Supreme Court removes PM Oli in Nepal
Connect with us [email protected]

ਰਾਜਨੀਤੀ

ਨੇਪਾਲ ਵਿੱਚ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਓਲੀ ਨੂੰ ਹਟਾਇਆ

Published

on

oli nepal pm

ਸ਼ੇਰ ਬਹਾਦੁਰ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਆਦੇਸ਼ ਜਾਰੀ
ਕਾਠਮੰਡੂ, 12 ਜੁਲਾਈ, – ਨੇਪਾਲ ਦੀ ਸੁਪਰੀਮ ਕੋਰਟ ਨੇ ਅੱਜ ਅੰਤਰਿਮ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੂੰ ਵੱਡਾ ਝਟਕਾ ਦੇਂਦਿਆਂ ਕੁਰਸੀ ਛੱਡਣ ਲਈ ਕਹਿ ਦਿੱਤਾ ਹੈ। ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਕਿ ਅਗਲੇ 48 ਘੰਟਿਆਂ ਵਿਚ ਵਿਰੋਧੀ ਪਾਰਟੀਆਂ ਦਾ ਸਾਂਝਾ ਆਗੂ ਸ਼ੇਰ ਬਹਾਦੁਰ ਦੇਉਬਾ ਪ੍ਰਧਾਨ ਮੰਤਰੀ ਬਣਾ ਦਿੱਤਾ ਜਾਵੇ। ਇਹ ਹੁਕਮ ਉਦੋਂ ਆਇਆ ਹੈ, ਜਦੋਂ ਨੇਪਾਲ ਵਿਚ ਪਿਛਲੇ ਲੰਬੇਂ ਸਮੇਂ ਤੋਂ ਰਾਜਨੀਤਕ ਸੰਕਟ ਹੈ।
ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਦੀ ਅਗਵਾਈ ਹੇਠਲੀ ਇਸ ਸਰਕਾਰ ਨੇ ਬੀਤੇ ਪੰਜ ਮਹੀਨਿਆਂ ਵਿਚ ਦੂਸਰੀ ਵਾਰ ਪਾਰਲੀਮੈਂਟ ਵਿਚ ਬਹੁਮਤ ਦੀ ਗਿਣਤੀ ਵਿੱਚ ਹਾਰ ਖਾਧੀ ਹੈ।ਇਸ ਪਿੱਛੋਂ ਵਿਚ ਅੱਜ ਸੋਮਵਾਰ ਸੁਪਰੀਮ ਕੋਰਟ ਨੇ ਨਵੀਂ ਸਰਕਾਰ ਬਣਾਉਣ ਲਈ ਕਿਹਾ ਹੈ। ਨੇਪਾਲੀ ਸੁਪਰੀਮ ਕੋਰਟ ਦੀ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਹੁਕਮ ਦਿੱਤਾ ਹੈ ਕਿ 28 ਘੰਟੇ ਅੰਦਰ ਨੇਪਾਲੀ ਕਾਂਗਰਸ ਦੇ ਮੁਖੀ ਸ਼ੇਰ ਬਹਾਦੁਰ ਦੇਉਬਾ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਜਾਵੇ।
ਵਰਨਣ ਯੋਗ ਹੈ ਕਿ ਨੇਪਾਲ ਦੀ ਰਾਸ਼ਟਰਪਤੀ ਵਿਦਿਆ ਦੇਵੀ ਭੰਡਾਰੀ ਨੇ ਮਈ ਵਿਚ 275 ਮੈਂਬਰੀ ਪਾਰਲੀਮੈਂਟ ਭੰਗ ਕਰ ਕੇ ਨਵੰਬਰ ਵਿਚ ਚੋਣਾਂ ਦਾ ਐਲਾਨ ਕੀਤਾ ਅਤੇ ਕੇ ਪੀ ਸ਼ਰਮਾ ਓਲੀ ਨੂੰ ਅੰਤ੍ਰਿਮ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਸੀ।ਅੱਜ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦਾ ਪਾਰਲੀਮੈਂਟ ਨੂੰ ਭੰਗ ਕਰਨ ਦੇ ਫ਼ੈਸਲਾ ਪਲਟ ਦਿੱਤਾ ਹੈ। ਰਾਸ਼ਟਰਪਤੀ ਦੇ ਇਸ ਫ਼ੈਸਲੇ ਖਿਲਾਫ ਸੁਪਰੀਮ ਕੋਰਟ ਵਿਚ ਕਈ ਪਟੀਸ਼ਨਾਂ ਦਾਇਰ ਹੋਈਆਂ ਸਨ।ਵਿਰੋਧੀ ਦਲਾਂ ਵੱਲੋਂ ਦਾਇਰ ਕਰੀਬ 30 ਤੋਂ ਵੱਧ ਪਟੀਸ਼ਨਾਂ ਵਿਚ ਰਾਸ਼ਟਰਪਤੀ ਦੇ ਆਦੇਸ਼ ਨੂੰ ਗਲਤ ਕਿਹਾ ਗਿਆ ਅਤੇ ਸੁਪਰੀਮ ਕੋਰਟ ਸਾਹਮਣੇ ਮੰਗ ਰੱਖੀ ਗਈ ਸੀ ਕਿ ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਨੂੰ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਜਾਵੇ। ਕਰੀਬ 150 ਪਾਰਲੀਮੈਂਟ ਮੈਂਬਰ ਨੇ ਇਸ ਦੇ ਪੱਖ ਵਿਚ ਦਸਤਖ਼ਤ ਕੀਤੇ ਸਨ।

Read More Punjabi News Today

ਰਾਜਨੀਤੀ

ਭਾਜਪਾ ਮੰਤਰੀ ਨੇ ਕਿਹਾ:ਮੁਰਗੇ, ਬੱਕਰੇ ਦਾ ਮਾਸ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਓ

Published

on

Sunbor Shulai

ਸਿ਼ਲਾਂਗ, 31 ਜੁਲਾਈ, – ਮੇਘਾਲਿਆ ਸਰਕਾਰ ਦੇ ਭਾਰਤੀ ਜਨਤਾ ਪਾਰਟੀ ਦੇ ਮੰਤਰੀ ਸਨਬੋਰ ਸ਼ੂਲਈ ਨੇ ਇਸ ਰਾਜ ਦੇ ਲੋਕਾਂ ਨੂੰ ਮੁਰਗਾ, ਭੇਡ ਜਾਂ ਬੱਕਰੇ ਦਾ ਮੀਟ ਜਾਂ ਮੱਛੀ ਖਾਣ ਦੀ ਬਜਾਏ ਬੀਫ ਵੱਧ ਖਾਣ ਲਈ ਕਿਹਾ ਹੈ ਅਤੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਇਸ ਦੇ ਵਿਰੁੱਧ ਹੈ।
ਪਿਛਲੇ ਹਫਤੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਭਾਜਪਾ ਦੇ ਸੀਨੀਅਰ ਨੇਤਾ ਸਨਬੋਰ ਸ਼ੂਲਈ ਨੇ ਕਿਹਾ ਕਿ ਲੋਕਤੰਤਰੀ ਦੇਸ਼ ਵਿਚ ਹਰ ਕੋਈ ਆਪਣੀ ਪਸੰਦ ਦਾ ਭੋਜਨ ਖਾ ਸਕਦਾ ਹੈ। ਅੱਜ ਏਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੌਰਾਨ ਸ਼ੂਲਈ ਨੇ ਕਿਹਾ, ‘ਮੈਂ ਲੋਕਾਂ ਨੂੰ ਮੁਰਗੀ, ਭੇਡ ਜਾਂ ਬੱਕਰੇ ਦਾ ਮਾਸ ਜਾਂ ਮੱਛੀ ਦੀ ਥਾਂ ਬੀਫ ਵੱਧ ਖਾਣ ਨੂੰ ਕਹਿੰਦਾ ਹਾਂ, ਇਹ ਧਾਰਨਾ ਕਿ ਭਾਜਪਾ ਗਊ ਹੱਤਿਆ ਉੱਤੇ ਪਾਬੰਦੀ ਲਾਏਗੀ, ਵੀ ਦੂਰ ਹੋ ਜਾਵੇਗੀ।’ ਪਸ਼ੂ ਪਾਲਣ ਬਾਰੇ ਮੰਤਰੀ ਸ਼ੁਲਈ ਨੇ ਭਰੋਸਾ ਦਿੱਤਾ ਕਿ ਆਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨਾਲ ਗੱਲ ਕਰ ਕੇ ਯਕੀਨੀ ਕੀਤਾ ਜਾਵੇਗਾ ਕਿ ਗੁਆਂਢੀ ਰਾਜ ਵਿਚ ਕਿਸੇ ਨਵੇਂ ਐਕਟ ਨਾਲ ਮੇਘਾਲਿਆ ਵਿਚ ਪਸ਼ੂਆਂ ਦੀ ਆਵਾਜਾਈ ਵਿਚ ਵਿਘਨ ਨਾ ਪਵੇ।
ਤਿੰਨ ਵਾਰ ਵਿਧਾਇਕ ਰਹੇ ਸ਼ੁਲਈ ਨੇ ਮੇਘਾਲਿਆ ਅਤੇ ਅਸਾਮ ਵਿਚਾਲੇ ਸਰਹੱਦੀ ਵਿਵਾਦ ਬਾਰੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਰਾਜ ਆਪਣੀ ਹੱਦ ਅਤੇ ਇਸ ਦੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਬਲ ਦੀ ਵਰਤੋਂ ਕਰੇ। ਉਨ੍ਹਾਂ ਕਿਹਾ, ‘ਜੇ ਅਸਾਮ ਦੇ ਲੋਕ ਸਰਹੱਦੀ ਖੇਤਰਾਂ ਵਿਚ ਸਾਡੇ ਲੋਕਾਂ ਨੂੰ ਪ੍ਰੇਸ਼ਾਨ ਕਰਦੇ ਹਨ ਤਾਂ ਸਿਰਫ ਗੱਲਾਂ ਕਰਨ ਜਾਂ ਚਾਹ ਪੀਣ ਦੇ ਨਾਲ ਨਹੀਂ ਸਰਨਾ, ਸਾਨੂੰ ਮੌਕੇ ਉੱਤੇ ਹੀ ਜਵਾਬ ਦੇਣਾ ਪਵੇਗਾ।’

Read More Political News Today

Continue Reading

ਰਾਜਨੀਤੀ

‘ਪੰਜਾਬ ਦਾ ਅਸਲ ਕੈਪਟਨ ਕੌਣ’ ਪੁੱਛਣ ਉੱਤੇ ਮੁੱਖ ਮੰਤਰੀ ਨੇ ਕਿਹਾ: ਸਵਾਲ ਹੀ ਕਿਉਂ ਉੱਠਦਾ ਹੈ

Published

on

capt amrinder singh

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਕਿਹਾ ਕਿ ਕਾਂਗਰਸ ਵਿਚ ਕੋਈ ਵਿਵਾਦ ਨਹੀਂ ਅਤੇ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਅੱਜ ਏਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ ਤਾਂ ਇਹ ਸਵਾਲ ਪੁੱਛਿਆ ਗਿਆ ਕਿ‘ਪੰਜਾਬ ਵਿਚ ਅਸਲ ਕੈਪਟਨ ਕੌਣ ਹੈ?’ ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘ਮੈਨੂੰ ਲੱਗਦਾ ਹੈ ਕਿ ਕੁਝ ਭੰਬਲਭੂਸਾ ਹੈ। ਸੁਨੀਲ ਜਾਖੜ ਪਿਛਲੇ 4 ਸਾਲਾਂ ਤੋਂ ਕਾਂਗਰਸ ਦੇ ਪ੍ਰਧਾਨ ਸਨ। ਉਨ੍ਹਾਂ ਨਾਲ ਮੇਰਾ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਸੀ। ਨਵੇਂ ਪ੍ਰਧਾਨ ਦੇ ਆਉਣ ਤੋਂ ਬਾਅਦ ਇਸ ਤਰ੍ਹਾਂ ਦੀ ਗੱਲ ਕਿਉਂ ਪੁੱਛੀ ਜਾ ਰਹੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’
ਜਦੋਂ ਨਵਜੋਤ ਸਿੰਘ ਸਿੱਧੂ ਵੱਲੋਂ 60 ਵਿਧਾਇਕ ਨਾਲ ਲੈ ਕੇ ਚੱਲਣ ਤੇ ਦਸਖਤ ਕਰਾਉਣ ਬਾਰੇਮੁੱਖ ਮੰਤਰੀ ਤੋਂਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ‘ਪਹਿਲਾਂ ਜਦੋਂ ਮੈਂ ਪ੍ਰਧਾਨ ਬਣਿਆ ਤਾਂ ਅਕਾਲੀ ਸਰਕਾਰ ਸੀ। ਤਿੰਨ ਵਾਰ ਜਦੋਂ ਵੀ ਮੈਂ ਪ੍ਰਧਾਨ ਬਣਿਆ, ਮੈਂ ਵਿਰੋਧੀ ਧਿਰ ਵਿਚ ਸੀ। ਮੈਨੂੰ ਨਹੀਂ ਲੱਗਦਾ ਕਿ ਇਹ ਗੱਲਾਂ ਹੋਣੀਆਂ ਚਾਹੀਦੀਆਂ ਹਨ। ਇਸ ਵਾਰ ਸਰਕਾਰ ਵੀ ਸਾਡੀ ਹੈ ਅਤੇ ਪਾਰਟੀ ਵੀ ਸਾਡੀ ਹੈ। ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।’ ਚੋਣਾਂ ਦੇ ਸੰਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ‘ਮਿਲ ਕੇ ਕੰਮ ਕਰਨਾ ਹੋਵੇਗਾ। ਇਹੋ ਸਹੀ ਢੰਗ ਹੈ।’ ਉਨ੍ਹਾ ਨੇ ਕਿਹਾ ਕਿ ਚੋਣਾਂ ਵਿਚ ਕੁਝ ਮਹੀਨੇ ਬਾਕੀ ਹਨ ਅਤੇ ਦਸੰਬਰ ਵਿਚ ਚੋਣ ਜ਼ਾਬਤਾ ਲੱਗ ਜਾਵੇਗਾ। ਉਨ੍ਹਾ ਕਿਹਾ ਕਿ ਪੰਜਾਬ ਵਿਚ ਵਿਕਾਸ ਹੋਇਆ ਹੈ, ਪਰ ਅਜੇ ਬਹੁਤ ਕੰਮ ਕਰਨਾ ਹੈ। ਅਸੀਂ ਜਿਹੜਾ ਮੈਨੀਫੈਸਟੋ ਬਣਾਇਆ ਸੀ, ਉਸ ਦੇ 93 ਫ਼ੀਸਦੀ ਵਾਅਦੇ ਪੂਰੇ ਹੋ ਚੁੱਕੇ ਹਨ, ਜਿਹੜੇ ਕੁਝ ਬਾਕੀ ਹਨ, ਉਹ ਜੀ ਐੱਸ ਟੀ ਕਾਰਨ ਰੁਕੇ ਹੋਏ ਹਨ।

Read More Latest Politics News

Continue Reading

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca