Suu Kyi's party won the most seats in Myanmar's parliamentary elections
Connect with us [email protected]

ਅੰਤਰਰਾਸ਼ਟਰੀ

ਮਿਆਂਮਾਰ ਪਾਰਲੀਮੈਂਟ ਚੋਣਾਂ ਵਿੱਚ ਸੂ ਕੀ ਦੀ ਪਾਰਟੀ ਸਭ ਤੋਂ ਵੱਧ ਸੀਟਾਂ ਜਿੱਤ ਗਈ

Published

on

Suu Kyi's party won

ਯੋਗੋਨ, 15 ਨਵੰਬਰ – ਮਿਆਂਮਾਰ ਵਿੱਚ ਵਾਂਗ ਸਾਨ ਸੂ ਕੀ ਦੀ ਪਾਰਟੀ ਨੈਸ਼ਨਲ ਲੀਗ ਫ਼ਾਰ ਡੈਮੋਕ੍ਰੇਸੀ ਨੇ ਦੂਸਰੀ ਵਾਰ ਸੱਤਾ ਸੰਭਾਲਣ ਲਈ ਲੋੜੀਂਦੀਆਂ ਤੋਂ ਵੱਧ 346 ਸੀਟਾਂ ਜਿੱਤ ਲਈਆਂ ਹਨ, ਜਦ ਕਿ ਇਸ ਦੇਸ਼ ਵਿੱਚ ਬਹੁ-ਮਤ ਲਈ 322 ਪਾਰਲੀਮੈਂਟ ਸੀਟਾਂ ਦੀ ਲੋੜ ਹੁੰਦੀ ਹੈ।
ਚੋਣ ਕਮਿਸ਼ਨ ਨੇ ਸਰਕਾਰੀ ਤੌਰ ਉਤੇ ਨਤੀਜੇ ਐਲਾਨ ਦਿੱਤੇ ਹਨ, ਜਿਸ ਅਨੁਸਾਰ ਇਸ ਪਾਰਟੀ ਨੇ ਉਪਰਲੇ ਅਤੇ ਹੇਠਲੇ ਸਦਨ ਵਿੱਚ346 ਸੀਟਾਂ ਜਿੱਤੀਆਂ ਹਨ। ਫ਼ੌਜ ਦੀ ਹਮਾਇਤ ਵਾਲੀ ਪਾਰਟੀ ਅਤੇ ਮੁੱਖ ਵਿਰੋਧੀ ਧਿਰ ਯੂ ਐਸ ਡੀ ਪੀ ਨੇ ਸਿਰਫ 25 ਸੀਟਾਂ ਜਿੱਤੀਆਂ ਹਨ। ਸੂ ਕੀ ਦੀ ਪਾਰਟੀ ਐਨ ਐਲ ਡੀ ਕੋਲ ਬਹੁਮਤ ਦੇ ਬਾਵਜੂਦ ਸਰਕਾਰ ਦਾ ਪੂਰਾ ਕੰਟਰੋਲ ਨਹੀਂ ਹੈ। ਫ਼ੌਜ ਵੱਲੋਂ ਸਾਲ 2008 ਵਿੱਚ ਬਣਾਏ ਸੰਵਿਧਾਨ ਵਿੱਚ ਕੁੱਲ ਸੀਟਾਂ ਵਿੱਚੋਂ 25 ਫ਼ੀਸਦੀ ਫ਼ੌਜ ਦੇ ਲਈ ਰਿਜ਼ਰਵ ਹੁੰਦੀਆਂ ਹਨ, ਜੋ ਸੰਵਿਧਾਨਕ ਤਬਦੀਲੀਆਂ ਨੂੰ ਰੋਕਣ ਲਈ ਕਾਫ਼ੀ ਹਨ ਅਤੇ ਇਸ ਦੇਸ਼ ਵਿੱਚ ਮੰਤਰੀ ਪੱਧਰ ਦੀਆਂ ਕਈ ਨਿਯੁਕਤੀਆਂ ਵੀ ਫ਼ੌਜ ਕਰਦੀ ਹੈ।
ਵਿਰੋਧੀ ਧਿਰ ਦੀ ਯੂ ਐਸ ਡੀ ਪੀ ਪਾਰਟੀ ਨੇ ਨਤੀਜਿਆਂ ਨੂੰ ਪੱਖਪਾਤੀ ਦੱਸ ਕੇ ਮੰਨਣ ਤੋਂ ਇਨਕਾਰ ਕੀਤਾ ਅਤੇ ਰੱਦ ਕਰ ਦਿੱਤਾ ਹੈ। ਕੁਝ ਮਨੁੱਖੀ ਅਧਿਕਾਰ ਸੰਗਠਨਾਂ ਨੇ ਮੁਸਲਿਮ ਰੋਹਿੰਗਿਆ ਘੱਟ ਗਿਣਤੀਆਂ ਦੀਆਂ ਵੋਟਾਂ ਕੱਟੇ ਜਾਣ ਦੀ ਨਿਖੇਧੀ ਕੀਤੀ ਤਾਂ ਚੋਣ ਕਮਿਸ਼ਨ ਨੇ ਵੋਟਾਂ ਕੱਟਣ ਲਈ ਗਰੁੱਪਾਂ ਦੇ ਆਪਸੀ ਝਗੜੇ ਦਾ ਹਵਾਲਾ ਦਿੱਤਾ ਹੈ। ਸੰਗਠਨਾਂ ਦਾ ਕਹਿਣਾ ਹੈ ਕਿ ਇਹ ਵੋਟਾਂ ਇਸ ਲਈ ਕੱਟੀਆਂ ਗਈਆਂ ਹਨ ਕਿ ਉਥੇ ਲੋਕਾਂ ਨੇ ਉਹ ਮੈਂਬਰ ਚੁਣਨੇ ਸਨ, ਜੋ ਸਰਕਾਰ ਦੇ ਖ਼ਿਲਾਫ਼ ਜਾ ਸਕਦੇ ਹਨ, ਇਸ ਲਈ ਇਸ ਪਿੱਛੇ ਇੱਕ ਸਾਜ਼ਿਸ਼ ਹੋ ਸਕਦੀ ਹੈ।

ਅੰਤਰਰਾਸ਼ਟਰੀ

ਨਿਊਜ਼ੀਲੈਂਡ ‘ਚ ਭਾਰਤੀ ਮੂਲ ਦੇ ਐੱਮ ਪੀ ਨੇ ਸੰਸਕ੍ਰਿਤ ਵਿੱਚ ਸਹੁੰ ਚੁੱਕੀ

Published

on

Indian-origin-MP

ਹੈਮਿਲਟਨ, 26 ਨਵੰਬਰ – ਨਿਊਜ਼ੀਲੈਂਡ ਵਿੱਚ ਨਵੇਂ ਚੁਣੇ ਗਏ ਪਾਰਲੀਮੈਂਟ ਮੈਂਬਰ ਭਾਰਤੀ ਮੂਲ ਦੇ ਡਾæ ਗੌਰਵ ਸ਼ਰਮਾ (33) ਨੇ ਦੇਸ਼ ਦੀ ਪਾਰਲੀਮੈਂਟ ਵਿੱਚ ਸੰਸਕ੍ਰਿਤ ਵਿੱਚ ਸਹੁੰ ਚੁੱਕੀ ਹੈ।
ਸ਼ਰਮਾ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਉਹ ਲੇਬਰ ਪਾਰਟੀ ਦੀ ਟਿਕਟ ‘ਤੇ ਹੈਮਿਲਟਨ ਪੱਛਮੀ ਸੀਟ ਤੋਂ ਚੁਣੇ ਗਏ ਹਨ। ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਮੁਕਤੇਸ਼ ਪ੍ਰਦੇਸ਼ੀ ਨੇ ਇਸ ਬਾਰੇ ਟਵੀਟ ਕੀਤਾ ਕਿ ਪਹਿਲਾਂ ਗੌਰਵ ਨੇ ਮੂਲ ਵਾਸੀਆਂ ਦੀ ਭਾਸ਼ਾ ਮਾਓਰੀ ਵਿੱਚ ਹਲਫ ਲਿਆ ਤੇ ਇਸ ਤੋਂ ਬਾਅਦ ਪੁਰਾਤਨ ਭਾਰਤੀ ਭਾਸ਼ਾ ਸੰਸਕ੍ਰਿਤ ਵਿੱਚ ਸਹੁੰ ਚੁੱਕੀ। ਸ਼ਰਮਾ ਨੇ ਆਕਲੈਂਡ ਤੋਂ ਐਮ ਬੀ ਬੀ ਐਸ ਕੀਤੀ ਅਤੇ ਫਿਰਉਨ੍ਹਾਂਨੇ ਵਾਸ਼ਿੰਗਟਨ ਤੋਂ ਐਮ ਬੀ ਏ ਦੀ ਡਿਗਰੀ ਕੀਤੀ।ਹੈਮਿਲਟਨ ਵਿੱਚ ਉਹ ਜਨਰਲ ਪ੍ਰੈਕਟੀਸ਼ਨਰ ਵਜੋਂ ਸੇਵਾਵਾਂ ਦੇ ਰਹੇ ਹਨ। ਇਸ ਤੋਂ ਪਹਿਲਾਂ ਉਹ ਜਨਤਕ ਸਿਹਤ, ਨੀਤੀ ਨਿਰਧਾਰਨ ਤੇ ਮੈਡੀਸਨ ਖੇਤਰ ਨਾਲ ਜੁੜੇ ਰਹੇ ਹਨ। ਟਵਿੱਟਰ ਉਤੇ ਜਦ ਇੱਕ ਯੂਜ਼ਰ ਨੇ ਸ਼ਰਮਾ ਨੂੰ ਪੁੱਛਿਆ ਕਿ ਉਨ੍ਹਾਂ ਹਿੰਦੀ ਵਿੱਚ ਸਹੁੰ ਕਿਉਂ ਨਹੀਂ ਚੁੱਕੀ ਤਾਂ ਸ਼ਰਮਾ ਨੇ ਕਿਹਾ ਕਿ ਸਾਰਿਆਂ ਨੰ ਖੁਸ਼ ਕਰਨਾ ਬੜਾ ਔਖਾ ਹੈ, ਇਸ ਲਈ ਉਨ੍ਹਾਂ ਸਾਰੀਆਂ ਭਾਰਤੀ ਭਾਸ਼ਾਵਾਂ ਨੂੰ ਸਿਜਦਾ ਕਰਦਿਆਂ ਸੰਸਕ੍ਰਿਤ ਵਿੱਚ ਸਹੁੰ ਚੁੱਕਣ ਦਾ ਫੈਸਲਾ ਲਿਆ ਸੀ।

Click Here To Read Punjabi newspaper

Continue Reading

ਅੰਤਰਰਾਸ਼ਟਰੀ

ਚੀਨ ਸਰਕਾਰ ਦੇ ਸਲਾਹਕਾਰ ਨੇ ਬਾਈਡੇਨ ਨੂੰ ‘ ਸਭ ਤੋਂ ਕਮਜ਼ੋਰ ਰਾਸ਼ਟਰਪਤੀ ‘ ਦੱਸਿਆ

Published

on

biden

ਪੇਈਚਿੰਗ , 25 ਨਵੰਬਰ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਚੀਨ ਨੇ ਉਨ੍ਹਾਂ ‘ਤੇ ਕਰਾਰਾ ਹਮਲਾ ਬੋਲਿਆ ਹੈ।
ਚੀਨਸਰਕਾਰ ਦੇ ਸਲਾਹਕਾਰ ਝੇਂਗ ਯੋਂਗਸ਼ੀਯ ਨੇ ਕਿਹਾ ਕਿ ਬਾਈਡੇਨ ਪ੍ਰਸ਼ਾਸਨ ਦੇ ਦੌਰਾਨ ਚੀਨ ਅਤੇ ਅਮਰੀਕਾ ਵਿਚਾਲੇ ਸਬੰਧਾਂ ‘ਚ ਕੋਈ ਸੁਧਾਰ ਹੋਣ ਵਾਲਾ ਨਹੀਂ, ਚੀਨ ਨੂੰ ਇੱਕ ਮੁਸ਼ਕਲ ਦੌਰ ਲਈ ਤਿਆਰ ਰਹਿਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਯਕੀਨੀ ਤੌਰ ਉਤੇ ਜੋਅ ਬਾਈਡੇਨ ਅਮਰੀਕਾ ਦੇ ਸਭ ਤੋਂ ਕਮਜ਼ੋਰ ਰਾਸ਼ਟਰਪਤੀ ਹਨ ਅਤੇਉਨ੍ਹਾਂ ਦੇ ਸਾਹਮਣੇ ਘਰੇਲੂ ਅਤੇ ਡਿਪਲੋਮੈਟ ਮੋਰਚੇ ਉੱਤੇ ਅਨੇਕ ਭਿਆਨਕ ਚੁਣੌਤੀਆਂ ਖੜੀਆਂ ਹਨ।ਝੇਂਗ ਨੇ ਅੰਡਰ ਸਟੈਂਡਿੰਗ ਚਾਈਨਾ ਕਾਨਫਰੰਸ ਵਿੱਚ ਇੱਕ ਇੰਟਰਵਿਊ ‘ਚ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਚੰਗੇ ਦਿਨ ਖ਼ਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਕਈ ਸਾਲਾਂ ਤੱਕ ਕੋਲਡ ਵਾਰ ਦੀ ਮਾਨਸਿਕਤਾ ਨਾਲ ਜਿਊਣਾ ਚਾਹੁੰਦਾ ਹੈ। ਉਸ ਨੇ ਚੀਨ ਨਾਲ ਵੀ ਇੱਕ ਨਵੀਂ ਕੋਲਡ ਵਾਰ ਸ਼ੁਰੂ ਕੀਤੀ ਹੋਈ ਹੈ। ਝੇਂਗ ਨੇ ਕਿਹਾ ਕਿ ਕੋਵਿਡ-19 ਦੇ ਸੰਚਾਲਨ, ਅਮਰੀਕਾ ਅਤੇ ਚੀਨ ਵਪਾਰ ਅਤੇ ਮਨੁੱਖੀ ਅਧਿਕਾਰ ਸਮੇਤ ਅਜਿਹੇ ਸਾਰੇ ਮੁੱਦੇ ਹਨ, ਜਿੱਥੇ ਦੋਨਾਂ ਦੇਸ਼ਾਂ ਵਿਚਾਲੇ ਟਕਰਾਅ ਬਣਿਆ ਰਹੇਗਾ।

Click Here Political News Online in Punjabi

Continue Reading

ਅੰਤਰਰਾਸ਼ਟਰੀ

ਪਾਕਿ ਪੁਲਸ ਨੇ ਵਾਹਗੇ ਬਾਰਡਰ ਦੇ ਨੇੜੇ ਆਤਮਘਾਤੀ ਹਮਲਾਵਰ ਮਾਰਿਆ

Published

on

Pakistani police kill suicide bomber

ਲਾਹੌਰ, 25 ਨਵੰਬਰ – ਪਾਕਿਸਤਾਨ ਦੀ ਪੁਲਸ ਨੇ ਵਾਹਗਾ ਬਾਰਡਰ ਨੇੜੇ ਅੱਤਵਾਦ ਵਿਰੋਧੀ ਵਿਭਾਗ (ਸੀ ਟੀ ਡੀ) ਦੇ ਥਾਣੇ ‘ਤੇ ਇੱਕ ਹਮਲਾ ਹੋਣ ਤੋਂ ਰੋਕ ਕੇ ਇੱਕ ਆਤਮਘਾਤੀ ਹਮਲਾਵਰ ਨੂੰ ਮਾਰ ਦਿੱਤਾ ਹੈ।
ਸੀ ਟੀ ਡੀ ਦੇ ਬੁਲਾਰੇ ਮੁਤਾਬਕ ਸ਼ੱਕੀ ਵਿਅਕਤੀ ਨੇ ਇੱਥੇ ਬਰਕੀ ਰੋਡ ‘ਤੇ ਥਾਣੇ ਵਿੱਚ ਸਵੇਰੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਸੁਰੱਖਿਆ ਚੋਂਕੀ ‘ਤੇ ਪਹੁੰਚਿਆ ਤਾਂ ਉਥੇ ਤਾਇਨਾਤ ਜਾਂਚ ਅਧਿਕਾਰੀ ਨੇ ਉਸ ਦਾ ਨਾਂ ਪੁੱਛਿਆ। ਅੱਤਵਾਦੀ ਨੇ ਉਸੇ ਵੇਲੇ ਸੀ ਟੀ ਡੀ ਅਧਿਕਾਰੀ ‘ਤੇ ਆਪਣੀ ਪਿਸਤੌਲ ਨਾਲ ਗੋਲੀ ਚਲਾਈ, ਪਰ ਉਸ ਦਾ ਨਿਸ਼ਾਨਾ ਨਹੀਂ ਲੱਗਾ। ਸੀ ਟੀ ਡੀ ਅਧਿਕਾਰੀ ਨੇ ਹਮਲੇ ਦਾ ਜਵਾਬ ਦਿੱਤਾ ਅਤੇ ਹਮਲਾਵਰ ਮੌਕੇ ‘ਤੇ ਮਾਰਿਆ ਗਿਆ। ਮ੍ਰਿਤਕ ਦੀ ਜਾਂਚ ਕਰਨ ਉੱਤੇ ਉਸ ਕੋਲੋਂ ਆਤਮਘਾਤੀ ਜੈਕਟ ਮਿਲੀ। ਉਨ੍ਹਾਂ ਕਿਹਾ ਕਿ ਹਮਲਾਵਰ ਕੋਲੋਂ 2 ਹੱਥ ਗੋਲੇ ਅਤੇ 5 ਕਾਰਤੂਸਾਂ ਸਮੇਤ ਇੱਕ ਪਿਸਤੌਲ ਮਿਲੀ ਹੈ। ਉਨ੍ਹਾਂ ਕਿਹਾ ਕਿ ਐਂਟੀ ਬੰਬ ਦਸਤੇ ਨੂੰ ਬੁਲਾਇਆ ਗਿਆ ਤੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਸ਼ੱਕੀ ਦੇ ਮਾਸਟਰ ਮਾਈਂਡ ਨੂੰ ਫੜਨ ਲਈ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਹਮਲਾਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Click Here To Read Latest Punjabi news online

Continue Reading

ਰੁਝਾਨ