7 nominated in Amritsar hand grenade case including Ludhiana woman
Connect with us [email protected]

ਪੰਜਾਬੀ ਖ਼ਬਰਾਂ

ਅੰਮ੍ਰਿਤਸਰ ਹੈਂਡ ਗ੍ਰੇਨੇਡ ਕੇਸ ਵਿੱਚ ਲੁਧਿਆਣੇ ਦੀ ਔਰਤ ਸਣੇ 7 ਜਣੇ ਨਾਮਜਦ

Published

on

Arrested

ਲੁਧਿਆਣਾ, 1 ਅਪ੍ਰੈਲ – ਕਰੀਬ ਦੋ ਸਾਲ ਪਹਿਲਾਂ ਅੰਮ੍ਰਿਤਸਰ ਦਿਹਾਤੀ ਦੇ ਬੱਸ ਸਟੈਂਡ ਦੇ ਨੇੜੇ ਹੈਂਡਗ੍ਰੇਨੇਡ ਅਤੇ ਮੋਬਾਈਲ ਫੋਨ ਦਾ ਬੈਗ ਸੁੱਟ ਕੇ ਭੱਜਣ ਬਾਰੇਜਾਂਚ ਵਿੱਚ ਤਰਨ ਤਾਰਨ ਦੇ ਡਰੱਗ ਤਸਕਰ ਜਜਬੀਰ ਸਿੰਘ ਉਰਫ ਸਮਰਾ ਉਰਫ ਜੈਜ, ਅੰਮ੍ਰਿਤਸਰ ਦੇ ਵਰਿੰਦਰ ਸ਼ਰਮਾ ਚਾਹਲ, ਕੁਲਬੀਰ ਸਿੰਘ ਵਾਸੀ ਨਵਾਂ ਸ਼ਹਿਰ, ਮਨਜੀਤ ਕੌਰ ਵਾਸੀ ਲੁਧਿਆਣਾ, ਤਰਨਬੀਰ ਸਿੰਘ ਖਾਨਪੁਰੀਆ, ਕੁਲਵਿੰਦਰਜੀਤ ਸਿੰਘ ਉਰਫ ਖਾਨਪੁਰੀਆ (ਜਿਹੜਾ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸੰਬੰਧਤ ਹੈ ਅਤੇ ਇਸ ਸਮੇਂ ਮਲੇਸ਼ੀਆ ਵਿੱਚ ਹੈ) ਅਤੇ ਹਰਮੀਤ ਸਿੰਘ ਪੀ ਐਚ ਡੀ (ਜਿਸ ਦੀ ਮੌਤ ਹੋ ਚੁੱਕੀ ਹੈ ਅਤੇ ਉਹ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਮੁਖੀ ਸੀ) ਦੇ ਖਿਲਾਫ ਐਨ ਆਈ ਏ ਨੇ ਜਾਂਚ ਦੇ ਇੱਕ ਸਾਲ ਬਾਅਦ ਮੋਹਾਲੀ ਕੋਰਟ ਵਿੱਚ ਚਾਰਜਸ਼ੀਟ ਫਾਈਲ ਕੀਤੀ ਹੈ।
ਐਨ ਆਈ ਏ ਦੀ ਟੀਮ ਨੇ ਇਸ ਸਾਰੇ ਕੇਸ ਦਾ ਲਿੰਕ ਪਾਕਿਸਤਾਨ ਨਾਲ ਦੱਸਦੇ ਹੋਏ ਕਾਰੋਬਾਰੀਆਂ ਦਾ ਦੋਬਾਰਾ ਰਿਕਾਰਡ ਫੋਲਣਾ ਸ਼ੁਰੂ ਕੀਤਾ ਹੈ। ਸਾਰੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਨੂੰ ਮਲੇਸ਼ੀਆ ਭੱਜਣ ਵਿੱਚ ਮਨਜੀਤ ਕੌਰ ਤੇ ਤਰਨਬੀਰ ਸਿੰਘ ਉਰਫ ਖਾਨਪੁਰੀਆ ਅਤੇ ਕੁਲਬੀਰ ਸਿੰਘ ਨੇ ਮਦਦ ਕੀਤੀ ਸੀ। ਉਸ ਨੂੰ ਰਹਿਣ ਦੀ ਜਗ੍ਹਾ, ਪੈਸੇ ਅਤੇ ਵੀਜ਼ਾ ਦਿਵਾਇਆ ਸੀ। ਖਾਨਪੁਰੀਆ ਪਾਕਿਸਤਾਨ ਵਿੱਚ ਬੈਠੇ ਹਰਮੀਤ ਪੀ ਐਚ ਡੀ ਨਾਲ ਮਿਲ ਕੇ ਪਾਕਿਸਤਾਨ ਤੋਂ ਪੰਜਾਬ ਅਤੇ ਦੂਸਰੇ ਰਾਜਾਂ ਨੂੰ ਹੈਰੋਇਨ ਸਪਲਾਈ ਕਰਦਾ ਸੀ। ਇਸ ਕੰਮ ਵਿੱਚ ਤਰਨ ਤਾਰਨ ਦੇ ਡਰੱਗ ਸਮੱਗਲਰ ਜਜਬੀਰ ਸਿੰਘ ਅਤੇ ਵਰਿੰਦਰ ਸਿੰਘ ਚਾਹਲ ਮਦਦ ਕਰਦੇ ਸਨ। ਹਰਮੀਤ ਪੀ ਐਚ ਡੀ ਦਾ ਪਿਛਲੇ ਸਾਲ ਪਾਕਿਸਤਾਨ ਵਿੱਚ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਦੂਸਰਾ ਦੋਸ਼ੀ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਐਨ ਆਈ ਏ ਲਈ ਮੋਸਟ ਵਾਂਟਿਡ ਹੈ। ਵਰਨਣ ਯੋਗ ਹੈ ਕਿ ਦੋ ਜੂਨ 2019 ਵਿੱਚ ਅਪਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਕੁੱਕੜਾਵਾਲਾ ਦੇ ਬੱਸ ਸਟੈਂਡ ਨੇੜੇ ਤੜਕਸਾਰ ਨਾਕੇ ਉੱਤੇ ਇੱਕ ਬਿਨਾਂ ਨੰਬਰ ਪਲੇਟ ਉੱਤੇ ਬਾਈਕ ਸਵਾਰ ਦੋ ਸਿੱਖ ਨੌਜਵਾਨਾਂ ਨੂੰ ਪੁਲਸ ਨੇ ਰੋਕਿਆ ਸੀ, ਜੋ ਬੈਗ ਛੱਡ ਕੇ ਭੱਜ ਗਏ ਸਨ। ਉਸ ਬੈਗ ਵਿੱਚੋਂ ਦੋ ਹੈਂਡਗ੍ਰੇਨੇਡ ਅਤੇ ਇੱਕ ਮੋਬਾਈਲ ਫੋਨ ਮਿਲਿਆ ਸੀ, ਜੋ ਪਾਕਿਸਤਾਨ ਤੋਂ ਭੇਜੇ ਗਏ ਸਨ।

Read More Punjabi News Today

ਪੰਜਾਬੀ ਖ਼ਬਰਾਂ

ਪਤਨੀ ਦੀ ਲਾਸ਼ ਦੇਖ ਕੇ ਪਤੀ ਨੇ ਖੁਦ ਨੂੰ ਗੋਲੀ ਮਾਰ ਲਈ

Published

on

suicide

ਜਲੰਧਰ, 21 ਅਪ੍ਰੈਲ – ਇਸ ਸ਼ਹਿਰ ਦੇ ਮਿੱਠਾਪੁਰ ਵਿੱਚ ਪਤਨੀ ਦੀ ਮੌਤ ਹੋਣ ਉੱਤੇ ਪਤੀ ਨੇ ਆਪਣੇ ਆਪ ਨੂੰ ਆਪਣੀ ਲਾਈਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੋਹਨ ਪਾਲ ਪੁੱਤਰ ਦਲੀਪ ਸਿੰਘ ਵਾਸੀ ਮਿੱਠਾਪੁਰ ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਦੇ ਸਾਰਏ ਸੀ ਪੀ ਪੱਛਮੀ ਹਰਿੰਦਰ ਸਿੰਘ ਗਿੱਲ ਪੁਲਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਕੀਤੀ।
ਥਾਣਾ ਸੱਤ ਦੇ ਮੁਖੀ ਇੰਸਪੈਕਟਰ ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪਤਾ ਲੱਗਿਆ ਹੈ ਕਿ ਮੋਹਨ ਪਾਲ ਸਿੰਘ ਨੇ ਆਪਣੀ ਪਤਨੀ ਦੀ ਲਾਸ਼ ਦੇਖਦੇ ਸਾਰ ਭਾਵੁਕ ਹੋ ਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਮ੍ਰਿਤਕ ਦੇ ਪਿਤਾ ਦਲੀਪ ਸਿੰਘ ਪੁੱਤਰ ਨਿਹਾਲ ਸਿੰਘ ਦੇ ਬਿਆਨਾਂ ਉੱਤੇ ਕਾਰਵਾਈ ਕੀਤੀ ਗਈ ਹੈ। ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨੇ ਬਿਆਨਾਂ ਵਿੱਚ ਲਿਖਵਾਇਆ ਹੈ ਕਿ ਉਸਦੀ ਨੂੰਹ ਕਿਰਨਜੀਤ ਕੌਰ ਪਿਛਲੇ ਇੱਕ ਮਹੀਨੇ ਤੋਂ ਪੇਕੇ ਘਰ ਲਤੀਫਪੁਰਾ ਵਿਖੇ ਹੈ ਅਤੇ ਰੋਜ਼ ਆਪਣੇ ਪਤੀ ਨੂੰ ਰੋਟੀ ਦੇਣ ਆਉਂਦੀ ਤੇ ਫਿਰ ਚਲੀ ਜਾਂਦੀ ਸੀ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 11 ਵਜੇ ਦੇ ਕਰੀਬ ਕਿਰਨਜੀਤ ਕੌਰ ਆਈ ਅਤੇ ਰੋਟੀ ਦੇ ਕੇ ਚਲੀ ਗਈ। ਉਸ ਤੋਂ ਬਾਅਦ ਰਾਤ 11 ਵਜੇ ਕਿਰਨਜੀਤ ਕੌਰ ਦੇ ਜੀਜੇ ਦਾ ਫ਼ੋਨ ਆਇਆ ਕਿ ਕਿਰਨਜੀਤ ਦੀ ਮੌਤ ਹੋ ਗਈ ਹੈ। ਜਦੋਂ ਕਿਰਨਜੀਤ ਦੀ ਲਾਸ਼ ਘਰ ਲਿਆਂਦੀ ਤਾਂ ਉਸ ਨੂੰ ਦੇਖ ਕੇ ਮੋਹਨਪਾਲ ਸਿੰਘ ਭਾਵੁਕ ਹੋ ਕੇ ਆਪਣੇ ਕਮਰੇ ਵਿੱਚ ਚਲਾ ਗਿਆ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਰਨਣ ਯੋਗ ਹੈ ਕਿ ਕਿਰਨਜੀਤ ਕੌਰ ਨੇ ਭੇਦਭਰੇ ਹਾਲਾਤਾਂ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਬਾਰੇ ਕਾਰਵਾਈ ਥਾਣਾ ਲਾਂਬੜਾ ਵਿਖੇ ਹੋਈ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਸਿਵਲ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਫਾਹਾ ਲੈ ਲਿਆ

Published

on

Suicide

ਲੁਧਿਆਣਾ, 21 ਅਪ੍ਰੈਲ – ਸਿਵਲ ਹਸਪਤਾਲ ਵਿੱਚ ਕੱਲ੍ਹ ਇੱਕ ਕੋਰੋਨਾ ਪੀੜਤ ਮਰੀਜ਼ ਸ਼ਿਮਲਾਪੁਰੀ ਵਾਸੀ ਸਤਪਾਲ (35) ਨੇ ਫਾਹਾ ਲਾ ਲਿਆ। ਮਰੀਜ਼ ਐਮਰਜੈਂਸੀ ਵਾਰਡ ਦੇ ਸਟਰੋਕ ਰੂਮ ਵਿੱਚ ਭਰਤੀ ਸੀ, ਜਿੱਥੇ ਉਸ ਨੇ ਸ਼ਾਮੀਂ ਕਰੀਬ ਛੇ ਵਜੇ ਫਾਹਾ ਲਾ ਲਿਆ। ਇਸ ਦੇ ਬਾਅਦ ਏ ਸੀ ਪੀ ਵਰਿਆਮ ਸਿੰਘ, ਥਾਣਾ ਡਵੀਜ਼ਨ ਨੰਬਰ-2 ਦੇ ਇੰਚਾਰਜ ਸਤਪਾਲ ਸਮੇਤ ਪੁਲਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਦੱਸਿਆ ਗਿਆ ਹੈ ਕਿ ਸਤਪਾਲ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ। ਉਸ ਦੇ ਢਿੱਡ ਵਿੱਚ ਪ੍ਰਾਬਲਮ ਸੀ, ਜਿਸ ਲਈ ਸ਼ੁੱਕਰਵਾਰ ਨੂੰ ਉਸ ਨੂੰ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਆਪਰੇਸ਼ਨ ਹੋਣਾ ਸੀ, ਪਰ ਆਪਰੇਸ਼ਨ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੀਟਿਵ ਸਾਬਤ ਹੋ ਗਿਆ ਤਾਂ ਪਰਵਾਰ ਵਾਲੇ ਉਸ ਨੂੰ ਪੀ ਜੀ ਆਈ ਚੰਡੀਗੜ੍ਹ ਲੈ ਗਏ, ਪਰ ਉਹ ਸੋਮਵਾਰ ਉਸ ਨੂੰ ਫਿਰ ਸਿਵਲ ਹਸਪਤਾਲ ਲੁਧਿਆਣਾ ਲੈ ਆਏ।ਏ ਸੀ ਪੀ ਵਰਿਆਮ ਸਿੰਘ ਮੁਤਾਬਕ ਐਮਰਜੈਂਸੀ ਵਿੱਚ ਕੋਰੋਨਾ ਦੇ ਸੱਤ ਮਰੀਜ਼ ਸਨ, ਜਿਸ ਵਿੱਚੋਂ ਤਿੰਨ-ਤਿੰਨ ਮਰੀਜ਼ ਅਲੱਗ ਸਨ, ਜਦ ਕਿ ਉਹ ਬੈਡ ਦੇ ਸਟਰੋਕ ਰੂਮ ਵਿੱਚ ਇਕੱਲਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਥੋੜ੍ਹੀ ਦੇਰ ਪਹਿਲਾਂ ਸਟਾਫ ਨਰਸ ਉਸ ਨੂੰ ਇੰਜੈਕਸ਼ਨ ਲਾ ਕੇ ਗਈ, ਪਰ ਥੋੜ੍ਹੀ ਦੇਰ ਬਾਅਦ ਜਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਸਟਰੋਕ ਰੂਮ ਦਾ ਦਰਵਾਜ਼ਾ ਬੰਦ ਸੀ। ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਸਤਪਾਲ ਫਾਂਸੀ ਨਾਲ ਲਟਕ ਰਿਹਾ ਸੀ। ਏ ਸੀ ਪੀ ਨੇ ਕਿਹਾ ਕਿ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੇ ਰਿਸ਼ਤੇਦਾਰ ਕੈਪਟਨ ਸਿੰਘ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਕਾਫੀ ਖਰਾਬ ਸੀ ਅਤੇ ਉਸ ਦੀਆਂ 10 ਸਾਲ ਤੇ ਸੱਤ ਸਾਲ ਦੀਆਂ ਦੋ ਬੇਟੀਆਂ ਹਨ। ਜਿਸ ਕਾਰਨ ਉਹ ਆਪਣੀ ਆਰਥਿਕ ਹਾਲਤ ਨੂੰ ਲੈ ਕੇ ਉਹ ਕਾਫੀ ਪ੍ਰੇਸ਼ਾਨ ਵੀ ਰਹਿੰਦਾ ਸੀ।

Continue Reading

ਪੰਜਾਬੀ ਖ਼ਬਰਾਂ

ਗਾਇਕ ਕਰਨ ਔਜਲਾ ਦੀ ਜੇਲ੍ਹ ਫੇਰੀ ਦੇ ਕੇਸ ਵਿੱਚ ਜੇਲ੍ਹ ਸੁਪਰਡੈਂਟ ਸਸਪੈਂਡ

Published

on

karan aujla

ਲੁਧਿਆਣਾ, 21 ਅਪ੍ਰੈਲ – ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੇ ਦਿਨੀਂ ਗਾਇਕ ਕਰਨ ਔਜਲਾ ਦੀ ਜੇਲ੍ਹ ਵਿੱਚ ਫੇਰੀ ਦੇ ਕੇਸ ਵਿੱਚ ਉਚ ਅਧਿਕਾਰੀਆਂ ਨੇ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡ ਕਰ ਦਿੱਤਾ ਅਤੇ ਉਨ੍ਹਾਂ ਨੂੰ ਚੰਡੀਗ਼ੜ੍ਹ ਹੈਡ ਕੁਆਰਟਰ ਵਿੱਚ ਹਾਜ਼ਰੀ ਦੇਣ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਡੀ ਜੀ ਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡਕਰਨ ਦੀ ਪੁਸ਼ਟੀ ਕੀਤੀ ਹੈ।
ਬੀਤੇ ਦਿਨੀਂ ਗਾਇਕ ਕਰਨ ਔਜਲਾ ਜੇਲ੍ਹ ਵਿੱਚ ਆਇਆ ਸੀ ਤਾਂ ਅਧਿਕਾਰੀਆਂ ਨੇ ਉਸ ਦੀ ਖੂਬ ਖ਼ਾਤਰਦਾਰੀ ਕੀਤੀ ਤੇ ਜੇਲ੍ਹ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਸਨ। ਕਰਨ ਔਜਲਾ ਨੂੰ ਨਿਯਮਾਂ ਤੋਂ ਉਲਟ ਜੇਲ੍ਹ ਵਿੱਚ ਲਿਜਾਇਆ ਗਿਆ ਸੀ। ਜੇਲ੍ਹ ਮੰਤਰੀ ਨੇ ਇਸ ਦਾ ਗੰਭੀਰ ਨੋਟਿਸ ਲਿਆ ਅਤੇ ਇਸਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਪਿਛਲੇ ਹਫ਼ਤੇ ਡੀ ਆਈ ਜੀ ਨੇ ਆਪਣੀ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪੀ ਸੀ, ਜਿਸ ਉੱਤੇ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਆਰ ਕੇ ਅਰੋੜਾ ਦਾ ਕੱਲ੍ਹ ਤਬਾਦਲਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਨੂੰ ਪਟਿਆਲਾ ਜੇਲ੍ਹ ਵਿੱਚਭੇਜ ਦਿੱਤਾ ਗਿਆ ਸੀ। ਕਰਨ ਔਜਲਾ ਨੂੰ ਮੇਅਰ ਦੀ ਸੁਰੱਖਿਆ ਵਿੱਚ ਲੱਗੀ ਜਿਪਸੀ ਐਸਕਾਰਟ ਕਰਕੇ ਕੇਂਦਰੀ ਜੇਲ੍ਹਲੈ ਕੇ ਆਈ ਸੀ, ਜਿਸ ਦੀ ਪੁਲਸ ਅਧਿਕਾਰੀ ਵੱਖਰੀ ਜਾਂਚ ਕਰ ਰਹੇ ਹਨ ਅਤੇ ਉਸਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca