The BJP has met the governor and demanded the dissolution
Connect with us [email protected]

ਪੰਜਾਬੀ ਖ਼ਬਰਾਂ

ਵਿਧਾਇਕ ਉੱਤੇ ਹਮਲੇ ਦਾ ਮਾਮਲਾ ਭਾਜਪਾ ਨੇ ਗਵਰਨਰ ਨੂੰ ਮਿਲ ਕੇ ਕੈਪਟਨ ਸਰਕਾਰ ਨੂੰ ਭੰਗ ਕਰਨ ਦੀ ਮੰਗ ਚੁੱਕੀ

Published

on

Arun-Narang

ਹਮਲਾ ਕਰਨ ਵਾਲੇ ਦੋਸ਼ੀਆਂ ਦੀ ਸ਼ਨਾਖਤ, 4 ਜਣੇ ਗ੍ਰਿਫਤਾਰ
ਚੰਡੀਗੜ੍ਹ, 28 ਮਾਰਚ, – ਬੀਤੇ ਸ਼ਨੀਵਾਰ ਹਲਕਾ ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਉੱਤੇ ਮਲੋਟ ਵਿੱਚਹੋਏ ਜਾਨ ਲੇਵਾ ਹਮਲੇ ਪਿੱਛੋਂ ਪੰਜਾਬ ਭਾਜਪਾ ਗੁੱਸੇ ਵਿੱਚ ਹੈ। ਅੱਜ ਐਤਵਾਰ ਨੂੰ ਭਾਜਪਾ ਆਗੂਆਂ ਨੇ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਕਾਂਗਰਸ ਦੀ ਅਮਰਿੰਦਰ ਸਿੰਘ ਸਰਕਾਰ ਨੂੰ ਭੰਗ ਕਰਨ ਲਈ ਰਾਸ਼ਟਰਪਤੀ ਨੂੰ ਸਿਫ਼ਾਰਸ਼ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਹਿੰਦੂ-ਸਿੱਖ ਰਾਜਨੀਤੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਪੰਜਾਬ ਵਿੱਚ ਹਿੰਦੂ-ਸਿੱਖ ਏਕਤਾ ਰਾਸ ਨਹੀਂ ਆ ਰਹੀ, ਉਹ ਇਸ ਵਿਚ ਤਰੇੜ ਪੈਦਾ ਕਰਨੀ ਚਾਹੁੰਦੇ ਹਨ। ਉਨ੍ਹਾ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਭਾਜਪਾ ਦੀ ਆਵਾਜ਼ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਇਸ ਆਵਾਜ਼ ਨੂੰ ਨਹੀਂ ਦਬਾਇਆ ਜਾ ਸਕਦਾ। ਭਾਜਪਾ ਆਗੂਆਂ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ‘ਸੱਤਾ ਛੱਡੋ’ ਦੇ ਨਾਅਰੇ ਵੀ ਲਾਏ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਉੱਤੇ ਹੋਏ ਹਮਲੇ ਦੀ ਨਿੰਦਾ ਕਰਦੇ ਤੇ ਸਖ਼ਤ ਕਾਰਵਾਈ ਦੀ ਗੱਲ ਕਹਿੰਦੇ ਹਨ ਅਤੇ ਦੂਸਰੇ ਪਾਸੇ ਗੁੰਡਾ ਅਨਸਰਾਂ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਲੋਕਾਂ ਨੂੰ ਸਮਰਥਨ ਦਿੰਦੇ ਹਨ, ਜਿਸ ਤੋਂ ਪਤਾ ਸਾਫ ਹੈ ਕਿ ਉਨ੍ਹਾਂ ਦੀ ਨੀਤ ਵਿਚ ਖੋਟ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਵਿਧਾਇਕ ਨੂੰ ਨਿਰਵਸਤਰ ਨਹੀਂ ਕੀਤਾ ਗਿਆ, ਵਿਧਾਨ ਸਭਾ ਨੂੰ ਨਿਰਵਸਤਰ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਲੋਕਤੰਤਰ ਨੂੰ ਡੰਡਿਆਂ ਅਤੇ ਪੱਥਰਾਂ ਨਾਲ ਚਲਾਉਣਾ ਚਾਹੁੰਦੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੂੰ ਕਾਂਗਰਸ ਤੋਂ ਇਨਸਾਫ਼ ਦੀ ਆਸ ਨਹੀਂ, ਏਥੇ ਕਾਨੂੰਨ ਵਿਵਸਥਾ ਢਹਿ-ਢੇਰੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਰੁਣ ਨਾਰੰਗ ਪੰਜਾਬ ਪੁਲਿਸ ਦੇ ਐੱਸਪੀ ਦੇ ਕਹਿਣ ਉੱਤੇ ਦੁਕਾਨ ਤੋਂ ਨਿਕਲੇ ਸਨ ਅਤੇ ਪੁਲਿਸ ਦੀ ਮੌਜੂਦਗੀ ਵਿੱਚ ਉਨ੍ਹਾਂ ਉੱਤੇ ਹਮਲਾ ਹੋਇਆ ਅਤੇ ਉਨ੍ਹਾਂ ਦੇ ਕੱਪੜੇ ਪਾੜੇ ਗਏ ਹਨ।
ਇਸ ਦੌਰਾਨ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੇ ਭਾਜਪਾ ਵਿਧਾਇਕ ਉੱਤੇ ਹਮਲੇ ਦੀ ਨਿਖੇਧੀ ਕੀਤੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰ ਕੇ ਇਸ ਕੇਸ ਦੀ ਜਾਂਚ ਕਰਵਾਉਣ ਨੂੰ ਕਿਹਾ ਹੈ।
ਦੂਸਰੇ ਪਾਸੇ ਜਿ਼ਲਾ ਮੁਕਤਸਰ ਪੁਲਸ ਨੇ ਭਾਜਪਾ ਵਿਧਾਇਕ ਤੇ ਪੁਲਸ ਉੱਤੇ ਕਾਤਲਾਨਾ ਹੋਏ ਹਮਲੇ ਬਾਰੇ ਦਰਜ ਕੀਤੇ ਇਰਾਦਾ ਕਤਲ ਕੇਸ ਵਿੱਚ ਕੁੱਲ 27 ਬੰਦਿਆਂ ਦੀ ਪਛਾਣ ਕਰ ਕੇ ਇਨ੍ਹਾਂ ਵਿਚੋਂ 4 ਗ੍ਰਿਫਤਾਰ ਕਰ ਲਏ ਹਨ।ਐੱਸ ਐੱਸ ਪੀ, ਡੀ. ਸੂਡਰਵਿਜੀ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਪੁਲਸ ਨੇ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਵੇਖ ਕੇ ਵਿਧਾਇਕ ਅਰੁਣ ਨਾਰੰਗ ਅਤੇ ਪੁਲਸ ਅਫਸਰਾਂ ਉੱਤੇ ਕਾਤਲਾਨਾ ਹਮਲੇ ਦੇ ਦੋਸ਼ ਵਿਚ 27 ਲੋਕਾਂ ਦੀ ਪਛਾਣ ਕਰ ਲਈ ਅਤੇ ਇਨ੍ਹਾਂ ਵਿਚੋਂ 4 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿ਼ਲਾ ਪੁਲਸ ਮੁਖੀ ਨੇ ਦੱਸਿਆ ਕਿ ਇਸ ਬਾਰੇ ਸਿਟੀ ਮਲੋਟ ਪੁਲਸ ਨੇ ਲੱਖਨਪਾਲ ਸ਼ਰਮਾ, ਨਿਰਮਲ ਸਿੰਘ ਜੱਸੇਆਣਾ, ਅਵਤਾਰ ਸਿੰਘ ਤੇ ਅਣਪਛਾਤੇ ਲੋਕਾਂ ਵਿਰੁੱਧ ਕੇਸ ਦਰਜ ਕਰਨ ਪਿੱਛੋਂ ਬਣਾਈਆਂ ਟੀਮਾਂ ਦੀ ਜਾਂਚ ਮਗਰੋਂ ਕੁੱਲ 27 ਜਣਿਆਂ ਦੀ ਪਛਾਣ ਕਰ ਕੇ ਇਨ੍ਹਾਂ ਵਿੱਚੋਂ ਸੁਰਜੀਤ ਸਿੰਘ, ਨੇਮਪਾਲ ਸਿੰਘ ਅਤੇ ਬਲਦੇਵ ਸਿੰਘ ਬੋਦੀਵਾਲਾ ਤੇ ਗੁਰਮੀਤ ਸਿੰਘ ਵਾਸੀ ਖੂਨਣ ਕਲਾਂ ਸਮੇਤ 4 ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਵਰਨਣ ਯੋਗ ਹੈ ਕਿ ਸ਼ਨੀਵਾਰ ਨੂੰ ਇੱਕ ਪ੍ਰਦਰਸ਼ਨ ਮੌਕੇਭੜਕੀ ਭੀੜ ਨੇ ਭਾਜਪਾ ਵਿਧਾਇਕ ਤੇ ਉਸ ਨੂੰ ਸੁਰੱਖਿਆ ਦੇਣ ਵਾਲੀ ਪੁਲਸ ਉੱਤੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਐੱਸ ਪੀ (ਐੱਚ) ਗੁਰਮੇਲ ਸਿੰਘ , ਸਿਪਾਹੀ ਰਣਜੀਤ ਸਿੰਘ ਅਤੇ ਹਰਮਪ੍ਰੀਤ ਸਿੰਘ ਜ਼ਖਮੀ ਹੋ ਗਏ ਸਨ। ਉਨ੍ਹਾਂ ਦਾ ਸਰਕਾਰੀ ਹਸਪਤਾਲ ਮਲੋਟ ਵਿਚ ਇਲਾਜ ਚੱਲ ਰਿਹਾ ਹੈ।

Read More Exclusive Punjabi Breaking News

ਪੰਜਾਬੀ ਖ਼ਬਰਾਂ

ਗ਼ੈਰਕਾਨੂੰਨੀ ਮਾਈਨਿੰਗ ਦੇ ਮੁੱਦੇ ਉੱਤੇ ਪੰਜਾਬ ਨੂੰ ਸੁਪਰੀਮ ਕੋਰਟ ਦਾ ਨੋਟਿਸ

Published

on

supreme court

ਨਵੀਂ ਦਿੱਲੀ, 18 ਅਪਰੈਲ, -ਭਾਰਤ ਦੀ ਸੁਪਰੀਮ ਕੋਰਟ ਨੇ ਪੰਜਾਬ ਵਿਚਲੇ ਮਾਈਨਰਮਿਨਰਲ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਤਿੰਨ ਹਫ਼ਤੇ ਵਿਚ ਜਵਾਬ ਮੰਗਿਆ ਹੈ। ਜਸਟਿਸ ਵਿਨੀਤ ਸਰਨ ਤੇ ਜਸਟਿਸ ਆਰ ਸੁਬਰਾਮਣੀਅਮ ਦੇ ਬੈਂਚ ਨੇ ਇਹ ਨੋਟਿਸ ਬਚਿੱਤਰ ਸਿੰਘ ਦੀ ਅਰਜ਼ੀ ਉੱਤੇ ਜਾਰੀ ਕੀਤਾ ਹੈ, ਜਿਸ ਨੇ ਐੱਨ ਜੀ ਟੀ(ਨੈਸ਼ਨਲ ਗਰੀਨ ਟ੍ਰਿਬਿਊਨਲ) ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।
ਬੀਤੇ ਸ਼ੁੱਕਰਵਾਰ ਉਸ ਦੇ ਵਕੀਲ ਰਿਸ਼ੀ ਮਲਹੋਤਰਾ ਨੇ ਐੱਨ ਜੀ ਟੀ ਦੇ ਆਦੇਸ਼ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਇਸਕੇਸਵਿੱਚ ਵੱਡੇ ਪੱਧਰ ਉੱਤੇ ਗ਼ੈਰਕਾਨੂੰਨੀ ਮਾਈਨਿੰਗ ਉੱਤੇ ਤੁਰੰਤ ਰੋਕ ਲਾਉਣ ਦਾ ਆਦੇਸ਼ ਦੇਣ ਦੀ ਥਾਂਸਿਰਫ਼ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਗ਼ੈਰਕਾਨੂੰਨੀ ਮਾਈਨਿੰਗ ਦੀ ਸਮੱਸਿਆ ਨਾਲ ਨਿਪਟਣ ਦੇਯੋਗ ਨਿਯਮ ਅਤੇ ਤੰਤਰ ਬਣਾਏ। ਉਨ੍ਹਾਂ ਕਿਹਾ ਕਿਐੱਨ ਜੀ ਟੀ ਨੇ ਪੰਜਾਬ ਸਰਕਾਰ ਨੂੰ ਤਿੰਨ ਮਹੀਨੇ ਦਾ ਸਮਾਂ ਦਿੱਤਾ ਸੀ, ਪਰ ਤਿੰਨ ਮਹੀਨੇ ਵਿਚ ਜਦੋਂ ਕੁਝ ਨਾ ਹੋਇਆ ਤਾਂ ਉਨ੍ਹਾਂ ਸੁਪਰੀਮ ਕੋਰਟ ਨੂੰਅਰਜ਼ੀਪੇਸ਼ ਕੀਤੀ ਹੈ। ਅਦਾਲਤ ਨੇ ਰਿਸ਼ੀ ਮਲਹੋਤਰਾ ਦੀਆਂ ਦਲੀਲਾਂ ਸੁਣਨ ਪਿੱਛੋਂ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿਚ ਪੰਜਾਬ ਵਿਚ ਵੱਡੇ ਪੱਧਰ ਉੱਤੇ ਮਾਈਨਰ ਮਿਨਰਲ ਜਿਵੇਂ ਰੇਤ, ਬੱਜਰੀ ਆਦਿ ਦੀ ਮਾਈਨਿੰਗ ਦਾ ਦੋਸ਼ ਲਾਇਆ ਗਿਆ ਹੈ। ਇਸ ਬਾਰੇ ਪਹਿਲਾਂ ਐੱਨ ਜੀ ਟੀਕੋਲਅਰਜ਼ੀ ਦਿੱਤੀ ਗਈ ਸੀ। ਤਾਜ਼ਾ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਪੂਰੇ ਪੰਜਾਬ ਵਿਚ ਵਾਤਾਵਰਨ ਮਨਜ਼ੂਰੀ ਤੋਂ ਬਿਨਾਂ ਸਥਾਨਕ ਖੇਤਰ ਅਤੇ ਨਦੀਆਂ ਕਿਨਾਰੇ ਨਿੱਜੀ ਸਟੋਨ ਕਰੱਸ਼ਰ ਗ਼ੈਰ-ਕਾਨੂੰਨੀ ਮਾਈਨਿੰਗ ਕਰ ਰਹੇ ਹਨ ਅਤੇ ਜਿਨ੍ਹਾਂ ਕੇਸਾਂ ਵਿਚ ਵਾਤਾਵਰਨ ਮਨਜ਼ੂਰੀ ਹੈ, ਉਨ੍ਹਾਂ ਵਿਚ ਵੀ ਕਾਨੂੰਨ ਮੁਤਾਬਕ ਸਬੰਧਤ ਮਾਈਨਿੰਗ ਅਧਿਕਾਰੀ ਨੇ ਵਾਤਾਵਰਨ ਦੀਮਨਜ਼ੂਰੀ ਸਬੰਧਤ ਠੇਕੇਦਾਰ ਨੂੰ ਟਰਾਂਸਫਰ ਨਹੀਂ ਕੀਤੀ, ਜੋ ਕਾਨੂੰਨੀ ਤੌਰ ਉੱਤੇ ਜ਼ਰੂਰੀ ਹੈ। ਇਸ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਨਿੱਜੀ ਸਟੋਨ ਕਰੱਸ਼ਰਾਂ ਵਾਲਿਆਂ ਅਤੇ ਸਰਕਾਰ ਦੀ ਸਾਂਝਦਿੱਸਦੀ ਹੈ। ਪਹਿਲਾਂ ਇਸ ਕੇਸ ਵਿਚ ਐੱਨ ਜੀ ਟੀਕੋਲੋਂ ਗ਼ੈਰਕਾਨੂੰਨੀ ਮਾਈਨਿੰਗ ਦੀ ਜਾਂਚ ਲਈ ਸਾਂਝੀ ਕਮੇਟੀ ਦੀ ਰਿਪੋਰਟ ਮੰਗੀ ਤਾਂ ਸਾਂਝੀ ਕਮੇਟੀ ਨੇ ਐੱਨ ਜੀ ਟੀਨੂੰ ਦਿੱਤੀ ਰਿਪੋਰਟ ਵਿਚ ਵੱਡੇ ਪੱਧਰ ਉੱਤੇ ਗ਼ੈਰਕਾਨੂੰਨੀ ਮਾਈਨਿੰਗ ਦੀ ਗੱਲ ਕਹੀ ਸੀ। ਇਸ ਦੇ ਬਾਵਜੂਦ ਐੱਨ ਜੀ ਟੀ ਨੇ ਗ਼ੈਰਕਾਨੂੰਨੀ ਮਾਈਨਿੰਗਨੂੰ ਤੁਰੰਤ ਰੋਕ ਲਾਉਣ ਲਈ ਕਿਸੇ ਤਰ੍ਹਾਂ ਦਾ ਆਦੇਸ਼ ਜਾਰੀ ਨਹੀਂ ਕੀਤਾ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਹਰਿਆਣਾ ਦੇ ਚੀਫ ਸੈਕਟਰੀ ਦੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕਰਦੀ ਔਰਤ ਗ੍ਰਿਫਤਾਰ

Published

on

Woman arrested

ਚੰਡੀਗੜ੍ਹ, 18 ਅਪ੍ਰੈਲ – ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੀ ਚੰਡੀਗੜ੍ਹ ਸੈਕਟਰ ਸੱਤ ਵਾਲੀ ਸਰਕਾਰੀ ਰਿਹਾਇਸ਼ ਵਿੱਚ ਕੱਲ੍ਹ ਇੱਕ ਔਰਤ ਨੇ ਜਬਰੀ ਵੜਨ ਦੀ ਕੋਸ਼ਿਸ਼ ਕੀਤੀ। ਉਹ ਲੜਕੀ ਉਥੇ ਡਿਊਟੀ ਵਾਲੇ ਪੁਲਸ ਕਾਂਸਟੇਬਲ ਨੂੰ ਧੱਕਾ ਮਾਰ ਕੇ ਜਬਰੀ ਅੰਦਰ ਵੜ ਗਈ ਅਤੇ ਉਸ ਨੂੰ ਬਾਹਰ ਕੱਢਣ ਦੇ ਬਾਅਦ ਫਿਰ ਉਸ ਨੇ ਦੀਵਾਰ ਟੱਪ ਕੇ ਇਸ ਸਰਕਾਰੀ ਕੋਠੀ ਵਿੱਚ ਵੜਨ ਦੀ ਕੋਸ਼ਿਸ਼ ਕੀਤੀ।
ਡਿਊਟੀ ਕਾਂਸਟੇਬਲ ਦੀ ਸ਼ਿਕਾਇਤ ਉੱਤੇ ਸੈਕਟਰ 26 ਥਾਣੇ ਦੀ ਪੁਲਸ ਨੇ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਨੂੰ ਟ੍ਰੈਸਪਾਸਿੰਗ ਅਤੇ ਸਰਕਾਰੀ ਡਿਊਟੀ ਵਿੱਚ ਅੜਿੱਕਾ ਪਾਉਣ ਦੇ ਦੋਸ਼ ਹੇਠ ਇੱਕ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਇਸ ਮਗਰੋਂ ਉਸ ਨੂੰ ਡਿਊਟੀ ਮੈਜਿਸਟਰੇਟ ਅੱਗੇ ਪੇਸ਼ ਕਰ ਕੇ ਜੁਡੀਸ਼ਲ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਚੰਡੀਗੜ੍ਹ ਪੁਲਸ ਦੇ ਅਨੁਸਾਰ ਹਰਿਆਣਾ ਦੇ ਚੀਫ ਸੈਕਟਰੀ ਦੀ ਸਰਕਾਰੀ ਕੋਠੀ ਵਿੱਚ ਡਿਊਟੀ ਉੱਤੇ ਤੈਨਾਤ ਹਰਿਆਣਾ ਪੁਲਸ ਦੇ ਕਾਂਸਟੇਬਲ ਪੰਕਜ ਕੁਮਾਰ ਨੇ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੈਕਟਰ ਸੱਤ ਦੀ ਸਰਕਾਰੀ ਕੋਠੀ ਹਰਿਆਣਾ ਦੇ ਚੀਫ ਸੈਕਟਰੀ ਵਿਜੇ ਵਰਧਨ ਦੇ ਨਾਂਅ ਅਲਾਟ ਹੈ। ਕੱਲ੍ਹ ਸਵੇਰੇ ਪੌਣੇ ਅੱਠ ਵਜੇ ਜਦ ਵਿਜੇ ਵਰਧਨ ਓਥੇ ਮੌਜੂਦ ਸਨ ਤਾਂ ਇੱਕ ਔਰਤ ਆਈ ਅਤੇ ਕਿਹਾ ਕਿ ਉਹ ਉਨ੍ਹਾਂ ਨੂੰ ਮਿਲਣਾ ਚਾਹੁੰਦੀ ਹੈ। ਉਸ ਨੇ ਆਪਣੀ ਪਛਾਣ ਹਰਿਆਣਾ ਦੇ ਝੱਜਰ ਦੀ ਵਸਨੀਕ ਪ੍ਰੀਤੀ ਜਾਖੜ ਦੇ ਤੌਰ ਉੱਤੇ ਦੱਸੀ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਚੀਫ ਸੈਕਟਰੀ ਨੂੰ ਇਸ ਬਾਰੇ ਪੁੱਛਿਆ। ਉਨ੍ਹਾਂ ਮਿਲਣ ਤੋਂ ਇਨਕਾਰ ਕਰ ਦਿੱਤਾ ਤਾਂ ਕਾਂਸਟੇਬਲ ਪੰਕਜ ਨੇ ਉਸ ਲੜਕੀ ਨੂੰ ਐਂਟਰੀ ਦੇਣ ਤੋਂ ਮਨ੍ਹਾ ਕਰ ਦਿੱਤਾ। ਇਸ ਉੱਤੇ ਔਰਤ ਉਸ ਨੂੰ ਧੱਕਾ ਦੇ ਕੇ ਜਬਰੀ ਰਿਹਾਇਸ਼ ਵਿੱਚ ਵੜ ਗਈ। ਸਕਿਓਰਿਟੀ ਵਿੱਚ ਤੈਨਾਤ ਮੁਲਾਜ਼ਮਾਂ ਨੇ ਔਰਤ ਨੂੰ ਫੌਰਨ ਬਾਹਰ ਕੱਢਿਆ ਤਾਂ ਉਸ ਨੇ ਰਿਹਾਇਸ਼ ਦੀ ਕੰਧ ਉੱਤੇ ਚੜ੍ਹ ਕੇ ਫਿਰ ਘਰ ਵਿੱਚ ਵੜਨ ਦੀ ਕੋਸ਼ਿਸ਼ ਕੀਤੀ। ਸੁਰੱਖਿਆ ਮੁਲਾਜ਼ਮਾਂ ਨੇ ਇਸ ਦੀ ਸੂਚਨਾ ਪੁਲਸ ਕੰਟਰੋਲ ਰੂਮ ਨੂੰ ਦਿੱਤੀ ਤਾਂ ਚੰਡੀਗੜ੍ਹ ਪੁਲਸ ਨੇ ਆ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਫਾਟਕ ਉਤੇ ਟਰੇਨ ਦੀ ਲਪੇਟ ਵਿੱਚ ਆ ਕੇ ਨੌਜਵਾਨ ਦੀ ਮੌਤ

Published

on

death

ਜਲੰਧਰ, 18 ਅਪ੍ਰੈਲ – ਕੱਲ੍ਹ ਸਵੇਰੇ ਸਥਾਨਕ ਸੋਢਲ ਰੇਲਵੇ ਫਾਟਕ ਨੇੜੇ ਇੱਕ ਬਾਈਕ ਸਵਾਰ ਨੌਜਵਾਨ ਹੈਡਫੋਨ ਲਾ ਕੇ ਬੰਦ ਫਾਟਕ ਕਰਾਸ ਕਰਨ ਸਮੇਂ ਟਰੇਨ ਦੀ ਲਪੇਟ ਵਿੱਚ ਆ ਗਿਆ ਤੇ ਘਟਨਾ ਸਥਾਨ ਉੱਤੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਮੇਲ ਸਿੰਘ (30) ਪੁੱਤਰ ਮੋਹਨ ਸਿੰਘ ਪਿੰਡ ਨੰਗਲ ਸਲੇਮਪੁਰ ਵਜੋਂ ਹੋਈ ਹੈ, ਜਿਸ ਬਾਰੇ ਰੇਲਵੇ ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਸਵੇਰੇ ਲਗਭਗ ਨੌਂ ਵਜੇ ਅੰਮ੍ਰਿਤਸਰ ਵੱਲੋਂ ਪੱਛਮ ਐਕਸਪ੍ਰੈਸ ਟਰੇਨ ਆਉਣ ਤੋਂ ਪਹਿਲਾਂ ਗੇਟਮੈਨ ਨੇ ਸੋਢਲ ਫਾਟਕ ਨੂੰ ਬੰਦ ਕੀਤਾ ਹੋਇਆ ਸੀ। ਇਸੇ ਦੌਰਾਨ ਇੱਕ ਨੌਜਵਾਨ, ਜਿਸ ਨੇ ਹੈਡਫੋਨ ਲਾਏ ਹੋਏ ਸਨ, ਬਾਈਕ ਉੱਤੇ ਬੰਦ ਫਾਟਕ ਨੂੰ ਕਰਾਸ ਕਰਨ ਲੱਗਾ। ਦੂਜੇ ਪਾਸਿਓਂ ਟਰੇਨ ਆ ਰਹੀ ਦਾ ਉਸ ਨੂੰ ਪਤਾ ਨਹੀਂ ਲੱਗਾ। ਅੱਖੀਂ ਦੇਖਣ ਵਾਲਿਆਂ ਮੁਤਾਬਕ ਟਰੇਨ ਦੇ ਡਰਾਈਵਰ ਨੇ ਕਈ ਵਾਰ ਹਾਰਨ ਵਜਾਇਆ। ਗੇਟਮੈਨ ਅਤੇ ਮੌਜੂਦ ਲੋਕਾਂ ਨੇ ਵੀ ਨੌਜਵਾਨ ਨੂੰ ਕਾਫੀ ਆਵਾਜ਼ਾਂ ਮਾਰੀਆਂ, ਪਰ ਹੈਡਫੋਨ ਲੱਗੇ ਹੋਣ ਕਾਰਨ ਉਸ ਨੂੰ ਸੁਣਾਈ ਨਹੀਂ ਦਿੱਤੀਆਂ। ਡਰਾਈਵਰ ਨੇ ਬ੍ਰੇਕ ਲਾਉਣ ਦੀ ਵੀ ਕੋਸ਼ਿਸ਼ ਕੀਤੀ, ਪਰ ਟਰੇਨ ਰੁਕਣ ਤੋਂ ਪਹਿਲਾਂ ਉਹ ਨੌਜਵਾਨ ਟਰੇਨ ਨਾਲ ਟਕਰਾ ਗਿਆ ਤੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ਉੱਤੇ ਥਾਣਾ ਜੀ ਆਰ ਪੀ ਦੇ ਏ ਐਸ ਆਈ ਹੀਰਾ ਸਿੰਘ ਮੌਕੇ ਉੱਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕੀਤੀ। ਪੁਲਸ ਨੂੰ ਜਾਂਚ ਵਿੱਚ ਪਤਾ ਲੱਗਾ ਕਿ ਮ੍ਰਿਤਕ ਨੇ ਹੈਡਫੋਨ ਲਾਏ ਹੋਏ ਸਨ। ਏ ਐਸ ਆਈ ਹੀਰਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਚਾਰ ਬੱਚੇ (ਦੋ ਲੜਕੀਆਂ ਅਤੇ ਦੋ ਲੜਕੇ ਹਨ) ਉਹ ਕਿਸੇ ਲੱਕੜ ਕਾਰੋਬਾਰੀ ਕੋਲ ਕੰਮ ਕਰਦਾ ਸੀ।ਪਰਵਾਰਕ ਮੈਂਬਰਾਂ ਮੁਤਾਬਕ ਗੁਰਮੇਲ ਸਿਵਲ ਹਸਪਤਾਲ ਵਿੱਚ ਕਿਸੇ ਜਾਣੂ ਦਾ ਹਾਲ-ਚਾਲ ਜਾਨਣ ਲਈ ਘਰੋਂ ਨਿਕਲਿਆ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca