SUKHBIR SINGH BADAL REVIEWS VALTOHA FORMED MLA
Connect with us [email protected]

ਰਾਜਨੀਤੀ

ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਰਿਸ਼ਤੇਦਾਰ ਕੈਰੋਂ ਦੀ ਥਾਂ ਸਾਬਕਾ ਵਿਧਾਇਕ ਵਲਟੋਹਾ ਨੂੰ ਪਹਿਲ

Published

on

Sukhvir-Singh-Badal

ਖੇਮਕਰਨ ਹਲਕੇ ਤੋਂ ਉਮੀਦਵਾਰ ਬਣਾਉਣ ਦਾ ਐਲਾਨ
ਅੰਮ੍ਰਿਤਸਰ, 15 ਮਾਰਚ, – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਅੱਜਇੱਕ ਹੋਰ ਉਮੀਦਵਾਰ ਦਾ ਐਲਾਨ ਕਰਦੇ ਹੋਏ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਐਤਵਾਰ ਉਨ੍ਹਾਂ ਜਲਾਲਾਬਾਦ ਤੋਂ ਖੁਦ ਚੋਣ ਲੜਨ ਦਾ ਐਲਾਨ ਕੀਤਾ ਸੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ, ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਤੋਂ ਹੁਕਮ ਆਉਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਜਲਾਲਾਬਾਦ ਵਿੱਚੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਜੰਗ ਸ਼ੁਰੂ ਕੀਤੀ ਸੀ, ਅੱਜ ਦੂਸਰੇ ਦਿਨ ਵਿਰਸਾ ਸਿੰਘ ਵਲਟੋਹਾ ਨੇ ਜਲਾਲਾਬਾਦ ਤੋਂ ਵੀ ਵੱਡਾ ਇਕੱਠ ਕੀਤਾ ਹੈ, ਜਿਹੜਾ ਦੱਸਦਾ ਹੈ ਕਿ ਇਹ ਹੀ ਇਸ ਹਲਕੇ ਦੇ ਲੋਕਾਂ ਦੇ ਆਗੂ ਹੋ ਸਕਦੇ ਹਨ।
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇਸ ਸਟੇਜ ਤੋਂ ਕਿਹਾ ਕਿ ਭਾਜਪਾ ਦੇ ਹੱਥ ਕਿਸਾਨਾਂ ਦੇ ਖੂਨ ਨਾਲ ਰੰਗੇ ਹਨ, ਅਕਾਲੀ ਦਲ ਉਸ ਨਾਲ ਕਦੇ ਸਾਂਝ ਨਹੀਂ ਰੱਖੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਭਾਜਪਾ ਰਲ ਕੇ ਖੇਡਦੇ ਹਨ।ਉਨ੍ਹਾਂ ਇਹ ਵੀ ਕਿਹਾ ਹੈ ਕਿ ਖੇਮਕਰਨ ਹਲਕੇ ਵਿੱਚ ਇੰਦਰਾ ਗਾਂਧੀ ਵਾਲੀ ਐਮਰਜੈਂਸੀ ਲੱਗੀ ਹੋਈ ਹੈ ਅਤੇ ਸਥਾਨਕ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਅਕਾਲੀ ਵਰਕਰਾਂ ਨੂੰ ਅੱਜ ਵਾਲੀ ਰੈਲੀ ਵਿੱਚ ਆਉਣ ਤੋਂ ਰੋਕਿਆ ਅਤੇਕੇਸ ਦਰਜ ਕਰਨ ਦੀਆਂ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਤੋਂ ਜਵਾਬ ਮੰਗਦੇ ਹਨ। ਉਨ੍ਹਾਂ ਕੈਪਟਨ ਸਰਕਾਰ ਤੋਂ ਪੰਜ ਸਵਾਲ ਪੁੱਛੇ ਕੀ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਹੋਇਆ? ਕਿਸਾਨ ਖੁਦਕੁਸ਼ੀਆਂ ਕਿਉਂ ਕਰ ਰਹੇ ਹਨ ਅਤੇ ਦਸੂਹਾ ਦੇ ਖੁਦਕੁਸ਼ੀ ਕਰ ਗਏ ਪਿਤਾ-ਪੁੱਤਰ ਨੇ ਕੈਪਟਨ ਸਰਕਾਰ ਨੂੰ ਜਿ਼ੰਮੇਵਾਰ ਕਿਉਂਦੱਸਿਆ ਹੈ।

Read More Punjabi Political News Today

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰਾਜਨੀਤੀ

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ

Published

on

captain-amarinder-singh

ਚੰਡੀਗੜ੍ਹ, 20 ਅਪਰੈਲ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਅਤੇਮਿਡ-ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ 500 ਰੁਪਏ ਮਹੀਨੇ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਦੇਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗਾ, ਜਿਸ ਲਈ ਸਾਲ 2020-21 ਦੇ ਬਜਟ ਵਿੱਚਰਕਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਫੋਨ ਖਰੀਦਣ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਵਿੱਚ ਫੋਨ ਵੰਡ ਦਿੱਤੇ ਜਾਣ। ਇਸ ਮੌਕੇ ਮਿਡ-ਡੇ ਮੀਲ ਦੇ ਵਰਕਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਭੱਤੇ ਵਿੱਚ ਵਿਚ ਸਾਲ 2017 ਵਿਚ ਵਾਧਾ ਹੋਇਆ ਸੀ, ਇਸ ਕਰ ਕੇ ਪੰਜ ਸੌ ਰੁਪਏ ਮਾਸਿਕ ਵਾਧਾ ਕੀਤਾ ਜਾਣਾ ਬਣਦਾ ਹੈ, ਜਿਸ ਨਾਲ 42000 ਵਰਕਰਾਂ ਨੂੰ ਲਾਭ ਹੋਵੇਗਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca