Tapsi Pannu Boli: No receipt of Rs 5 crore received
Connect with us [email protected]

ਤਾਪਸੀ ਪੰਨੂ ਬੋਲੀ: ਪੰਜ ਕਰੋੜ ਦੀ ਕੋਈ ਰਸੀਦ ਹੀ ਨਹੀਂ ਮਿਲੀ

Published

on

apsi pannu

ਮੁੰਬਈ, 9 ਮਾਰਚ – ਤਾਪਸੀ ਪੰਨੂ ਪਿਛਲੇ ਹਫ਼ਤੇ ਆਮਦਨ ਟੈਕਸ ਵਿਭਾਗ ਦੀ ਛਾਪੇ ਪਿੱਛੋਂ ਚਰਚਾ ਵਿੱਚ ਆ ਗਈ ਸੀ। ਕੱਲ੍ਹ ਤਾਪਸੀ ਪੰਨੂ ਨੇ ਇੱਕ ਵਾਰ ਫਿਰ ਸਫਾਈ ਦਿੰਦੇ ਹੋਏ ਕਿਹਾ ਕਿ ਨਾ ਉਨ੍ਹਾਂ ਕੋਲੋਂ ਪੰਜ ਕਰੋੜ ਰੁਪਏ ਦੀ ਕੋਈ ਰਸੀਦ ਮਿਲੀ ਹੈ ਅਤੇ ਨਾ ਉਨ੍ਹਾਂ ਦਾ ਪੈਰਿਸ ਵਿੱਚ ਬੰਗਲਾ ਹੈ।
ਤਾਪਸੀ ਨੇ ਕਿਹਾ ਕਿ ਜੇ ਉਸ ਨੇ ਕੋਈ ਗਲਤੀ ਕੀਤੀ ਹੈ ਤਾਂ ਉਹ ਉਸਦੀ ਸਜ਼ਾ ਭੁਗਤਣ ਨੂੰ ਤਿਆਰ ਹੈ। ਉਸ ਨੇ ਕਿਹਾ, ‘‘ਮੈਂ ਤੇ ਮੇਰੀ ਫੈਮਿਲੀ ਨੇ ਛਾਪੇ ਦੌਰਾਨ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕੀਤਾ। ਜਾਂਚ ਅਧਿਕਾਰੀ ਚੰਗੇ ਤਰੀਕੇ ਨਾਲ ਪੇਸ਼ ਆਏ ਅਤੇ ਉਨ੍ਹਾਂ ਨੇ ਨਿਯਮਾਂ ਮੁਤਾਬਕ ਪੂਰੀ ਕਾਰਵਾਈ ਕੀਤੀ। ਮੈਂ ਅਤੇ ਮੇਰੇ ਪਰਵਾਰ ਨੇ ਆਮਦਨ ਟੈਕਸ ਵਿਭਾਗ ਦੇ ਅਧਿਕਾਰੀਆਂ ਦੇ ਸਾਰੇ ਸਵਾਲਾਂ ਦੇ ਜਵਾਬ ਦੇ ਦਿੱਤੇ ਹਨ। ਮੈਂ ਕੁਝ ਲੁਕੋ ਨਹੀਂ ਸਕਦੀ, ਇਸ ਲਈ ਜੇ ਕੁਝ ਗਲਤ ਕੀਤਾ ਹੋਵੇਗਾ ਤਾਂ ਸਾਹਮਣੇ ਆ ਜਾਵੇਗਾ।” ਉਸ ਨੇ ਕਿਹਾ, ‘‘ਆਮਦਨ ਟੈਕਸ ਵਿਭਾਗ ਨੇ ਅਜੇ ਤੱਕ ਕੁਝ ਨਹੀਂ ਕਿਹਾ, ਜੋ ਕੁਝ ਮੀਡੀਆ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਮੇਰੇ ਘਰ ਤੋਂ ਪੰਜ ਕਰੋੜ ਰੁਪਏ ਦੀ ਰਸੀਦ ਤੇ ਪੈਰਿਸ ਵਿੱਚ ਬੰਗਲੇ ਦੀ ਜਾਣਕਾਰੀ ਮਿਲੀ ਹੈ।” ਉਨ੍ਹਾਂ ਨੇ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ ਮੈਨੂੰ ਸੁਣ ਕੇ ਖੁਦ ਹੈਰਾਨੀ ਹੋਈ ਕਿ ਮੈਨੂੰ ਕਿਸੇ ਨੇ ਪੰਜ ਕਰੋੜ ਰੁਪਏ ਦਿੱਤੇ ਹਨ। ਮੇਰਾ ਪਰਵਾਰ ਵੀ ਕਹਿੰਦਾ ਸੀ ਕਿ ਤੇਰੇ ਕੋਲ ਇੰਨੇ ਪੈਸੇ ਹਨ ਅਤੇ ਸਾਨੂੰ ਪਤਾ ਹੀ ਨਹੀਂ ਸੀ।”ਤਾਪਸੀ ਕੋਲੋਂ ਪੁੱਛਿਆ ਗਿਆ ਕਿ ਆਖਿਰ ਉਸ ਦੇ ਟਿਕਾਣੇ ਉੱਤੇ ਛਾਪੇ ਕਿਉਂ ਮਾਰੇ ਗਏ ਤਾਂ ਜਵਾਬ ਵਿੱਚ ਉਸ ਨੇ ਕਿਹਾ ਕਿ ਮੈਨੂੰ ਖੁਦ ਨਹੀਂ ਪਤਾ ਕਿ ਛਾਪੇ ਕਿਉਂ ਪਏ? ਜਦੋਂ ਇੱਕ ਵਾਰ ਛਾਪੇ ਪੈ ਗਏ ਤਾਂ ਅਧਿਕਾਰੀਆਂ ਦੀ ਗੱਲ ਦਾ ਜਵਾਬ ਦੇਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ।”

Read More Latest News Updates

ਰਾਜਨੀਤੀ

ਕੋਰੋਨਾ ਦੀ ਮਾਰ ਵਧਣ ਕਾਰਨ ਮੋਦੀ ਵੱਲੋਂ ਕੁੰਭ ਮੇਲਾ ਖ਼ਤਮ ਕਰਨ ਦੀ ਅਪੀਲ

Published

on

Modi

ਕੰਗਨਾ ਨੇ ਰਮਜ਼ਾਨ ਉੱਤੇ ਵੀ ਪਾਬੰਦੀ ਦੀ ਮੰਗ ਚੁੱਕ ਦਿੱਤੀ

ਪੰਜਾਬ ਵਿੱਚਇੱਕੋ ਦਿਨ ਕੋਰੋਨਾ ਦੇ ਰਿਕਾਰਡ 4498 ਨਵੇਂ ਕੇਸ, 64 ਮੌਤਾਂ
ਨਵੀਂ ਦਿੱਲੀ, 17 ਅਪਰੈਲ, – ਭਾਰਤ ਵਿੱਚ ਕੋਰੋਨਾ ਦੀ ਮਾਰ ਵਧਣ ਕਾਰਨ ਤੇ ਲਗਾਤਾਰ ਦੋ ਦਿਨ ਦੋ ਲੱਖ ਤੋਂ ਵੱਧ ਨਵੇਂ ਕੇਸ ਮਿਲਣ ਪਿੱਛੋਂ ਪ੍ਰਧਾਨ ਮੰਤਰੀ ਨੇ ਹਿੰਦੂ ਸੰਤਾਂ ਨੂੰ ਕੁੰਭ ਮੇਲਾ ਖਤਮ ਕਰਨ ਦੀ ਅਪੀਲ ਕੀਤੀ ਹੈ। ਅੱਗੋਂ ਜਵਾਬ ਵਿੱਚ ਹਿੰਦੂ ਸੰਤਾਂ ਨੇ ਚੋਣ ਰੈਲੀਆਂ ਦਾ ਮਿਹਣਾ ਮਾਰਿਆ ਹੈ। ਦੂਸਰੇ ਪਾਸੇ ਅਦਾਕਾਰਾ ਕੰਗਨਾ ਰਣੌਤ ਨੇ ਕੁੰਭ ਮੇਲਾ ਖਤਮ ਕਰਨ ਦੀ ਅਪੀਲ ਨੂੰ ਮੁਸਲਮਾਨਾਂ ਦੇ ਰਮਜ਼ਾਨ ਨਾਲ ਜੋੜ ਦਿੱਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕੁੰਭ ਮੇਲੇ ਬਾਰੇਇੱਕ ਖਾਸ ਟਵੀਟ ਕਰ ਕੇ ਲਿਖਿਆ ਸੀ, ‘ਆਚਾਰੀਆ ਮਹਾਂਮੰਡੇਸ਼ਵਰ ਪੂਜਯ ਸਵਾਮੀ ਅਵਧੇਸ਼ਾਨੰਦ ਗਿਰੀ ਜੀ ਨਾਲ ਅੱਜ ਫੋਨ ਉੱਤੇਗੱਲ ਕੀਤੀ। ਸਾਰੇ ਸੰਤਾਂ ਦੀ ਸਿਹਤ ਦਾ ਹਾਲ ਜਾਣਿਆ। ਸਾਰੇ ਸੰਤ ਪ੍ਰਸ਼ਾਸਨ ਨੂੰ ਹਰ ਪ੍ਰਕਾਰ ਦਾ ਸਹਿਯੋਗ ਕਰ ਰਹੇ ਹਨ ਤੇ ਮੈਂ ਇਸ ਲਈ ਸੰਤ ਜਗਤ ਦਾ ਧੰਨਵਾਦ ਕੀਤਾ।’ ਇਸ ਤੋਂ ਅੱਗੇ ਨਰਿੰਦਰ ਮੋਦੀ ਨੇ ਲਿਖਿਆ, ‘ਮੈਂ ਅਪੀਲ ਕੀਤੀ ਕਿ ਦੋ ਸ਼ਾਹੀ ਇਸ਼ਨਾਨ ਹੋ ਗਏ ਤਾਂਅੱਗੋਂ ਕੁੰਭ ਨੂੰ ਕੋਰੋਨਾ ਦੇ ਸੰਕਟ ਵਿੱਚ ਸੰਕੇਤਕ ਰੱਖਿਆ ਜਾਣਾ ਚਾਹੀਦਾ ਹੈ। ਇਸ ਨਾਲ ਇਸ ਸੰਕਟ ਨਾਲ ਲੜਾਈ ਨੂੰ ਤਾਕਤ ਮਿਲੇਗੀ।’ ਪਤਾ ਲੱਗਾ ਹੈ ਕਿ ਇਸ ਦੇ ਜਵਾਬ ਵਿੱਚ ਹਿੰਦੂ ਸੰਤਾਂ ਨੇ ਕਿਹਾ ਕਿ ਕੁੰਭ ਬਾਰਾਂ ਸਾਲ ਦੇ ਬਾਅਦ ਆਉਂਦਾ ਹੈ, ਚੋਣ ਰੈਲੀਆਂ ਸਾਰਾ ਸਾਲ ਚੱਲਦੀਆਂ ਰਹਿੰਦੀਆਂ ਹਨ, ਜੇ ਸਰਕਾਰ ਕੁੰਭ ਮੇਲੇ ਬਾਰੇ ਏਦਾਂ ਦੀ ਅਪੀਲ ਕਰ ਰਹੀ ਹੈ ਤਾਂ ਪਹਿਲਾਂ ਚੋਣਾਂ ਵਾਲੀਆਂ ਰੈਲੀਆਂ ਵੀ ਰੋਕ ਦੇਣੀਆਂ ਚਾਹੀਦੀਆਂ ਹਨ।
ਦੂਸਰੇ ਪਾਸੇ ਸੋਸ਼ਲ ਮੀਡੀਆ ਉੱਤੇ ਕੰਗਨਾ ਰਣੌਤ ਨੇ ਰਮਜਾਨ ਵਿੱਚ ਹੋਣ ਵਾਲੇ ਮੁਲਮਾਨਾਂ ਦੇ ਮਿਲਣ ਸਮਾਰੋਹ ਉੱਤੇ ਰੋਕ ਲਾਉਣ ਦੀ ਗੱਲਚੁੱਕ ਦਿਤੀ ਹੈ, ਜਿਸ ਪਿੱਛੋਂ ਕੁਝ ਟਵਿੱਟਰ ਯੂਜ਼ਰਸ ਨੇ ਉਸ ਨੂੰ ਟਰੋਲ ਕੀਤਾ ਹੈ।ਕੰਗਨਾ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ, ‘ਸਤਿਕਾਰਯੋਗ ਪ੍ਰਧਾਨ ਮੰਤਰੀ ਜੀ, ਕ੍ਰਿਪਾ ਕਰਕੇ ਤੁਹਾਨੂੰ ਬੇਨਤੀ ਹੈ ਕਿ ਕੁੰਭ ਮੇਲੇ ਪਿੱਛੋਂ ਰਮਜ਼ਾਨ ਵਿੱਚ ਹੋਣ ਵਾਲੇ ਮਿਲਣ ਸਮਾਰੋਹ ਉੱਤੇ ਵੀ ਰੋਕ ਲਾਈ ਜਾਵੇ।’ ਬਾਅਦ ਵਿੱਚ ਇਹ ਟਵੀਟ ਹਟਾ ਲਿਆ ਕਿਹਾ ਜਾਂਦਾ ਹੈ, ਜਿਸ ਲਈ ਸੋਸ਼ਲ ਮੀਡੀਆ ਉੱਤੇ ਦਿਖਾਈ ਨਹੀਂ ਦੇ ਰਿਹਾ।
ਅੱਜ ਸ਼ਨੀਵਾਰ ਦੇ ਦਿਨ ਸਾਰੇ ਭਾਰਤ ਵਿੱਚ ਕੁੱਲ ਮਿਲਾ ਕੇ 2,34,692 ਨਵੇਂ ਕੇਸ ਮਿਲੇ ਹਨ ਅਤੇ ਕੋਰੋਨਾ ਦੇ ਕਾਰਨ ਇੱਕੋ ਦਿਨ ਵਿੱਚ ਰਿਕਾਰਡ 1341 ਮੌਤਾਂ ਹੋਣ ਦੀ ਵੀ ਖਬਰ ਹੈ।
ਪੰਜਾਬ ਵਿੱਚ ਕੋਰੋਨਾ ਦੇ ਕੇਸਾਂ ਦੀ ਗਿਣਤੀਪਹਿਲਾਂ ਘਟਦੀ ਲੱਗੀ ਸੀ, ਪਰ ਅੱਜਫਿਰ ਉਛਾਲਾਆ ਗਿਆ ਹੈ। ਸ਼ਨੀਵਾਰ ਨੂੰ ਪੰਜਾਬ ਵਿੱਚ ਕੋਰੋਨਾ ਦੇ 4498 ਨਵੇਂ ਕੇਸਮਿਲੇਅਤੇ 64 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ। ਅੱਜਤੱਕ ਰਾਜ ਵਿੱਚ 7834 ਲੋਕਾਂ ਦੀ ਮੌਤ ਹੋਈ ਹੈ। ਅੱਜ ਲੁਧਿਆਣਾ ਵਿੱਚ 835 ਕੇਸ, ਮੋਹਾਲੀ 790, ਜਲੰਧਰ 449, ਪਟਿਆਲਾ 372, ਅੰਮ੍ਰਿਤਸਰ 357, ਹੁਸ਼ਿਆਰਪੁਰ 284, ਗੁਰਦਾਸਪੁਰ 238, ਬਠਿੰਡਾ 195, ਕਪੂਰਥਲਾ 149,ਫਾਜ਼ਿਲਕਾ 137,ਫਿਰੋਜ਼ਪੁਰ 109,ਸੰਗਰੂਰ 88, ਰੋਪੜ 78, ਤਰਨ ਤਾਰਨ 74, ਨਵਾਂ ਸ਼ਹਿਰ 60, ਮੁਕਤਸਰ ਸਾਹਿਬ 52, ਫਤਿਹਗੜ੍ਹ ਸਾਹਿਬ 49, ਪਠਾਨਕੋਟ 36, ਫਰੀਦਕੋਟ 35, ਮੋਗਾ 17, ਮਾਨਸਾ 63 ਤੇ ਬਰਨਾਲਾ ਵਿੱਚ 31 ਨਵੇਂ ਕੇਸ ਮਿਲੇ ਅਤੇਕੋਰੋਨਾ ਨਾਲਮੋਹਾਲੀ ਵਿੱਚ 10, ਪਟਿਆਲਾ 7, ਅੰਮ੍ਰਿਤਸਰ,ਲੁਧਿਆਣਾ ਤੇ ਗੁਰਦਾਸਪੁਰ 6-6, ਬਠਿੰਡਾ, ਹੁਸ਼ਿਆਰਪੁਰ, ਜਲੰਧਰ ਅਤੇ ਤਰਨ ਤਾਰਨ 4-4,ਫਿਰੋਜ਼ਪੁਰ 3, ਕਪੂਰਥਲਾ,ਮੁਕਤਸਰ ਸਾਹਿਬ ਤੇ ਪਠਾਨਕੋਟ 2-2, ਮਾਨਸਾ,ਰੋਪੜ, ਸੰਗਰੂਰ, ਬਰਨਾਲਾ ਵਿੱਚ ਇੱਕ-ਇੱਕ ਮੌਤ ਕੋਰੋਨਾ ਦੇ ਕਾਰਨ ਹੋਈ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਨਵਜੋਤ ਸਿੰਘ ਸਿੱਧੂ ਤੋਂ ਬਾਅਦ ਨਵਜੋਤ ਕੌਰ ਸਿੱਧੂ ਪੰਜਾਬ ਵਿੱਚ ਨਵੀਂ ਲਹਿਰ ਚਲਾਉਣ ਲੱਗੀ

Published

on

navjot kaur sidhu
  • ਪੰਜਾਬ ਵਿੱਚ ਅਫੀਮ ਦੀ ਖੇਤੀ ਕਰਨ ਦੀ ਹਮਾਇਤ
    ਪਟਿਆਲਾ, 17 ਅਪਰੈਲ, – ਪੰਜਾਬ ਦੇ ਸਾਬਕਾ ਲੋਕਲ ਬਾਡੀਜ਼ ਮੰਤਰੀ ਅਤੇ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਵੀ ਤਿੱਖੀ ਭਾਸ਼ਾ ਵਰਤਦੇ ਹੋਏ ਪੰਜਾਬ ਵਿਚ ਵੱਖਰੀ ਲਹਿਰ ਖੜੀ ਕਰਨ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਲਈ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਟੀਮਾਂ ਬਣਾ ਕੇ ਆਮ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।
    ਅੱਜ ਪਟਿਆਲਾ ਵਿਖੇ ਇਕ ਸਮਾਗਮ ਵਿੱਚ ਨਵਜੋਤ ਕੌਰ ਸਿੱਧੂ ਨੇ ਖੁਦ ਇਸ ਬਾਰੇ ਕਿਹਾ ਕਿ ਸਰਕਾਰ ਜਨਤਾ ਲਈ ਮਾਂ ਬਾਪ ਹੁੰਦੀ ਹੈ ਤੇ ਉਸ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ, ਜਦ ਕਿ ਪੰਜਾਬ ਵਿੱਚ ਲੋਕਾਂ ਦੀ ਆਵਾਜ਼ ਲੀਡਰਾਂ ਤੱਕ ਨਹੀਂ ਪੁੱਜ ਰਹੀ, ਇਸ ਲਈ ਉਹ ਤੇ ਉਨ੍ਹਾਂ ਦੀ ਟੀਮ ਲੋਕਾਂ ਦੀ ਆਵਾਜ਼ ਬਣੇਗੀ।ਇਸ ਦੌਰਾਨ ਪੰਜਾਬ ਸਰਕਾਰ ਬਾਰੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਸਰਕਾਰ ਦੇ ਪੱਧਰ ਉੱਤੇਗੱਲਾਂ ਬਹੁਤ ਹੋਈਆਂ ਹਨ, ਪਰ ਸੁਣਨਅਤੇ ਸਮਝਣ ਵਾਲਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚਾਰ ਸਾਲ ਤੋਂ ਉਹ ਘਰ ਬੈਠੇ ਹਨ ਤੇ ਸਿਰਫ ਸਮਾਜ ਸੇਵੀ ਵਜੋਂ ਲੋਕਾਂ ਵਿਚ ਜਾਂਦੇ ਹਨ। ਇਸ ਦੌਰਾਨਉਨ੍ਹਾ ਕਿਹਾ ਕਿ ਉਹ ਪਾਰਟੀ ਦੇ ਨਾਲ ਹਨ, ਪਰ ਮਾੜੇ ਲੋਕਾਂ ਦਾ ਸਾਥ ਨਹੀਂ ਦੇਂਦੇ। ਉਨ੍ਹਾਂ ਕਿਹਾ ਕਿ ਜਾਟ ਮਹਾਸਭਾ ਦੇ ਬੈਨਰ ਹੇਠ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਹੱਲਕਰਾਉਣਗੇ। ਬੀਬੀਨਵਜੋਤ ਕੌਰਨੇ ਮੰਡੀ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਕਿਹਾ ਕਿ ਪੂਰੀ ਤਿਆਰੀ ਚਾਹੀਦੀ ਸੀ ਅਤੇ ਸਿੱਧੀ ਅਦਾਇਗੀ ਇਨ੍ਹਾਂ ਸਮੱਸਿਆਵਾਂ ਦਾ ਕਾਰਨ ਹੋ ਸਕਦਾ ਹੈ, ਪਰ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਇਸ ਦਾ ਪੱਤਰ ਜਾਰੀ ਕੀਤਾ ਸੀ ਤਾਂ ਪੰਜਾਬ ਸਰਕਾਰ ਨੂੰ ਇਸ ਬਾਰੇ ਪਹਿਲਾਂ ਤਿਆਰੀ ਕਰਨੀ ਚਾਹੀਦੀ ਸੀ, ਕਿਉਂਕਿ ਆਏ ਹੁਕਮ ਕਦੇ ਛੇਤੀ ਰੱਦ ਨਹੀਂ ਹੁੰਦੇ। ਨਵਜੋਤ ਕੌਰ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਾਉਣੇ ਲਾਜਮੀ ਹਨ, ਪਰ ਇਸ ਦੇ ਨਾਲ ਪੰਜਾਬ ਦੀ ਕਿਸਾਨੀ ਨੂੰ ਜੜ੍ਹਾਂ ਤੋਂ ਮਜ਼ਬੂਤ ਕਰਨ ਦੀ ਲੋੜ ਹੈ, ਜਿਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਬਾਹਰੋਂ ਦਾਲਾਂ ਅਤੇ ਹੋਰ ਸਮੱਗਰੀ ਮੰਗਵਾਉਣ ਦੀ ਥਾਂ ਕਿਸਾਨਾਂ ਨੂੰ ਸਹੀ ਮੁੱਲ ਦੇ ਕੇ ਪੰਜਾਬ ਵਿਚ ਵੰਨ-ਸੁਵੰਨੀ ਖੇਤੀ ਕਰਵਾਏ।
    ਪੰਜਾਬ ਵਿੱਚ ਚੱਲਦੇ ਨਸ਼ਿਆਂ ਬਾਰੇ ਨਵਜੋਤ ਕੌਰ ਨੇ ਕਿਹਾ ਕਿ ਪਹਿਲੇ ਸਮੇਂ ਵਿਚ ਪੰਜਾਬ ਵਿਚ ਅਫੀਮ ਹੁੰਦੀ ਸੀ, ਨਸ਼ੇ ਦੇ ਵਪਾਰੀਆਂ ਨੇ ਰਿਵਾਇਤੀ ਨਸ਼ਾ ਅਫੀਮ ਬੰਦ ਕਰਵਾ ਕੇ ਨੌਜਵਾਨਾਂ ਨੂੰ ਸਿੰਥੈਟਿਕ ਨਸ਼ਿਆਂ ਉੱਤੇ ਲਾ ਦਿੱਤਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਸਿੰੰਥੈਟਿਕ ਨਸ਼ਿਆਂ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਇੱਕ ਸਿਸਟਮ ਤਹਿਤ ਅਫੀਮ ਦੀ ਖੇਤੀ ਹੋਣੀ ਚਾਹੀਦੀ ਹੈ। ਉਨਾਂ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਵੀ ਅਫੀਮ ਦੀ ਮੰਗ ਕਰਨ ਲੱਗ ਪਏ ਹਨ ਤਾਂ ਹਿਮਾਚਲ ਪ੍ਰਦੇਸ਼ ਦੀ ਤਰਜ਼ ਉੱਤੇ ਪੰਜਾਬ ਵਿਚ ਵੀ ਇਸ ਦੀ ਖੇਤੀ ਹੋਣੀ ਚਾਹੀਦੀ ਹੈ।

Read More Latest Politics News

Continue Reading

ਲੇਖ

ਰਾਜ ਦੇ ਆਖਰੀ ਸਾਲ ਵਿੱਚ ਕਿਸ ਹਾਲ ਵਿੱਚ ਹੈ ਪੰਜਾਬ ਦੀ ਸਰਕਾਰ !- ਜਤਿੰਦਰ ਪਨੂੰ

Published

on

pannu articles

ਸਰਕਾਰ ਕਿਸੇ ਵੀ ਪਾਰਟੀ ਦੀ ਹੋਵੇ, ਆਪਣੀ ਮਿਆਦ ਦੇ ਆਖਰੀ ਸਾਲ ਵਿੱਚ ਉਹ ਸਾਰਾ ਟਿੱਲ ਇਸ ਮਕਸਦ ਲਈ ਲਾਉਂਦੀ ਹੈ ਕਿ ਅੜੇ-ਥੁੜੇ ਕੰਮ ਕਰ ਲਏ ਜਾਣ ਅਤੇ ਲੋਕਾਂ ਕੋਲ ਜਾਣ ਜੋਗੇ ਹੋਇਆ ਜਾਵੇ। ਪੰਜਾਬ ਦੀ ਮੌਜੂਦਾ ਸਰਕਾਰ ਦਾ ਇਸ ਵੇਲੇ ਅੰਤਲਾ ਸਾਲ ਚੱਲਦਾ ਪਿਆ ਹੈ ਅਤੇ ਇਸ ਵਿੱਚੋਂ ਇੱਕ ਮਹੀਨਾ ਘਟ ਚੁੱਕਾ ਹੈ, ਪਰ ਇਸ ਦਾ ਉਹ ਪ੍ਰਭਾਵ ਬਣਨ ਵਾਲੀ ਗੱਲ ਕੋਈ ਨਹੀਂ ਲੱਭਦੀ, ਜਿਸ ਤੋਂ ਲੋਕਾਂ ਕੋਲ ਜਾਣ ਲਈ ਇਸ ਦੀ ਕਿਸੇ ਖਾਹਿਸ਼ ਦਾ ਪਤਾ ਲਾਇਆ ਜਾ ਸਕੇ। ਇਸ ਦੀ ਬਜਾਏ ਏਦਾਂ ਲੱਗਦਾ ਹੈ ਕਿ ਸਰਕਾਰ ਕਿਸੇ ‘ਆਟੋ’ ਮੋਡ ਵਿੱਚ ਪਈ ਹੋਈ ਆਪਣਾ ਰਾਹ ਆਪੇ ਲੱਭਦੀ ਅਤੇ ਚੱਲਦੀ ਪਈ ਹੈ, ਇਸ ਦੀ ਵਾਗ ਹੀ ਕਿਸੇ ਦੇ ਹੱਥ ਨਹੀਂ ਜਾਪਦੀ ਤੇ ਇਸ ਦੀ ਸੁਰ-ਸੇਧ ਵੀ ਕੋਈ ਦਿਖਾਈ ਨਹੀਂ ਦੇਂਦੀ। ਹਰਚਰਨ ਸਿੰਘ ਬਰਾੜ ਦੀ ਸਰਕਾਰ ਦੌਰਾਨ ਅਸੀਂ ਵੇਖਿਆ ਸੀ ਕਿ ਉਸ ਨੇ ਮੁੱਖ ਮੰਤਰੀ ਵਾਲੇ ਸਾਰੇ ਕੰਮ ਇਹ ਸੋਚ ਕੇ ਵਿਸਾਰ ਦਿੱਤੇ ਸਨ ਕਿ ਆਪਾਂ ਨੂੰ ਜਿੱਤਣ ਦੀ ਲੋੜ ਨਹੀਂ ਅਤੇ ਚੋਣਾਂ ਜਦੋਂ ਵੀ ਹੋਣਗੀਆਂ ਤਾਂ ਸਰਕਾਰ ਆਪਣੇ ਰਿਸ਼ਤੇਦਾਰਾਂ ਦੀ ਆਉਣੀ ਹੈ। ਬੀਬੀ ਰਾਜਿੰਦਰ ਕੌਰ ਭੱਠਲ ਆਈ ਤਾਂ ਕਾਂਗਰਸ ਨੂੰ ਚੋਣ ਲੜਨ ਜੋਗੀ ਉਸ ਨੇ ਕੀਤਾ ਸੀ, ਵਰਨਾ ਸਾਰੀ ਪਾਰਟੀ ਵਿੱਚ ਬਿਸਤਰੇ ਲਪੇਟੇ ਜਾਣ ਦਾ ਮਾਹੌਲ ਬਣਿਆ ਪਿਆ ਸੀ।
ਇਸ ਵਾਰੀ ਪੰਜਾਬ ਵਿੱਚ ਅਜੇ ਹਰਚਰਨ ਸਿੰਘ ਬਰਾੜ ਦੇ ਸਮੇਂ ਵਾਲੀ ਗੱਲ ਭਾਵੇਂ ਨਹੀਂ ਜਾਪਦੀ, ਪਰ ਜਿਹੜੇ ਹਾਲਾਤ ਹਨ, ਜੇ ਇਸੇ ਤਰ੍ਹਾਂ ਸਰਕਾਰ ਚੱਲਦੀ ਰਹੀ ਤੇ ਇਸ ਦਾ ਕੋਈ ਖਸਮ-ਸਾਈਂ ਦਿਖਾਈ ਨਾ ਦਿੱਤਾ ਤਾਂ ਇਸ ਦੀ ਹਾਲਤ ਬਾਕੀ ਰਹਿੰਦੇ ਗਿਆਰਾਂ ਮਹੀਨਿਆਂ ਵਿੱਚ ਚੋਣ ਲੜਨ ਜੋਗੀ ਨਹੀਂ ਰਹਿ ਜਾਣੀ। ਕੁਝ ਮੰਤਰੀਆਂ ਦਾ ਸਾਰਾ ਜ਼ੋਰ ਅਗਲੀ ਚੋਣ ਤੋਂ ਪਹਿਲਾਂ ਅਜੇ ਤੱਕ ਊਣੀਆਂ ਗੋਲਕਾਂ ਭਰਨ ਵਾਸਤੇ ਲੱਗਾ ਪਿਆ ਹੈ ਅਤੇ ਕੁਝ ਵਿਧਾਇਕਾਂ ਨੇ ਵਿਕਾਸ ਕੰਮਾਂ ਵਿੱਚੋਂ ਹਿੱਸਾ-ਪੱਤੀ ਲੈਣ ਵੇਲੇ ਸਿਰਫ ਮੁੱਛਾਂ ਨਹੀਂ, ਪੂਰੇ ਬੂਥੇ ਲਿਬੇੜ ਰੱਖੇ ਹਨ, ਪਰ ਏਦਾਂ ਦੀ ਖਬਰ ਕਦੇ ਨਹੀਂ ਸੁਣੀ ਗਈ ਕਿ ਮੁੱਖ ਮੰਤਰੀ ਨੇ ਸੱਦ ਕੇ ਕਿਸੇ ਨੂੰ ਹੱਦਾਂ ਵਿੱਚ ਰਹਿਣ ਨੂੰ ਘੂਰਿਆ ਹੋਵੇ। ‘ਥੋਥਾ ਚਨਾ, ਬਾਜੇ ਘਨਾ’ ਦੀ ਹਿੰਦੀ ਕਹਾਵਤ ਵਾਂਗ ਇਸ ਵਕਤ ਇਸ ਸਰਕਾਰ ਵਿੱਚ ਜਿਹੜੇ ਸੱਜਣ ਸਭ ਤੋਂ ਵੱਧ ਬਦਨਾਮ ਹਨ, ਉਹ ਸਰਕਾਰ ਦੇ ਹਰ ਕੰਮ ਵਿੱਚ ਏਦਾਂ ਮੋਹਰੀ ਹਨ ਕਿ ਜਿਵੇਂ ਟਟੀਹਰੀ ਵਾਂਗ ਸਾਰਾ ਅਸਮਾਨ ਉਨ੍ਹਾਂ ਨੇ ਚੁੱਕਿਆ ਹੋਵੇ। ਆਪਣੇ ਆਲੇ-ਦੁਆਲੇ ਦੀਆਂ ਸਾਰੀਆਂ ਕਨਸੋਆਂ ਤੋਂ ਉਹ ਖੁਦ ਇੱਕਦਮ ਲਾਪਰਵਾਹ ਹਨ ਤੇ ਮੁੱਖ ਮੰਤਰੀ ਨੂੰ ਵੀ ਏਹੋ ਜਿਹੇ ਸਬਜ਼-ਬਾਗ ਵਿਖਾਉਂਦੇ ਸੁਣੀਂਦੇ ਹਨ ਕਿ ਹਰ ਪਾਸੇ ਹਰਾ-ਹਰਾ ਹੀ ਜਾਪਦਾ ਹੈ, ਪਰ ਹਕੀਕੀ ਹਾਲਤ ਕੂਕ-ਕੂਕ ਕੇ ਕਹਿੰਦੇ ਹਨ ਕਿ ਸਰਕਾਰ ਦੀ ਕਿਸ਼ਤੀ ਇਸ ਵੇਲੇ ਮੰਝਧਾਰ ਵਿੱਚ ਫਸਣ ਲਈ ਤਿਆਰ ਹੈ। ਲੋਕਾਂ ਕੋਲ ਜਾਣ ਲਈ ਜਿਹੜੇ ਕੰਮ ਇਸ ਸਰਕਾਰ ਨੂੰ ਕਰਨੇ ਬਣਦੇ ਹਨ, ਉਹ ਹੋ ਨਹੀਂ ਰਹੇ ਤੇ ਜਿਹੜੇ ਹੋ ਰਹੇ ਹਨ, ਉਹ ਚੰਗੀ ਸੇਧ ਵਿੱਚ ਨਹੀਂ।
ਬਹੁਤੀਆਂ ਗੱਲਾਂ ਦੀ ਬਜਾਏ ਇੱਕੋ ਕੋਟਕਪੂਰਾ ਗੋਲੀ ਕਾਂਡ ਕੇਸ ਵਿੱਚ ਹਾਈ ਕੋਰਟ ਦਾ ਫੈਸਲਾ ਪੜ੍ਹ ਲੈਣ ਅਤੇ ਇਸ ਨਾਲ ਜੁੜੇ ਸਾਰੇ ਘਟਨਾ ਕਰਮ ਨੂੰ ਘੋਖਣ ਨਾਲ ਪਤਾ ਲੱਗ ਜਾਂਦਾ ਹੈ ਕਿ ਸਰਕਾਰ ਵਰਗੀ ਕੋਈ ਕਮਾਂਡ ਪੰਜਾਬ ਵਿੱਚ ਕਿਤੇ ਰੜਕਦੀ ਹੀ ਨਹੀਂ। ਜਿਹੜੇ ਕੇਸ ਦੇ ਆਰੰਭ ਵਿੱਚ ਇਹ ਪ੍ਰਭਾਵ ਪੈਂਦਾ ਸੀ ਕਿ ਇਸ ਨਾਲ ਪਿਛਲੀ ਸਰਕਾਰ ਚਲਾਉਣ ਵਾਲਿਆਂ ਦੇ ਬਚਣ ਦਾ ਕੋਈ ਰਾਹ ਨਹੀਂ ਰਹਿ ਜਾਣਾ, ਅਜੋਕੇ ਪੜਾਅ ਉੱਤੇ ਆ ਕੇ ਇਹ ਪ੍ਰਭਾਵ ਬਣ ਗਿਆ ਹੈ ਕਿ ਇਸ ਸਰਕਾਰ ਦੇ ਅੱਧੇ ਤੋਂ ਵੱਧ ਪੁਰਜ਼ੇ ਪਿਛਲੀ ਸਰਕਾਰ ਵਾਲੇ ਹਾਕਮਾਂ ਦੇ ਇਸ਼ਾਰੇ ਉੱਤੇ ਘੁੰਮਦੇ ਹਨ ਤੇ ਹੋਰ ਜੋ ਮਰਜ਼ੀ ਹੋ ਜਾਵੇ, ਬਹੁਤੇ ਚਰਚਿਤ ਕੇਸਾਂ ਵਿੱਚ ਕੁਝ ਨਹੀਂ ਹੋਣਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਉਸ ਦੇ ਬਾਅਦ ਕੋਟਕਪੂਰਾ ਤੇ ਬਹਿਬਲ ਕਲਾਂ ਵਾਲੇ ਕੇਸਾਂ ਵਿੱਚ ਲੋਕਾਂ ਨੂੰ ਜਿੱਦਾਂ ਦੀ ਆਸ ਸੀ, ਜਦੋਂ ਓਦਾਂ ਦਾ ਕੁਝ ਹੋ ਨਹੀਂ ਰਿਹਾ ਤਾਂ ਕਾਂਗਰਸ ਦੇ ਵਿਧਾਇਕ ਅਤੇ ਮੰਤਰੀ ਵੀ ਕਹਿੰਦੇ ਹਨ ਕਿ ਅਗਲੀ ਵਾਰੀ ਲੋਕਾਂ ਵਿੱਚ ਜਾਣ ਵੇਲੇ ਔਖ ਬਹੁਤ ਹੋਵੇਗੀ। ਪੰਜ ਸਾਲ ਪਹਿਲਾਂ ਦੀਆਂ ਵਿਧਾਨ ਸਭਾਂ ਚੋਣਾਂ ਦਾ ਦੂਸਰਾ ਵੱਡਾ ਮੁੱਦਾ ਨਸ਼ੀਲੇ ਪਦਾਰਥਾ ਦਾ ਧੰਦਾ ਰੋਕਣ ਦਾ ਸੀ, ਜਿਸ ਨੂੰ ਕੋਈ ਰੋਕ ਨਹੀਂ ਪਈ ਅਤੇ ਮੌਜੂਦਾ ਸਰਕਾਰ ਦੇ ਵਿਧਾਇਕਾਂ ਉੱਤੇ ਸ਼ਰਾਬ ਦੀਆਂ ਨਾਜਾਇਜ਼ ਫੈਕਟਰੀਆਂ ਚਲਾਉਣ ਦੇ ਦੋਸ਼ ਪਿੰਡਾਂ ਦੀਆਂ ਸੱਥਾਂ ਵਿੱਚ ਆਮ ਲੱਗਦੇ ਹਨ। ਇਸ ਧੰਦੇ ਦੀ ਜਾਂਚ ਕਰਨ ਲਈ ਇੱਕ ਟਾਸਕ ਫੋਰਸ ਬਣਾਈ ਗਈ ਸੀ, ਉਸ ਦੀ ਫਾਈਲ ਕਦੀ ਕਿਸੇ ਨੇ ਚੁੱਕ ਕੇ ਨਹੀਂ ਵੇਖੀ ਤੇ ਚੋਣ ਸਿਰ ਉੱਤੇ ਆ ਗਈ ਹੈ।
ਇੱਕ ਮੁੱਦਾ ਕਿਸਾਨੀ ਸੰਘਰਸ਼ ਦਾ ਹੈ, ਜਿਸ ਕਾਰਨ ਕਿਸਾਨੀ ਕਿੱਤੇ ਨਾਲ ਜੁੜੇ ਹੋਏ ਮਜ਼ਦੂਰਾਂ, ਆੜ੍ਹਤੀਆਂ ਤੇ ਹੋਰ ਵਰਗਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਸਿਖਰਾਂ ਦੀ ਨਾਰਾਜ਼ਗੀ ਹੈ। ਪੰਜਾਬ ਦੀ ਮੌਜੂਦਾ ਸਰਕਾਰ ਚਲਾ ਰਹੀ ਧਿਰ ਇਸ ਦਾ ਲਾਭ ਮਿਲਣ ਦੀ ਝਾਕ ਰੱਖਦੀ ਹੈ, ਪਰ ਇਸ ਦਾ ਲਾਭ ਵੀ ਇਸ ਨੂੰ ਮਿਲਦਾ ਨਹੀਂ ਜਾਪਦਾ। ਆਖਰੀ ਸਾਲ ਵਿੱਚ ਸਰਕਾਰੀ ਮੁਲਾਜ਼ਮਾਂ ਦੇ ਵਧਦੇ ਰੋਸ ਬਾਰੇ ਵੀ ਰਾਜ ਕਰਦੀ ਪਾਰਟੀ ਅਜੇ ਤੱਕ ਇਸ ਤਰ੍ਹਾਂ ਅਵੇਸਲੀ ਹੈ ਕਿ ਉਸ ਦੇ ਕਿਸੇ ਆਗੂ ਨੇ ਕਦੀ ਉਨ੍ਹਾਂ ਨਾਲ ਕੋਈ ਬੈਠਕ ਕਰਨ ਜਾਂ ਰੋਸ ਸ਼ਾਂਤ ਕਰਨ ਦੀ ਲੋੜ ਨਹੀਂ ਸਮਝੀ। ਜਿਸ ਤਰ੍ਹਾਂ ਦੇ ਹਾਲਾਤ ਹਨ, ਉਨ੍ਹਾਂ ਵਿੱਚ ਇਹੋ ਜਿਹਾ ਕੋਈ ਸੰਕੇਤ ਨਹੀਂ ਮਿਲਦਾ ਕਿ ਇਹ ਰੋਸ ਕੁਝ ਘਟ ਵੀ ਸਕਦਾ ਹੈ।
ਵਿਰੋਧ ਦੀਆਂ ਦੋ ਮੁੱਖ ਪਾਰਟੀਆਂ ਵਿੱਚੋਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਆਪੋ-ਆਪਣੀ ਥਾਂ ਇਸ ਗੱਲ ਦੇ ਯਤਨ ਵਿੱਚ ਹਨ ਕਿ ਕਾਂਗਰਸ ਦੀ ਲਾਚਾਰਗੀ ਵਿੱਚੋਂ ਕਿਸੇ ਤਰ੍ਹਾਂ ਲਾਹਾ ਖੱਟ ਲਿਆ ਜਾਵੇ, ਪਰ ਇਹ ਵੀ ਯਤਨ ਹੀ ਹਨ, ਲੋਕਾਂ ਦਾ ਰੌਂਅ ਹਾਲੇ ਠਹਿਰ ਕੇ ਸਾਹਮਣੇ ਆਉਣਾ ਹੈ। ਓਦੋਂ ਤੱਕ ਸਰਕਾਰ ਦੀ ਨੀਤੀ ਅਤੇ ਨੀਤ ਬਾਰੇ ਲੋਕਾਂ ਨੂੰ ਇਸ ਦੇ ਕੋਟਕਪੂਰਾ ਤੇ ਬਹਿਬਲ ਕਲਾਂ ਮਾਮਲਿਆਂ ਵਿੱਚ ਅਗਲੇ ਪੈਂਤੜੇ ਤੋਂ ਸਮਝ ਆ ਜਾਣਾ ਹੈ। ਕਾਨੂੰਨੀ ਮਾਮਲਿਆਂ ਦੇ ਜਾਣਕਾਰ ਇਹ ਗੱਲ ਸਾਫ ਕਹੀ ਜਾਂਦੇ ਹਨ ਕਿ ਇਨ੍ਹਾਂ ਕੇਸਾਂ ਵਿੱਚ ਜਿੱਦਾਂ ਦੀ ਸਥਿਤੀ ਬਣ ਗਈ ਹੈ, ਉਸ ਨੂੰ ਕੋਈ ਵੱਡਾ ਮੋੜ ਦੇਣ ਵਾਲਾ ਰਾਹ ਮੌਜੂਦਾ ਸਰਕਾਰ ਨੂੰ ਸ਼ਾਇਦ ਲੱਭ ਨਹੀਂ ਸਕਣਾ। ਜਦੋਂ ਇਸ ਬਾਰੇ ਕੁਝ ਕਰਨ ਦਾ ਵਕਤ ਸੀ, ਓਦੋਂ ਸਰਕਾਰ ਜਾਂ ਸਰਕਾਰੀ ਵਿਭਾਗਾਂ ਦੇ ਪੱਧਰ ਉੱਤੇ ਏਨੀ ਜਿ਼ਆਦਾ ਲਾਪਰਵਾਹੀ ਵਿਖਾਈ ਗਈ ਹੈ ਕਿ ਪੈ ਚੁੱਕੇ ਵਿਗਾੜ ਨੂੰ ਤੋਪੇ ਲਾਉਣ ਵਾਲਾ ਟੇਲਰ ਮਾਸਟਰ ਨਹੀਂ ਮਿਲਣਾ। ਸਰਕਾਰ ਦਾ ਆਖਰੀ ਸਾਲ ਹੋਣ ਕਰ ਕੇ ਇਸ ਵਕਤ ਇਸ ਦੇ ਆਖੇ ਉੱਤੇ ਨਵੀਂ ਜਾਂਚ ਕਰਨ ਲਈ ਫਾਈਲਾਂ ਚੁੱਕਣ ਤੇ ਆਪਣਾ ਸਿਰ ਫਸਾਉਣ ਦੇ ਲਈ ਬਹੁਤੇ ਅਫਸਰਾਂ ਨੇ ਮੰਨਣਾ ਨਹੀਂ ਤੇ ਉਹ ਇੱਕ ਜਾਂ ਦੂਸਰੇ ਬਹਾਨੇ ਨਾਲ ਏਦਾਂ ਦੀ ਜਿ਼ੰਮੇਵਾਰੀ ਟਾਲਣਗੇ, ਤਾਂ ਕਿ ਅਗਲੀ ਵਾਰ ਜਿਹੜੀ ਵੀ ਸਰਕਾਰ ਬਣ ਜਾਵੇ, ਉਸ ਨਾਲ ਵਿਗਾੜ ਪੈਣ ਤੋਂ ਬਚੇ ਰਹਿਣ। ਨਤੀਜਾ ਇਸ ਹਾਲਤ ਦਾ ਇਹ ਹੈ ਕਿ ਜਿਨ੍ਹਾਂ ਨੇ ਚਾਰ ਸਾਲ ਪਹਿਲਾਂ ਇਹ ਐਲਾਨ ਕਰ ਕੇ ਸਰਕਾਰ ਬਣਾਈ ਸੀ ਕਿ ਫਲਾਣੇ-ਫਲਾਣੇ ਨੂੰ ਜੇਲ੍ਹਾਂ ਵਿੱਚ ਪਾਵਾਂਗੇ, ਅੱਜ ਉਨ੍ਹਾਂ ਦੇ ਆਪਣੇ ਕਰਤੇ-ਧਰਤਿਆਂ ਨੂੰ ਉਹੀ ਫਲਾਣੇ-ਫਲਾਣੇ ਮੋੜਵੀਂ ਧਮਕੀ ਦੇਣ ਲੱਗ ਪਏ ਹਨ ਅਤੇ ਬੁਰੀ ਤਰ੍ਹਾਂ ਪਾਟੀ ਹੋਈ ਕਾਂਗਰਸ ਪਾਰਟੀ ਉਨ੍ਹਾਂ ਦਾ ਸਾਹਮਣਾ ਕਰਨ ਵਿੱਚ ਮੁਸ਼ਕਲ ਮਹਿਸੂਸ ਕਰਦੀ ਜਾਪਦੀ ਹੈ।
ਪੱਤਰਕਾਰ ਦੇ ਤੌਰ ਉੱਤੇ ਸਾਨੂੰ ਇਸ ਦਾ ਫਰਕ ਨਹੀਂ ਪੈਂਦਾ ਕਿ ਸਰਕਾਰ ਕਿਸ ਦੀ ਬਣੇਗੀ, ਪਰ ਲੋਕ ਤਾਂ ਲੋਕ ਹਨ, ਉਹ ਇਹ ਜ਼ਰੂਰ ਸੋਚਦੇ ਹਨ ਕਿ ਜਿਸ ਵਾਅਦੇ ਨਾਲ ਇਹ ਸਰਕਾਰ ਬਣੀ ਸੀ, ਜੇ ਇਸ ਨੇ ਉਸ ਦਾ ਚੇਤਾ ਭੁਲਾ ਛੱਡਿਆ ਹੈ ਤਾਂ ਇਸ ਕਿੱਲੇ ਨਾਲ ਮੁੜ ਕੇ ਬੱਝਣ ਦਾ ਕੀ ਲਾਭ ? ਜਿਹੜੀ ਗੱਲ ਆਮ ਲੋਕਾਂ ਲਈ ਔਕੜ ਪੈਦਾ ਕਰਨ ਵਾਲੀ ਹੈ, ਉਹ ਇਹ ਕਿ ਉਹ ਅਜੇ ਦੁਚਿੱਤੀ ਵਿੱਚ ਹਨ ਕਿ ਜੇ ਇਹ ਨਹੀਂ ਤਾਂ ਦੂਸਰੀ ਕਿਹੜੀ ਧਿਰ ਵੱਲ ਮੂੰਹ ਕੀਤਾ ਜਾਵੇ? ਜਦੋਂ ਏਦਾਂ ਦਾ ਮਾਹੌਲ ਹੋਵੇ ਤਾਂ ਉਸ ਵੇਲੇ ਇੰਦਰਾ ਗਾਂਧੀ ਵਰਗੀ ਲੀਡਰ ਨੂੰ ਹਰਾ ਕੇ ਰਾਜ ਨਾਰਾਇਣ ਵਰਗਾ ਵੀ ਜਿੱਤ ਜਾਇਆ ਕਰਦਾ ਹੈ। ਇਹ ਨਹੀਂ ਤਾਂ ਏਹੋ ਜਿਹਾ ਕੁਝ ਹੋਰ ਸਹੀ, ਪੰਜਾਬ ਵਿੱਚ ਵੀ ਕੁਝ ਹੋ ਸਕਦਾ ਹੈ।

Click Here Read More Latest Punjabi Article

Continue Reading

ਰੁਝਾਨ


Copyright by IK Soch News powered by InstantWebsites.ca