨੇ ਇਸ ਮੌਕੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਗੱਲ ਕਰਨ ਵਾਲੀ ਇੱਕੋ-ਇੱਕ ਪਾਰਟੀ ਹੈ, ਜਿਸਨੇ ਪੰਜਾਬ ਦੇ ਲੋਕਾਂ ਦੀ ਸੋਚ ਉੱਤੇ ਪਹਿਰਾ ਦਿੱਤਾ ਹੈ। ਜਦੋਂ ਅਕਾਲੀ ਦਲ ਨੇ ਪੰਜਾਬ ਦੇ ਕਿਸਾਨਾਂ ਦੀ ਗੱਲ ਚੁੱਕੀ ਤਾਂ ਮੰਨੀ ਨਹੀਂ ਗਈ, ਜਿਸ ਕਾਰਨ ਭਾਜਪਾ ਨਾਲ ਗਠਜੋੜ ਟੁੱਟ ਗਿਆ। ਉਨ੍ਹਾਂ ਕਿਹਾ ਕਿ ਕੁਝ ਵੀ ਹੋਵੇ, ਪੰਜਾਬੀ ਭਾਈਚਾਰਾ ਨਹੀਂਟੁੱਟਣ ਦਿੱਤਾ ਜਾਵੇਗਾ।ਜੋਸ਼ੀ ਨੇ ਕਿਹਾ ਕਿ ਜਿਹੜੇ ਭਾਜਪਾ ਆਗੂ ਅੱਜ ਉਨ੍ਹਾਂ ਨਾਲ ਅਕਾਲੀ ਦਲ ਵਿੱਚ ਆਏ ਹਨ, ਉਨ੍ਹਾਂ ਦਾ ਆਪੋ-ਆਪਣੇ ਹਲਕੇ ਵਿੱਚ ਮਜ਼ਬੂਤ ਆਧਾਰ ਹੈ, ਪਰ ਭਾਜਪਾਨੇ ਇਨ੍ਹਾਂ ਸਭ ਨੂੰ ਨੁੱਕਰੇ ਲਾ ਦਿੱਤਾਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸਾਲ 2000 ਤੋਂ ਅੱਜ ਤੱਕ ਭਾਜਪਾ ਦਾ ਝੰਡਾ ਬੁਲੰਦ ਕਰਨ ਲਈ ਜੀਅ-ਤੋੜ ਮਿਹਨਤ ਕੀਤੀ ਅਤੇ ਮੁਸ਼ਕਲਾਂ ਝੱਲੀਆਂ ਅਤੇ ਉਨ੍ਹਾਂ ਦੇ ਪਿਤਾ ਜੀ ਖਾੜਕੂਆਂ ਦੀਆਂ ਗੋਲੀਆਂ ਨਾਲ ਮਾਰੇ ਗਏ, ਪਰ ਉਹ ਪਿੱਛੇ ਨਹੀਂ ਹਟੇ। ਉਨ੍ਹਾਂ ਕਿਹਾ ਕਿ ਬਹੁਤ ਵੱਡੇ ਮੰਤਰਾਲੇ ਉਨ੍ਹਾਂ ਕੋਲ ਸਨ, ਪਰ ਜਿੱਥੇ ਲੋਕਾਂ ਦੀ ਗੱਲ ਅੜੀ, ਅਨਿਲ ਜੋਸ਼ੀ ਲੋਕਾਂ ਨਾਲ ਸੀ। ਉਨ੍ਹਾਂ ਕਿਹਾ ਕਿ ਪੰਜਾਬ ਕਿਸੇ ਇਕ ਵਰਗ ਦਾ ਨਹੀਂ, ਸਾਰੇ ਪੰਜਾਬੀਆਂ ਦਾ ਹੈ।ਉਸ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਚੁੱਕੀ ਅਤੇ ਸਰਕਾਰ ਨੂੰ ਕਿਹਾ ਕਿ ਕਿਸਾਨਾਂ ਨੂੰ ਸੰਤੁਸ਼ਟ ਕਰ ਕੇ ਆਪਣੇ ਘਰੀਂ ਤੋਰ ਦਿਉ, ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ, ਜਿਸ ਕਾਰਨ ਉਨ੍ਹਾਂ ਦੇ ਮਨ ਨੂੰ ਬੇਹੱਦ ਠੇਸ ਪਹੁੰਚੀ ਸੀ।

Read More Latest Politics News

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca