Sukhbir Singh Badal appears before SIT for probe into Kotkapura shooting
Connect with us [email protected]

ਰਾਜਨੀਤੀ

ਕੋਟਕਪੂਰਾ ਗੋਲੀ ਕਾਂਡਦੀ ਜਾਂਚ ਵਾਸਤੇ ਸੁਖਬੀਰ ਸਿੰਘ ਬਾਦਲ ਐਸ ਆਈ ਟੀ ਸਾਹਮਣੇ ਪੇਸ਼

Published

on

Sukhvir-Singh-Badal

ਚੰਡੀਗੜ੍ਹ, 26 ਜੂਨ, – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਨੀਵਾਰ ਸਾਲ 2015 ਦੇ ਕੋਟਕਪੂਰਾ ਪੁਲਿਸ ਫਾਇਰਿੰਗ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਸਾਹਮਣੇ ਪੇਸ਼ ਹੋਏ। ਐਸਆਈਟੀ ਵੱਲੋਂ ਸੱਦੇ ਜਾਣਉੱਤੇ ਉਹ ਅੱਜ ਸਵੇਰੇ 11 ਵਜੇ ਸੈਕਟਰ 32 ਵਿੱਚ ਪੰਜਾਬ ਪੁਲਿਸ ਆਫੀਸਰਜ਼ ਇੰਸਟੀਚਿਊਟ ਪੁੱਜੇ ਅਤੇ ਜਾਂਚ ਟੀਮ ਵੱਲੋਂ ਕੀਤੇ ਗਏ ਕਰੀਬ ਚਾਲੀ ਸਵਾਲਾਂ ਦੇ ਜਵਾਬ ਦਿੱਤੇ।
ਵਰਨਣ ਯੋਗ ਹੈ ਕਿ ਸਾਲ 2015 ਵਿਚ ਕੋਟਕਪੂਰਾ ਵਿੱਚ ਹੋਏ ਗੋਲੀ ਕਾਂਡ ਦੌਰਾਨ ਸੁਖਬੀਰ ਸਿੰਘ ਬਾਦਲ ਇਸ ਰਾਜ ਦੇ ਡਿਪਟੀਮੁੱਖ ਮੰਤਰੀ ਸਨ ਤੇ ਉਨ੍ਹਾਂ ਕੋਲ ਗ੍ਰਹਿ ਵਿਭਾਗ ਦਾ ਚਾਰਜ ਵੀ ਸੀ।ਉਨ੍ਹੀਂ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਹੋਣ ਦੇ ਵਿਰੁੱਧ ਰੋਸ ਵਜੋਂ ਜਦੋਂ ਸਿੱਖ ਸੰਗਤ ਨੇ ਕੋਟਕਪੂਰਾ ਵਿੱਚ ਧਰਨਾ ਦਿੱਤਾ ਹੋਇਆ ਸੀ ਤਾਂ ਪੁਲਸ ਨੇ ਉਸ ਇਕੱਠ ਉੱਤੇ ਗੋਲੀਆਂ ਚਲਾਈਆਂ ਸਨ, ਜਿਸ ਦੀ ਜਾਂਚ ਐੱਸ ਆਈ ਟੀ ਕਰ ਰਹੀ ਹੈ।
ਅੱਜ ਐੱਸ ਆਈ ਟੀ ਸਾਹਮਣੇ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਵੇਲੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਪਾਰਲੀਮੈਂਟ ਮੈਂਬਰ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਐਨ ਕੇ ਸ਼ਰਮਾ ਅਤੇ ਦਲਜੀਤ ਸਿੰਘ ਚੀਮਾ ਤੇ ਕਈ ਹੋਰ ਸੀਨੀਅਰ ਆਗੂਵੀ ਆਪਣੇ ਪ੍ਰਧਾਨ ਦੇ ਸਮਰਥਨ ਵਿੱਚ ਪੰਜਾਬ ਪੁਲਿਸ ਆਫੀਸਰਜ਼ ਇੰਸਟੀਚਿਊਟ ਪਹੁੰਚੇ ਹੋਏ ਸਨ।ਇਨ੍ਹਾਂ ਆਗੂਆਂ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਉੱਤੇ ਕਈ ਦੋਸ਼ ਵੀ ਲਾਏ।
ਦੂਸਰੇ ਪਾਸੇ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ (ਵਿਜੀਲੈਂਸ) ਐਲ ਕੇ ਯਾਦਵ ਦੀ ਅਗਵਾਈ ਹੇਠ ਐਸਆਈਟੀ, ਜਿਸ ਨੇ ਬੀਤੇ ਮੰਗਲਵਾਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਤਕਰੀਬਨ ਢਾਈ ਘੰਟੇ ਪੁੱਛਗਿੱਛ ਕੀਤੀ ਸੀ, ਨੇ ਅੱਜ ਸੁਖਬੀਰ ਸਿੰਘ ਬਾਦਲ ਤੋਂ ਕਰੀਬ ਚਾਰ ਘੰਟੇ ਪੁੱਛਗਿੱਛ ਕੀਤੀ।ਪੰਜਾਬ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ ਉੱਤੇਪੰਜਾਬ ਸਰਕਾਰ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰਨ ਦੇ ਲਈ ਨਵੀਂ ਐਸਆਈਟੀ ਬਣਾਈ ਸੀ, ਜਿਹੜੀਇਸ ਗੋਲੀ ਕਾਂਡ ਦੇ ਸੰਬੰਧ ਵਿੱਚ 14 ਅਕਤੂਬਰ 2015 ਅਤੇ 7 ਅਗਸਤ 2018 ਨੂੰ ਦਰਜ ਕੀਤੀਆਂ ਗਈਆਂ ਦੋ ਸਿ਼ਕਾਇਤਾਂ ਦੀ ਪੜਤਾਲ ਕਰ ਰਹੀ ਹੈ। ਇਸੇ ਤਰ੍ਹਾਂ ਦੇ ਇੱਕ ਹੋਰ ਰੋਸ ਪ੍ਰਦਰਸ਼ਨ ਮੌਕੇ ਪੁਲਿਸ ਨੇ ਫਰੀਦਕੋਟ ਜਿ਼ਲੇ ਦੇ ਬਹਿਬਲ ਕਲਾਂ ਵਿਖੇ ਵੀ ਗੋਲੀਆਂ ਚਲਾਈਆਂ ਸਨ, ਜਿਸ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਉਸ ਕੇਸ ਵਿੱਚਵੱਖਰੀ ਜਾਂਚ ਚੱਲ ਰਹੀ ਹੈ।

Read More Latest Politics News

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca