The Akali Dal issued a chargesheet against the Capt. Amarinder
Connect with us [email protected]

ਰਾਜਨੀਤੀ

ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਰਕਾਰ ਦੀ ਵਿਰੁੱਧ ਚਾਰਜਸ਼ੀਟ ਜਾਰੀ ਕੀਤੀ

Published

on

capt amrinder singh

*ਪੰਜਾਬ ਦੇ ਲੋਕਾਂ ਦੀ ਅਸਲ ਸੇਵਾ ਅਕਾਲੀ ਦਲ ਹੀ ਕਰਦੈ: ਸੁਖਬੀਰ
ਚੰਡੀਗੜ੍ਹ, 17 ਅਗਸਤ, – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਭ੍ਰਿਸ਼ਟਾਚਾਰ ਅਤੇ ਘਪਲੇ ਕਰਨ ਤੋਂ ਬਿਨਾਂ ਕੁਝ ਨਹੀਂ ਕੀਤਾ।ਉਨ੍ਹਾ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣੀ ਤੋਂਕਾਂਗਰਸ ਦੇ ਮੰਤਰੀਆਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇਵਿਰੁੱਧ ਇੱਕ‘ਚਾਰਜਸ਼ੀਟ’ ਜਾਰੀ ਕੀਤੀ ਅਤੇ ਕਿਹਾ ਕਿ ਉਹ 100 ਦਿਨ ਪੰਜਾਬ ਯਾਤਰਾ ਕਰਕੇ ਰਾਜ ਦੇ ਹਰ ਪਿੰਡ ਤੇ ਸ਼ਹਿਰ ਦੇ ਲੋਕਾਂ ਤੱਕ ਜਾਣਗੇ। ਉਨ੍ਹਾਦੱਸਿਆ ਕਿ ਜਨਤਾ ਦੇ ਸੁਝਾਅ ਤੇ ਰਣਨੀਤੀ ਬਣਾਉਣ ਲਈ ਸੌ ਦਿਨਾਂ ਦੀ ਪੰਜਾਬ ਯਾਤਰਾ ਕੀਤੀ ਜਾਵੇਗੀ। ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਮੌਕੇਛੋਟੇ ਬਾਦਲ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੇ ਦੁੱਖ ਸੁਣਨ ਲਈ ਪੰਜਾਬ ਦੇ ਕਿਸੇ ਪਿੰਡ ਜਾਂ ਸ਼ਹਿਰ ਜਾਣਾ ਦੂਰ, ਆਪਣੇ ਘਰ ਤੋਂ ਨਿਕਲ ਕੇ ਦਫਤਰ ਤੱਕ ਨਹੀਂ ਗਏ।ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਮੁਹਾਲੀ ਵਿਚ ਕਰੋੜਾਂ ਰੁਪਏ ਦੀ ਪੰਚਾਇਤੀ ਜ਼ਮੀਨ ਹੜੱਪਣ ਲਈ ਗੈਰ ਕਾਨੂੰਨੀ ਢੰਗਵਰਤ ਰਹੇ ਹਨਤੇ ਸਾਧੂ ਸਿੰਘ ਧਰਮਸੋਤ ਵਜ਼ੀਫੇ ਦੇ ਕਰੋੜਾਂ ਰੁਪਏ ਹੜੱਪਣ ਦੇ ਦੋਸ਼ਾਂ ਵਿੱਚ ਫਸਿਆ ਅਤੇਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਸਰਕਾਰੀ ਜ਼ਮੀਨਾਂ ਵੇਚ ਰਹੇ ਹਨ, ਜਿਸ ਤੋਂ ਸਾਫ ਹੈ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਤੇ ਘਪਲਿਆਂ ਤੋਂ ਬਿਨਾਂ ਕੁਝ ਨਹੀਂ ਕੀਤਾ।
ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬਅਤੇ ਪੰਜਾਬੀਆਂ ਦੀ ਅਸਲ ਸੇਵਾ ਅਕਾਲੀ ਦਲ ਨੇ ਹੀ ਕੀਤੀ ਹੈ, ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਲੋਕਾਂ ਨਾਲ ਧੋਖਾ ਕੀਤਾ, ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਵਾਅਦੇ ਉੱਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਪਾਰਲੀਮੈਂਟ ਮੈਂਬਰ ਭਗਵੰਤ ਸਿੰਘ ਮਾਨ ਨੇ ਆਪਣੀ ਮਾਂ ਦੀ ਸਹੁੰ ਖਾ ਕੇ ਸ਼ਰਾਬ ਛੱਡਣ ਦਾ ਐਲਾਨ ਕੀਤਾ, ਪਰ ਅੱਜ ਵੀ ਸ਼ਰਾਬ ਨਾਲ ਉੱਤੇ ਰੱਜਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਲਈ ਸਭ ਤੋਂ ਵੱਡਾ ਧੋਖੇਬਾਜ਼ ਅਰਵਿੰਦ ਕੇਜਰੀਵਾਲ ਹੈ, ਜਿਹੜਾ ਸਿੱਖ ਨੂੰ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕਰਦਾ ਹੈ, ਪਰ ਦਿੱਲੀ ਵਿੱਚ ਕਿਸੇ ਸਿੱਖ ਨੂੰ ਕੋਈ ਅਹੁਦਾ ਨਹੀਂ ਦਿੱਤਾ।

Read More Latest Politics News

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਮੇਰੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ – ਕੈਪਟਨ ਅਮਰਿੰਦਰ ਸਿੰਘ

Published

on

capt amrinder singh

ਚੰਡੀਗੜ੍ਹ,14 ਸਤੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਦਿੱਤਾ ਗਿਆ ਬਿਆਨ ਜਿਸ ਵਿਚ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਆਰਥਿਕ ਨੁਕਸਾਨ ਹੋ ਰਿਹਾ ਹੈ ਉਸ ‘ਤੇ ਸਪਸ਼ਟੀਕਰਨ ਦਿੱਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਰਾਜਨੀਤਕ ਮੋੜ ਦਿੱਤਾ ਗਿਆ ਹੈ ਜੋ ਮੰਦਭਾਗਾ ਹੈ | ਕੈਪਟਨ ਦਾ ਕਹਿਣਾ ਸੀ ਕਿ ਕਿਸਾਨਾਂ ਨੇ ਪੰਜਾਬ ਵਿਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨਾਂ ਦੇ ਕਾਰਨ ਲੋਕਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਦੀ ਬਜਾਏ ਮੇਰੀ ਟਿੱਪਣੀ ਨੂੰ ਸਿਆਸੀ ਮੋੜ ਦਿੱਤਾ ਹੈ |

Read More Latest Politics News

Continue Reading

ਰਾਜਨੀਤੀ

ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ

Published

on

Navjot Sidhu

ਚੰਡੀਗੜ੍ਹ : ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਕਿਸਾਨਾਂ ‘ਤੇ ਦਰਜ ਗਲਤ ਮਾਮਲੇ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਅੰਦੋਲਨ ਦੌਰਾਨ ਹਿੰਸਾ ਦੇ ਮਾਮਲਿਆਂ ‘ਚ ਕਿਸਾਨ ਯੂਨੀਅਨਾਂ ‘ਤੇ ਦਰਜ ਕੀਤੀਆਂ ਗਈਆਂ ਨਾਜਾਇਜ਼ ਐੱਫ. ਆਈ. ਆਰਜ਼. ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅੰਦੋਲਨ ਦੀ ਸ਼ੁਰੂਆਤ ਤੋਂ ਲੈ ਕੇ ਹੀ ਕਿਸਾਨਾਂ ਦਾ ਪੂਰਾ ਸਮਰਥਨ ਕੀਤਾ ਹੈ ਅਤੇ ਸਾਡੀ ਸਰਕਾਰ ਨੇ ਕਿਸਾਨ ਵਿਰੋਧੀਆਂ ਤਿੰਨ ਕਾਲੇ ਕਾਨੂੰਨਾਂ ਦਾ ਹਮੇਸ਼ਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਅੰਦਰ ਐੱਮ. ਐੱਸ. ਪੀ. ਦਾ ਦਾਇਰਾ ਵੀ ਵਧਾਉਣਾ ਚਾਹੀਦਾ ਹੈ।
ਸਿੱਧੂ ਨੇ ਕਿਹਾ ਕਿ ਕਿਸਾਨ ਜ਼ਮੀਨ ਦੇ ਰਿਕਾਰਡ ਦੀ ਮੰਗ ਤੋਂ ਵੀ ਡਰਦੇ ਹਨ। ‘ਫਰਦ’, ਕੇਂਦਰ ਸਰਕਾਰ ਦੇ ਹੁਕਮ ਅਨੁਸਾਰ ਖਰੀਦ ਤੋਂ ਪਹਿਲਾਂ ਜ਼ਮੀਨ ਦੀ ਮਾਲਕੀ ਦੇ ਵੇਰਵਿਆਂ ਦਾ ਹਿਸਾਬ ਮੰਗਣਾ ਬੇਇਨਸਾਫ਼ੀ ਹੈ ਅਤੇ ਮੈਂ ਨਿੱਜੀ ਤੌਰ ‘ਤੇ ਮੰਨਦਾ ਹਾਂ ਕਿ ਇਹ ਗਲ਼ਤ ਹੈ ਅਤੇ ਕਿਸਾਨਾਂ ਦੇ ਵਿਰੁੱਧ ਹੈ। ਇਹ ਇਕ ਤਰ੍ਹਾਂ ਨਾਲ ਆੜ੍ਹਤੀਆਂ ਦੇ ਹੱਕਾਂ ‘ਤੇ ਵੀ ਹਮਲਾ ਹੈ। ਕੇਂਦਰ ਸਰਕਾਰ ਅਸਲ ਵਿਚ “ਏਕ ਰਾਸ਼ਟਰ ਅਤੇ ਏ. ਪੀ. ਐਮ. ਸੀ ਅਤੇ ਪ੍ਰਾਈਵੇਟ ਬਾਜ਼ਾਰਾਂ ਲਈ ਵੱਖਰੇ ਨਿਯਮਾਂ ਨਾਲ ਬਾਜ਼ਾਰ ਤਿਆਰ ਕਰ ਰਹੀ ਹੈ, ਲਿਹਾਜ਼ਾ ਸਾਨੂੰ ਇਸ ਵਿਰੁੱਧ ਲੜਨਾ ਚਾਹੀਦਾ ਹੈ।ਸਿੱਧੂ ਨੇ ਕਿਹਾ ਕਿ ਭਾਵੇਂ ਅਸੀਂ ਬਹੁਤ ਸਾਰੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਹਨ ਅਤੇ ਕਿਸਾਨਾਂ ਲਈ ਕਈ ਵੱਡੇ ਕਦਮ ਚੁੱਕੇ ਹਨ ਪਰ ਸਾਨੂੰ ਅਜੇ ਹੋਰ ਬਹੁਤ ਕੁਝ ਕਰਨਾ ਚਾਹੀਦਾ ਹੈ। ਅਕਤੂਬਰ 2020 ਵਿਚ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਸਾਡੇ ਮਤੇ ‘ਤੇ ਦ੍ਰਿੜ੍ਹਤਾ ਨਾਲ ਖੜ੍ਹੇ ਹੋ ਕੇ, ਸਾਨੂੰ ਕਿਸੇ ਵੀ ਕੀਮਤ ‘ਤੇ ਸਾਡੇ ਪੰਜਾਬ ਵਿਚ ਤਿੰਨ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਾ ਚਾਹੀਦਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca