The 134-passenger plane carried 640 passengers
Connect with us [email protected]

ਪੰਜਾਬੀ ਖ਼ਬਰਾਂ

134 ਸਵਾਰੀਆਂ ਜੋਗੇ ਜਹਾਜ਼ ਵਿੱਚ 640 ਮੁਸਾਫਰ ਚੜ੍ਹ ਗਏ

Published

on

passenger plane carried

ਕਾਬੁਲ, 18 ਅਗਸਤ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਉਤੇ ਪਰਸੋਂ ਹਜ਼ਾਰਾਂ ਅਫਗਾਨ ਨਾਗਰਿਕਾਂ ਨੇ ਦੇਸ਼ ਛੱਡਣ ਲਈ ਡੇਰਾ ਲਾਇਆ ਹੋਇਆ ਸੀ ਤਾਂ ਕਤਰ ਲਈ ਉਡਾਣ ਭਰ ਰਹੇ ਇੱਕ ਅਮਰੀਕੀ ਕਾਰਗੋ ਜਹਾਜ਼ ਸੀ-17 ਗਲੋਬਮਾਸਟਰ ਉੱਤੇ ਭੀੜ ਟੁੱਟ ਪਈ। ਹਾਲਾਤ ਇਹ ਸਨ ਕਿ ਇਸ ਜਹਾਜ਼ ਵਿੱਚ ਸਮਰੱਥਾ ਤੋਂ ਲਗਭਗ ਪੰਜ ਗੁਣਾ ਵੱਧ ਲੋਕ ਵੜ ਗਏ। ਇਨ੍ਹਾਂ ਵਿੱਚ ਔਰਤਾਂ ਨਾਲ ਬੱਚੇ ਵੀ ਸਨ। ਹਾਲਾਤ ਵਿਗੜਨ ਤੋਂ ਬਾਅਦ ਚਾਲਕ ਦਲ ਨੇ ਤੁਰੰਤ ਹੀ ਜਹਾਜ਼ ਨੂੰ ਉਡਾਉਣ ਦਾ ਫੈਸਲਾ ਕਰ ਲਿਆ।
ਇੱਕ ਅਮਰੀਕੀ ਅਧਿਕਾਰੀ ਦੇ ਮੁਤਾਬਕ ਇਸ ਜਹਾਜ਼ ਵਿੱਚ 640 ਅਫਗਾਨ ਲੋਕ ਸਵਾਰ ਹੋ ਗਏ ਸਨ। ਜਹਾਜ਼ ਦੀ ਨਿਰਮਾਤਾ ਕੰਪਨੀ ਮੁਤਾਬਕ ਸੀ-17 ਗਲੋਬਮਾਸਟਰ ਦੀ ਸਮਰੱਥਾ 134 ਯਾਤਰੀਆਂ ਨੂੰ ਲਿਜਾਣ ਦੀ ਹੈ। ਇਸ ਕਾਰਗੋ ਜਹਾਜ਼ ਵਿੱਚ 54 ਸੀਟਾਂ ਉੱਤੇ ਅਤੇ ਅੱਸੀ ਲੋਕਾਂ ਦੇ ਫਲੋਰ ਉੱਤੇ ਬੈਠਣ ਦੀ ਵਿਵਸਥਾ ਹੈ। ਜਾਣਕਾਰ ਲੋਕਾਂ ਦਾ ਮੰਨਣਾ ਹੈ ਕਿ ਸਮਰੱਥਾ ਤੋਂ ਇੰਨੇ ਵੱਧ ਲੋਕਾਂ ਨੂੰ ਲੈ ਕੇ ਉਡਾਣ ਦੀ ਇਹ ਪਹਿਲੀ ਘਟਨਾ ਹੈ। ਜਹਾਜ਼ ਦੇ ਉਡਾਣ ਭਰਨ ਸਮੇਂ ਵੀ ਅੱਧੇ ਖੁੱਲ੍ਹੇ ਰੈਂਪ ਉੱਤੇ ਲੋਕ ਚੜ੍ਹ ਗਏ। ਪੂਰੀ ਤਰ੍ਹਾਂ ਭਰੇ ਜਹਾਜ਼ ਵਿੱਚ ਲੋਕਾਂ ਦੇ ਹੱਥਾਂ ਵਿੱਚ ਸਾਮਾਨ ਦੇ ਨਾਲ ਬੱਚੇ ਵੀ ਸਨ। ਅਮਰੀਕੀ ਜਹਾਜ਼ ਨੇ ਇਨ੍ਹਾਂ ਸਾਰੇ ਨਾਗਰਿਕਾਂ ਨੂੰ ਕਤਰ ਵਿੱਚ ਛੱਡਿਆ ਹੈ।
ਪਤਾ ਲੱਗਾ ਹੈ ਕਿ ਇਸ ਦੌਰਾਨ ਅਫਗਾਨਿਸਤਾਨ ਵਿੱਚ ਫੌਜ ਦੇ ਸਮਰਪਣ ਵੇਲੇ ਅਫਗਾਨ ਫੌਜੀ 46 ਜਹਾਜ਼ ਲੈ ਕੇ ਉਥੋਂ ਉਡ ਗਏ ਅਤੇ ਉਜ਼ਬੇਕਿਸਤਾਨ ਦੀ ਫੌਜ ਨੇ ਆਪਣੇ ਇਲਾਕੇ ਵਿੱਚ ਵੜਦੇ ਸਾਰ ਹੀ ਇਨ੍ਹਾਂ ਸਾਰਿਆਂ ਨੂੰ ਤਿਰਮਿਜ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਉਤਰਨ ਲਈ ਮਜਬੂਰ ਕਰ ਦਿੱਤਾ। ਉਜ਼ਬੇਕਿਸਤਾਨ ਦੇ ਅਧਿਕਾਰੀਆਂ ਨੇ ਕਿਹਾ ਕਿ ਸੈਂਕੜੇ ਅਫਗਾਨ ਫੌਜੀ ਫੌਜ ਦੇ 22 ਜਹਾਜ਼ਾਂ ਤੇ 24 ਹੈਲੀਕਾਪਟਰਾਂ ਦੇ ਨਾਲ ਉਥੋਂ ਉਡ ਗਏ ਸਨ। ਇਹ ਸਾਰੇ ਜਹਾਜ਼ ਤੇ ਹੈਲੀਕਾਪਟਰ ਨਾਜਾਇਜ਼ ਰੂਪ ਨਾਲ ਉਜ਼ਬੇਕਿਸਤਾਨ ਦੀ ਸਰਹੱਦ ਵਿੱਚ ਵੜ ਜਾਣ ਪਿੱਛੋਂ ਇਨ੍ਹਾਂ ਸਭਨਾਂ ਨੂੰ ਉਤਰਨ ਲਈ ਮਜਬੂਰ ਕਰ ਦਿੱਤਾ ਗਿਆ। ਇਸ ਘਟਨਾ ਵਿੱਚ ਉਜ਼ਬੇਕਿਸਤਾਨ ਦਾ ਇੱਕ ਫਾਈਟਰ ਜੈਟ ਤੇ ਅਫਗਾਨਿਸਤਾਨ ਦਾ ਜਹਾਜ਼ ਆਪਸ ਵਿੱਚ ਟਕਰਾ ਕੇ ਕ੍ਰੈਸ਼ ਹੋ ਗਏ। ਰੱਖਿਆ ਮੰਤਰਾਲੇ ਮੁਤਾਬਕ ਅਫਗਾਨ ਫੌਜ ਦਾ ਇੱਕ ਜੈਟ ਸਰਹੱਦ ਦੇ ਅੰਦਰ ਵੜਦੇ ਹੀ ਡੇਗ ਦਿੱਤਾ ਗਿਆ। ਸਾਰੇ ਜਹਾਜ਼ ਤੇ ਹੈਲੀਕਾਪਟਰ ਵਿੱਚ 585 ਅਫਗਾਨ ਫੌਜੀ ਸਵਾਰ ਸਨ।

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca