Sukhbir Singh Badal laid out the truth of meeting Amit Shah
Connect with us [email protected]

ਰਾਜਨੀਤੀ

ਸੁਖਬੀਰ ਸਿੰਘ ਬਾਦਲ ਨੇ ਅਮਿਤ ਸ਼ਾਹ ਨਾਲ ਮਿਲਣੀ ਦਾ ਸੱਚ ਸਾਰਿਆਂ ਸਾਹਮਣੇ ਰੱਖਿਆ

Published

on

Sukhbir Singh Badal

11 ਅਗਸਤ ਨੂੰ 11.30 ਵਜੇ ਸਪੀਕਰ ਦੇ ਚੈਂਬਰ ਵਿੱਚ ਹੋਈ ਸੀ ਬੈਠਕ
ਚੰਡੀਗੜ੍ਹ, 15 ਅਗਸਤ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਆਪਣੀ ਮੁਲਾਕਾਤ ਬਾਰੇ ਸਾਰੇ ਤੱਥ ਕੱਲ੍ਹ ਲੋਕਾਂ ਸਾਹਮਣੇ ਰੱਖ ਕੇ ਦੱਸਿਆ ਕਿ ਉਹ 11 ਅਗਸਤ ਨੂੰ ਸਵੇਰੇ 11.30 ਵਜੇ ਲੋਕ ਸਭਾ ਸਪੀਕਰ ਦੇ ਚੈਂਬਰ ਵਿੱਚ ਅਮਿਤ ਸ਼ਾਹ ਨੂੰ ਮਿਲੇ ਸਨ ਅਤੇ ਉਨ੍ਹਾਂ ਨੂੰ ਦੱਸਿਆ ਸੀ ਕਿ ਗਵਰਨਰ ਪੰਜਾਬ ਚਾਰਜ ਖੋਹ ਕੇ ਚੰਡੀਗੜ੍ਹ ਦਾ ਵੱਖਰਾ ਪ੍ਰਸ਼ਾਸਕ ਲਾਉਣ ਕਾਰਨ ਪੰਜਾਬੀਆਂ ਦੇ ਮਨਾਂ ਵਿਚ ਖਦਸ਼ਾ ਹੈ।
ਕੱਲ੍ਹ ਇੱਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖੀਬਰ ਸਿੰਘ ਬਾਦਲ ਨੇ ਕਿਹਾ ਕਿ ਉਹ ਗ੍ਰਹਿ ਮੰਤਰੀ ਕੋਲ 11 ਅਗਸਤ ਨੂੰ ਸਵੇਰੇ 11.30 ਵਜੇ ਗਏ ਤੇ ਦੱਸਿਆ ਸੀ ਕਿ ਪੰਜਾਬ ਦੇ ਲੋਕ ਸੋਚਦੇ ਹਨ ਕਿ ਏਦਾਂ ਕਰਨ ਨਾਲ ਰਾਜਧਾਨੀ ਵਾਲੇ ਸ਼ਹਿਰਚੰਡੀਗੜ੍ਹ ਉੱਤੇਉਨ੍ਹਾਂ ਦਾ ਦਾਅਵਾ ਕਮਜ਼ੋਰ ਪੈ ਜਾਵੇਗਾ। ਉਨ੍ਹਾਂ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਇਸ ਕੇਸ ਦਾ ਵਿਸਥਾਰ ਦੱਸਣ ਦੇਣ ਲਈ ਉਨ੍ਹਾਂ ਨੂੰ ਅਕਾਲੀ ਦਲ ਦੇ ਪਾਰਲੀਮੈਂਟ ਮੈਂਬਰਾਂ ਦਾ ਵਫਦ ਲੈ ਕੇ ਮਿਲਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਸਾਰੇ ਕੇਸ ਦਾ ਸਹੀ ਹੰੁਗਾਰਾ ਭਰਿਆ ਅਤੇ ਉਨ੍ਹਾਂ ਨੂੰ ਆਪਣਾ ਕੇਸ ਰੱਖਣ ਲਈ ਮਿਲਣ ਦਾ ਸਮਾਂ ਦੇਣ ਦਾ ਵਾਅਦਾ ਵੀ ਕੀਤਾ ਸੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਨ੍ਹਾਂ ਤੱਥਾਂ ਦੀ ਰੋਸ਼ਨੀ ਵਿੱਚ ਕੱਲ੍ਹ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਉਨ੍ਹਾਂ ਅਤੇ ਗ੍ਰਹਿ ਮੰਤਰੀ ਵਿਚਾਲੇ 11 ਅਗਸਤ ਦੀ ਮੀਟਿੰਗ ਦਾ ਖੰਡਨ ਕਰਨਾ ਹੈਰਾਨੀਜਨਕ ਹੈ।ਉਨ੍ਹਾ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਨਾ ਸਿਰਫ ਗਲਤ ਬਿਆਨਬਾਜ਼ੀ ਕੀਤੀ, ਸਗੋਂ ਜਿਸ ਤਰ੍ਹਾਂ ਉਹ ਮੀਟਿੰਗ ਦਾ ਖੰਡਨ ਕਰਨ ਦਾ ਯਤਨ ਕਰ ਰਹੇ ਹਨ, ਉਹ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਗ੍ਰਹਿ ਮੰਤਰਾਲੇ ਵੱਲੋਂ ਚੰਡੀਗੜ੍ਹ ਲਈ ਵੱਖਰਾ ਪ੍ਰਸ਼ਾਸਕ ਲਾਏ ਜਾਣ ਉੱਤੇ ਕੇਂਦਰ ਸਰਕਾਰ ਵੱਲੋਂ ਵਿਚਾਰ ਨਾ ਕਰਨ ਦੇ ਬਿਆਨ ਦਾ ਸਵਾਗਤ ਕਰਦਾ ਹੈ। ਇਸ ਨਾਲ ਦੋਵਾਂ ਆਗੂਆਂ ਵਿਚਾਲੇ ਹੋਈ ਉਸ ਮੀਟਿੰਗ ਦਾ ਉਦੇਸ਼ ਵੀ ਇੱਕ ਤਰ੍ਹਾਂ ਪੂਰਾ ਹੋ ਗਿਆ ਹੈ।

Read More Latest Politics News

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca