Sukhbir Badal got into a direct debate with the protesting farmers
Connect with us [email protected]

ਰਾਜਨੀਤੀ

ਰੋਸ ਪ੍ਰਦਰਸ਼ਨ ਕਰਦੇ ਕਿਸਾਨਾਂ ਦੇ ਨਾਲ ਸੁਖਬੀਰ ਬਾਦਲ ਸਿੱਧੀ ਬਹਿਸ ਵਿੱਚ ਪੈ ਗਿਆ

Published

on

Sukhbir Singh Badal
  • ਪਾਰਲੀਮੈਂਟ ਵਿੱਚ ਖੇਤੀ ਕਾਨੂੰਨਾਂ ਖਿਲਾਫ ਸਿਰਫ ਅਸੀਂ ਡਟੇ ਸੀ: ਸੁਖਬੀਰ
  • ਕਿਸਾਨਾਂ ਨੇ ਵੀ ਸਵਾਲਾਂ ਦੀ ਝੜੀ ਲਾਈ ਰੱਖੀ
    ਗੁਰੂ ਹਰਸਹਾਏ, 19 ਅਗਸਤ, – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਏਥੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਪ੍ਰਤੀਨਿਧਾਂ ਨਾਲ ਮੁਲਾਕਾਤ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਪਾਰਲੀਮੈਂਟ ਵਿਚ ਖੇਤੀਬਾੜੀ ਬਾਰੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ ਵੋਟਾਂ ਪਾਉਣ ਲਈ ਡਟਿਆ ਸੀ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀ ਵਾਲੇ ਇਨ੍ਹਾਂ ਕਾਨੂੰਨਾਂ ਦੇ ਖਿਲਾਫ ਵੋਟ ਪਾਉਣ ਤੋਂ ਗੈਰ ਹਾਜ਼ਰ ਰਹੇ ਸਨ।
    ਵਰਨਣ ਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਦੇ ਸੌ ਦਿਨਾਂ ਯਾਤਰਾ ਪ੍ਰੋਗਰਾਮ ਮੌਕੇ ਕਿਸਾਨ ਰੋਸ ਪ੍ਰਦਰਸ਼ਨ ਲਈ ਹਰ ਥਾਂ ਰਾਹ ਰੋਕ ਰਹੇ ਹਨ। ਅੱਜ ਏਥੇ ਜਦੋਂ ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ ਤਾਂ ਸੁਖਬੀਰ ਸਿੰਘ ਬਾਦਲ ਨੇ ਆਪਣੀ ਗੱਡੀ ਰੋਕ ਕੇ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਵਰਕਰਾਂ ਕੋਲ ਜਾ ਕੇ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਦੱਸਿਆ ਕਿ ਕਿਵੇਂ ਅਕਾਲੀ ਦਲ ਨੇ ਪਾਰਲੀਮੈਂਟ ਵਿਚ ਤਿੰਨ ਖੇਤੀ ਬਿੱਲ ਪਾਸ ਹੋਣ ਦਾ ਵਿਰੋਧ ਕੀਤਾ ਅਤੇ ਇਸ ਨੇ ਪਾਰਲੀਮੈਂਟ ਦੇ ਬੀਤੇ ਦਿਨੀਂ ਖਤਮ ਹੋਏ ਸੈਸ਼ਨ ਵਿਚ ਵੀ ਕਿਸਾਨਾਂ ਦੀ ਆਵਾਜ਼ ਲਗਾਤਾਰ ਚੁੱਕੀ ਹੈ।ਉਨ੍ਹਾ ਨੇ ਕਿਸਾਨ ਆਗੂਆਂ ਦੇ ਸਾਰੇ ਸਵਾਲ ਠਰ੍ਹੰਮੇ ਨਾਲ ਸੁਣੇ ਤੇ ਹਰ ਸਵਾਲ ਦਾ ਜਵਾਬ ਦੇ ਕੇ ਉਨ੍ਹਾਂ ਦੇ ਤੌਖਲੇ ਦੂਰ ਕਰਨ ਦਾ ਯਤਨ ਕੀਤਾ।
    ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀਆਂ ਦੀ ਉਸ ਸੱਤ ਮੈਂਬਰੀ ਕਮੇਟੀ ਦੇ ਮੈਂਬਰ ਸਨ, ਜਿਸ ਨੇ ਇਹ ਖੇਤੀ ਆਰਡੀਨੈਂਸ ਤਿਆਰ ਕੀਤੇ ਸਨ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐੱਨਡੀਏ ਸਰਕਾਰਦੇ ਪਾਸ ਕੀਤੇ ਕਾਨੂੰਨਾਂ ਮੁਤਾਬਕ ਐਗਰੀਕਲਚਰ ਪ੍ਰੋਡਿਊਸ ਮਾਰਕੀਟ ਕਮੇਟੀ ਐਕਟ (ਏਪੀਐੱਮਸੀ) ਵਿਚ ਸੋਧ ਕੀਤੀ ਹੈ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਕਿਹਾ ਕਿ ਜਦੋਂ ਆਰਡੀਨੈਂਸ ਪਾਰਲੀਮੈਂਟ ਵਿਚ ਪੇਸ਼ ਕੀਤੇ ਗਏ ਤਾਂ ਓਦੋਂ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਨ੍ਹਾਂ ਦਾ ਜ਼ੋਰਦਾਰ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਸੀ ਕਿ ਕਿਸਾਨਾਂ ਦੇ ਇਤਰਾਜ਼ ਦੂਰ ਕੀਤੇ ਜਾਣਗੇ ਅਤੇ ਅਸੀਂ ਇਸੇ ਲਈ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀ ਰਾਏ ਲਈ ਸੀ ਤੇ ਕਿਸਾਨ ਆਗੂਆਂ ਨੇ ਸਾਨੂੰ ਇਨ੍ਹਾਂ ਤਿੰਨ ਬਿੱਲਾਂ ਦੇ ਖਿਲਾਫ ਵੋਟਾਂ ਪਾਉਣ ਨੂੰ ਕਿਹਾ ਸੀ ਤੇ ਇਹ ਵੀ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਅਸੀਂ ਵਾਕ ਆਊਟ ਨਾ ਕਰੀਏ ਤੇ ਨਾ ਵੋਟਾਂ ਪਾਉਣ ਵੇਲੇ ਗੈਰ ਹਾਜ਼ਰ ਰਹੀਏ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਡਰ ਬਾਰੇ ਕੇਂਦਰ ਸਰਕਾਰ ਨੂੰ ਜਾਣੂੰ ਕਰਵਾਇਆ ਅਤੇ ਕਿਹਾ ਕਿ ਇਹ ਆਰਡੀਨੈਂਸ ਇਸੇ ਤਰ੍ਹਾਂ ਸਿਲੈਕਟ ਕਮੇਟੀ ਨੂੰ ਭੇਜ ਦਿੱਤੇ ਜਾਣ, ਪਰ ਸਰਕਾਰ ਨੇ ਸਾਡੀ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਜਦੋਂ ਨਰਿੰਦਰ ਮੋਦੀ ਸਰਕਾਰ ਨੇ ਧੱਕੇ ਨਾਲ ਬਿੱਲ ਪਾਸ ਕਰਵਾਏ ਤਾਂ ਹਰਸਿਮਰਤ ਕੌਰ ਬਾਦਲ ਨੇ ਸਰਕਾਰ ਤੋਂ ਅਸਤੀਫਾ ਦਿੱਤਾ ਤੇ ਅਕਾਲੀ ਦਲ ਨੇ ਗਠਜੋੜ ਛੱਡ ਦਿੱਤਾ ਹੈ।
    ਇਸ ਦੌਰਾਨ ਕਿਸਾਨ ਆਗੂਆਂ ਨੇ ਵੀ ਸੁਖਬੀਰ ਸਿੰਘ ਬਾਦਲ ਨੂੰ ਇਹੋ ਜਿਹੇ ਸਵਾਲਾਂ ਦੀ ਲੰਮੀ ਝੜੀ ਲਾ ਰੱਖੀ, ਜਿਨ੍ਹਾਂ ਦੇ ਜਵਾਬ ਦੇਣ ਵਿੱਚ ਅਕਾਲੀ ਦਲ ਦੇ ਪ੍ਰਧਾਨ ਨੂੰ ਕਾਫੀ ਮੁਸ਼ਕਲ ਪੇਸ਼ ਆਈ।

Read More Latest Politics News

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca