Supreme Court refuses to ban 'Jai Shri Ram' slogan during elections
Connect with us [email protected]

ਪੰਜਾਬੀ ਖ਼ਬਰਾਂ

ਚੋਣਾਂ ਦੌਰਾਨ ‘ਜੈ ਸ਼੍ਰੀ ਰਾਮ’ ਦੇ ਨਾਅਰੇ ਉੱਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ

Published

on

Supreme Court

ਨਵੀਂ ਦਿੱਲੀ, 10 ਮਾਰਚ – ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕੱਲ੍ਹ ਸੁਪਰੀਮ ਕੋਰਟ ਤੋਂ ਦੋ ਕੇਸਾਂ ਵਿੱਚ ਜਿੱਤ ਨਸੀਬ ਹੋ ਗਈ।ਇੱਕ ਪਾਸੇ ਕੋਰਟ ਨੇ ਚੋਣ ਮੁਹਿੰਮ ਵਿੱਚ ‘ਜੈ ਸ਼੍ਰੀਰਾਮ’ਦਾ ਨਾਅਰਾ ਲਾਏ ਜਾਣ ਦੇ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਤਾਂ ਇੱਕ ਹੋਰ ਕੇਸ ਵਿੱਚ ਭਾਜਪਾ ਦੇ ਡੇਰਬਾ ਤੋਂ ਉਮੀਦਵਾਰ ਸਾਬਕਾ ਆਈ ਪੀ ਐਸ ਅਫਸਰ ਭਾਰਤੀ ਘੋਸ਼ ਦੇ ਖ਼ਿਲਾਫ਼ ਜਾਰੀ ਗ਼੍ਰਿਫ਼ਤਾਰੀ ਵਾਰੰਟ ਉੱਤੇ ਸਟੇਅ ਲਾ ਦਿੱਤਾ।
ਸੁਪਰੀਮ ਕੋਰਟ ਦੇ ਵਕੀਲ ਮਨੋਹਰ ਲਾਲ ਸ਼ਰਮਾ ਵੱਲੋਂ ਦਾਇਰ ਪਟਸ਼ੀਨ ਵਿੱਚ ਕਿਹਾ ਗਿਆ ਸੀ ਕਿ ਧਾਰਮਿਕ ਨਾਅਰੇ ਦੀ ਵਰਤੋਂ ਲੋਕ ਪ੍ਰਤੀਨਿਧਤਾ ਕਾਨੂੰਨ ਦੀ ਧਾਰਾ 123(3) ਅਤੇ 125 ਤਹਿਤ ਅਪਰਾਧ ਹੈ। ਇਨ੍ਹਾਂ ਅਨੁਸਾਰ ਕਿਸੇ ਵੀ ਉਮੀਦਵਾਰ ਜਾਂ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਸ਼ਖਸ ਨੂੰ ਧਰਮ, ਜਾਤ, ਭਾਈਚਾਰੇ ਜਾਂ ਭਾਸ਼ਾ ਦੇ ਨਾਂ ਉੱਤੇਲੋਕਾਂ ਦੀਆਂ ਭਾਵਨਾਵਾਂ ਭੜਕਾਉਣ ਦੀ ਇਜਾਜ਼ਤ ਨਹੀਂ ਹੈ। ਇਸ ਪਟੀਸ਼ਨ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਦਾ ਨਾਂ ਲੈ ਕੇ ਮੰਗ ਕੀਤੀ ਗਈ ਸੀ ਕਿ ਸੀ ਬੀ ਆਈ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰੇ ਅਤੇ ਨਾਲ ਹੀ ਸਿਆਸੀ ਪਾਰਟੀ ਨੂੰ ਧਾਰਮਿਕ ਨਾਅਰੇ ਦੀ ਵਰਤੋਂ ਕਰਨ ਰੋਕਣ ਦੀ ਮੰਗ ਕੀਤੀ ਗਈ ਸੀ।
ਚੀਫ ਜਸਟਿਸ ਐਸ ਏ ਬੋਬੜੇ ਦੀ ਅਗਵਾਈ ਵਿੱਚ ਤਿੰਨ ਜੱਜਾਂ ਦੀ ਬੈਂਚ ਨੇ ਪਟੀਸ਼ਨ ਰੱਦ ਕਰ ਕੇ ਪਟੀਸ਼ਨਰ ਨੂੰ ਪਹਿਲਾਂ ਇਸ ਦੇ ਲਈ ਹਾਈ ਕੋਰਟ ਜਾਣ ਲਈ ਕਿਹਾ। ਇਸ ਪਟੀਸ਼ਨ ਵਿੱਚ ਪੱਛਮੀ ਬੰਗਾਲ ਵਿੱਚ ਅੱਠ ਗੇੜ ਵਿੱਚ ਚੋਣਾਂ ਕਰਵਾਉਣ ਦੇ ਚੋਣ ਕਮਿਸ਼ਨ ਦੇ ਫੈਸਲੇ ਉੱਤੇ ਵੀ ਸਵਾਲ ਚੁੱਕਿਆ ਗਿਆ ਸੀ। ਸ਼ਰਮਾ ਨੇ ਪਟੀਸ਼ਨ ਵਿੱਚ ਕਿਹਾ ਕਿ ਦੂਜੇ ਰਾਜਾਂ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋ ਰਹੀਆਂ ਹਨ, ਪਰ ਪੱਛਮੀ ਬੰਗਾਲ ਵਿੱਚ ਇਹ ਅੱਠ ਗੇੜ ਵਿੱਚ ਕਰਵਾਈਆਂ ਜਾਂ ਰਹੀਆਂ ਹਨ, ਜਦੋਂ ਕਿ ਇਹ ਕੋਈ ਅੱਤਵਾਦੀ ਹਮਲੇ ਨਹੀਂ ਝੱਲ ਰਿਹਾ ਅਤੇ ਨਾ ਗੜਬੜ ਵਾਲਾ ਖੇਤਰ ਹੈ। ਇਹ ਭਾਰਤੀ ਸੰਵਿਧਾਨ ਦੀ ਧਾਰਾ-14 (ਸਮਾਨਤਾ ਦਾ ਅਧਿਕਾਰ) ਦੀ ਉਲੰਘਣਾ ਹੈ। ਜਦੋਂ ਸ਼ਰਮਾ ਨੇ ਇਸ ਉੱਤੇ ਬਹਿਸ ਕਰਨੀ ਚਾਹੀ ਤਾਂ ਬੈਂਚ ਨੇ ਕਿਹਾ ਕਿ ਤੁਹਾਡੀ ਪਟੀਸ਼ਨ ਪੜ੍ਹ ਲਈ ਹੈ, ਅਸੀਂ ਇਸ ਨੂੰ ਨਹੀਂ ਸੁਣਾਂਗੇ। ਪਟੀਸ਼ਨ ਰੱਦ ਕੀਤੀ ਜਾਂਦੀ ਹੈ।

Read More Exclusive Punjabi Breaking News

ਪੰਜਾਬੀ ਖ਼ਬਰਾਂ

ਹਰਿਆਣਾ ਦੇ ਚੀਫ ਸੈਕਟਰੀ ਦੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕਰਦੀ ਔਰਤ ਗ੍ਰਿਫਤਾਰ

Published

on

Woman arrested

ਚੰਡੀਗੜ੍ਹ, 18 ਅਪ੍ਰੈਲ – ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੀ ਚੰਡੀਗੜ੍ਹ ਸੈਕਟਰ ਸੱਤ ਵਾਲੀ ਸਰਕਾਰੀ ਰਿਹਾਇਸ਼ ਵਿੱਚ ਕੱਲ੍ਹ ਇੱਕ ਔਰਤ ਨੇ ਜਬਰੀ ਵੜਨ ਦੀ ਕੋਸ਼ਿਸ਼ ਕੀਤੀ। ਉਹ ਲੜਕੀ ਉਥੇ ਡਿਊਟੀ ਵਾਲੇ ਪੁਲਸ ਕਾਂਸਟੇਬਲ ਨੂੰ ਧੱਕਾ ਮਾਰ ਕੇ ਜਬਰੀ ਅੰਦਰ ਵੜ ਗਈ ਅਤੇ ਉਸ ਨੂੰ ਬਾਹਰ ਕੱਢਣ ਦੇ ਬਾਅਦ ਫਿਰ ਉਸ ਨੇ ਦੀਵਾਰ ਟੱਪ ਕੇ ਇਸ ਸਰਕਾਰੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕੀਤੀ।
ਡਿਊਟੀ ਕਾਂਸਟੇਬਲ ਦੀ ਸ਼ਿਕਾਇਤ ਉੱਤੇ ਸੈਕਟਰ 26 ਥਾਣੇ ਦੀ ਪੁਲਸ ਨੇ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਨੂੰ ਟ੍ਰੈਸਪਾਸਿੰਗ ਅਤੇ ਸਰਕਾਰੀ ਡਿਊਟੀ ਵਿੱਚ ਅੜਿੱਕਾ ਪਾਉਣ ਦੇ ਦੋਸ਼ ਹੇਠ ਇੱਕ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਇਸ ਮਗਰੋਂ ਉਸ ਨੂੰ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕਰ ਕੇ ਜੁਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਸ ਦੇ ਅਨੁਸਾਰ ਹਰਿਆਣਾ ਦੇ ਚੀਫ ਸੈਕਟਰੀ ਦੀ ਸਰਕਾਰੀ ਕੋਠੀ ਵਿੱਚ ਡਿਊਟੀ ਉੱਤੇ ਤੈਨਾਤ ਹਰਿਆਣਾ ਪੁਲਸ ਦੇ ਕਾਂਸਟੇਬਲ ਪੰਕਜ ਕੁਮਾਰ ਨੇ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੈਕਟਰ ਸੱਤ ਦੀ ਸਰਕਾਰੀ ਕੋਠੀ ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੇ ਨਾਂਅ ਅਲਾਟ ਹੈ। ਕੱਲ੍ਹ ਸਵੇਰੇ ਪੌਣੇ ਅੱਠ ਵਜੇ ਜਦ ਵਿਜੇ ਵਰਧਨ ਓਥੇ ਮੌਜੂਦ ਸਨ ਤਾਂ ਇੱਕ ਔਰਤ ਆਈ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਹੈ। ਉਸ ਨੇ ਆਪਣੀ ਪਛਾਣ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਦੇ ਤੌਰ ਉੱਤੇ ਦੱਸੀ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਚੀਫ ਸੈਕਟਰੀ ਨੂੰ ਇਸ ਬਾਰੇ ਪੁੱਛਿਆ। ਉਨ੍ਹਾਂ ਮਿਲਣ ਤੋਂ ਇਨਕਾਰ ਕਰ ਦਿੱਤਾ ਤਾਂ ਕਾਂਸਟੇਬਲ ਪੰਕਜ ਨੇ ਉਸ ਲੜਕੀ ਨੂੰ ਐਂਟਰੀ ਦੇਣ ਤੋਂ ਮਨ੍ਹਾ ਕਰ ਦਿੱਤਾ। ਇਸ ਉੱਤੇ ਔਰਤ ਉਸ ਨੂੰ ਧੱਕਾ ਦੇ ਕੇ ਜਬਰੀ ਰਿਹਾਇਸ਼ ਵਿੱਚ ਵੜ ਗਈ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਔਰਤ ਨੂੰ ਫੌਰਨ ਬਾਹਰ ਕੱਢਿਆ ਤਾਂ ਉਸ ਨੇ ਰਿਹਾਇਸ਼ ਦੀ ਕੰਧ ਉੱਤੇ ਚੜ੍ਹ ਕੇ ਫਿਰ ਘਰ ਵਿੱਚ ਵੜਨ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਮੁਲਾਜ਼ਮਾਂ ਨੇ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਤਾਂ ਚੰਡੀਗੜ੍ਹ ਪੁਲਸ ਨੇ ਆ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਫਾਟਕ ਉਤੇ ਟਰੇਨ ਦੀ ਲਪੇਟ ਵਿੱਚ ਆ ਕੇ ਨੌਜਵਾਨ ਦੀ ਮੌਤ

Published

on

death

ਜਲੰਧਰ, 18 ਅਪ੍ਰੈਲ – ਕੱਲ੍ਹ ਸਵੇਰੇ ਸਥਾਨਕ ਸੋਢਲ ਰੇਲਵੇ ਫਾਟਕ ਨੇੜੇ ਇੱਕ ਬਾਈਕ ਸਵਾਰ ਨੌਜਵਾਨ ਹੈਡਫੋਨ ਲਾ ਕੇ ਬੰਦ ਫਾਟਕ ਕਰਾਸ ਕਰਨ ਸਮੇਂ ਟਰੇਨ ਦੀ ਲਪੇਟ ਵਿੱਚ ਆ ਗਿਆ ਤੇ ਘਟਨਾ ਸਥਾਨ ਉੱਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ (30) ਪੁੱਤਰ ਮੋਹਨ ਸਿੰਘ ਪਿੰਡ ਨੰਗਲ ਸਲੇਮਪੁਰ ਵਜੋਂ ਹੋਈ ਹੈ, ਜਿਸ ਬਾਰੇ ਰੇਲਵੇ ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਵੇਰੇ ਲਗਭਗ ਨੌਂ ਵਜੇ ਅੰਮ੍ਰਿਤਸਰ ਵੱਲੋਂ ਪੱਛਮ ਐਕਸਪ੍ਰੈਸ ਟਰੇਨ ਆਉਣ ਤੋਂ ਪਹਿਲਾਂ ਗੇਟਮੈਨ ਨੇ ਸੋਢਲ ਫਾਟਕ ਨੂੰ ਬੰਦ ਕੀਤਾ ਹੋਇਆ ਸੀ। ਇਸੇ ਦੌਰਾਨ ਇੱਕ ਨੌਜਵਾਨ, ਜਿਸ ਨੇ ਹੈਡਫੋਨ ਲਾਏ ਹੋਏ ਸਨ, ਬਾਈਕ ਉੱਤੇ ਬੰਦ ਫਾਟਕ ਨੂੰ ਕਰਾਸ ਕਰਨ ਲੱਗਾ। ਦੂਜੇ ਪਾਸਿਓਂ ਟਰੇਨ ਆ ਰਹੀ ਦਾ ਉਸ ਨੂੰ ਪਤਾ ਨਹੀਂ ਲੱਗਾ। ਅੱਖੀਂ ਦੇਖਣ ਵਾਲਿਆਂ ਮੁਤਾਬਕ ਟਰੇਨ ਦੇ ਡਰਾਈਵਰ ਨੇ ਕਈ ਵਾਰ ਹਾਰਨ ਵਜਾਇਆ। ਗੇਟਮੈਨ ਅਤੇ ਮੌਜੂਦ ਲੋਕਾਂ ਨੇ ਵੀ ਨੌਜਵਾਨ ਨੂੰ ਕਾਫੀ ਆਵਾਜ਼ਾਂ ਮਾਰੀਆਂ, ਪਰ ਹੈਡਫੋਨ ਲੱਗੇ ਹੋਣ ਕਾਰਨ ਉਸ ਨੂੰ ਸੁਣਾਈ ਨਹੀਂ ਦਿੱਤੀਆਂ। ਡਰਾਈਵਰ ਨੇ ਬ੍ਰੇਕ ਲਾਉਣ ਦੀ ਵੀ ਕੋਸ਼ਿਸ਼ ਕੀਤੀ, ਪਰ ਟਰੇਨ ਰੁਕਣ ਤੋਂ ਪਹਿਲਾਂ ਉਹ ਨੌਜਵਾਨ ਟਰੇਨ ਨਾਲ ਟਕਰਾ ਗਿਆ ਤੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ਉੱਤੇ ਥਾਣਾ ਜੀ ਆਰ ਪੀ ਦੇ ਏ ਐਸ ਆਈ ਹੀਰਾ ਸਿੰਘ ਮੌਕੇ ਉੱਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਪੁਲਸ ਨੂੰ ਜਾਂਚ ਵਿੱਚ ਪਤਾ ਲੱਗਾ ਕਿ ਮ੍ਰਿਤਕ ਨੇ ਹੈਡਫੋਨ ਲਾਏ ਹੋਏ ਸਨ। ਏ ਐਸ ਆਈ ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਚਾਰ ਬੱਚੇ (ਦੋ ਲੜਕੀਆਂ ਅਤੇ ਦੋ ਲੜਕੇ ਹਨ) ਉਹ ਕਿਸੇ ਲੱਕੜ ਕਾਰੋਬਾਰੀ ਕੋਲ ਕੰਮ ਕਰਦਾ ਸੀ।ਪਰਵਾਰਕ ਮੈਂਬਰਾਂ ਮੁਤਾਬਕ ਗੁਰਮੇਲ ਸਿਵਲ ਹਸਪਤਾਲ ਵਿੱਚ ਕਿਸੇ ਜਾਣੂ ਦਾ ਹਾਲ-ਚਾਲ ਜਾਨਣ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਵਜੋਤ ਸਿੰਘ ਸਿੱਧੂ ਤੋਂ ਬਾਅਦ ਨਵਜੋਤ ਕੌਰ ਸਿੱਧੂ ਪੰਜਾਬ ਵਿੱਚ ਨਵੀਂ ਲਹਿਰ ਚਲਾਉਣ ਲੱਗੀ

Published

on

navjot kaur sidhu
  • ਪੰਜਾਬ ਵਿੱਚ ਅਫੀਮ ਦੀ ਖੇਤੀ ਕਰਨ ਦੀ ਹਮਾਇਤ
    ਪਟਿਆਲਾ, 17 ਅਪਰੈਲ, – ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਤਿੱਖੀ ਭਾਸ਼ਾ ਵਰਤਦੇ ਹੋਏ ਪੰਜਾਬ ਵਿਚ ਵੱਖਰੀ ਲਹਿਰ ਖੜੀ ਕਰਨ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਲਈ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਟੀਮਾਂ ਬਣਾ ਕੇ ਆਮ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।
    ਅੱਜ ਪਟਿਆਲਾ ਵਿਖੇ ਇਕ ਸਮਾਗਮ ਵਿੱਚ ਨਵਜੋਤ ਕੌਰ ਸਿੱਧੂ ਨੇ ਖੁਦ ਇਸ ਬਾਰੇ ਕਿਹਾ ਕਿ ਸਰਕਾਰ ਜਨਤਾ ਲਈ ਮਾਂ ਬਾਪ ਹੁੰਦੀ ਹੈ ਤੇ ਉਸ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ, ਜਦ ਕਿ ਪੰਜਾਬ ਵਿੱਚ ਲੋਕਾਂ ਦੀ ਆਵਾਜ਼ ਲੀਡਰਾਂ ਤੱਕ ਨਹੀਂ ਪੁੱਜ ਰਹੀ, ਇਸ ਲਈ ਉਹ ਤੇ ਉਨ੍ਹਾਂ ਦੀ ਟੀਮ ਲੋਕਾਂ ਦੀ ਆਵਾਜ਼ ਬਣੇਗੀ।ਇਸ ਦੌਰਾਨ ਪੰਜਾਬ ਸਰਕਾਰ ਬਾਰੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਪੱਧਰ ਉੱਤੇਗੱਲਾਂ ਬਹੁਤ ਹੋਈਆਂ ਹਨ, ਪਰ ਸੁਣਨਅਤੇ ਸਮਝਣ ਵਾਲਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਉਹ ਘਰ ਬੈਠੇ ਹਨ ਤੇ ਸਿਰਫ ਸਮਾਜ ਸੇਵੀ ਵਜੋਂ ਲੋਕਾਂ ਵਿਚ ਜਾਂਦੇ ਹਨ। ਇਸ ਦੌਰਾਨਉਨ੍ਹਾ ਕਿਹਾ ਕਿ ਉਹ ਪਾਰਟੀ ਦੇ ਨਾਲ ਹਨ, ਪਰ ਮਾੜੇ ਲੋਕਾਂ ਦਾ ਸਾਥ ਨਹੀਂ ਦੇਂਦੇ। ਉਨ੍ਹਾਂ ਕਿਹਾ ਕਿ ਜਾਟ ਮਹਾਸਭਾ ਦੇ ਬੈਨਰ ਹੇਠ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲਕਰਾਉਣਗੇ। ਬੀਬੀਨਵਜੋਤ ਕੌਰਨੇ ਮੰਡੀ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਪੂਰੀ ਤਿਆਰੀ ਚਾਹੀਦੀ ਸੀ ਅਤੇ ਸਿੱਧੀ ਅਦਾਇਗੀ ਇਨ੍ਹਾਂ ਸਮੱਸਿਆਵਾਂ ਦਾ ਕਾਰਨ ਹੋ ਸਕਦਾ ਹੈ, ਪਰ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਇਸ ਦਾ ਪੱਤਰ ਜਾਰੀ ਕੀਤਾ ਸੀ ਤਾਂ ਪੰਜਾਬ ਸਰਕਾਰ ਨੂੰ ਇਸ ਬਾਰੇ ਪਹਿਲਾਂ ਤਿਆਰੀ ਕਰਨੀ ਚਾਹੀਦੀ ਸੀ, ਕਿਉਂਕਿ ਆਏ ਹੁਕਮ ਕਦੇ ਛੇਤੀ ਰੱਦ ਨਹੀਂ ਹੁੰਦੇ। ਨਵਜੋਤ ਕੌਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਾਉਣੇ ਲਾਜਮੀ ਹਨ, ਪਰ ਇਸ ਦੇ ਨਾਲ ਪੰਜਾਬ ਦੀ ਕਿਸਾਨੀ ਨੂੰ ਜੜ੍ਹਾਂ ਤੋਂ ਮਜ਼ਬੂਤ ਕਰਨ ਦੀ ਲੋੜ ਹੈ, ਜਿਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਬਾਹਰੋਂ ਦਾਲਾਂ ਅਤੇ ਹੋਰ ਸਮੱਗਰੀ ਮੰਗਵਾਉਣ ਦੀ ਥਾਂ ਕਿਸਾਨਾਂ ਨੂੰ ਸਹੀ ਮੁੱਲ ਦੇ ਕੇ ਪੰਜਾਬ ਵਿਚ ਵੰਨ-ਸੁਵੰਨੀ ਖੇਤੀ ਕਰਵਾਏ।
    ਪੰਜਾਬ ਵਿੱਚ ਚੱਲਦੇ ਨਸ਼ਿਆਂ ਬਾਰੇ ਨਵਜੋਤ ਕੌਰ ਨੇ ਕਿਹਾ ਕਿ ਪਹਿਲੇ ਸਮੇਂ ਵਿਚ ਪੰਜਾਬ ਵਿਚ ਅਫੀਮ ਹੁੰਦੀ ਸੀ, ਨਸ਼ੇ ਦੇ ਵਪਾਰੀਆਂ ਨੇ ਰਿਵਾਇਤੀ ਨਸ਼ਾ ਅਫੀਮ ਬੰਦ ਕਰਵਾ ਕੇ ਨੌਜਵਾਨਾਂ ਨੂੰ ਸਿੰਥੈਟਿਕ ਨਸ਼ਿਆਂ ਉੱਤੇ ਲਾ ਦਿੱਤਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਿੰੰਥੈਟਿਕ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਇੱਕ ਸਿਸਟਮ ਤਹਿਤ ਅਫੀਮ ਦੀ ਖੇਤੀ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਵੀ ਅਫੀਮ ਦੀ ਮੰਗ ਕਰਨ ਲੱਗ ਪਏ ਹਨ ਤਾਂ ਹਿਮਾਚਲ ਪ੍ਰਦੇਸ਼ ਦੀ ਤਰਜ਼ ਉੱਤੇ ਪੰਜਾਬ ਵਿਚ ਵੀ ਇਸ ਦੀ ਖੇਤੀ ਹੋਣੀ ਚਾਹੀਦੀ ਹੈ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca