Talks with agitators are going on, solution will be found
Connect with us [email protected]

ਪੰਜਾਬੀ ਖ਼ਬਰਾਂ

ਅਡਾਨੀ ਪਲਾਂਟ ਦਾ ਮਾਮਲਾ:ਪੰਜਾਬ ਸਰਕਾਰ ਨੇ ਕੋਰਟ ਨੂੰ ਕਿਹਾ: ਅੰਦੋਲਨਕਾਰੀਆਂ ਦੇ ਨਾਲ ਗੱਲ ਚੱਲ ਰਹੀ ਹੈ, ਹੱਲ ਨਿਕਲੇਗਾ

Published

on

Gautam-Adani

ਚੰਡੀਗੜ੍ਹ, 5 ਜੂਨ,-ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰਦੇ ਕਿਸਾਨਾਂ ਵੱਲੋਂ ਅਡਾਨੀ ਵਿਲਮਰ ਦੇ ਫਿਰੋਜ਼ਪੁਰ ਦੇ ਗੋਦਾਮ ਅੱਗੇ ਬੈਠ ਕੇ ਗੋਦਾਮ ਦਾ ਰਾਹ ਰੋਕਣ ਵਿਰੁੱਧ ਜਿਹੜੀ ਪਟੀਸ਼ਨ ਪਾਈ ਗਈ, ਉਸ ਬਾਰੇ ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਇਸ ਬਾਰੇ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜਲਦੀ ਹੀ ਇਸ ਦਾ ਹੱਲ ਕੱਢ ਲਿਆ ਜਾਵੇਗਾ।ਹਾਈ ਕੋਰਟ ਨੇ ਇਸ ਬਾਰੇ ਸਰਕਾਰ ਦਾ ਪੱਖਣ ਜਾਣਨ ਤੋਂ ਬਾਅਦ ਪਟੀਸ਼ਨ ਦੀ ਸੁਣਵਾਈ 10 ਜੂਨ ਤਕ ਲਈ ਮੁਲਤਵੀ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਅਡਾਨੀ ਵਿਲਮਰ ਨੇ ਹਾਈ ਕੋਰਟ ਵਿਚ ਅਰਜ਼ੀ ਦੇ ਕੇ ਕਿਹਾ ਹੈ ਕਿ ਉਨ੍ਹਾਂ ਦੇ ਇਸ ਗੋਦਾਮ ਵਿਚਲੇ 8752 ਮੀਟਰਿਕ ਟਨ ਚੌਲ ਓਥੋਂ ਕੱਢਣ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅੰਦੋਲਨ ਕਰਦੇ ਕਿਸਾਨਾਂ ਨੇ ਗੋਦਾਮ ਦੇ ਆਉਣ-ਜਾਣ ਦੇ ਰਸਤੇ ਰੋਕੇ ਹੋਏ ਹਨ ਤੇ ਕਾਫ਼ੀ ਸਮਾਨ ਖ਼ਰਾਬ ਹੋ ਚੁੱਕਾ ਹੈ।ਜੇ ਹਾਲੇ ਵੀ ਜੇ ਇਹ ਰਸਤੇ ਖਾਲੀ ਨਾ ਹੋਏ ਤਾਂ ਇਸ ਕੰਪਨੀ ਦਾ ਹੋਰ ਸਮਾਨ ਵੀ ਖ਼ਰਾਬ ਹੋ ਜਾਵੇਗਾ।ਹਾਈ ਕੋਰਟ ਨੇ ਇਸ ਕੇਸ ਵਿਚ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਕਿਹਾ ਕਿ ਗੋਦਾਮਾਂ ਵਿਚਲੇ ਖਾਣ ਯੋਗ ਪਦਾਰਥ ਜੇ ਬਾਹਰ ਨਾ ਕੱਢੇ ਗਏ ਤਾਂ ਖ਼ਰਾਬ ਹੋਣ ਦਾ ਡਰ ਹੈ।ਇਸ ਕਰ ਕੇ ਹਾਈ ਕੋਰਟ ਨੇ ਪੰਜਾਬ ਪੁਲਸ ਦੇ ਮੁਖੀ (ਡੀਜੀਪੀ) ਨੂੰ ਆਖਿਆ ਸੀ ਕਿ ਉਹ ਇਸ ਬਾਰੇ ਚੀਫ ਸੈਕਟਰੀ ਨਾਲ ਵਿਚਾਰ ਕਰ ਕੇ ਯੋਗ ਕਾਰਵਾਈ ਕਰਨ। ਇਨ੍ਹਾਂ ਹੁਕਮਾਂ ਨਾਲ ਹਾਈ ਕੋਰਟ ਨੇ ਸੁਣਵਾਈ 3 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਸੀ। ਅਡਾਨੀ ਵਿਲਮਰ ਨੇ ਹਾਈ ਕੋਰਟ ਵਿਚ ਦੁਬਾਰਾ ਅਰਜ਼ੀ ਪੇਸ਼ ਕਰ ਕੇ ਕਿਹਾ ਹੈ ਕਿ 3 ਸਤੰਬਰ ਤਕ ਤਾਂ ਕਾਫ਼ੀ ਸਟਾਕ ਖ਼ਰਾਬ ਹੋ ਜਾਣਾ ਹੈ, ਇਸ ਲਈ ਕੇਸ ਦੀ ਸੁਣਵਾਈ ਛੇਤੀ ਕੀਤੀ ਜਾਵੇ। ਇਸ ਉੱਤੇ ਹਾਈ ਕੋਰਟ ਨੇ ਕਿਹਾ ਕਿ ਰਾਜ ਸਰਕਾਰ ਨੂੰ ਕਿਸਾਨਾਂ ਨਾਲ ਗਲ ਕਰ ਕੇ ਹੱਲ ਕੱਢਣ ਚਾਹੀਦਾ ਹੈ।ਇਸ ਉੱਤੇ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਕਿ ਗੱਲ ਚੱਲ ਰਹੀ ਹੈ ਅਤੇ ਹੱਲ ਵੀ ਛੇਤੀ ਨਿਕਲ ਆਵੇਗਾ।

Read More Punjabi News Today

ਪੰਜਾਬੀ ਖ਼ਬਰਾਂ

ਭਿਵਾਨੀ ਦੇ ਇੱਕ ਪਿੰਡ ਵਿੱਚ 300 ਸਾਲਾਂ ਬਾਅਦ ਦਲਿਤ ਲਾੜਾ ਘੋੜੀ ਚੜ੍ਹਿਆ

Published

on

Dalit bridegroom

ਭਿਵਾਨੀ, 22 ਜੂਨ – ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਗੋਬਿੰਦਪੁਰਾ ਪਿੰਡ ਵਿੱਚ ਪੰਚਾਇਤ ਨੇ ਕਰੀਬ 300 ਸਾਲ ਪੁਰਾਣੀ ਰੂੜੀਵਾਦੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਹੈ। ਇਸ ਪ੍ਰਥਾ ਦੇ ਖ਼ਤਮ ਹੋਣ ਮਗਰੋਂ ਇੱਥੇ ਵੱਸੇ ਅਨੁਸੂਿਚਤ ਜਾਤੀ ਦੇ ਹੇੜੀ ਸਮਾਜ ਦੇ ਲਾੜੇ ਨੂੰ ਧੂਮ-ਧਾਮ ਨਾਲ ਘੋੜੇ ਉੱਤੇ ਸਵਾਰ ਕਰਵਾ ਕੇ ਭੇਜਿਆ ਗਿਆ।
ਗੋਬਿੰਦਪੁਰਾ ਪਿੰਡ ਦੇ ਸਰਪੰਚ ਬੀਰ ਸਿੰਘ ਨੇ ਦੱਸਿਆ ਕਿ ਇਹ ਪਿੰਡ ਪਹਿਲਾਂ ਹਾਲੁਵਾਸ ਮਾਜਰਾ ਦੇਵਸਰ ਦੀ ਪੰਚਾਇਤ ਵਿੱਚ ਆਉਂਦਾ ਸੀ। ਇਸ ਨੂੰ ਪਿੱਛੇ ਜਿਹੇ ਵੱਖ ਪੰਚਾਇਤ ਦੀ ਮਾਨਤਾ ਮਿਲੀ ਹੈ। ਉਨ੍ਹਾ ਕਿਹਾ ਕਿ ਗੋਬਿੰਦਪੁਰਾ ਦੀ ਪੰਚਾਇਤ ਬਣਨ ਸਮੇਂ ਤੋਂ ਹੀ ਸਾਡਾ ਵਿਚਾਰ ਸੀ ਕਿ ਇੱਥੇ ਰੂੜੀਵਾਦੀ ਅਤੇ ਵਿਤਕਰੇ ਵਾਲੀ ਰਿਵਾਇਤ ਖ਼ਤਮ ਕਰ ਦੇਣੀ ਚਾਹੀਦੀ ਹੈ। ਪਿੰਡ ਵਿੱਚ ਰਹਿੰਦੇ ਦੋਵਾਂ ਜਾਤਾਂ ਦੇ ਲੋਕਾਂ ਨੂੰ ਬਰਾਬਰੀ ਨਾਲ ਆਪੋ-ਆਪਣੀਆਂ ਖ਼ੁਸ਼ੀਆਂ ਵੰਡਣ ਦਾ ਮੌਕਾ ਮਿਲੇ। ਉਨ੍ਹਾਂ ਦੱਸਿਆ ਕਿ ਕਰੀਬ 300 ਸਾਲ ਪਹਿਲਾਂ ਸਮਾਜ ਅਤੇ ਸਮਾਜਕ ਤਾਣੇ-ਬਾਣੇ ਕਾਰਨ ਇਹਰਿਵਾਇਤ ਸ਼ੁਰੂ ਹੋਈ ਤੇ ਅਜੇ ਤਕ ਚਲੀ ਆ ਰਹੀ ਸੀ। ਬੀਰ ਸਿੰਘ ਨੇ ਦੱਸਿਆ ਕਿ ਸਾਨੂੰ ਹੇੜੀ ਸਮਾਜ ਦੇ ਮੁੰਡੇ ਵਿਜੇ ਦੇ ਵਿਆਹ ਦਾ ਪਤਾ ਲੱਗਾ। ਮੈਂ ਇਸ ਨੂੰ ਮੌਕੇ ਦੇ ਰੂੁਪ ਵਿੱਚ ਲਿਆ ਅਤੇ ਰਾਜਪੂਤ ਸਮਾਜ ਦੇ ਕੁਝ ਲੋਕਾਂ ਨੂੰ ਨਾਲ ਲੈ ਕੇ ਉਸ ਦੇ ਘਰ ਗਏ ਅਤੇ ਪਰਵਾਰ ਨੂੰ ਧੂਮ-ਧਾਮ ਨਾਲ ਬਰਾਤ ਕੱਢਣ ਅਤੇ ਘੋੜੀ ਚੜ੍ਹਨ ਲਈ ਰਾਜ਼ੀ ਕੀਤਾ।

Continue Reading

ਪੰਜਾਬੀ ਖ਼ਬਰਾਂ

ਪੰਜਾਬੀ ਬਾਗ ਵਿੱਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੋੜਨਾ ਪੈ ਗਿਆ

Published

on

Latest Punjabi News

ਨਵੀਂ ਦਿੱਲੀ, 22 ਜੂਨ – ਇੱਥੇ ਪੰਜਾਬੀ ਬਾਗ ਦੇ ਇੱਕ ਪਾਰਕ ਵਿੱਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਮਾਡਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ ਹੈ, ਜਿਸ ਬਾਰੇ ਵਿਵਾਦ ਚੱਲ ਰਿਹਾ ਸੀ।
ਇਸ ਬਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ‘‘ਕੱਲ੍ਹ ਇਹ ਮਾਮਲਾ ਸਾਡੇ ਧਿਆਨ ਵਿੱਚ ਆਇਆ ਤਾਂ ਅਸੀਂ ਐਸ ਡੀ ਐਮ ਸੀ (ਸਾਊਥ ਦਿੱਲੀ ਮਿਉਂਸਪਲ ਕਾਰਪੋਰੇਸ਼ਨ) ਦੇ ਕਮਿਸ਼ਨਰ ਗਣੇਸ਼ ਭਾਰਤੀ ਨੂੰ ਦੱਸਿਆ ਕਿ ਇਹ ਮਾਡਲ ਮਰਿਆਦਾ ਦੇ ਉਲਟ ਹੈ ਅਤੇ ਇਹ ਮਾਡਲ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਹੋ ਸਕਦਾ। ਏਦਾਂ ਮਾਡਲ ਬਣਾਉਣਾ ਮਹਾਂ ਪਾਪ ਹੈ। ਪਾਰਕ ਵਿੱਚ ਕੁਤੁਬ ਮੀਨਾਰ ਅਤੇ ਹੋਰ ਮਾਡਲ ਬਣਾਏ ਹੋਏ ਹਨ, ਪਰ ਦਰਬਾਰ ਸਾਹਿਬ ਦਾ ਮਾਡਲ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਦੱਸਿਆ ਕਿ ਐਸ ਡੀ ਐਮ ਸੀ ਦੇ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਟੀਮ ਸਵੇਰੇ ਸੱਤ ਵਜੇ ਤੋਂ ਸ੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਤੋੜਨ ਦੇ ਕੰਮ ਲੱਗ ਜਾਵੇਗੀ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਸੀ ਕਿ ਇਸ ਮਾਡਲ ਨੂੰ ਇੱਕ ਦਿਨ ਦੇ ਅੰਦਰ ਤੁੜਵਾ ਦਿੱਤਾ ਜਾਵੇਗਾ। ਸਿਰਸਾ ਨੇ ਦੱਸਿਆ ਕਿ ਕੱਲ੍ਹ ਐਸ ਡੀ ਐਮ ਸੀ ਦੀ ਟੀਮ ਇਸ ਮਾਡਲ ਨੂੰ ਵੱਖ ਕਰਨ ਲਈ ਮੌਕੇ ਉੱਤੇ ਪਹੁੰਚ ਗਈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਰੇ ਮੈਂਬਰ ਵੀ ਹਾਜ਼ਰ ਸਨ, ਜੋ ਮਾਡਲ ਤੁੜਵਾਉਣ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ ਦਿੱਲੀ ਕਮੇਟੀ ਦੇ ਉਦਮ ਉੱਤੇ ਕਾਰ ਸੇਵਾ ਵਾਲੇ ਬਾਬੇ ਵੀ ਆਪਣੀ ਮਸ਼ੀਨ ਲੈ ਕੇ ਇਹ ਮਾਡਲ ਤੋੜਨ ਦੇ ਕੰਮ ਵਿੱਚ ਡਟੇ ਹੋਏ ਸਨ। ਉਨ੍ਹਾਂ ਕਿਹਾ ਕਿ ਗੁਰੂ ਰਾਮਦਾਸ ਦੇ ਪਵਿੱਤਰ ਅਸਥਾਨ ਦਾ ਮਾਡਲ ਕਿਸੇ ਹਾਲਤ ਵਿੱਚ ਨਹੀਂ ਬਣਾਇਆ ਜਾ ਸਕਦਾ।

Read More Daily Punjab Times

Continue Reading

ਪੰਜਾਬੀ ਖ਼ਬਰਾਂ

ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਹਾਈ ਕੋਰਟ ਵੱਲੋਂ ਰੱਦ

Published

on

calcutta-high-court

ਚੋਣਾਂ ਪਿੱਛੋਂ ਹੋਈ ਹਿੰਸਾ ਦੀ ਐਨ ਐਚ ਆਰ ਸੀ ਵੱਲੋਂ ਜਾਂਚ
ਕੋਲਕਾਤਾ, 22 ਜੂਨ – ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਵਿੱਚ ਉਸਨੇ ਚੋਣਾਂ ਪਿੱਛੋਂ ਦੀ ਹਿੰਸਾ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਦੇ ਸਾਰੇ ਕੇਸਾਂ ਦੀ ਜਾਂਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੋਂ ਕਰਾਉਣ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।
ਹਾਈ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਪੱਛਮੀ ਬੰਗਾਲ ਸਰਕਾਰ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਬੈਂਚ ਨੇ ਇਹ ਹੁਕਮ 18 ਜੂਨ ਨੂੰ ਪੱਛਮੀ ਬੰਗਾਲ ਪ੍ਰਦੇਸ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸੈਕਟਰੀ ਤੋਂ ਮਿਲੀ ਰਿਪੋਰਟ ਦਾ ਨੋਟਿਸ ਲੈਂਦਿਆਂ ਸੁਣਾਇਆ ਸੀ। ਰਿਪੋਰਟ `ਚ ਕਿਹਾ ਗਿਆ ਸੀ ਕਿ 10 ਜੂਨ ਤਕ 3243 ਵਿਅਕਤੀ ਪ੍ਰਭਾਵਤ ਹੋਏ ਹਨ। ਉਨ੍ਹਾਂ ਕਿਹਾ ਸੀ ਕਿ ਐਸ ਪੀ ਕੋਲ ਜਾਂ ਪੁਲਸ ਸਟੇਸ਼ਨਾਂ ਵਿੱਚ ਸ਼ਿਕਾਇਤਾਂ ਕੀਤੀਆਂ ਗਈਆਂ ਸਨ, ਪਰ ਉਨ੍ਹਾਂ ਦਾ ਕੋਈ ਜਵਾਬ ਨਹੀਂ ਮਿਲਿਆ। ਇਸ ਪਿੱਛੋਂ ਅਰਜ਼ੀ ਰੱਦ ਕਰ ਦਿੱਤੀ ਗਈ।

Continue Reading

ਰੁਝਾਨ


Copyright by IK Soch News powered by InstantWebsites.ca