Sukhbir Badal signals to withdraw from CM race | Punjab Assembly elect
Connect with us apnews@iksoch.com

ਰਾਜਨੀਤੀ

ਸੁਖਬੀਰ ਬਾਦਲ ਵੱਲੋਂ ਆਪਣੇ ਆਪ ਨੂੰ ਮੁੱਖ ਮੰਤਰੀ ਦੀ ਦੌੜ ਤੋਂ ਲਾਂਭੇ ਕਰਨ ਦਾ ਸੰਕੇਤ

Published

on

sukhbir badal

ਅਬੋਹਰ, 4 ਜਨਵਰੀ, – ਸਾਲ 2022 ਵਿੱਚ ਹੋਣ ਵਾਲੀਆਂ ਪੰਜਾਬਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਇਕ ਵਾਰ ਫਿਰ ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰੇਗਾ। ਇਸ ਦੇ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਗੇ ਲਈਮੁੱਖ ਮੰਤਰੀ ਦੀ ਰੇਸ ਵਿੱਚੋਂ ਬਾਹਰ ਹੋ ਗਏ ਜਾਪਦੇ ਹਨ।
ਕੱਲ੍ਹ ਅਬੋਹਰ ਆਏ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਖੁਦ ਕੀਤਾ ਅਤੇ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿਚਮੁੱਖ ਮੰਤਰੀ ਦੇ ਚਿਹਰੇ ਵਜੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਪੇਸ਼ ਕੀਤਾ ਜਾਵੇਗਾ।ਸੁਖਬੀਰ ਸਿੰਘ ਨੇ ਸਾਫ ਕਿਹਾ ਕਿ ਇਸ ਬਾਰੇ ਉਨ੍ਹਾਂ ਦੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤਹੋਈ ਹੈ ਤੇ ਉਨ੍ਹਾਂ ਸਰਦਾਰ ਬਾਦਲ ਨੂੰ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੈਦਾਨ ਵਿਚ ਆਉਣਲਈਬੇਨਤੀ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਹਾਲੇ ਵੱਡੇ ਬਾਦਲ ਦੀ ਸਿਹਤ ਚੰਗੀ ਨਹੀਂ, ਪਰ ਅਕਾਲੀ ਦਲ ਉਨ੍ਹਾਂ ਨੂੰ ਹੀ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚਮੁੱਖ ਮੰਤਰੀ ਦੇ ਚਿਹਰੇ ਵਜੋਂ ਪੇਸ਼ ਕਰੇਗਾ।
ਵਰਨਣ ਯੋਗ ਹੈ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਨਿਰਾਸ਼ਾਜਨਕ ਹਾਰ ਤੋਂ ਬਾਅਦ ਅਕਾਲੀ ਦਲ ਨੂੰ ਬਗਾਵਤ ਦਾ ਸਾਹਮਣਾ ਕਰਨਾ ਪਿਆ ਸੀ ਤੇ ਸੁਖਬੀਰ ਸਿੰਘ ਨੂੰ ਪ੍ਰਧਾਨਗੀ ਤੋਂ ਲਾਹੁਣ ਦੀ ਮੰਗ ਕਰ ਕੇ ਅਕਾਲੀ ਦਲ ਦੇ ਕਈ ਵੱਡੇ ਤੇ ਟਕਸਾਲੀ ਲੀਡਰ ਪਾਰਟੀ ਛੱਡ ਗਏ ਸਨ, ਜਿਨ੍ਹਾਂ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ ਆਦਿ ਸ਼ਾਮਲ ਹਨ। ਇਨ੍ਹਾਂ ਵੱਡੇਆਗੂਆਂ ਨੇ ਨਾ ਸਿਰਫ ਪਾਰਟੀ ਛੱਡੀ, ਸਗੋਂ ਬਾਦਲ ਪਰਿਵਾਰ ਦੇ ਖ਼ਿਲਾਫ਼ ਰੱਜਵੀਂ ਭੜਾਸ ਕੱਢੀ ਤੇ ਅਕਾਲੀ ਦਲ ਨੂੰ ਬਾਦਲਾਂ ਤੋਂ ਛੁਡਾਉਣ ਲਈ ਸੰਘਰਸ਼ ਵੀ ਚਲਾਇਆ ਸੀ। ਰਣਜੀਤ ਸਿੰਘ ਬ੍ਰਹਮਪੁਰਾ ਤੇ ਸੁਖਦੇਵ ਸਿੰਘ ਢੀਂਡਸਾ ਨੇ ਵੱਖਰੀਆਂ ਪਾਰਟੀਆਂ ਵੀ ਬਣਾ ਲਈਆਂ ਸਨ। ਸੁਖਬੀਰ ਸਿੰਘ ਬਾਦਲ ਦੇ ਕਹਿਣ ਮੁਤਾਬਕ ਜਦੋਂ ਅਕਾਲੀ ਦਲ ਮੁੜ ਕੇ ਹੰਢੇ ਹੋਏ ਸਿਆਸੀ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਚੋਣਾਂ ਲੜਨ ਦੀ ਤਿਆਰੀ ਕਰ ਰਿਹਾ ਤਾਂ ਇਸਮੌਕੇ ਅਕਾਲੀ ਦਲ ਤੋਂ ਨਿੱਖੜੇ ਆਗੂਆਂ ਅਤੇ ਗਰੁੱਪਾਂ ਦੇ ਮੁੜ ਅਕਾਲੀ ਦਲ ਵਿੱਚ ਆ ਜਾਣ ਦੀ ਆਸ ਕੀਤੀ ਜਾ ਸਕਦੀ ਹੈ।

ਅੰਤਰਰਾਸ਼ਟਰੀ

ਅਰਨਬ ਗੋਸਵਾਮੀ ਵਿਵਾਦ ਬਾਰੇ ਇਮਰਾਨ ਖਾਨ ਨੇ ਮੋਦੀ ਸਰਕਾਰ `ਤੇ ਨਿਸ਼ਾਨਾ ਲਾਇਆ

Published

on

imran khan

ਲਾਹੌਰ, 19 ਜਨਵਰੀ – ਭਾਰਤ ਦੇ ਇੱਕ ਨਿੱਜੀ ਟੀ ਵੀ ਚੈਨਲ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਦੀ ਵਟਸਅੱਪ ਤੇ ਕੀਤੀ ਚੈਟ ਵਿੱਚ ਬਾਲਾਕੋਟ ਦਾ ਜ਼ਿਕਰ ਆਉਣ ਪਿੱਛੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਮੋਦੀ ਸਰਕਾਰ ਨੇ ਚੋਣਾਂਚ ਲਾਹਾ ਲੈਣ ਲਈ ਪੂਰੇ ਖੇਤਰ ਨੂੰ ਸੰਘਰਸ਼ ਦੀ ਅੱਗ ਚ ਸੁੱਟਣ ਦਾ ਕੰਮ ਕੀਤਾ ਹੈ। ਇਸ ਨਾਲ ਇੱਕ ਵੱਡਾ ਵਿਵਾਦ ਖੜਾ ਹੋ ਸਕਦਾ ਹੈ। ਇਮਰਾਨ ਖ਼ਾਨ ਨੇ ਟਵੀਟ ਕੀਤਾ ਕਿ ਅਰਨਬ ਗੋਸਵਾਮੀ ਦੀ ਘਟਨਾ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਅਤੇ ਕੁਝ ਭਾਰਤੀ ਮੀਡੀਆ ਅਦਾਰਿਆਂ ਵਿਚਾਲੇ ਅਪਵਿੱਤਰ ਸੰਬੰਧ ਹਨ, ਜੋ ਐਟਮੀ ਹਥਿਆਰਾਂ ਨਾਲ ਲੈਸ ਇਸ ਖੇਤਰ ਨੂੰ ਸੰਘਰਸ਼ ਦੀ ਅੱਗਚ ਧੱਕਣਾ ਚਾਹੁੰਦੇ ਹਨ। ਇਮਰਾਨ ਖ਼ਾਨ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਫਾਸ਼ੀਵਾਦੀ ਰਵੱਈਆ ਅਪਣਾ ਰਹੀ ਹੈ ਅਤੇ ਪਾਕਿ ਸਰਕਾਰ ਇਸ ਦੇ ਖੁਲਾਸੇ ਕਰਨਾ ਜਾਰੀ ਰੱਖੇਗੀ। ਪਾਕਿ ਪ੍ਰਧਾਨ ਮੰਤਰੀ ਨੇ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਚੋਣ ਲਾਭ ਲੈਣ ਲਈ ਬਾਲਾਕੋਟ ਹਵਾਈ ਹਮਲਾ ਕਰਵਾਇਆ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ 23 ਫਰਵਰੀ 2019 ਨੂੰ ਵੱਟਸਐਪ ਰਾਹੀਂ ਅਰਨਬ ਗੋਸਵਾਮੀ ਅਤੇ ਬ੍ਰੌਡਕਾਸਟ ਆਡੀਐਂਸ ਰਿਸਰਚ ਕੌਂਸਲ (ਬੀ ਏ ਆਰ ਸੀ) ਦੇ ਸਾਬਕਾ ਸੀ ਈ ਓ ਪਾਰਥ ਦਾਸ ਗੁਪਤਾ ਵਿਚਾਲੇ ਹੋਈ ਗੱਲਬਾਤ ਤੋਂ ਪਤਾ ਲੱਗਦਾ ਹੈ ਕਿ ਅਰਨਬ ਨੂੰ ਬਾਲਾਕੋਟ ਹਵਾਈ ਹਮਲੇ ਤੋਂ ਪਹਿਲਾਂ ਹੀ ਇਸ ਬਾਰੇ ਜਾਣਕਾਰੀ ਸੀ।

Continue Reading

ਰਾਜਨੀਤੀ

ਮੋਦੀ ਸਰਕਾਰ ਨੇ ਕੋਰਟ ਨੂੰ ਦੱਸਿਆ:ਵਿਜੇ ਮਾਲਿਆ ਦੀ ਹਵਾਲਗੀ ਵਾਲੇ ਮਾਮਲੇ `ਚ ਬ੍ਰਿਟੇਨ ਵੇਰਵੇ ਨਹੀਂ ਦੇ ਰਿਹਾ

Published

on

Modi's

ਨਵੀਂ ਦਿੱਲੀ, 19 ਜਨਵਰੀ – ਭਾਰਤ ਸਰਕਾਰ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਮਾਲਿਆ ਦੀ ਹਵਾਲਗੀ ਨੂੰ ਉਚ ਰਾਜਨੀਤਕ ਪੱਧਰ ਤੇ ਉਠਾਇਆ ਗਿਆ ਹੈ, ਪਰ ਬ੍ਰਿਟੇਨ ਸਰਕਾਰ ਨੇ ਗੁਪਤ ਕਾਰਵਾਈ ਦਾ ਵੇਰਵਾ ਸਾਂਝਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਉਸ ਦੀ ਹਵਾਲਗੀ ਮਾਮਲੇਚ ਦੇਰੀ ਹੋ ਰਹੀ ਹੈ।
ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਬੈਂਚ ਸਾਹਮਣੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਦਸੰਬਰ 2020 ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬ੍ਰਿਟੇਨ ਦੇ ਵਿਦੇਸ਼ ਸੈਕਟਰੀ ਡਾਮਨਿਕ ਰਾਬ ਦੇ ਕੋਲ ਇਹ ਮੁੱਦਾ ਉਠਾਇਆ ਅਤੇ ਫਿਰ ਜਨਵਰੀ 2021 ਵਿੱਚ ਭਾਰਤ ਦੇ ਹੋਮ ਸੈਕਟਰੀ ਨੇ ਵੀ ਇਸ ਨੂੰ ਬ੍ਰਿਟੇਨ ਦੇ ਗ੍ਰਹਿ ਵਿਭਾਗ ਦੇ ਪਰਮਾਨੈਂਟ ਅੰਡਰ ਸੈਕਟਰੀ ਕੋਲ ਉਠਾਇਆ ਸੀ। ਮਹਿਤਾ ਨੇ ਕਿਹਾ ਕਿ ਪਿਛਲੇ ਸਾਲ ਨਵੰਬਰ ਚ ਭਾਰਤ ਦੇ ਵਿਦੇਸ਼ ਸੈਕਟਰੀ ਨੇ ਬ੍ਰਿਟੇਨ ਦੇ ਹੋਮ ਸੈਕਟਰੀ ਪ੍ਰੀਤੀ ਪਟੇਲ ਦੇ ਕੋਲ ਵਿਜੇ ਮਾਲਿਆ ਦੀ ਹਲਾਵਗੀ ਦਾ ਮੁੱਦਾ ਉਠਾਇਆ ਤਾਂ ਉਨ੍ਹਾ ਨੇ ਜਵਾਬ ਦਿੱਤਾ ਕਿ ਬ੍ਰਿਟੇਨ ਦੀਆਂ ਕਾਨੂੰਨੀ ਗੁੰਝਲਾਂ ਤੁਰੰਤ ਹਵਾਲਗੀਤੇ ਰੋਕ ਲਾ ਰਹੀਆਂ ਹਨ। ਮਹਿਤਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸੂਚਿਤ ਕੀਤਾ ਗਿਆ ਹੈ ਕਿ ਕੁਝ ਕਾਨੂੰਨੀ ਮੁੱਦਿਆਂ ਨੂੰ ਮਾਲਿਆ ਦੀ ਹਵਾਲਗੀ ਤੋਂ ਪਹਿਲਾਂ ਹੱਲ ਕਰਨ ਦੀ ਜ਼ਰੂਰਤ ਹੈ। ਸਿਖਰ ਅਦਾਲਤ ਨੇ ਮਾਮਲੇ ਦੀ ਸੁਣਵਾਈ 15 ਮਾਰਚ ਨੂੰ ਤੈਅ ਕਰ ਦਿੱਤੀ ਹੈ।

Continue Reading

ਰਾਜਨੀਤੀ

ਮਮਤਾ ਬੈਨਰਜੀ ਵੱਲੋਂ ਸੁਭੇਂਦੂ ਅਧਿਕਾਰੀ ਨੂੰ ਚੋਣ ਲੜਨ ਦੀ ਚੁਣੌਤੀ

Published

on

mamta

ਕੋਲਕਾਤਾ, 19 ਜਨਵਰੀ – ਪੱਛਮੀ ਬੰਗਾਲ ਵਿੱਚ ਅਪ੍ਰੈਲ-ਮਈ ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਤਿ੍ਰਣਮੂਲ ਕਾਂਗਰਸ ਤੇ ਵਿਰੋਧੀ ਧਿਰ ਭਾਜਪਾ ਇੱਕ-ਦੂਜੇ ਨੂੰ ਹਰਾਉਣ ਲਈ ਪੂਰਾ ਜ਼ੋਰ ਲਾ ਰਹੀਆਂ ਹਨ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪਾਰਟੀ ਛੱਡ ਕੇ ਭਾਜਪਾਚ ਸ਼ਾਮਲ ਹੋਏ ਸੁਭੇਂਦੂ ਅਧਿਕਾਰੀ ਦੇ ਗੜ੍ਹ ਮੰਨੇ ਜਾਂਦੇ ਨੰਦੀ ਗ੍ਰਾਮ ਚ ਕੱਲ੍ਹ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਜੀਊਂਦੇ ਜੀਅ ਭਾਜਪਾ ਨੂੰ ਬੰਗਾਲ ਨੂੰ ਵੇਚਣ ਨਹੀਂ ਦੇਵੇਗੀ। ਮਮਤਾ ਨੇ ਐਲਾਨ ਕੀਤਾ ਕਿ ਉਹ ਆਪਣੇ ਹਲਕੇ ਭਵਾਨੀਪੁਰ ਦੀ ਥਾਂ ਨੰਦੀ ਗ੍ਰਾਮ ਤੋਂ ਚੋਣ ਲੜੇਗੀ ਅਤੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਬਰਤਾ ਬਖ਼ਸੀ ਨੂੰ ਉਨ੍ਹਾਂ ਲਈ ਨੰਦ ਗ੍ਰਾਮ ਦੀ ਟਿਕਟ ਦਾ ਪ੍ਰਬੰਧ ਕਰਨ ਨੂੰ ਕਿਹਾ ਹੈ। ਤਿ੍ਰਣਮੂਲ ਕਾਂਗਰਸ ਛੱਡ ਕੇ ਭਾਜਪਾਚ ਸ਼ਾਮਲ ਹੋ ਚੁੱਕੇ ਸ਼ੁਭੇਦੂ ਅਧਿਕਾਰੀ ਨੇ ਮਮਤਾ ਬੈਨਰਜੀ ਵੱਲੋਂ ਨੰਦੀਗ੍ਰਾਮ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਭਾਜਪਾ ਵੱਲੋਂ ਉਨ੍ਹਾਂ ਨੂੰ ਨੰਦੀ ਗ੍ਰਾਮ ਤੋਂ ਟਿਕਟ ਦੇਣ ਤੇ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਚੋਣਚ ਹਰਾਉਣਗੇ ਜਾਂ ਰਾਜਨੀਤੀ ਤੋਂ ਸੰਨਿਆਸ ਲੈ ਲੈਣਗੇ।

Continue Reading

ਰੁਝਾਨ


Copyright by IK Soch News powered by InstantWebsites.ca