Surrounded, Ramdev had to retract his comment on the allopathic system
Connect with us [email protected]

ਪੰਜਾਬੀ ਖ਼ਬਰਾਂ

ਚੁਫੇਰਿਉਂ ਘਿਰ ਗਏ ਰਾਮਦੇਵ ਨੂੰ ਐਲੋਪੈਥਿਕ ਸਿਸਟਮ ਬਾਰੇ ਆਪਣੀ ਟਿੱਪਣੀ ਵਾਪਸ ਲੈਣੀ ਪਈ

Published

on

ramdev

ਨਵੀਂ ਦਿੱਲੀ, 23 ਮਈ, – ਯੋਗੀ ਬਾਬਾ ਰਾਮਦੇਵ ਨੇ ਐਲੋਪੈਥਿਕ ਦਵਾਈਆਂ ਬਾਰੇ ਆਪਣਾ ਉਹ ਤਾਜ਼ਾ ਬਿਆਨ ਅੱਜ ਐਤਵਾਰ ਨੂੰ ਵਾਪਸ ਲੈ ਲਿਆ, ਜਿਸ ਦਾ ਭਾਰਤ ਦੇ ਡਾਕਟਰਾਂ ਨੇ ਸਖਤ ਵਿਰੋਧ ਕੀਤਾ ਸੀ।
ਵਰਨਣ ਯੋਗ ਹੈ ਕਿ ਰਾਮਦੇਵ ਵੱਲੋਂ ਐਲੋਪੈਥੀ ਸਿਸਟਮ ਦੇ ਖਿਲਾਫ ਬਿਆਨ ਦੇਣ ਦਾ ਡਾਕਟਰਾਂ ਦੀਆਂ ਲਗਭਗ ਸਾਰੀਆਂ ਜਥੇਬੰਦੀਆਂ ਨੇ ਵਿਰੋਧ ਕੀਤਾ ਅਤੇ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ ਤੇ ਕੇਂਦਰੀ ਸਿਹਤ ਮੰਤਰੀ ਉੱਤੇ ਰਾਮਦੇਵ ਦਾ ਪੱਖ ਲੈਣ ਦਾ ਦੋਸ਼ ਲੱਗਣ ਲੱਗਾ ਸੀ। ਇਸ ਪਿੱਛੋਂ ਸਿਹਤ ਮੰਤਰੀ ਹਰਸ਼ਵਰਧਨ ਨੇ ਰਾਮਦੇਵ ਦੀ ਨਿੰਦਾ ਕੀਤੀ ਤੇ ਬਿਆਨ ਵਾਪਸ ਲੈਣ ਨੂੰ ਕਿਹਾ ਸੀ। ਡਾ: ਹਰਸ਼ਵਰਧਨ ਦੇ ਜਵਾਬ ਵਿੱਚ ਰਾਮਦੇਵ ਨੇ ਕਿਹਾ ਕਿ ਉਹ ਮੁੱਦਾ ਸ਼ਾਂਤ ਕਰਨਾ ਚਾਹੁੰਦੇ ਹਨ। ਉਨ੍ਹਾਂ ਆਪਣੇ ਨਿਜੀ ਟਵਿੱਟਰ ਹੈਂਡਲ ਤੋਂ ਕਿਹਾ, ‘ਸਤਿਕਾਰਯੋਗ ਸ੍ਰੀ ਹਰਸ਼ਵਰਧਨ ਜੀ, ਤੁਹਾਡਾ ਪੱਤਰ ਮਿਲਿਆ ਹੈ, ਇਸ ਸੰਦਰਭ ਵਿੱਚ ਡਾਕਟਰੀ ਤਕਨੀਕ ਦੇ ਸੰਘਰਸ਼ ਦੇ ਇਸ ਵਿਵਾਦ ਨੂੰ ਅਫੋਸਸਨਾਕ ਵਿਰਾਮ ਦਿੰਦੇ ਹੋਏ ਮੈਂ ਆਪਣੀ ਟਿੱਪਣੀ ਵਾਪਸ ਲੈਂਦਾ ਹਾਂ ਅਤੇ ਇਹ ਪੱਤਰ ਆਪ ਨੂੰ ਭੇਜ ਰਿਹਾ ਹੈ।’
ਇਸ ਤੋਂ ਪਹਿਲਾਂ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਐਲੋਪੈਥੀ ਬਾਰੇ ਯੋਗੀ ਰਾਮਦੇਵ ਵੱਲੋਂ ਦਿੱਤੇ ਬਿਆਨ ਨੂੰ ‘ਬੇਹੱਦ ਮੰਦਭਾਗਾ’ ਕਰਾਰ ਦਿੰਦੇ ਹੋਏ ਇਹ ਬਿਆਨ ਵਾਪਸ ਲੈਣ ਨੂੰ ਕਿਹਾ ਸੀ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ ਐੱਮ ਏ) ਨੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਏ ਰਾਮਦੇਵ ਦੇ ਵੀਡੀਓ ਦੇ ਹਵਾਲੇ ਨਾਲ ਬੀਤੇ ਸ਼ਨੀਵਾਰ ਕਿਹਾ ਸੀ ਕਿ ਰਾਮਦੇਵ ਦਾ ਦਾਅਵਾ ਹੈ ਕਿ ਐਲੋਪੈਥੀ ‘ਬਕਵਾਸ ਵਿਗਿਆਨ’ ਹੈ ਤੇ ਭਾਰਤ ਦੇ ਡਰੱਗ ਕੰਟਰੋਲਰ ਵਲੋਂ ਕੋਵਿਡ-19 ਦੇ ਇਲਾਜ ਲਈ ਮਨਜ਼ੂਰ ਕੀਤੀਆਂ ਰੇਮਡੇਸਿਵਿਰ, ਫੇਵੀਫਲੂ ਤੇ ਏਦਾਂ ਦੀਆਂ ਹੋਰ ਦਵਾਈਆਂ ਕੋਵਿਡ-19 ਮਰੀਜ਼ਾਂ ਦੇ ਇਲਾਜ ਵਿੱਚ ਅਸਫਲ ਰਹੀਆਂ ਹਨ। ਕੇਂਦਰੀ ਮੰਤਰੀ ਹਰਸ਼ਵਰਧਨ ਦੇ ਬਾਬਾ ਰਾਮਦੇਵ ਵੱਲੋਂ ਐਲੋਪੈਥਿਕ ਦਵਾਈਆਂ ਦੇ ਖ਼ਿਲਾਫ਼ ਟਿੱਪਣੀ ਨੂੰ ਮੰਦਭਾਗਾ ਕਹਿਣ ਤੇ ਇਤਰਾਜ਼ ਕਰਨ ਪਿੱਛੋਂ ਅੱਜ ਰਾਤ ਯੋਗੀ ਰਾਮਦੇਵ ਨੇ ਅਫਸੋਸ ਪ੍ਰਗਟ ਕਰਦੇ ਹੋਏ ਆਪਣਾ ਬਿਆਨ ਵਾਪਸ ਲੈ ਲਿਆ। ਰਾਮਦੇਵ ਨੂੰ ਲਿਖੇ ਪੱਤਰ ਵਿੱਚ ਕੇਂਦਰੀ ਮੰਤਰੀ ਹਰਸ਼ਵਰਧਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਟਿੱਪਣੀ ਕੋਰੋਨਾ ਯੋਧਿਆਂ ਦਾ ਅਪਮਾਨ ਹੈ ਤੇ ਇਸ ਨਾਲ ਦੇਸ਼ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਸੀ ਕਿ ਇਸ ਬਿਆਨ ਨਾਲ ਸਿਹਤ ਮੁਲਾਜ਼ਮਾਂ ਦਾ ਮਨੋਬਲ ਟੁੱਟੇਗਾ ਅਤੇ ਕੋਰੋਨਾਖ਼ਿਲਾਫ਼ ਲੜਾਈ ਕਮਜ਼ੋਰ ਹੋਵੇਗੀ। ਇਸ ਪਿੱਛੋਂ ਬਾਬਾ ਰਾਮਦੇਵ ਨੇ ਕੇਂਦਰੀ ਮੰਤਰੀ ਨੂੰਜਵਾਬ ਵਿੱਚ ਕਿਹਾ:‘ਅਸੀਂ ਐਲੋਪੈਥੀ ਸਾਇੰਦ ਦੇ ਵਿਰੋਧੀ ਨਹੀਂ। ਜੀਵਨ ਰੱਖਿਆ ਲਈ ਐਲੋਪੈਥੀ ਨੇ ਬੜੀ ਤਰੱਕੀ ਕੀਤੀ ਹੈ।’ ਉਨ੍ਹਾਂ ਟਵੀਟ ਵਿੱਚ ਕਿਹਾ: ‘ਵੱਖ-ਵੱਖ ਕਿਸਮਾਂ ਦੇ ਇਲਾਜ ਪ੍ਰਬੰਧਾਂ ਦੇ ਸੰਘਰਸ਼ ਦੇ ਇਸ ਪੂਰੇ ਵਿਵਾਦ ਉੱਤੇ ਅਫਸੋਸ ਪ੍ਰਗਟਾਉਂਦੇ ਹੋਏ ਮੈਂ ਆਪਣਾ ਬਿਆਨ ਵਾਪਸ ਲੈਂਦਾ ਹਾਂ।’

Read More Latest Punjabi News

ਪੰਜਾਬੀ ਖ਼ਬਰਾਂ

ਨੀਰਵ ਮੋਦੀ ਨੂੰ ਕਰਾਰਾ ਝਟਕਾ:ਭਾਰਤ ਨੂੰ ਹਵਾਲਗੀ ਕਰਨ ਦੇ ਵਿਰੁੱਧ ਪਟੀਸ਼ਨ ਬ੍ਰਿਟਿਸ਼ ਹਾਈ ਕੋਰਟ ਵੱਲੋਂ ਰੱਦ

Published

on

ਲੰਡਨ, 23 ਜੂਨ, – ਪੰਜਾਬ ਨੈਸ਼ਨਲ ਬੈਂਕ (ਪੀਐੱਨਬੀ) ਘੁਟਾਲੇ ਵਿਚ ਭਗੌੜੇ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਵੱਲ ਹਵਾਲਗੀ ਰੋਕਣ ਵਾਸਤੇ ਪਾਈ ਪਟੀਸ਼ਨ ਬ੍ਰਿਟੇਨ ਦੀ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ, ਜਿਸ ਨਾਲ ਉਹ ਹਵਾਲਗੀ ਵਿਰੁੱਧ ਅਪੀਲ ਦੀ ਪਹਿਲੇ ਪੜਾਅ ਦੀ ਲੜਾਈ ਹਾਰ ਗਿਆ ਹੈ।ਇਸ ਪਿੱਛੋਂ ਉਸ ਦੇ ਕੋਲ ਜ਼ੁਬਾਨੀ ਦਲੀਲਾਂ ਰੱਖਣ ਦੀ ਅਰਜ਼ੀ ਦੇਣ ਲਈ ਪੰਜ ਵਰਕਿੰਗ ਦਿਨਾਂ ਦਾ ਸਮਾਂ ਬਾਕੀ ਹੈ।ਬ੍ਰਿਟੇਨ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਬੀਤੇ ਅਪਰੈਲ ਵਿਚ ਨੀਰਵ ਮੋਦੀ ਦੀ ਭਾਰਤ ਨੂੰ ਹਵਾਲਗੀ ਕਰਨ ਦਾ ਆਦੇਸ਼ ਦਿੱਤਾ ਸੀ।
ਬ੍ਰਿਟੇਨ ਦੀ ਹਾਈ ਕੋਰਟ ਦੇ ਜੱਜ ਸਾਹਮਣੇ ਨੀਰਵ ਮੋਦੀ ਦੀ ਅਪੀਲ ਉਨ੍ਹਾਂ ਕਾਗ਼ਜ਼ਾਂ ਉੱਤੇ ਫ਼ੈਸਲੇ ਵਿਰੁੱਧ ਸੀ, ਜੋ ਇਹ ਤੈਅ ਕਰਨ ਲਈ ਪੇਸ਼ ਕੀਤੇ ਗਏ ਸਨ ਕਿ ਗ੍ਰਹਿ ਮੰਤਰੀ ਦੇ ਆਦੇਸ਼ ਜਾਂ ਨੀਰਵ ਦੀ ਭਾਰਤ ਹਵਾਲਗੀ ਦੇ ਪੱਖ ਵਿਚ ਵੈਸਟ ਮਨਿਸਟਰ ਮੈਜਿਸਟ੍ਰੇਟ ਅਦਾਲਤ ਦੇ ਫਰਵਰੀ ਦੇ ਫ਼ੈਸਲੇ ਵਿਰੁੱਧ ਅਪੀਲ ਦਾ ਕੋਈ ਆਧਾਰ ਵੀ ਹੈ ਜਾਂ ਨਹੀਂ। ਹਾਈ ਕੋਰਟ ਦੇ ਇਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਅਪੀਲ ਦੀ ਪ੍ਰਵਾਨਗੀ ਲਈ ਮੰਗਲਵਾਰ ਲਿਖਤੀ ਪਟੀਸ਼ਨ ਰੱਦ ਹੋਗਈ ਤੇ 50 ਸਾਲਾ ਭਗੌੜੇ ਕਾਰੋਬਾਰੀ ਕੋਲ ਹਾਈ ਕੋਰਟ ਵਿਚ ਸੰਖੇਪ ਜ਼ੁਬਾਨੀ ਸੁਣਵਾਈ ਦਾ ਮੌਕਾ ਬਾਕੀ ਹੈ, ਜਿਸਬਾਰੇ ਜੱਜ ਇਹ ਫ਼ੈਸਲਾ ਕਰ ਸਕਦੇ ਹਨ ਕਿ ਕੇਸ ਵਿਚ ਪੂਰੀ ਅਪੀਲ ਉੱਤੇ ਸੁਣਵਾਈ ਹੋ ਸਕਦੀ ਹੈ ਜਾਂ ਨਹੀਂ।
ਅਦਾਲਤ ਵਿੱਚਭਾਰਤ ਦਾ ਪੱਖ ਰੱਖਣ ਵਾਲੀ ਕਰਾਊਨ ਪ੍ਰੋਸੀਕਿਊਸ਼ਨ ਸਰਵਿਸ (ਸੀਪੀਐੱਸ) ਨੇ ਕਿਹਾ ਹੈ ਕਿ ਉਹ ਪ੍ਰਕਿਰਿਆ ਦਾ ਅਗਲਾ ਮੌਕਾ ਉਡੀਕ ਰਹੇ ਹਨ।ਉਨ੍ਹਾ ਪਿਛਲੇ ਮਹੀਨੇ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਅਪੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਤਾਂ ਕਿਸੇ ਵੀ ਅਪੀਲ ਪ੍ਰਕਿਰਿਆ ਦਾਭਾਰਤ ਸਰਕਾਰ ਵੱਲੋਂ ਵਿਰੋਧ ਕਰਨਗੇ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਪੰਜਾਬ ਨੂੰ 21 ਸਾਲਾਂ ਪਿੱਛੋਂ ਓਲੰਪਿਕ ਲਈ ਹਾਕੀ ਦੀ ਕਪਤਾਨੀ ਮਿਲੀ

Published

on

Punjab has got the captaincy of hockey team after 21 years in Olympic Games. This time Punjab's Manpreet Singh will captain the Indian team in the Tokyo Olympics.

ਜਲੰਧਰ ਦੇ ਮਿੱਠਾਪੁਰ ਦਾ ਮਨਪ੍ਰੀਤ ਭਾਰਤੀ ਟੀਮ ਦੀ ਅਗਵਾਈ ਕਰੇਗਾ
ਮਾਨਸਾ, 23 ਜੂਨ – ਓਲੰਪਿਕ ਖੇਡਾਂ ਵਿੱਚ ਪੰਜਾਬ ਨੂੰ 21 ਸਾਲਾਂ ਪਿੱਛੋਂ ਹਾਕੀ ਟੀਮ ਦੀ ਕਪਤਾਨੀ ਮਿਲੀ ਹੈ। ਇਸ ਵਾਰੀ ਟੋਕੀਓ ਓਲੰਪਿਕ ਵਿੱਚ ਪੰਜਾਬ ਦਾ ਮਨਪ੍ਰੀਤ ਸਿੰਘ ਭਾਰਤੀ ਟੀਮ ਦੀ ਕਪਤਾਨੀ ਕਰੇਗਾ। ਇਸੇ ਤਰ੍ਹਾਂ ਬੀਰੇਂਦਰ ਲਾਕੜਾ ਅਤੇ ਹਰਮਨਪ੍ਰੀਤ ਸਿੰਘ ਨੂੰ ਟੀਮ ਦੇ ਉਪ ਕਪਤਾਨ ਐਲਾਨਿਆ ਗਿਆ ਹੈ।
ਮਨਪ੍ਰੀਤ ਸਿੰਘ ਜਲੰਧਰ ਜਿ਼ਲੇ ਦੇ ਪਿੰਡ ਮਿੱਠਾਪੁਰ ਦਾ ਜੰਮਪਲ ਹੈ। ਦਿਲਚਸਪ ਗੱਲ ਹੈ ਕਿ ਮਿੱਠਾਪੁਰ ਪੰਜਾਬ ਦਾ ਪਹਿਲਾ ਪਿੰਡ ਹੈ, ਜਿਸ ਨੂੰ ਤੀਜੀ ਵਾਰ ਓਲੰਪਿਕ ਖੇਡਾਂ ਵਿੱਚ ਹਾਕੀ ਟੀਮ ਦੀ ਕਪਤਾਨੀ ਦਾ ਮੌਕਾ ਮਿਲਿਆ ਹੈ। ਮਨਪ੍ਰੀਤ ਤੋਂ ਪਹਿਲਾਂ ਪਰਗਟ ਸਿੰਘ (ਅੱਜਕੱਲ੍ਹ ਜਲੰਧਰ ਕੈਂਟ ਹਲਕੇ ਦਾ ਵਿਧਾਇਕ) ਬਾਰਸੀਲੋਨਾ 1992 ਅਤੇ ਐਟਲਾਂਟਾ 1996 ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਸਨ। ਮਨਪ੍ਰੀਤ ਸਿੰਘ ਓਲੰਪਿਕ ਵਿੱਚ ਭਾਰਤੀ ਟੀਮ ਦੀ ਕਪਤਾਨੀ ਕਰਨ ਦੇ ਲਈਪੰਜਾਬ ਦਾ ਅੱਠਵਾਂ ਖਿਡਾਰੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਬਲਬੀਰ ਸਿੰਘ ਸੀਨੀਅਰ, ਚਰਨਜੀਤ ਸਿੰਘ, ਪ੍ਰਿਥੀਪਾਲ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਪਰਗਟ ਸਿੰਘ ਤੇ ਰਮਨਦੀਪ ਸਿੰਘ ਗਰੇਵਾਲ ਓਲੰਪਿਕ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਰਹਿ ਚੁੱਕੇ ਹਨ, ਜਿਨ੍ਹਾਂ ਨੇ ਚੰਗਾ ਨਾਂਅ ਕਮਾਇਆ ਹੈ।
ਇਸ ਦੌਰਾਨ ਪਿੰਡ ਕਬਰਵਾਲਾ ਦੀ ਕਮਲਪ੍ਰੀਤ ਕੌਰ ਨੇ ਪਟਿਆਲਾ ਵਿੱਚ ਹੋਏ ਡਿਸਕਸ ਥ੍ਰੋਅ ਮੁਕਾਬਲੇ ਦੌਰਾਨ 66.59 ਮੀਟਰ ਨਾਲ ਓਲੰਪਿਕ ਵਿੱਚ ਜਗ੍ਹਾ ਬਣਾ ਲਈ ਹੈ। ਉਸ ਨੇ ਆਪਣਾ ਹੀ ਨੌਂ ਸਾਲ ਪੁਰਾਣਾ 65.06 ਮੀਟਰ ਦਾ ਰਿਕਾਰਡ ਤੋੜਿਆ। ਕਮਲਪ੍ਰੀਤ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਕੱਟਿਆਂਵਾਲੀ ਸਕੂਲ ਵਿੱਚ 10ਵੀਂ ਜਮਾਤ ਵਿੱਚ ਪੜ੍ਹਦਿਆਂ ਕਮਲਪ੍ਰੀਤ ਨੇ ਡਿਸਕਸ ਥ੍ਰੋਅ ਦੀ ਸ਼ੁਰੂਆਤ ਕੀਤੀ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਾਬਾਲਗ਼ ਨਾਲ ਵਿਆਹ ਨੂੰ ਹਾਈ ਕੋਰਟ ਨੇ ਕਾਨੂੰਨੀ ਅਪਰਾਧ ਮੰਨਿਆ

Published

on

Punjab haryana high court

ਚੰਡੀਗ਼ੜ੍ਹ, 23 ਜੂਨ – ਨਾਬਾਲਗ਼ ਨਾਲ ਵਿਆਹ ਇੱਕ ਕਾਨੂੰਨੀ ਅਪਰਾਧ ਹੈ। ਹਾਈ ਕੋਰਟਪਿੱਛੇ ਜਿਹੇ ਬਾਲ ਵਿਆਹ ਬਾਰੇ ਪੰਜਾਬ, ਹਰਿਆਣਾ ਅਤੇ ਚੰਡੀਗ਼ੜ੍ਹ ਤੋਂ ਜਵਾਬ ਮੰਗ ਚੁੱਕੀ ਹੈ, ਇਸ ਦੇ ਬਾਵਜੂਦ ਏਦਾਂਦੇ ਮਾਮਲੇ ਨਹੀਂ ਰੁਕ ਰਹੇ ਅਤੇ ਲਗਾਤਾਰ ਆਏ ਦਿਨ ਕੋਰਟ ਵਿੱਚ ਪਹੁੰਚ ਰਹੇ ਹਨ।
ਕੱਲ੍ਹ ਅਜਿਹਾ ਇੱਕ ਕੇਸਹਾਈ ਕੋਰਟ ਪੁੱਜਾ, ਜਿਸ ਵਿੱਚ ਇੱਕ ਪ੍ਰੇਮੀ ਜੋੜੇ ਨੇ ਆਪਣੀ ਸੁਰੱਖਿਆ ਦੀ ਮੰਗ ਕੀਤੀ ਸੀ। ਜਸਟਿਸ ਅਵਨੀਸ਼ ਝਿੰਗਨ ਨੇ ਜਦੋਂ ਪ੍ਰੇਮੀ ਜੋੜੇ ਦੀ ਉਮਰ ਪੁੱਛੀ ਤਾਂ ਦੱਸਿਆ ਗਿਆ ਕਿ ਮੁੰਡਾ 22 ਸਾਲ ਦਾ ਹੈ ਅਤੇ ਕੁੜੀ 17 ਸਾਲ ਦੀ ਹੈ ਅਤੇ ਦੋਵਾਂ ਨੇ ਵਿਆਹ ਕਰ ਲਿਆ ਹੈ ਤੇ ਉਨ੍ਹਾਂ ਨੂੰ ਆਪਣੇ ਪਰਵਾਰਾਂ ਤੋਂ ਜਾਨ ਦਾ ਖ਼ਤਰਾ ਹੈ। ਇਸ ਉਤੇ ਹਾਈ ਕੋਰਟ ਨੇ ਕਿਹਾ ਕਿ ਕੁੜੀ ਨਾਬਾਲਗ਼ ਹੈ, ਇਸ ਲਈ ਉਹ ਮੁੰਡੇ ਨਾਲ ਨਹੀਂ ਰਹਿ ਸਕਦੀ।ਕੋਰਟ ਨੇ ਕੁੜੀ ਨੂੰ ਪੁਲਸ ਸੁਰੱਖਿਆ ਵਿੱਚ ਨਾਰੀ ਨਿਕੇਤਨ ਭੇਜ ਕੇ ਇਸ ਕੇਸ ਵਿੱਚ ਪੰਜਾਬ ਸਰਕਾਰ ਦਾ ਜਵਾਬ ਮੰਗਿਆ ਹੈ। ਬੈਂਚ ਨੇ ਕਿਹਾ ਕਿ ਕੁੜੀ ਅਜੇ ਨਾਬਾਲਗ਼ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਦੋਵਾਂ ਨੇ ਬਠਿੰਡੇ ਦੇ ਗੁਰਦੁਆਰੇ ਵਿੱਚ ਵਿਆਹ ਕੀਤਾ ਤੇ ਇਸ ਦਾ ਸਰਟੀਫ਼ੀਕੇਟ ਵੀ ਵ੍ਹਟਸਐਪ ਰਾਹੀਂਹਾਈ ਕੋਰਟ ਨੂੰ ਸੌਂਪ ਦਿੱਤਾ ਹੈ।
ਇਸ ਉਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਡਿਪਟੀ ਐਡਵੋਕੇਟ ਜਨਰਲ ਨੇ ਜਵਾਬ ਦੇਣ ਲਈ ਹਾਈ ਕੋਰਟ ਤੋਂ ਸਮਾਂ ਮੰਗਿਆ ਅਤੇ ਕਿਹਾ ਕਿ ਕੁੜੀ ਨਾਬਾਲਗ਼ ਹੈ ਤਾਂ ਉਸ ਦਾ ਵਿਆਹ ਕਿਵੇਂ ਹੋ ਸਕਦਾ ਹੈ, ਪਰ ਦੋਵੇਂ ਆਪਣੇ ਵਿਆਹ ਦਾ ਸਰਟੀਫ਼ੀਕੇਟ ਪੇਸ਼ ਕਰ ਰਹੇ ਹਨ। ਇਸ ਬਾਰੇ ਮੁੰਡੇ ਵਿਰੁੱਧ ਨਾਬਾਲਗ਼ਾ ਨਾਲ ਵਿਆਹ ਕਰਨ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ। ਹਾਈ ਕੋਰਟ ਨੇ ਫ਼ਿਲਹਾਲ ਕੁੜੀ ਨੂੰ 15 ਜੁਲਾਈ ਤਕ ਨਾਰੀ-ਨਿਕੇਤਨ ਵਿੱਚ ਭੇਜਣ ਦਾ ਹੁਕਮ ਦਿੰਦੇ ਹੋਏ ਸਰਕਾਰ ਨੂੰ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਉਤੇ ਜਵਾਬ ਮੰਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca