Sukhbir Badal says: Akali, get better, it's time .| Punjabi Politics Latest News
Connect with us [email protected]

ਰਾਜਨੀਤੀ

ਸੁਖਬੀਰ ਬਾਦਲ ਨੇ ਕਿਹਾ: ਅਕਾਲੀਓ, ਸੁਧਰ ਜਾਓ, ਅਜੇ ਸਮਾਂ ਹੈ ..!

Published

on

sukhvir-badal

ਫ਼ਤਹਿਗੜ੍ਹ ਸਾਹਿਬ, 8 ਮਾਰਚ, – ਅੱਜ ਜਦੋਂ ਪੰਜਾਬ ਭਰ ਵਿੱਚ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਧਰਨੇ ਦਿੱਤੇ ਹੋਏ ਸਨ, ਓਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਜਿ਼ਲੇ ਵਿਚਲੇ ਧਰਨੇ ਨੂੰ ਸੰਬੋਧਨ ਕਰਨ ਲਈ ਪਹੁੰਚੇ ਸਨ। ਇਸ ਜ਼ਿਲ੍ਹੇ ਵਿਚ ਪੰਜ ਨਗਰ ਕੌਂਸਲ ਚੋਣਾਂ ਵਿਚ ਅਕਾਲੀ ਦਲ ਦੀ ਹਾਰ ਮਗਰੋਂ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਅਜੇ ਉਨ੍ਹਾਂ ਕੋਲ ਸੁਧਰਨ ਦਾ ਮੌਕਾ ਹੈ, ਜੇ ਉਹ ਅਜੇ ਵੀ ਨਾ ਸੁਧਰੇ ਤਾਂ ਤੰਗ ਹੋਣਗੇ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੋਮਵਾਰ ਨੂੰ‘ਪੰਜਾਬ ਮੰਗਦਾ ਜਵਾਬ’ ਵਾਲੇ ਬੈਨਰ ਹੇਠ ਏਥੇ ਜ਼ਿਲ੍ਹਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਜਿੰਨੇ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਕੋਈ ਵੀਪੂਰਾ ਨਹੀਂ ਕੀਤਾ ਤੇ ਚਾਰ ਸਾਲਾਂ ਵਿਚ ਲੋਕਾਂ ਦੀਆਂ ਤਕਲੀਫ਼ਾਂ ਸੁਣਨ ਲਈ ਘਰੋਂ ਬਾਹਰ ਵੀ ਨਹੀਂ ਨਿਕਲੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਥਰਮਲ ਪਲਾਂਟਾਂ ਵਿਚ ਜਿਹੜੀ ਬਿਜਲੀ 2.80 ਰੁਪਏ ਯੂਨਿਟ ਬਣਦੀ ਹੈ ਉਹ ਲੋਕਾਂ ਨੂੰ 10 ਰੁਪਏ ਪ੍ਰਤੀ ਯੂਨਿਟ ਦਿੱਤੀ ਜਾਂਦੀ ਹੈ, ਜੋ ਭਾਰਤਵਿੱਚੋਂ ਸਭ ਤੋਂ ਮਹਿੰਗੀ ਹੈ।ਉਨ੍ਹਾ ਨੇ ਇਸ ਮੌਕੇ ਕੈਪਟਨ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾ ਨੇ ਚਾਰ ਸਾਲਕੁਝ ਨਹੀਂ ਕੀਤਾ ਤੇ ਅੱਜ ਵੋਟਾਂ ਬਟੋਰਨ ਲਈ ਪ੍ਰਸ਼ਾਂਤ ਕਿਸ਼ੋਰ ਦਾ ਬਣਾਇਆ ਝੂਠ ਦੇ ਪੁਲੰਦੇ ਵਾਲਾ ਬਜਟ ਪੇਸ਼ ਕਰ ਕੇ ਸੁਪਨੇ ਵਿਖਾਏ ਹਨ। ਉਨ੍ਹਾਂ ਕਿਹਾ ਕਿ ਲੋਕ ਵਾਰ-ਵਾਰ ਪ੍ਰਸ਼ਾਂਤ ਕਿਸ਼ੋਰ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ, ਕਿਉਂਕਿ 2017 ਵਿਚ ਲੋਕਾਂ ਨੇ ਕਾਂਗਰਸ ਦਾ ਇਤਬਾਰ ਕਰ ਲਿਆ ਸੀ, ਪਰ ਕਾਠ ਦੀ ਹਾਂਡੀ ਵਾਰ-ਵਾਰ ਨਹੀਂ ਚੜ੍ਹਦੀ ਹੁੰਦੀ।
ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਆਪਣੀ ਪਾਰਟੀ ਵਾਲਿਆਂ ਨੂੰ ਕਿਹਾ ਕਿ ‘ਅਕਾਲੀਓ, ਕਾਂਗਰਸ ਸਰਕਾਰ ਨੇ ਤੁਹਾਡੇ ਉੱਤੇ ਧਾਰਾ 307 ਦੇ ਪਰਚੇ ਦਰਜ ਕਰ ਦਿੱਤੇ ਹਨ, ਹਾਲੇ ਵੀ ਸੁਧਰ ਜਾਓ, ਤੁੁਸੀਂ ਨਾ ਸੁਧਰੇ ਤਾਂ ਕਾਂਗਰਸੀ ਹੋਰ ਜ਼ੁਲਮ ਢਾਹੁਣਗੇ।’ ਇਸ ਮੌਕੇ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ, ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ ਲੋਕ ਮੌਜੂਦ ਸਨ।
ਵਰਨਣ ਯੋਗ ਹੈ ਕਿ ਚੌਥੀ ਵਾਰ ਮੁੱਖ ਮੰਤਰੀ ਬਣਨ ਪਿੱਛੋਂ ਪ੍ਰਕਾਸ਼ ਸਿੰਘ ਬਾਦਲ ਜਦੋਂ ਬੱਸੀ ਪਠਾਣਾਂ ਦੇ 66 ਕੇਵੀ ਬਿਜਲੀ ਸਬ-ਸਟੇਸ਼ਨ ਨੂੰ 21 ਸਤੰਬਰ 2013 ਨੂੰ ਅਪਗ੍ਰੇਡ ਕਰਨ ਆਏ ਤਾਂ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵੱਲੋਂ ਅਮਲੋਹ ਅਤੇ ਫ਼ਤਹਿਗੜ੍ਹ ਸਾਹਿਬ ਦੀ ਸੀਟਾਂ ਹਾਰਨ ਪਿੱਛੋਂ ਉਨ੍ਹਾ ਨੇ ਜ਼ਿਲ੍ਹੇ ਦੇ ਅਕਾਲੀ ਆਗੂਆਂ ਨੂੰ ਨਸੀਹਤ ਦਿੱਤੀ ਸੀ ਕਿ ਜੇ ਸਾਰੇ ਆਗੂ ਇਕੱਠੇ ਹੋ ਕੇ ਉਨ੍ਹਾਂ ਕੋਲ ਆਉਣ ਤਾਂ ਉਹ ਇਸ ਜ਼ਿਲ੍ਹੇ ਨੂੰ ਗ੍ਰਾਂਟ ਜਾਰੀ ਕਰਨਗੇ, ਪਰ ਇਸ ਨਸੀਹਤਦੀ ਕਿਸੇ ਨੇ ਪਰਵਾਹ ਨਹੀਂ ਸੀ ਕੀਤੀ ਤੇਆਗੂਆਂ ਦੀ ਧੜੇਬਾਜ਼ੀ ਏਥੋਂ ਤਕ ਵਧ ਗਈ ਸੀ ਕਿ ਕੋਈ ਵੀ ਦੂਸਰੇ ਨੂੰ ਠਿੱਬੀ ਲਾਉਣ ਵਿਚ ਮੌਕਾ ਨਹੀਂ ਸੀ ਗੁਆੳਂਦਾ। ਅਕਾਲੀ ਸਰਕਾਰ ਵੇਲੇ ਅਕਾਲੀ ਦਲ ਦਾ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ, ਸਰਹਿੰਦ, ਬੱਸੀ ਪਠਾਣਾਂ, ਅਮਲੋਹ ਤੇ ਨਗਰ ਪੰਚਾਇਤ ਖਮਾਣੋਂ ਉੱਤੇ ਕਬਜ਼ਾ ਸੀ, ਪਰ ਇਸ ਵਕਤ ਅਕਾਲੀ ਦਲ ਕੋਲ ਸਾਰੇ ਜ਼ਿਲ੍ਹੇ ਵਿੱਚ ਕੌਂਸਲਰਾਂ ਦੀ ਗਿਣਤੀ ਕੁੱਲ ਮਿਲਾ ਕੇ ਮਸਾਂ 12 ਦੇ ਕਰੀਬ ਹੈ।

Read More Latest News from Punjab

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰਾਜਨੀਤੀ

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ

Published

on

captain-amarinder-singh

ਚੰਡੀਗੜ੍ਹ, 20 ਅਪਰੈਲ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਅਤੇਮਿਡ-ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ 500 ਰੁਪਏ ਮਹੀਨੇ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਦੇਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗਾ, ਜਿਸ ਲਈ ਸਾਲ 2020-21 ਦੇ ਬਜਟ ਵਿੱਚਰਕਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਫੋਨ ਖਰੀਦਣ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਵਿੱਚ ਫੋਨ ਵੰਡ ਦਿੱਤੇ ਜਾਣ। ਇਸ ਮੌਕੇ ਮਿਡ-ਡੇ ਮੀਲ ਦੇ ਵਰਕਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਭੱਤੇ ਵਿੱਚ ਵਿਚ ਸਾਲ 2017 ਵਿਚ ਵਾਧਾ ਹੋਇਆ ਸੀ, ਇਸ ਕਰ ਕੇ ਪੰਜ ਸੌ ਰੁਪਏ ਮਾਸਿਕ ਵਾਧਾ ਕੀਤਾ ਜਾਣਾ ਬਣਦਾ ਹੈ, ਜਿਸ ਨਾਲ 42000 ਵਰਕਰਾਂ ਨੂੰ ਲਾਭ ਹੋਵੇਗਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca