Ten lakh scam by deceiving son to become police officer and mother
Connect with us [email protected]

ਅਪਰਾਧ

ਬੇਟੇ ਨੂੰ ਥਾਣੇਦਾਰ ਅਤੇ ਮਾਂ ਨੂੰ ਚੇਅਰਪਰਸਨ ਬਣਾਉਣ ਦਾ ਝਾਂਸਾ ਦੇ ਕੇ ਦਸ ਲੱਖ ਦੀ ਠੱਗੀ

Published

on

Fraud

ਨਾਭਾ, 28 ਮਾਰਚ – ਥਾਣਾ ਸਦਰ ਦੇ ਪਿੰਡ ਢੀਂਗੀ ਦੇ ਸਰਪੰਚ ਦੇ ਭਰਾ ਨੂੰ ਸਬ ਇੰਸਪੈਕਟਰ ਅਤੇ ਉਸ ਦੀ ਮਾਤਾ ਨੂੰ ਜ਼ਿਲਾ ਪ੍ਰੀਸ਼ਦ ਦੀ ਚੇਅਰਪਰਸਨ ਬਣਾਉਣ ਦਾ ਝਾਂਸਾ ਦੇ ਕੇ ਦਸ ਲੱਖ ਰੁਪਏ ਠੱਗ ਲਏ। ਕੈਬਨਿਟ ਮੰਤਰੀ ਦੇ ਕਰੀਬੀ ਸਰਪੰਚ ਬਲਵਿੰਦਰ ਸਿੰਘ ਦੀ ਸ਼ਿਕਾਇਤ ਉੱਤੇ ਪੁਲਸ ਨੇ ਜਾਂਚ ਕਰਨ ਪਿੱਛੋਂ ਅਸ਼ੋਕ ਕੁਮਾਰ ਅਤੇ ਉਸ ਦੀ ਪਤਨੀ ਮੀਨਾ ਕੁਮਾਰੀ ਅਰੋੜਾ ਪਿੰਡ ਢੀਂਗੀ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।
ਇਹ ਮਾਮਲਾ ਡੇਢ ਸਾਲ ਪੁਰਾਣਾ ਹੈ, ਜਿਸ ਦੀ ਸ਼ਿਕਾਇਤ ਐਸ ਐਸ ਪੀ ਦਫਤਰ ਪਹੁੰਚੀ ਤਾਂ ਜਾਂਚ ਦੇ ਬਾਅਦ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਦੋਸ਼ੀ ਅਸ਼ੋਕ ਕੁਮਾਰ ਰਾਜ ਸਭਾ ਵਿੱਚ ਨੌਕਰੀ ਕਰਦਾ ਹੈ।ਢੀਂਗੀ ਦੇ ਸਰਪੰਚ ਬਲਵਿੰਦਰ ਸਿੰਘ ਇੱਕ ਕੈਬਨਿਟ ਮੰਤਰੀ ਦੇ ਕਰੀਬੀ ਹਨ ਤੇ ਕਾਂਗਰਸ ਦੇ ਨਾਭਾ ਬਲਾਕ ਦਿਹਾਤੀ ਦੇ ਪ੍ਰਧਾਨ ਤੇ ਜ਼ਿਲਾ ਯੋਜਨਾ ਬੋਰਡ ਪਟਿਆਲਾ ਦੇ ਮੈਂਬਰ ਹਨ। ਇੱਕੋ ਪਿੰਡ ਦੇ ਹੋਣ ਦੇ ਕਾਰਨ ਬਲਵਿੰਦਰ ਸਿੰਘ ਦੀ ਦੋਸ਼ੀਆਂ ਦੇ ਪਰਵਾਰ ਨਾਲ ਜਾਣ ਪਛਾਣ ਸੀ। ਰਾਜ ਸਭਾ ਵਿੱਚ ਨੌਕਰੀ ਕਾਰਨ ਬਲਵਿੰਦਰ ਸਿੰਘ ਦਾ ਪਰਵਾਰ ਇਸ ਦੋਸ਼ੀ ਜੋੜੇ ਦਾ ਸਨਮਾਨ ਕਰਦਾ ਸੀ। ਇਹ ਜੋੜਾ ਕਦੇ-ਕਦੇ ਨਾਭਾ ਆਪਣੇ ਜੱਦੀ ਮਕਾਨ ਵਿੱਚ ਆਉਂਦਾ ਸੀ। ਇਸ ਦੌਰਾਨ ਹੀ ਬਲਵਿੰਦਰ ਸਿੰਘ ਦੇ ਭਰਾ ਨੇਤਰਪੁਨੀਤ ਸਿੰਘ ਨੂੰ ਪੰਜਾਬ ਪੁਲਸ ਵਿੱਚ ਸਬ ਇੰਸਪੈਕਟਰ ਭਰਤੀ ਕਰਵਾਉਣ ਦੀ ਗੱਲ ਚੱਲੀ। ਓਧਰ ਸਾਲ 2018 ਦੀਆਂ ਜ਼ਿਲਾ ਪ੍ਰੀਸ਼ਦ ਚੋਣਾਂ ਵਿੱਚ ਬਲਵਿੰਦਰ ਸਿੰਘ ਦੀ ਮਾਤਾ ਮਨਜੀਤ ਕੌਰ ਚੋਣ ਜਿੱਤ ਗਈ ਤਾਂ ਉਸ ਨੂੰ ਜ਼ਿਲਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਬਲਵਿੰਦਰ ਦੇ ਭਰਾ ਨੇਤਰਪੁਨੀਤ ਨੂੰ ਸਬ ਇੰਸਪੈਕਟਰ ਭਰਤੀ ਕਰਵਾਉਣ ਦੀ ਗੱਲ ਕਰ ਕੇ ਦੋਸ਼ੀਆਂ ਨੇ ਦਸ ਲੱਖ ਰੁਪਏ ਦੀ ਮੰਗ ਕੀਤੀ। ਤੈਅ ਰਕਮ ਲੈਣ ਪਿੱਛੋਂ ਇਨ੍ਹਾਂ ਲੋਕਾਂ ਦੀ ਨਿਯੁਕਤੀ ਨਾ ਹੋਈ ਤਾਂ ਦੋਸ਼ੀਆਂ ਤੋਂ ਪੈਸਾ ਵਾਪਸ ਮੰਗਿਆ।ਕਰੀਬ ਡੇਢ ਸਾਲ ਪਹਿਲਾਂ ਦੋਵਾਂ ਧਿਰਾਂ ਦਾ ਝਗੜਾ ਹੋ ਗਿਆ ਤਾਂ ਦੋਸ਼ੀਆਂ ਨੇ ਪੈਸਾ ਮੋੜਨ ਦੀ ਗੱਲ ਕਹਿ ਕੇ ਪੰਜ-ਪੰਜ ਲੱਖ ਰੁਪਏ ਦੇ ਦੋ ਚੈਕ ਪੀੜਤਾਂ ਨੂੰ ਦੇ ਦਿੱਤੇ। ਇਨ੍ਹਾਂ ਚੈਕ ਨੂੰ ਬੈਂਕ ਵਿੱਚ ਲਾਇਆ ਤਾਂ ਦਸਖਤ ਸਹੀ ਨਾ ਹੋਣ ਕਾਰਨ ਬਾਉਂਸ ਹੋ ਗਏ ਤੇ ਸਰਪੰਚ ਬਲਵਿੰਦਰ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ।

Read More Latest Crime News

ਅਪਰਾਧ

ਨੌਜਵਾਨ ਦਾ ਬੇਰਹਿਮੀ ਨਾਲ ਕਤਲ

Published

on

murder

ਬਠਿੰਡਾ, 17 ਅਪ੍ਰੈਲ – ਪਿੰਡ ਘੁੱਦਾ ਵਿਖੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਭਰਪੂਰ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ਉੱਤੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਪਿਤਾ ਭਰਪੂਰ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਾਮ ਸੱਤ ਵਜੇ ਦੇ ਕਰੀਬ ਉਸ ਦਾ ਲੜਕਾ ਘਰੋਂ ਕਿਸੇ ਕੰਮ ਗਿਆ ਸੀ। ਇੱਕ ਘੰਟਾ ਬੀਤਣ ਦੇ ਬਾਅਦ ਜਦ ਉਹ ਵਾਪਸ ਨਾ ਆਇਆ ਤਾਂ ਉਸ ਦੀ ਤਲਾਸ਼ ਸ਼ੁਰੂ ਕੀਤੀ ਗਈ। ਉਹ ਅਤੇ ਉਸਦਾ ਛੋਟਾ ਲੜਕਾ ਬਲਜਿੰਦਰ ਸਿੰਘ ਜਦ ਗੁਰਪ੍ਰੀਤ ਨੂੰ ਲੱਭਦੇ ਹੋਏ ਘਰੋਂ ਤੋਂ ਥੋੜ੍ਹੀ ਦੂਰ ਪਹੁੰਚੇ ਤਾਂ ਉਹ ਗੰਭੀਰ ਹਾਲਤ ਵਿੱਚ ਡਿੱਗਾ ਪਿਆ ਸੀ। ਉਸ ਦੇ ਮੂੰਹ ਤੇ ਸਿਰ ਉੱਤੇ ਵਾਰ ਕੀਤੇ ਗਏ ਸਨ, ਜਿਸ ਨਾਲ ਉਸ ਦੀ ਮੌਤ ਹੋ ਗਈ ਸੀ। ਵਾਰਦਾਤ ਦਾ ਪਤਾ ਲੱਗਦੇ ਸਾਰ ਥਾਣਾ ਨੰਦਗੜ੍ਹ ਦੇ ਐਸ ਐਚ ਓ ਰਜਿੰਦਰ ਸਿੰਘ ਮੌਕੇ ਉੱਤੇ ਪਹੁੰਚੇ। ਐਸ ਐਚ ਓ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਉੱਤੇ ਅਣਪਛਾਤੇ ਕਾਤਲਾਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ਼੍ਰਿਫ਼ਤਾਰ ਕਰ ਲਿਆ ਜਾਵੇਗਾ।

Continue Reading

ਅਪਰਾਧ

ਮਾਂ, ਪੁੱਤ ਅਤੇ ਧੀ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ

Published

on

suicide

ਸਿੱਧਵਾ ਬੇਟ, 17 ਅਪ੍ਰੈਲ – ਜਗਰਾਉਂ ਨੇੜੇ ਪਿੰਡ ਸੋਢੀਵਾਲ ਦੇ ਇੱਕ ਪਰਵਾਰ ਦੇ ਤਿੰਨ ਮੈਂਬਰਾਂ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਮਿਲੀ ਹੈ।
ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਮੁਤਾਬਕ ਗੁਰਪ੍ਰੀਤ ਸਿੰਘ ਸੋਨੀ (37) ਪੁੱਤਰ ਨਾਜ਼ਰ ਸਿੰਘ ਵਾਸੀ ਸੋਢੀਵਾਲ ਕਰੀਬ ਸੱਤ ਸਾਲ ਪਹਿਲਾਂ ਘਰ ਦੀ ਛੱਤ ਤੋਂ ਡਿੱਗ ਪਿਆ ਤਾਂ ਡਾਕਟਰਾਂ ਵੱਲੋਂ ਇਲਾਜ ਤੋਂ ਜਵਾਬ ਦੇਣ ਕਾਰਨ ਉਹ ਘਰ ਵਿੱਚ ਬੇਹੋਸ਼ੀ (ਕੌਮਾ) ਦੀ ਹਾਲਾਤ ਵਿੱਚ ਸੀ। ਇਸ ਕਰ ਕੇ ਸਾਰਾ ਪਰਵਾਰ ਪ੍ਰੇਸ਼ਾਨ ਰਹਿੰਦਾ ਸੀ। ਕਰੀਬ ਦੋ ਸਾਲ ਪਹਿਲਾਂ ਉਸ ਦੀ ਮੌਤ ਹੋਣ ਪਿੱਛੋਂ ਘਰ ਵਿੱਚ ਮਾਂ ਅਤੇ ਧੀ ਹੋਰ ਵੀ ਸਦਮੇ ਵਿੱਚ ਰਹਿਣ ਲੱਗੀਆਂ।ਕੁਝ ਦਿਨ ਪਹਿਲਾਂ ਮਾਂ ਜਸਵੀਰ ਕੌਰ (58) ਦੇ ਸੱਟ ਲੱਗਣ ਪਿੱਛੋਂ ਮਾਨਸਿਕ ਤੌਰ ਉੱਤੇ ਪ੍ਰੇਸ਼ਾਨ ਧੀ ਮਨਦੀਪ ਕੌਰ (27) ਨੇ 12 ਅਪ੍ਰੈਲ ਨੂੰ ਖਾਣੇ ਵਿੱਚ ਕੋਈ ਜ਼ਹਿਰੀਲੀ ਚੀਜ਼ ਮਿਲਾ ਦਿੱਤੀ, ਜਿਸ ਨੂੰ ਆਪਣੀ ਮਾਂ ਤੇ ਭਰਾ ਨੂੰ ਦੇਣ ਪਿੱਛੋਂ ਖ਼ੁਦ ਵੀ ਖਾ ਲਿਆ। ਘਟਨਾ ਦਾ ਪਤਾ ਲੱਗਣ ਉੱਤੇ ਤਿੰਨਾਂ ਨੂੰ ਗੰਭੀਰ ਹਾਲਾਤ ਵਿੱਚ ਜਗਰਾਉਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ, ਜਿੱਥੇ ਮਾਂ ਦੀ 13 ਅਪ੍ਰੈਲ, ਪੁੱਤ ਦੀ 14 ਅਪ੍ਰੈਲ ਨੂੰ ਅਤੇ ਧੀ ਦੀ ਕੱਲ੍ਹ ਮੌਤ ਹੋ ਗਈ। ਚੌਕੀ ਗਿੱਦੜਵਿੰਡੀ ਦੇ ਏ ਐਸ ਆਈ ਤੀਰਥ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦੀ ਪੁਸ਼ਟੀ ਕੀਤੀ ਹੈ।

Click Here Read More Latest Punjabi News

Continue Reading

ਅਪਰਾਧ

ਸਾਬਕਾ ਕੌਂਸਲਰ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ

Published

on

ਮੋਗਾ, 17 ਅਪ੍ਰੈਲ – ਏਥੋਂ ਦੀ ਨਗਰ ਨਿਗਮ ਦੇ ਸਾਬਕਾ ਕੌਂਸਲਰ ਅਤੇ ਮੌਜੂਦਾ ਕੌਂਸਲਰ ਦੇ ਪਤੀ ਅਕਾਲੀ ਨੇਤਾ ਦਵਿੰਦਰ ਤਿਵਾੜੀ ਨੂੰ ਥਾਣਾ ਸਾਊਥ ਸਿਟੀ ਪੁਲਸ ਨੇ ਬਲਾਤਕਾਰ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤਾ ਹੈ। ਦਵਿੰਦਰ ਦੇ ਖ਼ਿਲਾਫ਼ ਕੇਸ ਦਰਜ ਕਰਾਉਣ ਵਾਲੀ ਮਹਿਲਾ ਉਸਦੀ ਦੋਸਤ ਦੱਸੀ ਜਾਂਦੀ ਹੈ।
ਜਾਂਚ ਅਧਿਕਾਰੀ ਵੀਰਪਾਲ ਕੌਰ ਨੇ ਦੱਸਿਆ ਕਿ ਪੀੜਤਾ ਦੇ ਦੱਸਣ ਅਨੁਸਾਰ 14 ਸਾਲ ਪਹਿਲਾਂ ਉਸਦੀ ਸ਼ਾਦੀ ਲੁਧਿਆਣਾ ਵਿੱਚ ਹੋਈ ਸੀ। ਛੇ ਸਾਲ ਪਹਿਲਾਂ ਉਸ ਨੇ ਆਪਣੇ ਪਤੀ ਤੋਂ ਤਲਾਕ ਲੈ ਕੇ ਆਪਣੀ 11 ਸਾਲ ਦੀ ਬੇਟੀ ਦੇ ਨਾਲ ਮੋਗੇ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ। ਉਹ ਇੱਥੇ ਪ੍ਰੋਗਰਾਮਾਂ ਵਿੱਚ ਡਾਂਸ ਕਰ ਕੇ ਪਰਵਾਰ ਚਲਾ ਰਹੀ ਸੀ। ਕਰੀਬ ਪੰਜ ਸਾਲ ਪਹਿਲਾਂ ਆਪਣਾ ਪਾਸਪੋਰਟ ਰਿਨਿਊ ਕਰਾਉਣ ਲਈ ਉਹ ਓਦੋਂ ਦੇ ਕੌਂਸਲਰ ਦਵਿੰਦਰ ਕੋਲ ਗਈ ਸੀ। ਇਸ ਦੌਰਾਨ ਦੋਵਾਂ ਵਿੱਚ ਨਜ਼ਦੀਕੀਆਂ ਵਧ ਗਈਆਂ। ਪੀੜਤਾ ਨੇ ਦੱਸਿਆ ਕਿ ਦਵਿੰਦਰ ਨੇ ਉਸ ਨੂੰ ਦੱਸਿਆ ਸੀ ਕਿ ਉਸ ਦੀ ਪਤਨੀ ਮਰ ਚੁੱਕੀ ਹੈ ਅਤੇ ਉਹ ਆਪਣੇ ਬੱਚੇ ਵਿਦੇਸ਼ ਭੇਜਣ ਦੇ ਬਾਅਦ ਉਸ ਨੂੰ ਪਤਨੀ ਵਾਂਗ ਆਪਣੇ ਨਾਲ ਰੱਖੇਗਾ। ਇਸ ਪਿੱਛੋਂ ਪੰਜ ਸਾਲਾਂ ਵਿੱਚ ਉਸ ਨੇ ਸ਼ਾਦੀ ਦਾ ਝਾਂਸਾ ਦੇ ਕੇ ਉਸ ਨਾਲ ਕਈ ਵਾਰ ਸੰਬੰਧ ਬਣਾਏ। ਦੋ ਮਹੀਨੇ ਪਹਿਲਾਂ ਜਦੋਂ ਨਿਗਮ ਦੀ ਨਵੀਂ ਚੋਣ ਹੋਈ ਤਾਂ ਉਸ ਨੂੰ ਪਤਾ ਚਲਿਆ ਕਿ ਦਵਿੰਦਰ ਤਿਵਾੜੀ ਦੀ ਪਤਨੀ ਕੌਂਸਲਰ ਬਣੀ ਹੈ।

Click here read more Punjab Crime Latest Breaking News

Continue Reading

ਰੁਝਾਨ


Copyright by IK Soch News powered by InstantWebsites.ca